Tag Archive "gurmeet-ram-rahim"

ਸਾਧੂਆਂ ਨੂੰ ਨਿਪੁੰਸਕ ਬਣਾਉਣ ਦਾ ਮਾਮਲਾ: ਸੀਬੀਆਈ ਨੇ ਬਚਾਅ ਪੱਖ ਨੂੰ ਦਿੱਤੇ ਮਾਮਲੇ ਨਾਲ ਜੁੜੇ ਦਸਤਾਵੇਜ਼

ਚੰਡੀਗੜ੍ਹ: ਡੇਰਾ ਸਿਰਸਾ ਮੁਖੀ ਅਤੇ ਹੋਰ ਦੋ ਜਣਿਆਂ ਖ਼ਿਲਾਫ਼ ਕਈ ਸਾਧੂਆਂ ਨੂੰ ਨਪੁੰਸਕ ਬਣਾਉਣ ਦੇ ਮਾਮਲੇ ਵਿੱਚ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ...

ਨਪੁੰਸਕ ਮਾਮਲਾ: ਸੀਬੀਆਈ ਦੀ ਟੀਮ ਡੇਰਾ ਸਿਰਸਾ ਪਹੁੰਚੀ

ਸਿਰਸਾ ਡੇਰਾ ਮੁਖੀ ਉੱਤੇ ਕਰੀਬ 400 ਸਾਧੂਆਂ ਨੂੰ ਨਪੁੰਸਕ ਬਣਾਉਣ ਦੇ ਲਾਏ ਗਏ ਦੋਸ਼ਾਂ ਦੀ ਜਾਂਚ ਲਈ ਸੀਬੀਆਈ ਦੀ ਟੀਮ ਖੱਟਾ ਸਿੰਘ ਨੂੰ ਲੈ ਕੇ ਡੇਰਾ ਸਿਰਸਾ ਪਹੁੰਚੀ।ਬਲਾਤਕਾਰੀ ਰਾਮ ਰਹੀਮ ਸਾਧਵੀ ਜਿਨਸੀ ਸ਼ੋਸ਼ਣ ਮਾਮਲਿਆਂ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ।

ਡੇਰਾ ਸਿਰਸਾ ਨੇ ਪਿੰਡ ਬੇਗੂ ਅਤੇ ਨੇਜੀਆ ਦੀ ਖੇਤੀਯੋਗ ਜ਼ਮੀਨ ਕੌਡੀਆਂ ਦੇ ਭਾਅ ਖਰੀਦੀ

ਬਲਾਤਕਾਰੀ ਰਾਮ ਰਹੀਮ ਦੇ ਜੇਲ੍ਹ ਜਾਣ ਮਗਰੋਂ ਡੇਰੇ ਵੱਲੋਂ ਕੀਤੇ ਨਵੇਂ ਕਾਰਨਾਮੇ ਸਾਮਣੇ ਆ ਰਹੇ ਹਨ। ਡੇਰੇ ’ਤੇ ਦੋਸ਼ ਲੱਗ ਰਹੇ ਹਨ ਕਿ ਉਸ ਨੇ ਪਿੰਡ ਵਾਸੀਆਂ ਨੂੰ ਖੇਤੀ ਵਾਲੀ ਜ਼ਮੀਨ ਕੌਡੀਆਂ ਦੇ ਭਾਅ ਜਬਰੀ ਵੇਚਣ ਲਈ ਮਜਬੂਰ ਕੀਤਾ। ਸਿਰਸਾ ਡੇਰੇ ਦੇ ਦੋ ਪਾਸਿਆਂ ’ਤੇ ਪੈਂਦੇ ਬੇਗੂ ਅਤੇ ਨੇਜੀਆ ਪਿੰਡਾਂ ਦੇ ਵਸਨੀਕਾਂ ਨੇ ਦੋਸ਼ ਲਾਇਆ ਕਿ ਬਾਜ਼ਾਰੀ ਮੁੱਲ ਤੋਂ ਕਿਤੇ ਘੱਟ ਉਨ੍ਹਾਂ ਤੋਂ ਧੱਕੇ ਨਾਲ ਜ਼ਮੀਨ ਖ਼ਰੀਦੀ ਗਈ ਸੀ। ਇਕ ਮੋਟੇ ਅੰਦਾਜ਼ੇ ਮੁਤਾਬਕ ਡੇਰੇ ਕੋਲ ਸਿਰਸਾ ’ਚ ਕਰੀਬ 975 ਏਕੜ ਜ਼ਮੀਨ ਹੈ ਜੋ ਮਾਲੀਆ ਰਿਕਾਰਡ ਮੁਤਾਬਕ ਬੇਗੂ ਅਤੇ ਨੇਜੀਆ ਪਿੰਡਾਂ ਦੇ ਨਾਂ ਬੋਲਦੀ ਹੈ। ਇਸ ਜ਼ਮੀਨ ਦਾ ਅੰਦਾਜ਼ਨ ਮੁੱਲ 1500 ਕਰੋੜ ਰੁਪਏ ਬਣਦਾ ਹੈ।

ਮੈਂ ਤਾਂ ਡੇਰੇ ਸਿਰਸਾ ਵਿੱਚ ਜਾਂਦਾ ਰਹਾਂਗਾ: ਹਰਿਆਣਾ ਕੈਬਨਿਟ ਮੰਤਰੀ ਅਨਿਲ ਵਿੱਜ

ਬਲਾਤਕਾਰ ਕੇਸ 'ਚ ਸਿਰਸਾ ਮੁੱਖੀ ਨੂੰ ਸੀ. ਬੀ. ਆਈ. ਅਦਾਲਤ ਵੱਲੋ 20 ਸਾਲਾ ਸਜ਼ਾ ਸੁਣਾਏ ਜਾਣ ਤੋਂ ਬਾਅਦ ਰਾਮ ਰਹੀਮ ਰੋਹਤਕ ਜੇਲ੍ਹ ਵਿੱਚ ਸਜ਼ਾ ਭੁਗਤ ਰਿਹਾ ਹੈ।ਮੀਡੀਏ ਤੋਂ ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਦੇ ਭਾਜਪਾ ਆਗੂ ਅਨਿਲ ਵਿੱਜ ਤੋਂ ਪੁੱਛੇ ਸਵਾਲ ਕਿ ਸਿਰਸਾ ਮੁਖੀ ਰਾਮ ਰਹੀਮ ਨੂੰ ਆਪਣੇ ਅਖਤਿਆਰੀ ਫੰਡ ਵਿੱਚੋਂ 50 ਲੱਖ ਰੁਪਏ ਦੀ ਗਰਾਂਟ ਦੇਣ ਦੇ ਜਵਾਬ ’ਤੇ ਹਰਿਆਣਾ ਦੇ ਕੈਬਨਿਟ ਮੰਤਰੀ ਵਿੱਜ ਭੜਕ ਪਏ ਅਤੇ ਕਿਹਾ ਕਿ ‘‘ਮੈਂ ਡੇਰਾ ਮੁਖੀ ਰਾਮ ਰਹੀਮ ਨੂੰ ਨਹੀਂ ਡੇਰੇ ਨੂੰ ਗਰਾਂਟ ਦਿੱਤੀ ਹੈ।

ਪ੍ਰਨੀਤ ਕੌਰ, ਭਰਤਇੰਦਰ ਚਾਹਲ ਅਤੇ ਹਰਮਿੰਦਰ ਜੱਸੀ ਛਤਰਪਤੀ ਕਤਲ ਕੇਸ ਨੂੰ ਖ਼ਤਮ ਕਰਵਾਉਣ ਲਈ ਹੱਥ-ਪੈਰ ਮਾਰਦੇ ਰਹੇ: ਅੰਸ਼ੁਲ ਛਤਰਪਤੀ

ਪਿਛਲੇ 15 ਸਾਲਾਂ ਤੋਂ ਆਪਣੇ ਪੱਤਰਕਾਰ ਪਿਤਾ ਰਾਮ ਚੰਦਰ ਛਤਰਪਤੀ ਦੇ ਕਤਲ ਮਾਮਲੇ ਵਿੱਚ ਬਲਾਤਕਾਰੀ ਡੇਰਾ ਸਿਰਸਾ ਮੁਖੀ ਰਾਮ ਰਹੀਮ ਵਿਰੁੱਧ ਕਾਨੂੰਨੀ ਲੜਾਈ ਲੜਦੇ ਆ ਰਹੇ ਪੱਤਰਕਾਰ ਅੰਸ਼ੁਲ ਛਤਰਪਤੀ ਨੇ ਅੱਜ ਗੱਲਬਾਤ ਕਰਦਿਆਂ ਕਿਹਾ ਕਿ ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ, ਮੁੱਖ ਮੰਤਰੀ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਅਤੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਜੱਸੀ ਉਨ੍ਹਾਂ ਦੇ ਪਿਤਾ ਦੇ ਕੇਸ ਨੂੰ ਖ਼ਤਮ ਕਰਵਾਉਣ ਲਈ ਸੀਬੀਆਈ ’ਤੇ ਦਬਾਅ ਪੁਆਉਂਦੇ ਰਹੇ ਹਨ।

ਪੰਜਾਬ ਸਰਕਾਰ ਨੇ ਮੋਬਾਈਲ ਇੰਟਰਨੈਟ ‘ਤੇ ਲੱਗੀ ਰੋਕ ਵਿਚ 29 ਅਗਸਤ ਤੱਕ ਵਾਧਾ ਕੀਤਾ

ਬੀਤੇ ਕੱਲ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਲਿਖਤੀ ਬਿਆਨ ਜਾਰੀ ਕਰਦਿਆਂ ਜਾਣਕਾਰੀ ਦਿੱਤੀ ਕਿ ਗੁਰਮੀਤ ਰਾਮ ਰਹੀਮ ਨੂੰ ਸੀ. ਬੀ. ਆਈ ਅਦਾਲਤ ਵੱਲੋਂ 28 ਅਗਸਤ ਨੂੰ ਸਜਾ ਸੁਣਾਏ ਜਾਣ ਦੇ ਮੱਦੇ-ਨਜ਼ਰ ਪੰਜਾਬ ਵਿਚ ਮੋਬਾਈਲ ਇੰਟਰਨੈਟ ਅਤੇ ਐਸ. ਐਮ. ਐਸ. ਸੁਨੇਹਿਆਂ ਉੱਤੇ ਲੱਗੀ ਰੋਕ ਹੁਣ 29 ਅਗਸਤ ਤੱਕ ਅੱਗੇ ਵਧਾ ਦਿੱਤੀ ਹੈ।

ਰਾਮ ਰਹੀਮ ਨੂੰ ਸਜ਼ਾ ਤੋਂ ਬਾਅਦ ਡੇਰਾ ਹਮਾਇਤੀ ਭੜਕੇ: ਲਾਈਵ ਅਪਡੇਟ (Live Updates)

ਡੇਰਾ ਸਮਰਥਕ ਹੋਏ ਹਿੰਸਕ: ਚਾਰ ਸੂਬਿਆਂ 'ਚ ਫੈਲੀ ਹਿੰਸਾ

ਡੇਰਾ ਪ੍ਰੇਮੀਆਂ ਦੀ ਗੁੰਡਾਗਰਦੀ ਤੋਂ ਆਪਣੀ ਹਿਫਾਜ਼ਤ ਲਈ ਪੰਜਾਬ ਦੇ ਲੋਕ ਤਿਆਰ ਰਹਿਣ: ਦਲ ਖ਼ਾਲਸਾ

ਦਲ ਖਾਲਸਾ ਨੇ ਸਿਰਸਾ ਡੇਰੇ ਦੇ ਮੁਖੀ ਦੀ 25 ਅਗਸਤ ਨੂੰ ਪੰਚਕੂਲਾ ਕੋਰਟ ਵਲੋਂ ਸਜ਼ਾ ਸੁਣਾਏ ਜਾਣ ਦੇ ਮੱਦੇਨਜ਼ਰ ਕਿਸੇ ਸੰਭਾਵਿਤ ਹਿੰਸਾ ਤੋਂ ਪੰਜਾਬ ਦੇ ਲੋਕਾਂ ਨੂੰ ਸੁਚੇਤ ਕਰਦਿਆਂ ਆਪਣੀ ਹਿਫਾਜ਼ਤ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ ਹੈ।

ਡੇਰਾ ਸਿਰਸਾ ਮੁਖੀ ਨੂੰ ਪੰਜਾਬ ਲਿਆਉਣ ਦੀ ਮੁਹਿੰਮ ਅੰਦਰਖਾਤੇ ਸ਼ੁਰੂ: ਮੀਡੀਆ ਰਿਪੋਰਟ

ਮੀਡੀਏ ਤੋਂ ਮਿਲੀ ਜਾਣਕਾਰੀ ਅਨੁਸਾਰ ਕੈਪਟਨ ਸਰਕਾਰ ਡੇਰਾ ਸਿਰਸਾ ਨਾਲ ਨੇੜਤਾ ਬਣਾਉਂਦੀ ਨਜ਼ਰ ਆ ਰਹੀ ਹੈ। ਅੱਜ ਵਰ੍ਹਿਆਂ ਮਗਰੋਂ ਸਰਕਾਰੀ ਅਫ਼ਸਰ ਡੇਰਾ ਸਿਰਸਾ ਦੇ ਪ੍ਰੋਗਰਾਮਾਂ ਵਿੱਚ ਨਜ਼ਰੀਂ ਪਏ।ਡੇਰਾ ਸਿਰਸਾ ਵੱਲੋਂ ਅੱਜ ਡੇਰਾ ਮੁਖੀ ਦੇ ਜਨਮ ਦਿਨ ਨੂੰ ਸਮਰਪਿਤ ‘ਪੌਦੇ ਲਾਓ ਮੁਹਿੰਮ’ ਤਹਿਤ ਪੂਰੇ ਪੰਜਾਬ ਵਿੱਚ ਪੌਦੇ ਲਾਏ ਗਏ ਹਨ। ਬਠਿੰਡਾ ਦੇ ਡਿਪਟੀ ਕਮਿਸ਼ਨਰ ਦੀਪਰਵਾ ਲਾਕਰਾ ਅੱਜ ਡੇਰਾ ਸਿਰਸਾ ਦੇ ਬਠਿੰਡਾ ਪ੍ਰੋਗਰਾਮਾਂ ਵਿੱਚ ਪੁੱਜੇ, ਜਿੱਥੇ ਉਨ੍ਹਾਂ ਨੇ ਪੌਦਾ ਲਾ ਕੇ ਮੁਹਿੰਮ ਦਾ ਆਗਾਜ਼ ਕੀਤਾ।

ਬਾਦਲ ਦਲ ਦਾ ਚੰਮ ਬਚਾਉਣ ਲਈ ਸ਼੍ਰੋਮਣੀ ਕਮੇਟੀ ਨੇ “ਜਾਂਚ ਦੀ ਮਿਆਦ” ਦਿੱਲੀ ਚੋਣਾਂ ਤੋਂ ਬਾਅਦ ਪਾਈ

ਪੰਜਾਬ ਵਿਧਾਨ ਸਭਾ ਚੋਣਾਂ ਮੌਕੇ ਬਾਦਲ ਦਲ ਦੇ ਆਗੂਆਂ ਵਲੋਂ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਉਲੰਘਣਾ ਕਰਕੇ ਡੇਰਾ ਸਿਰਸਾ ਤੋਂ ਹਮਾਇਤ ਲੈਣ ਅਤੇ ਡੇਰਾ ਸਿਰਸਾ ਮੁੱਖੀ ਦੇ ਪੰਜਾਬ 'ਚ ਪ੍ਰੋਗਰਾਮ ਕਰਾਉਣ ਦੇ ਐਲਾਨ ਦੀ ਜਾਂਚ ਕਰਨ ਲਈ ਬਣੀ ਤਿੰਨ ਮੈਂਬਰੀ ਕਮੇਟੀ ਦੀ ਮਿਆਦ 7 ਮਾਰਚ ਤਕ ਵਧਾ ਦਿੱਤੀ ਗਈ ਹੈ। ਸ਼ੁੱਕਰਵਾਰ ਨੂੰ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਦੀ ਪ੍ਰਧਾਨਗੀ 'ਚ ਹੋਈ ਸ਼੍ਰੋਮਣੀ ਕਮੇਟੀ ਦੇ ਪ੍ਰਤੀਨਿਧਾਂ ਦੀ ਮੀਟਿੰਗ 'ਚ ਮੀਡੀਆ ਨੂੰ ਇਸਦੀ ਜਾਣਕਾਰੀ ਦਿੱਤੀ ਗਈ।

« Previous PageNext Page »