ਦਲ ਖ਼ਾਲਸਾ ਦੇ ਮੋਢੀ ਆਗੂ ਭਾਈ ਗਜਿੰਦਰ ਸਿੰਘ ਜੋ ਬੀਤੇ ਦਿਨੀਂ ਪਾਕਿਸਤਾਨ ਅੰਦਰ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਲ ਖ਼ਾਲਸਾ ਅਤੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਕੈਨੇਡਾ ਦੀ ਧਰਤੀ ਉੱਤੇ ਗੋਲੀਆਂ ਮਾਰਕੇ ਸ਼ਹੀਦ ਕੀਤੇ ਗਏ ਭਾਈ ਹਰਦੀਪ ਸਿੰਘ ਨਿੱਝਰ ਦਾ ਪਹਿਲਾ ਸ਼ਹੀਦੀ ਦਿਹਾੜਾ ਦਲ ਖਾਲਸਾ ਵੱਲੋ ਖਾਲਸਾਈ ਜਜ਼ਬਿਆਂ ਨਾਲ ਅੰਮ੍ਰਿਤਸਰ ਵਿਖੇ ਮਨਾਇਆ ਗਿਆ।
ਸਿੱਖ ਸਿਆਸਤ ਨੂੰ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮੁੰਬਈ ਪੁਲਿਸ ਨੇ ਅੱਜ ਇੱਕ ਸਿੱਖ ਨੌਜਵਾਨ ਨੂੰ ਉਸ ਵੇਲੇ ਹਿਰਾਸਤ ਵਿੱਚ ਲੈ ਲਿਆ ਜਦੋਂ ਉਹ ਨਿਊਜ਼ੀਲੈਂਡ ਤੋਂ ਹਵਾਈ ਜਹਾਜ਼ ਰਾਹੀਂ ਮੁੰਬਈ ਪਹੁੰਚਿਆ।
ਸਿੱਖ ਜਥੇਬੰਦੀ ਦਲ ਖਾਲਸਾ ਦੇ ਆਗੂ ਸ. ਕੰਵਰਪਾਲ ਸਿੰਘ ਦੇ ਪਿਤਾ ਅਤਰ ਸਿੰਘ ਜੋ 23 ਨਵੰਬਰ 2023 ਨੂੰ ਅਕਾਲ ਚਲਾਣਾ ਕਰ ਗਏ ਸਨ, ਉਹਨਾਂ ਦੇ ਨਮਿੱਤ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਮੌਕੇ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਨਾਮਵਰ ਸਖਸ਼ੀਅਤਾਂ ਨੇ ਸ਼ਾਮਿਲ ਹੋ ਕੇ ਸ.ਅਤਰ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਅਤੇ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ।
ਸ੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਬਿਆਨ ਵਿਚ ਐਡਵੋਕੇਟ ਧਾਮੀ ਨੇ ਆਖਿਆ ਕਿ ਇਸ ਫਿਲਮ ਵਿਚ ਦਸਵੇਂ ਪਾਤਸ਼ਾਹ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਫਿਲਮਾਇਆ ਗਿਆ ਹੈ, ਜਿਸ ਕਾਰਨ ਸੰਗਤ ਅੰਦਰ ਭਾਰੀ ਰੋਸ ਹੈ।
ਅੱਜ ਸਿੱਖ ਨੌਜਵਾਨਾਂ ਨੇ ਮੁਹਾਲੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਸਾਹਿਬਜ਼ਾਦਿਆਂ ਦਾ ਸਵਾਂਗ ਰਚਦੀ ਫਿਲਮ ਦਾਸਤਾਨ-ਏ-ਸਰਹੰਦ ਰੁਕਵਾਉਣ ਅਤੇ ਗੁਰੂ ਸਾਹਿਬ, ਗੁਰੂ ਸਾਹਿਬ ਦੇ ਮਾਤਾ ਪਿਤਾ, ਗੁਰੂ ਕੇ ਮਹਿਲ, ਸਾਹਿਬਜ਼ਾਦੇ, ਗੁਰੂ ਸਾਹਿਬ ਦੇ ਸੰਗੀ ਗੁਰਸਿੱਖਾਂ ਅਤੇ ਸ਼ਹੀਦਾਂ ਦੇ ਸਵਾਂਗ ਰਚਦੀਆਂ ਫਿਲਮਾਂ ਦੀ ਪੱਕੀ ਮਨਾਹੀ ਬਾਬਤ ਫੈਸਲਾ ਲੈਣ ਦੇ ਫਰਜ਼ਾਂ ਬਾਬਤ ਹਲੂਣਾ ਦਿੱਤਾ।
ਸਿੱਖੀ ਸਿਧਾਂਤਾਂ ਦੀ ਉਲੰਘਣਾ ਕਰਕੇ ਬਣੀ ਅਤੇ ਵਿਵਾਦਾਂ ਵਿੱਚ ਘਿਰੀ ਫਿਲਮ ਦਾਸਤਾਨ-ਏ-ਸਰਹਿੰਦ ਜਿਸ ਵਿੱਚ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਨੂੰ ਐਨੀਮੇਸ਼ਨ ਰਾਹੀ ਫਿਲਮਾਇਆ ਗਿਆ ਹੈ ਦਾ ਸਿੱਖ ਸਮਾਜ ਵੱਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ।
ਸਿੱਖ ਗੁਰੂ ਸਾਹਿਬਾਨ ਅਤੇ ਉਹਨਾ ਦੇ ਪਰਿਵਾਰਾਂ ਨੂੰ ਕਾਰਟੂਨ/ਐਨੀਮੇਸ਼ਨ ਦੀ ਵਿਧੀ ਰਾਹੀਂ ਵਿਖਾਉਣ ਵਾਲੀ “ਸੁਪਰੀਮ ਮਦਰਹੁੱਡ” ਨਾਮੀ ਕਾਰਟੂਨ/ਐਨੀਮੇਸ਼ਨ ਫਿਲਮ ਵਿਵਾਦਾਂ ਵਿਚ ਘਿਰ ਗਈ ਹੈ। ਜਿੱਥੇ ਇਕ ਪਾਸੇ ਸਿੱਖ ਜਗਤ ਦੇ ਚੇਤਨ ਹਿੱਸਿਆ ਵਲੋਂ ਇਸ ਫਿਲਮ ਦਾ ਵਿਰੋਧ ਕੀਤਾ ਜਾ ਰਿਹਾ ਹੈ