Tag Archive "gurtej-singh-thikriwala"

ਛੋਟੇ ਸਾਹਿਬਾਜ਼ਾਦਿਆਂ ਦੀ ਸ਼ਹਾਦਤ ਬਨਾਮ ਵੀਰ ਬਾਲ ਦਿਵਸ

ਦੇਸ ਵਿਚ ਪਿਛਲੇ ਤਿੰਨ ਸਾਲਾਂ ਤੋਂ 26 ਦਸੰਬਰ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਕਰਕੇ ‘ਵੀਰ ਬਾਲ ਦਿਵਸ’ ਵਜੋਂ ਮਨਾਇਆ ਜਾਂਦਾ ਹੈ। ਜੇ ਬਾਲ ਦਿਵਸ ਦੇ ਪਿਛੋਕੜ ਵਿਚ ਦੇਖੀਏ ਤਾਂ ਇਹ ਬਚਿਆਂ ਨੂੰ ਸਮਰਪਿਤ ਇਕ ਤਿਉਹਾਰ ਵਿਸ਼ਵ ਦੇ ਲਗਪਗ 88 ਦੇਸ਼ਾਂ ਵਿਚ  ਮਨਾਇਆ ਜਾਂਦਾ ਹੈ।

ਚੜ੍ਹਦੀਕਲਾ ਤੇ ਬੀਰਤਾ ਦਾ ਸੁਮੇਲ ਹੈ ਹੋਲਾ-ਮਹੱਲਾ

ਹੋਲੇ ਤੋਂ ਅਗਲੇ ਦਿਨ ਖਾਲਸਾ ਦਲ ਦੇ ਦੋ ਹਿਸੇ ਕੀਤੇ ਗਏ। ਇਕ ਹਿਸਾ ਤਾਂ ਹੋਲਗੜ੍ਹ ਉਤੇ ਕਬਜ਼ਾ ਕਰ ਮੋਰਚੇ ਲਾ ਕੇ ਬੈਠ ਗਿਆ ਤੇ ਦੂਸਰਾ ਹਿਸਾ ਉਹਨਾਂ ਉਤੇ ਧਾਵੀ ਹੋ ਕੇ ਚੜ੍ਹਿਆ। ਇਸ ਦੀ ਅਗਵਾਈ ਗੁਰੂ ਜੀ ਆਪ ਕਰ ਰਹੇ ਸਨ। ਅਗੇ ਨਿਸ਼ਾਨ ਸਾਹਿਬ ਲਾਏ ਗਏ। ਵਿਉਂਤ ਦਰਸਾਈ ਗਈ ਕਿ ਸਮਝੋ ਹੋਲਗੜ੍ਹ ਇਕ ਕਿਲ੍ਹਾ ਹੈ ਜੋ ਵੈਰੀ ਦੇ ਹਥ ਹੈ। ਅਸਾਂ ਅਜ ਹੱਲਾ ਕਰਕੇ ਪੈਣਾ ਹੈ। ਅਗੋਂ ਓਹ ਤਿਆਰ ਬਰ ਤਿਆਰ ਹਨ ਕਿ ਸਾਨੂੰ ਕਬਜ਼ਾ ਨਾ ਕਰਨ ਦੇਣ। ਗੋਲੀ ਨਾਲ ਮਾਰ ਦੇਣ ਦਾ ਹੁਕਮ ਬੰਦ ਸੀ, ਕਿਉਂਕਿ ਦੋਵੇਂ ਪਾਸੇ ਖਾਲਸਾ ਸੀ। ਇਹ ਤਾਂ ਖਾਲਸੇ ਨੇ ਆਪੋ ਵਿਚ ਮਸ਼ਕ ਕਰਨੀ ਸੀ ਤੇ ਗੁਰੂ ਸਾਹਿਬ ਨੇ ਇਸ ਨਕਲੀ ਯੁੱਧ ਰਾਹੀਂ ਜਾਚ ਸਿਖਾਉਣੀ ਸੀ।