Tag Archive "haryana"

ਸੁਪਰੀਮ ਕੋਰਟ ਵਲੋਂ ਵਿਵਾਦਤ ਐਸ.ਵਾਈ.ਐਲ. ‘ਤੇ ਸਥਿਤੀ ਜਿਉਂ ਦੀ ਤਿਉਂ ਰੱਖਣ ਦੇ ਹੁਕਮ

ਸੁਪਰੀਮ ਕੋਰਟ ਨੇ ਕੱਲ੍ਹ 30 ਨਵੰਬਰ ਨੂੰ ਸਤਲੁਜ-ਯਮੁਨਾ ਲਿੰਕ ਨਹਿਰ ਸਬੰਧੀ ਸਥਿਤੀ ਜਿਉਂ ਦੀ ਤਿਉਂ ਕਾਇਮ ਰੱਖਣ ਦਾ ਹੁਕਮ ਦਿੱਤਾ ਹੈ। ਇਸ ਦੇ ਨਾਲ ਹੀ ਹਰਿਆਣਾ ਦੀ ਅਪੀਲ ਉਪਰ ਰਾਵੀ-ਬਿਆਸ ਪਾਣੀ ਮਾਮਲੇ ’ਤੇ ਪੰਜਾਬ ਤੇ ਕੇਂਦਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਭਾਰਤ ਦੀ ਸਰਵਉੱਚ ਅਦਾਲਤ ਨੇ ਕੇਂਦਰੀ ਗ੍ਰਹਿ ਸਕੱਤਰ, ਪੰਜਾਬ ਦੇ ਮੁੱਖ ਸਕੱਤਰ ਤੇ ਡੀਜੀਪੀ ਨੂੰ ਮੁੜ ਰਿਸੀਵਰ ਨਿਯੁਕਤ ਕਰ ਦਿੱਤਾ ਹੈ ਅਤੇ ਇਨ੍ਹਾਂ ਰਿਸੀਵਰਾਂ ਨੂੰ ਕਿਹਾ ਹੈ ਕਿ ਉਹ ਹਫ਼ਤੇ ਦੇ ਅੰਦਰ ਸਬੰਧਤ ਜ਼ਮੀਨ ਬਾਰੇ ਅਸਲ ਸਥਿਤੀ ਰਿਪੋਰਟ ਪੇਸ਼ ਕਰਨ। ਅਦਾਲਤ ਨੇ ਸਪੱਸ਼ਟ ਕੀਤਾ ਕਿ ਐਸਵਾਈਐਲ ਨਾਲ ਸਬੰਧਤ ਜ਼ਮੀਨ ਦਾ ਕਬਜ਼ਾ ਰਿਸੀਵਰ ਨਹੀਂ ਲੈਣਗੇ।

ਐਸ.ਵਾਈ.ਐਲ. ਮੁੱਦਾ: ਹਰਿਆਣਾ ਸਰਕਾਰ ਸੁਪਰੀਮ ਕੋਰਟ ਪਹੁੰਚੀ

ਪੰਜਾਬ ਵਜ਼ਾਰਤ ਵਲੋਂ ਐਸ.ਵਾਈ.ਐਲ. ਦੀ ਜ਼ਮੀਨ ਵਾਪਸ ਕਰਨ ਦੇ ਫੈਸਲੇ ਤੋਂ ਦੋ ਦਿਨ ਬਾਅਦ ਹਰਿਆਣਾ ਸਰਕਾਰ ਨੇ ਅੱਜ ਪਹਿਲਾਂ ਵਾਲੀ ਸਥਿਤੀ ਬਣਾਈ ਰੱਖਣ ਲਈ ਸੁਪਰੀਮ ਕੋਰਟ ਪਹੁੰਚ ਕੀਤੀ ਹੈ।

ਪੰਜਾਬ ਵਜ਼ਾਰਤ ਵਲੋਂ ਐਸ.ਵਾਈ.ਐਲ. ਦੀ ਜ਼ਮੀਨ ਕਿਸਾਨਾਂ ਨੂੰ ਵਾਪਸ ਕਰਨ ਦਾ ਫੈਸਲਾ

ਪੰਜਾਬ ਸਰਕਾਰ ਵਲੋਂ ਪ੍ਰੈਸ ਨੂੰ ਇਕ ਲਿਖਤੀ ਬਿਆਨ ਜਾਰੀ ਕਰਕੇ ਦੱਸਿਆ ਗਿਆ ਕਿ ਪੰਜਾਬ ਵਜ਼ਾਰਤ ਨੇ ਲੋਕ ਹਿਤ ਵਿਚ ਅੱਜ ਫੈਸਲਾ ਲਿਆ ਹੈ ਕਿ ਐਸ.ਵਾਈ.ਐਲ. ਨਹਿਰ ਦੇ ਕੰਮ ਲਈ ਜਿਹੜੀ ਜ਼ਮੀਨ ਪੰਜਾਬ ਸਰਕਾਰ ਦੇ ਅਧਿਕਾਰ ਖੇਤਰ ਵਿਚ ਹੈ ਉਹ ਜ਼ਮੀਨ ਜਿਨ੍ਹਾਂ ਤੋਂ ਲਈ ਸੀ ਉਨ੍ਹਾਂ ਦੇ ਕਾਨੂੰਨੀ ਵਾਰਸਾਂ ਨੂੰ ਬਿਨਾਂ ਕਿਸੇ ਪੈਸੇ ਦੇ ਸੌਂਪ ਦਿੱਤੀ ਜਾਏਗੀ।

ਨਹਿਰ ਦੇ ਮੁੱਦੇ ‘ਤੇ ਹਰਿਆਣਾ ਦੀਆਂ ਖਾਪ ਪੰਚਾਇਤਾਂ ਨੇ ਪੰਜਾਬ ਨੂੰ ਦਿੱਤੀ ਧਮਕੀ

ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਖਾਪ ਪੰਚਾਇਤਾਂ ਦੇ ਆਗੂ ਨੇ ਪੰਜਾਬ ਨੂੰ ਸੜਕੀ ਅਤੇ ਰੇਲ ਆਵਾਜਾਵੀ ਰਾਹੀਂ ਦਿੱਲੀ ਨਾਲੋਂ ਵੱਖ ਕਰਨ ਦੀ ਧਮਕੀ ਦਿੱਤੀ ਹੈ। ਧਮਕੀ ਵਿਚ ਕਿਹਾ ਗਿਆ ਹੈ ਕਿ ਜੇ ਪੰਜਾਬ ਨੇ ਸਤਲੁਜ-ਯਮੁਨਾ ਲਿੰਕ ਨਹਿਰ ਨਾ ਬਣਨ ਦਿੱਤੀ ਤਾਂ ਪੰਜਾਬ ਨੂੰ ਦਿੱਲੀ ਨਹੀਂ ਜਾਣ ਦਿੱਤਾ ਜਾਏਗਾ।

ਸਤਲੁਜ-ਯਮੁਨਾ ਲਿੰਕ ਨਹਿਰ: ਹਰਿਆਣਾ ਨੇ ਪੰਜਾਬ ਲਈ ਲੰਬੇ ਰੂਟਾਂ ਦੀ ਬੱਸਾਂ ਬੰਦ ਕੀਤੀਆਂ

ਸਤਲੁਜ-ਯਮੁਨਾ ਲਿੰਕ ਨਹਿਰ ਦੇ ਫੈਸਲੇ ਤੋਂ ਬਾਅਦ ਵਧੇ ਤਣਾਅ ਤੋਂ ਬਾਅਦ ਹਰਿਆਣਾ ਰੋਡਵੇਜ਼ ਨੇ ਪੰਜਾਬ ਲਈ ਲੰਬੇ ਰੂਟਾਂ ਦੀ ਬੱਸ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਹਰਿਆਣਾ ਰੋਡਵੇਜ਼ ਨੇ ਜੰਮੂ ਜਾਣ ਵਾਲੀਆਂ ਬੱਸਾਂ ਜੋ ਕਿ ਪੰਜਾਬ ਵਿਚੋਂ ਲੰਘਣੀਆਂ ਸਨ ਬੰਦ ਕਰ ਦਿੱਤੀਆਂ ਹਨ।

ਅੱਜ ਆ ਸਕਦਾ ਹੈ ਪੰਜਾਬ ਦੇ ਪਾਣੀਆਂ ਬਾਰੇ ਸੁਪਰੀਮ ਕੋਰਟ ਦਾ ਫ਼ੈਸਲਾ

ਸੁਰਖੀਆਂ 'ਚ ਰਹੇ ‘ਪੰਜਾਬ ਪਾਣੀਆਂ ਬਾਰੇ ਸਮਝੌਤਾ ਰੱਦ 2004’ ਐਕਟ ਦੀ ਪ੍ਰਮਾਣਿਕਤਾ ਬਾਰੇ ਸੁਪਰੀਮ ਕੋਰਟ ਅੱਜ (10 ਨਵੰਬਰ) ਨੂੰ ਆਪਣੀ ਰਾਏ ਦੇਵੇਗਾ। ਇਸ ਐਕਟ ਤਹਿਤ ਪੰਜਾਬ ਨੇ ਆਪਣੇ ਗੁਆਂਢੀ ਸੂਬਿਆਂ ਖ਼ਾਸ ਤੌਰ ’ਤੇ ਹਰਿਆਣਾ ਨਾਲ ਦਰਿਆਈ ਪਾਣੀਆਂ ਬਾਰੇ ਸਾਰੇ ਸਮਝੌਤੇ ਰੱਦ ਕਰ ਦਿੱਤੇ ਸਨ। ਜਸਟਿਸ ਅਨਿਲ ਆਰ ਦਵੇ ਦੀ ਅਗਵਾਈ ਵਾਲਾ ਪੰਜ ਮੈਂਬਰੀ ਸੰਵਿਧਾਨਕ ਬੈਂਚ ਅੱਜ 3:30 ਵਜੇ ਆਪਣਾ ਫੈਸਲਾ ਸੁਣਾਏਗਾ।

ਪੰਜਾਬ ਦੇ ਪਾਣੀਆਂ ਦਾ ਮਾਮਲਾ: ਦਿੱਲੀ ਸਰਕਾਰ ਨੇ ਨਵਾਂ ਹਲਫਨਾਮਾ ਦਾਇਰ ਕਰਨ ਦੀ ਮੰਗੀ ਇਜਾਜ਼ਤ

ਭਾਰਤੀ ਸੁਪਰੀਮ ਕੋਰਟ ਵਿਚ ਪੰਜਾਬ ਦੇ ਪਾਣੀਆਂ ਦੇ ਮਾਮਲੇ 'ਤੇ ਸੁਣਵਾਈ ਦੌਰਾਨ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਪੇਸ਼ ਹੋਏ ਵਕੀਲ ਨੇ ਇਜਾਜ਼ਤ ਦਿੱਲੀ ਸਰਕਾਰ ਪੰਜਾਬ ਵਿਰੁੱਧ ਦਾਖਲ ਕੀਤਾ ਹਲਫਨਾਮਾ ਵਾਪਸ ਲੈਕੇ ਪੰਜਾਬ ਦੇ ਹੱਕ ਵਿੱਚ ਨਵਾਂ ਹਲਫਨਾਮਾ ਅਤੇ ਪੱਖ ਪੇਸ਼ ਕਰਨਾ ਚਾਹੁੰਦੀ ਹੈ।

ਪਾਣੀ ਦੇ ਮਾਮਲੇ ਵਿੱਚ ਹੋਇਆ ਸਮਝੌਤਾ ਇੱਕ ਇਕਰਾਰ ਸੀ, ਜਿਸਨੂੰ ਕਦੇ ਵੀ ਰੱਦ ਕੀਤਾ ਜਾ ਸਕਦਾ ਸੀ: ਪੰਜਾਬ

ਪੰਜਾਬ ਦੇ ਦਰਿਆਈ ਪਾਣੀਆਂ ਦਦੇ ਮਾਮਲੇ 'ਤੇ ਭਾਰਤੀ ਸੁਪਰੀਮ ਕੋਰਟ ਵਿੱਚ ਚੱਲ ਰਹੀ ਸੁਣਵਾਈ ਦੌਰਾਨ ਪੰਜਾਬ ਦੇ ਵਕੀਲਾਂ ਨੇ ਉਨ੍ਹਾਂ ਸਪੱਸ਼ਟ ਕੀਤਾ ਕਿ 1981 ਵਿਚ ਦਰਿਆਈ ਪਾਣੀਆਂ ਸਬੰਧੀ ਜੋ ਸਮਝੌਤਾ ਹੋਇਆ ਸੀ ਉਹ ਕੋਈ ਸਮਝੌਤਾ ਨਹੀਂ ਸੀ ਕਿਉਂਕਿ ਅਜਿਹਾ ਕੋਈ ਵੀ ਸਮਝੌਤਾ 1966 ਦੇ ਪੁਨਰਗਠਨ ਐਕਟ ਅਧੀਨ ਹੋਣਾ ਚਾਹੀਦਾ ਸੀ ਅਤੇ ਉਸ ਸਮਝੌਤੇ ਨੂੰ ਕੇਵਲ ਇੱਕ ਇਕਰਾਰ ਹੀ ਸੀ, ਜਿਸ ਨੂੰ ਕਦੇ ਵੀ ਰੱਦ ਕੀਤਾ ਜਾ ਸਕਦਾ ਸੀ ਅਤੇ ਉਸ ਦੀ ਕਾਨੂੰਨੀ ਤੌਰ 'ਤੇ ਕੋਈ ਮਹੱਤਤਾ ਨਹੀਂ ਸੀ।

ਮੁਰਥਲ ਜਬਰ ਜਨਾਹ ਕਾਂਡ ਦੇ ਗਵਾਹ ਨੂੰ ਮਿਲੀਆਂ ਧਮਕੀਆਂ

ਪਿਛਲੇ ਦਿਨੀ ਹਰਿਆਣਾ ਵਿੱਚ ਜਾਟ ਅੰਦੋਲਨ ਦੌਰਾਨ ਸੋਨੀਪਤ ਦੇ ਮੁਰਥਲ ਢਾਬੇ ਨਜਦੀਕ ਰਾਹਗੀਰ ਬੀਬੀਆਂ ਨਾਲ ਹੋਏ ਸਮੂਹਿਕ ਬਲਾਤਕਾਰ ਦੀ ਘਟਨਾ ਦੇ ਚਸ਼ਮਦੀਦ ਗਵਾਹ ਬੌਬੀ ਜੋਸ਼ੀ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ ।

ਹਰਿਆਣਾ ਦੇ ਸਿਹਤ ਮੰਤਰੀ ਨੇ ਤੰਬਾਕੂ ‘ਤੇ ਪੂਰਨ ਰੋਕ ਲਾਉਣ ਲਈ ਇੱਕ ਹਫਤੇ ਦਾ ਦਿੱਤਾ ਸਮਾ

ਹਰਿਆਣਾ ਦੇ ਸਿਹਤ ਮੰਤਰੀ ਨੇ ਤੰਬਾਕੂ 'ਤੇ ਪੂਰਨ ਰੋਕ ਲਾਉਣ ਲਈ ਇੱਕ ਹਫਤੇ ਦਾ ਸਮਾ ਦਿੱਤਾ ਹੈ।ਤੰਬਾਕੂ ਤੋਂ ਹੋਣ ਵਾਲੀਆਂ ਖਤਰਨਾਕ ਬੀਮਾਰੀਆਂ ਤੋਂ ਬਚਾਓ ਲਈ ਸੂਬੇ ਦਾ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ ।ਕੈਂਸਰ ਵਰਗੀ ਜਾਨਲੇਵਾ ਬੀਮਾਰੀਆਂ ਨੂੰ ਸੱਦਾ ਦੇਣ ਵਾਲੇ ਤੇ ਜਾਨਲੇਵਾ ਸਾਬਿਤ ਹੋ ਰਹੇ ਤੰਬਾਕੂ ਅਤੇ ਸੂਬੇ ਦੇ ਲੋਕਾਂ ਤੇ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਣ ਲਈ ਸਿਹਤ ਮੰਤਰੀ ਅਨਿਲ ਵਿਜ ਨੇ ਸਖ਼ਤ ਰੁੱਖ ਅਖ਼ਤਿਆਰ ਕੀਤਾ ਹੈ।

« Previous PageNext Page »