Tag Archive "haryana"

ਐਸਵਾਈਐਲ: ਕੈਪਟਨ ਅਮਰਿੰਦਰ ਸਿੰਘ ਨੇ ਜਲ ਸਰੋਤਾਂ ਬਾਰੇ ਕੇਂਦਰੀ ਮੰਤਰੀ ਉਮਾ ਭਾਰਤੀ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲ ਸਰੋਤਾਂ ਬਾਰੇ ਕੇਂਦਰੀ ਮੰਤਰੀ ਉਮਾ ਭਾਰਤੀ ਨਾਲ ਮੀਟਿੰਗ ਦੌਰਾਨ ਦਰਿਆਈ ਪਾਣੀਆਂ ਬਾਰੇ ਸੂਬੇ ਦਾ ਪੱਖ ਰੱਖਿਆ ਤੇ ਕੁਝ ਹੋਰ ਮਾਮਲਿਆਂ ਬਾਰੇ ਵੀ ਗੱਲਬਾਤ ਕੀਤੀ। ਮੀਟਿੰਗ ਵਿੱਚ ਸੂਬੇ ਦੇ ਸੀਨੀਅਰ ਅਧਿਕਾਰੀ ਵੀ ਸ਼ਾਮਲ ਸਨ।

ਨਵੰਬਰ 1984 ‘ਚ ਹੋਏ ਸਿੱਖ ਕਤਲੇਆਮ ਦੇ ਸਬੰਧ ‘ਚ ਹੋਂਦ ਚਿੱਲੜ (ਹਰਿਆਣਾ) ਦੇ 7 ਹੋਰ ਨਵੇਂ ਕੇਸ ਸਾਹਮਣੇ ਆਏ

ਨਵੰਬਰ 1984 'ਚ ਹੋਂਦ ਚਿੱਲੜ (ਹਰਿਆਣਾ) ’ਚ ਮਾਰੇ ਗਏ ਸਿੱਖਾਂ ਦੇ ਸੱਤ ਹੋਰ ਨਵੇਂ ਕੇਸ ਸਾਹਮਣੇ ਆਏ ਹਨ। ਪੀੜ੍ਹਤ ਪਰਿਵਾਰਾਂ ਵੱਲੋਂ ਪੇਸ਼ ਕੀਤੇ ਗਏ ਦਸਤਾਵੇਜ਼ਾਂ ਨਾਲ ਇਨ੍ਹਾਂ ਸਿੱਖਾਂ ਦੀ ਪਛਾਣ ਹੋਈ ਹੈ। ਹੋਂਦ ਚਿੱਲੜ ਕਾਂਡ ’ਚ ਮਾਰੇ ਗਏ ਸਿੱਖਾਂ ’ਚ ਹਰਨਾਮ ਸਿੰਘ, ਹਰਜਾਪ ਸਿੰਘ, ਸੁਰਜੀਤ ਸਿੰਘ ਤੇ ਉਸ ਦੇ ਦੋ ਪੁੱਤਰਾਂ ਹਰਮਿੰਦਰ ਸਿੰਘ ਅਤੇ ਗੁਰਮੁਖ ਸਿੰਘ, ਕਰਮਜੀਤ ਕੌਰ ਅਤੇ ਹਰਮੀਤ ਕੌਰ ਸ਼ਾਮਲ ਹਨ। ਹੋਂਦ ਚਿੱਲੜ ਕਾਂਡ ’ਚ ਮਾਰੇ ਗਏ ਸਿੱਖਾਂ ਦੇ ਕੇਸਾਂ ਦੀ ਗਿਣਤੀ 43 ਹੋ ਗਈ ਹੈ।

ਪਾਣੀ ਦੀ ਲੁੱਟ ਕਰਦੇ ਕਾਨੂੰਨ ਦਾ ਮਾਮਲਾ: ਦਫਾ 79 ਤੇ 80 ਨੂੰ ਕਦੇ ਵੀ ਚੈਲਿੰਜ ਨਹੀਂ ਕੀਤਾ ਪੰਜਾਬ ਨੇ (ਲੇਖ)

ਪੰਜਾਬ ਦੇ ਪਾਣੀਆਂ ਦੇ ਝਗੜੇ ਬਾਬਤ ਚਲੀ ਕਾਨੂੰਨੀ ਲੜਾਈ ਵਾਲੇ ਕਾਗਜ਼ਾਂ ਦੀ ਘੋਖ ਪੜਤਾਲ 'ਚੋਂ ਦੋ ਹੈਰਾਨਕੁੰਨ ਹਵਾਲੇ ਦੇਖਣ ਨੂੰ ਮਿਲੇ ਨੇ ਕਿ ਇੱਕ ਤਾਂ ਪੁਆੜੇ ਦੀ ਜੜ੍ਹ ਦਫਾ 78 ਨੂੰ ਕੋਰਟ ਵਿੱਚ ਚੈਲਿੰਜ ਕਰਨ ਦਾ ਹੱਕ ਹੀ ਪੰਜਾਬ ਸਰਕਾਰ ਗੁਆਈ ਬੈਠੀ ਹੈ ਤੇ ਪੰਜਾਬ ਦੇ ਪਾਣੀ/ਬਿਜਲੀ 'ਤੇ ਡਾਕਾ ਮਾਰਨ ਵਾਲੀ 78 ਦੇ ਨਾਲ ਲੱਗਦੀ ਦਫਾ 79 ਅਤੇ 80 ਨੂੰ ਪੰਜਾਬ ਨੇ ਕਦੇ ਕੋਰਟ ਵਿੱਚ ਚੈਲਿੰਜ ਹੀ ਨਹੀਂ ਕੀਤਾ। ਹਾਲਾਂਕਿ ਆਮ ਤੌਰ 'ਤੇ ਇਹ ਪਰਚਾਰਿਆ ਅਤੇ ਮੰਨਿਆ ਗਿਆ ਹੈ ਕਿ ਪੰਜਾਬ ਦੀ ਬਾਦਲ ਸਰਕਾਰ ਨੇ 1979 'ਚ ਦਫਾ 78, 79, 80 ਨੂੰ ਚੈਲਿੰਜ ਕਰਨ ਖਾਤਰ ਸੁਪਰੀਮ ਕੋਰਟ 'ਚ ਪਟੀਸ਼ਨ ਪਾਈ ਸੀ ਜੋ ਕਿ ਦਰਬਾਰਾ ਸਿੰਘ ਦੀ ਕਾਂਗਰਸ ਸਰਕਾਰ ਨੇ 12 ਫਰਵਰੀ 1982 ਨੂੰ ਵਾਪਸ ਲੈ ਲਈ ਜੀਹਨੇ ਐਸ. ਵਾਈ. ਐੱਲ. ਦੀ ਪਟਾਈ ਲਈ ਰਾਹ ਪੱਧਰਾ ਕੀਤਾ। ਇਹਦੇ ਨਾਲ ਨਾਲ ਇੱਕ ਹੋਰ ਵੀ ਹੈਰਾਨੀ ਵਾਲੀ ਗੱਲ ਇਹ ਹੈ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਦੀਆਂ ਸਰਕਾਰਾਂ ਨੇ ਜਿਥੇ ਉਕਤ ਤੱਥ ਲੋਕਾਂ ਤੋਂ ਲਕੋ ਕੇ ਤਾਂ ਰੱਖਿਆ ਹੀ ਬਲਕਿ ਇਹ ਕਹਿ ਕੇ ਦੋਵੇਂ ਮੁੱਖ ਮੰਤਰੀ ਪੰਜਾਬੀਆਂ ਨੂੰ ਗੁਮਰਾਹ ਵੀ ਕਰਦੇ ਰਹੇ ਕਿ ਅਸੀਂ ਇਨ੍ਹਾਂ ਤਿੰਨੇ ਧਾਰਾਵਾਂ ਨੂੰ ਚੈਲਿੰਜ ਕਰਾਂਗੇ ਜਾਂ ਚੈਲਿੰਜ ਕਰ ਦਿੱਤਾ ਹੈ ਵਗੈਰਾ-ਵਗੈਰਾ। ਹਾਲਾਂਕਿ ਇਹਨਾਂ ਦੋਵਾਂ ਮੁੱਖ ਮੰਤਰੀਆਂ ਦੀਆਂ ਬਿਆਨਬਾਜ਼ੀਆਂ ਤੋਂ ਬਹੁਤ ਪਹਿਲਾਂ ਸੁਪਰੀਮ ਕੋਰਟ ਨੇ ਬੜੇ ਸਪੱਸ਼ਟ ਹੁਕਮ ਵਿੱਚ ਆਖ ਦਿੱਤਾ ਸੀ ਕਿ ਪੰਜਾਬ ਕੋਲ ਦਫਾ 78 ਤੇ ਉਜਰ ਕਰਨ ਦਾ ਕੋਈ ਹੱਕ ਤੱਕ ਵੀ ਨਹੀਂ ਹੈ।

ਸਿੱਖ ਮੁੱਦਿਆਂ ‘ਤੇ ਗੱਲ ਕਰਨ ਲਈ ਸ਼੍ਰੋਮਣੀ ਕਮੇਟੀ ਦਾ ਵਫਦ ਹਰਿਆਣਾ ਦੇ ਮੁੱਖ ਮੰਤਰੀ ਖੱਟੜ ਨੂੰ ਮਿਲਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਇਕ ਵਫਦ ਵੱਲੋਂ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਮਿਲ ਕੇ ਸਿੱਖਾਂ ਦੇ ਮਸਲੇ ਉਠਾਏ ਗਏ। ਇਸ ਵਫਦ ਨੇ ਜਿਥੇ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਨਾਢਾ ਸਾਹਿਬ, ਪੰਚਕੂਲਾ ਨਾਲ ਲੱਗਦੀ ਜ਼ਮੀਨ ਗੁਰਦੁਆਰਾ ਸਾਹਿਬ ਨੂੰ ਅਲਾਟ ਕਰਨ ਦੀ ਮੰਗ ਰੱਖੀ ਉਥੇ ਨਾਲ ਹੀ ਹਰਿਆਣਾ ਸਥਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਕਾਲਜਾਂ ਨੂੰ ‘ਗ੍ਰਾਂਟ ਇਨ ਏਡ’ ਦਾ ਦਰਜਾ ਦੇਣ ਲਈ ਕਿਹਾ।

ਹਰਿਆਣਾ ਦੇ ਮੁੱਖ ਮੰਤਰੀ ਖੱਟੜ ਨੇ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨਾਲ ਕੀਤੀ ਮੁਲਾਕਾਤ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅੱਜ ਕੈਨੇਡਾ ਦੇ ਰੱਖਿਆ ਮੰਤਰੀ ਸ. ਹਰਜੀਤ ਸਿੰਘ ਸੱਜਣ ਨਾਲ ਮੁਲਾਕਾਤ ਕੀਤੀ।

ਐਸ.ਵਾਈ.ਐਲ: ਬੁੱਕਲ ‘ਚ ਗੁੜ ਭੰਨ੍ਹਣ ਦੀ ਕਾਰਵਾਈ 2012 ਤੋਂ ਸ਼ੁਰੂ ਹੈ (ਲੇਖ)

ਪੰਜਾਬ ਦੀ ਸ਼ਾਹ ਰਗ ਪਾਣੀ ਦੀ ਲੁੱਟ ਨਾਲ ਜੁੜੇ ਮਾਮਲੇ ਦੀ ਫੈਸਲਾਕੁਨ ਘੜੀ ਦਿਨ ਬ ਦਿਨ ਨੇੜੇ ਆ ਰਹੀ ਹੈ ਪਰ ਇਸ ਬਾਬਤ ਪੰਜਾਬ ਚ ਬਿਲਕੁਲ ਸੰਨਾਟਾ ਹੈ। ਜਿਵੇਂ ਇੰਨਾਂ ਹੀ ਕਾਮਲਾ ਵਿੱਚ ਕੱਲ੍ਹ ਵੀ ਖਦਸ਼ਾ ਜਾਹਰ ਕੀਤਾ ਗਿਆ ਸੀ ਆਪੋਜੀਸ਼ਨ ਵੱਲੋਂ ਪੰਜਾਬ ਦੀ ਪਹਿਰੇਦਾਰੀ ਨਾ ਕਰਨ ਦੀ ਵਜਾਹ ਕਰਕੇ ਸਰਕਾਰ ਵੱਲੋਂ ਬੁੱਕਣ ਚ ਗੁੜ ਭੰਨ੍ਹਣਾ ਬਹੁਤ ਸੁਖਾਲਾ ਹੋ ਗਿਆ ਹੈ। ਜਿਵੇਂ ਕਿ ਪਹਿਲਾਂ ਵੀ ਅਸੀਂ ਬਾਰ-ਬਾਰ ਲਿਖਿਆ ਹੈ ਕਿ ਪੰਜਾਬ ਦੀਆਂ ਮੌਕੇ ਦਰ ਮੌਕੇ ਸਾਰੀਆ ਸਰਕਾਰਾਂ 'ਚੋਂ ਕੋਈ ਪੰਜਾਬ ਦੀ ਲੁੱਟ ਰੋਕਣ ਬਾਰੇ ਗੰਭੀਰ ਨਹੀਂ ਰਹੀ।

ਹਰਿਆਣਾ ਦੇ ਸ਼ਰਧਾਲੂਆਂ ਨੂੰ ਪਾਕਿ ਲਈ ਵੀਜ਼ੇ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਨਾਲ ਹੀ ਮਿਲਣ: ਬਡੂੰਗਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੋਂ ਵੱਖ-ਵੱਖ ਪੁਰਬਾਂ ਸਮੇਂ ਪਾਕਿਸਤਾਨ ਜਾਂਦੇ ਸਿੱਖ ਸ਼ਰਧਾਲੂਆਂ ਦੇ ਜਥਿਆਂ ਵਿੱਚ ਹਰਿਆਣਾ ਦੀ ਸੰਗਤ ਲਈ ਸੂਬੇ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਸਿਫਾਰਸ਼ ਨੂੰ ਲਾਗੂ ਕਰਨ ਦੀ ਮੰਗ ਕੀਤੀ ਹੈ। ਇਹ ਮੰਗ ਪ੍ਰੋ. ਬਡੂੰਗਰ ਵੱਲੋਂ ਖੱਟਰ ਨੂੰ ਇਕ ਪੱਤਰ ਲਿਖ ਕੇ ਕੀਤੀ ਗਈ।

1984: ਹੋਂਦ ਚਿੱਲੜ ‘ਚ ਹੋਏ ਕਤਲੇਆਮ ਦੇ ਦੋਸ਼ੀਆਂ ਖਿਲਾਫ ਕਾਰਵਾਈ ਲਈ ਸ਼੍ਰੋਮਣੀ ਕਮੇਟੀ ਵਲੋਂ ਖੱਟਰ ਨੂੰ ਪੱਤਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਹੋਂਦ ਚਿੱਲੜ ਸਿੱਖ ਕਤਲੇਆਮ ਦੇ ਦੋਸ਼ੀਆਂ ਵਿਰੁੱਧ ਫੌਰੀ ਕਾਰਵਾਈ ਲਈ ਇੱਕ ਪੱਤਰ ਲਿਖਿਆ ਹੈ। ਪੱਤਰ 'ਚ ਕਿਹਾ ਗਿਆ ਕਿ ਹਰਿਆਣਾ ਦੇ ਹੋਂਦ ਚਿੱਲੜ ਵਿਖੇ ਹੋਇਆ ਸਿੱਖ ਕਤਲੇਆਮ ਮਨੁੱਖਤਾ ਤੋਂ ਕੋਹਾਂ ਦੂਰ ਉਹ ਕਰੂਰ ਕਾਰਾ ਹੈ ਜਿਸਨੂੰ ਸਿੱਖ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਇਸ ਕਤਲੇਆਮ ਵਿਚ ਜਿੱਥੇ 32 ਨਿਰਦੋਸ਼ ਸਿੱਖਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ, ਉਥੇ ਹੀ ਸਿੱਖਾਂ ਦੀ ਜਾਇਦਾਦ ਲੁੱਟ ਲਈਆਂ ਗਈਆਂ ਜਾਂ ਸਾੜ ਦਿੱਤੀਆਂ ਗਈਆਂ।

ਰਾਖਵਾਂਕਰਨ ਹਾਸਲ ਕਰਨ ਲਈ ਹਰਿਆਣਾ ਦੇ ਜਾਟਾਂ ਨੇ ਫਿਰ ਸ਼ੁਰੂ ਕੀਤੇ ਮੁਜਾਹਰੇ ਅਤੇ ਪ੍ਰਦਰਸ਼ਨ

ਹਰਿਆਣਾ ਦੇ ਜਾਟਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਵੱਖ-ਵੱਖ ਜ਼ਿਲ੍ਹਿਆਂ ’ਚ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਅੰਦੋਲਨ ਦਾ ਪਹਿਲਾ ਦਿਨ ਸ਼ਾਂਤਮਈ ਗੁਜ਼ਰ ਗਿਆ ਪਰ ਜਾਟਾਂ ਨੇ ਧਰਨੇ ਲਾ ਕੇ ਸੂਬਾ ਸਰਕਾਰ ਨੂੰ ਵਖ਼ਤ ਪਾ ਦਿੱਤਾ। ਮੁਜਾਹਰਾਕਾਰੀਆਂ ਨੇ ਲੋਕਾਂ ਨੂੰ ਨਾਲ ਜੋੜੀ ਰੱਖਣ ਲਈ ਲੰਗਰ ਲਾ ਦਿੱਤੇ ਹਨ। ਖਾਸ ਕਰ ਕੇ ਰੋਹਤਕ ਦੇ ਨਾਲ ਪੈਂਦੇ ਜਾਸੀਆ ਵਿੱਚ ਖਾਣ-ਪੀਣ ਦਾ ਪ੍ਰਬੰਧ ਕੀਤਾ ਹੋਇਆ ਹੈ। ਪਿਛਲੀ ਵਾਰ ਅੰਦੋਲਨ ਦੌਰਾਨ ਇਸੇ ਥਾਂ ’ਤੇ ਵੱਡਾ ਧਰਨਾ ਲਾਇਆ ਗਿਆ ਸੀ ਅਤੇ ਰੋਹਤਕ ਜ਼ਿਲ੍ਹੇ ਵਿੱਚ ਸਭ ਤੋਂ ਵੱਧ ਹਿੰਸਾ ਫੈਲੀ ਸੀ। ਪੁਲਿਸ ਵੱਲੋਂ ਅੰਦੋਲਨ ਵਿੱਚ ਹਿੱਸਾ ਲੈਣ ਵਾਲਿਆਂ ਦਾ ਪੂਰਾ ਰਿਕਾਰਡ ਰੱਖਿਆ ਜਾ ਰਿਹਾ ਹੈ।

ਹਾਈ ਕੋਰਟ ਨੇ ਕਿਹਾ; ਜਾਟ ਰਾਖਵਾਂਕਰਨ ਪ੍ਰਦਰਸ਼ਨਾਂ ਦੌਰਾਨ ਜਬਰਜਨਾਹ ਦੀਆਂ ਘਟਨਾਵਾਂ ਵਾਪਰੀਆਂ ਸਨ

ਪਿਛਲੇ ਸਾਲ ਜਾਟ ਰਾਖਵਾਂਕਰਨ ਦੇ ਮੁੱਦੇ 'ਤੇ ਹਿੰਸਕ ਹੋਏ ਅੰਦੋਲਨ ਦੌਰਾਨ ਮੂਰਥਲ ਵਿੱਚ ਜਬਰਜਨਾਹ ਦੀਆਂ ਘਟਨਾਵਾਂ ਬਾਰੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ "ਪ੍ਰਤੱਖ ਤੌਰ ਉਤੇ ਜਬਰਜਨਾਹ ਦੀਆਂ ਘਟਨਾਵਾਂ ਵਾਪਰੀਆਂ ਹਨ।"

« Previous PageNext Page »