Tag Archive "hond-chillar-sikh-massacre"

ਸਿੱਖ ਕਤਲੇਆਮ: ਇਨਸਾਫ ਦੀਆਂ ਲੰਮੀਆਂ ਉਡੀਕਾਂ

ਲੁਧਿਆਣਾ: ਹੋਦ ਚਿੱਲੜ ਤਾਲਮੇਲ ਕਮੇਟੀ ਦੇ ਪ੍ਰਧਾਨ ਇੰਜਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਦੱਸਿਆ ਹੈ ਕਿ ਨਵੰਬਰ 1984 ਵਿੱਚ ਹਰਿਆਣੇ ਦੇ ਪਿੰਡ ਹੋਦ ਚਿੱਲੜ ਵਿੱਚ ਜਿਉਂਦਿਆਂ ...

ਮਾਮਲਾ ਹੋਦ ਚਿੱਲੜ ਸਿੱਖ ਕਤਲੇਆਮ ਦਾ: ਪੁਲੀਸ ਅਧਿਕਾਰੀਆਂ ਨੂੰ ਅਦਾਲਤ ਵਿੱਚ ਹਾਜ਼ਰ ਹੋਣ ਦੇ ਹੁਕਮ

ਨਵੰਬਰ 1984 ਵਿੱਚ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਮੌਤ ਤੋਂ ਬਾਅਦ ਹੋਦ ਚਿੱਲੜ (ਹਰਿਆਣਾ) ਵਿੱਚ ਕਤਲੇਆਮ ਕੀਤੇ ਗਏ 32 ਸਿੱਖਾਂ ਦੇ ਕੇਸ ਦੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜਸਟਿਸ ਹਰੀਪਾਲ ਵਰਮਾ ਦੀ ਅਦਾਲਤ ਵਿੱਚ ਲਗਭਗ 10 ਘੰਟੇ ਬਹਿਸ ਚੱਲਦੀ ਰਹੀ ।ਉਸ ਸਮੇਂ ਪੁਲੀਸ ਦੀ ਕਾਰਗੁਜ਼ਾਰੀ ਬੇਹੱਦ ਮਾੜੀ ਸੀ। ਪੁਲੀਸ ਘਟਨਾ ਤੋਂ ਕੁਝ ਕਿਲੋਮੀਟਰ ਦੀ ਦੂਰੀ ’ਤੇ ਹੋਣ ਦੇ ਬਾਵਜੂਦ 24 ਘੰਟਿਆਂ ਤੋਂ ਬਾਅਦ ਪਹੁੰਚੀ ਅਤੇ ਪੁਲੀਸ ਅਫਸਰਾਂ ਵੱਲੋਂ ਮਾਸੂਮ ਸਿੱਖਾਂ ਨੂੰ ਬਚਾਉਣ ਲਈ ਕੋਈ ਉਪਰਾਲਾ ਨਹੀਂ ਕੀਤਾ ਗਿਆ ਸਗੋਂ ਕਤਲੇਆਮ ਨੂੰ ਛੁਪਾਉਣ ਅਤੇ ਰਫਾ-ਦਫਾ ਕਰਨ ਦੀ ਭੂਮਿਕਾ ਨਿਭਾਈ ਗਈ।

1984 ਸਿੱਖ ਕਤਲੇਆਮ: ਹੋਂਦ ਚਿੱਲੜ ਕਤਲੇਆਮ ‘ਚ ਸ਼ਾਮਲ ਪੁਲਿਸ ਅਫ਼ਸਰਾਂ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ

ਹਰਿਆਣਾ ਸਰਕਾਰ ਦੇ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਡੀਜੀਪੀ ਨੂੰ ਨਵੰਬਰ 1984 'ਚ ਹੋਂਦ ਚਿੱਲੜ ਕਤਲੇਆਮ ਵਿੱਚ ਸ਼ਾਮਲ ਪੁਲਿਸ ਮੁਲਾਜ਼ਮਾਂ ਵਿਰੁੱਧ ਕੇਸ ਦਰਜ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ। ਗ੍ਰਹਿ ਵਿਭਾਗ ਨੇ ਜਿਨ੍ਹਾਂ ਪੁਲਿਸ ਅਧਿਕਾਰੀਆਂ ਵਿਰੁੱਧ ਡੀਜੀਪੀ ਨੂੰ ਕਾਰਵਾਈ ਕਰਨ ਲਈ ਕਿਹਾ ਹੈ, ਉਨ੍ਹਾਂ ਵਿੱਚ ਤਤਕਾਲੀ ਐੱਸਪੀ ਸਤਿੰਦਰ ਕੁਮਾਰ, ਡੀਐੱਸਪੀ ਰਾਮ ਭੱਜ, ਐਸਆਈ ਰਾਮ ਕਿਸ਼ੋਰ ਅਤੇ ਹੈਡ ਕਾਂਸਟੇਬਲ ਰਾਮ ਕੁਮਾਰ ਪ੍ਰਮੁੱਖ ਹਨ।