Tag Archive "hond-chillar"

ਮਾਮਲਾ ਹੋਦ ਚਿੱਲੜ ਸਿੱਖ ਕਤਲੇਆਮ ਦਾ: ਪੁਲੀਸ ਅਧਿਕਾਰੀਆਂ ਨੂੰ ਅਦਾਲਤ ਵਿੱਚ ਹਾਜ਼ਰ ਹੋਣ ਦੇ ਹੁਕਮ

ਨਵੰਬਰ 1984 ਵਿੱਚ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਮੌਤ ਤੋਂ ਬਾਅਦ ਹੋਦ ਚਿੱਲੜ (ਹਰਿਆਣਾ) ਵਿੱਚ ਕਤਲੇਆਮ ਕੀਤੇ ਗਏ 32 ਸਿੱਖਾਂ ਦੇ ਕੇਸ ਦੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜਸਟਿਸ ਹਰੀਪਾਲ ਵਰਮਾ ਦੀ ਅਦਾਲਤ ਵਿੱਚ ਲਗਭਗ 10 ਘੰਟੇ ਬਹਿਸ ਚੱਲਦੀ ਰਹੀ ।ਉਸ ਸਮੇਂ ਪੁਲੀਸ ਦੀ ਕਾਰਗੁਜ਼ਾਰੀ ਬੇਹੱਦ ਮਾੜੀ ਸੀ। ਪੁਲੀਸ ਘਟਨਾ ਤੋਂ ਕੁਝ ਕਿਲੋਮੀਟਰ ਦੀ ਦੂਰੀ ’ਤੇ ਹੋਣ ਦੇ ਬਾਵਜੂਦ 24 ਘੰਟਿਆਂ ਤੋਂ ਬਾਅਦ ਪਹੁੰਚੀ ਅਤੇ ਪੁਲੀਸ ਅਫਸਰਾਂ ਵੱਲੋਂ ਮਾਸੂਮ ਸਿੱਖਾਂ ਨੂੰ ਬਚਾਉਣ ਲਈ ਕੋਈ ਉਪਰਾਲਾ ਨਹੀਂ ਕੀਤਾ ਗਿਆ ਸਗੋਂ ਕਤਲੇਆਮ ਨੂੰ ਛੁਪਾਉਣ ਅਤੇ ਰਫਾ-ਦਫਾ ਕਰਨ ਦੀ ਭੂਮਿਕਾ ਨਿਭਾਈ ਗਈ।

ਨਵੰਬਰ 1984 ‘ਚ ਹੋਏ ਸਿੱਖ ਕਤਲੇਆਮ ਦੇ ਸਬੰਧ ‘ਚ ਹੋਂਦ ਚਿੱਲੜ (ਹਰਿਆਣਾ) ਦੇ 7 ਹੋਰ ਨਵੇਂ ਕੇਸ ਸਾਹਮਣੇ ਆਏ

ਨਵੰਬਰ 1984 'ਚ ਹੋਂਦ ਚਿੱਲੜ (ਹਰਿਆਣਾ) ’ਚ ਮਾਰੇ ਗਏ ਸਿੱਖਾਂ ਦੇ ਸੱਤ ਹੋਰ ਨਵੇਂ ਕੇਸ ਸਾਹਮਣੇ ਆਏ ਹਨ। ਪੀੜ੍ਹਤ ਪਰਿਵਾਰਾਂ ਵੱਲੋਂ ਪੇਸ਼ ਕੀਤੇ ਗਏ ਦਸਤਾਵੇਜ਼ਾਂ ਨਾਲ ਇਨ੍ਹਾਂ ਸਿੱਖਾਂ ਦੀ ਪਛਾਣ ਹੋਈ ਹੈ। ਹੋਂਦ ਚਿੱਲੜ ਕਾਂਡ ’ਚ ਮਾਰੇ ਗਏ ਸਿੱਖਾਂ ’ਚ ਹਰਨਾਮ ਸਿੰਘ, ਹਰਜਾਪ ਸਿੰਘ, ਸੁਰਜੀਤ ਸਿੰਘ ਤੇ ਉਸ ਦੇ ਦੋ ਪੁੱਤਰਾਂ ਹਰਮਿੰਦਰ ਸਿੰਘ ਅਤੇ ਗੁਰਮੁਖ ਸਿੰਘ, ਕਰਮਜੀਤ ਕੌਰ ਅਤੇ ਹਰਮੀਤ ਕੌਰ ਸ਼ਾਮਲ ਹਨ। ਹੋਂਦ ਚਿੱਲੜ ਕਾਂਡ ’ਚ ਮਾਰੇ ਗਏ ਸਿੱਖਾਂ ਦੇ ਕੇਸਾਂ ਦੀ ਗਿਣਤੀ 43 ਹੋ ਗਈ ਹੈ।

1984: ਹੋਂਦ ਚਿੱਲੜ ‘ਚ ਹੋਏ ਕਤਲੇਆਮ ਦੇ ਦੋਸ਼ੀਆਂ ਖਿਲਾਫ ਕਾਰਵਾਈ ਲਈ ਸ਼੍ਰੋਮਣੀ ਕਮੇਟੀ ਵਲੋਂ ਖੱਟਰ ਨੂੰ ਪੱਤਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਹੋਂਦ ਚਿੱਲੜ ਸਿੱਖ ਕਤਲੇਆਮ ਦੇ ਦੋਸ਼ੀਆਂ ਵਿਰੁੱਧ ਫੌਰੀ ਕਾਰਵਾਈ ਲਈ ਇੱਕ ਪੱਤਰ ਲਿਖਿਆ ਹੈ। ਪੱਤਰ 'ਚ ਕਿਹਾ ਗਿਆ ਕਿ ਹਰਿਆਣਾ ਦੇ ਹੋਂਦ ਚਿੱਲੜ ਵਿਖੇ ਹੋਇਆ ਸਿੱਖ ਕਤਲੇਆਮ ਮਨੁੱਖਤਾ ਤੋਂ ਕੋਹਾਂ ਦੂਰ ਉਹ ਕਰੂਰ ਕਾਰਾ ਹੈ ਜਿਸਨੂੰ ਸਿੱਖ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਇਸ ਕਤਲੇਆਮ ਵਿਚ ਜਿੱਥੇ 32 ਨਿਰਦੋਸ਼ ਸਿੱਖਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ, ਉਥੇ ਹੀ ਸਿੱਖਾਂ ਦੀ ਜਾਇਦਾਦ ਲੁੱਟ ਲਈਆਂ ਗਈਆਂ ਜਾਂ ਸਾੜ ਦਿੱਤੀਆਂ ਗਈਆਂ।

1984 ਸਿੱਖ ਕਤਲੇਆਮ: ਹੋਂਦ ਚਿੱਲੜ ਕਤਲੇਆਮ ‘ਚ ਸ਼ਾਮਲ ਪੁਲਿਸ ਅਫ਼ਸਰਾਂ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ

ਹਰਿਆਣਾ ਸਰਕਾਰ ਦੇ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਡੀਜੀਪੀ ਨੂੰ ਨਵੰਬਰ 1984 'ਚ ਹੋਂਦ ਚਿੱਲੜ ਕਤਲੇਆਮ ਵਿੱਚ ਸ਼ਾਮਲ ਪੁਲਿਸ ਮੁਲਾਜ਼ਮਾਂ ਵਿਰੁੱਧ ਕੇਸ ਦਰਜ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ। ਗ੍ਰਹਿ ਵਿਭਾਗ ਨੇ ਜਿਨ੍ਹਾਂ ਪੁਲਿਸ ਅਧਿਕਾਰੀਆਂ ਵਿਰੁੱਧ ਡੀਜੀਪੀ ਨੂੰ ਕਾਰਵਾਈ ਕਰਨ ਲਈ ਕਿਹਾ ਹੈ, ਉਨ੍ਹਾਂ ਵਿੱਚ ਤਤਕਾਲੀ ਐੱਸਪੀ ਸਤਿੰਦਰ ਕੁਮਾਰ, ਡੀਐੱਸਪੀ ਰਾਮ ਭੱਜ, ਐਸਆਈ ਰਾਮ ਕਿਸ਼ੋਰ ਅਤੇ ਹੈਡ ਕਾਂਸਟੇਬਲ ਰਾਮ ਕੁਮਾਰ ਪ੍ਰਮੁੱਖ ਹਨ।

ਹਰਿਆਣਾ ਪੁਲਿਸ ਹੋਂਦ ਚਿੱਲੜ ਮਾਮਲੇ ਵਿੱਚ ਨਾਮਜ਼ਦ ਪੁਲਿਸ ਅਧਿਕਾਰੀਆਂ ’ਤੇ ਮਿਹਰਬਾਨ: ਗਿਆਸਪੁਰਾ

ਨਵੰਬਰ 1984 'ਚ ਹਰਿਆਣਾ ਵਿਚਲੇ ਪਿੰਡ ਹੋਂਦ ਚਿੱਲੜ ਵਿੱਚ ਨਿਰਦੋਸ਼ ਕਤਲ ਕੀਤੇ ਗਏ ਸਿੱਖਾਂ ਨੂੰ ਇਨਸਾਫ ਦਿਵਾਉਣ ਲਈ ਹੋਂਦ ਚਿੱਲੜ ਤਾਲਮੇਲ ਕਮੇਟੀ ਦੇ ਆਗੂ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ, ਭਾਈ ਦਰਸ਼ਨ ਸਿੰਘ ਘੋਲੀਆਂ ਵੱਲੋਂ ਆਪਣੇ ਵਕੀਲ ਪੂਰਨ ਸਿੰਘ ਹੂੰਦਲ ਵੱਲੋਂ ਇਸ ਕੇਸ ’ਚ ਨਾਮਜ਼ਦ ਪੁਲਿਸ ਅਫਸਰਾਂ ਖਿਲਾਫ ਕਾਰਵਾਈ ਨਾ ਕਰਨ 'ਤੇ ਇੱਕ ਸ਼ਿਕਾਇਤ ਸਬੰਧਤ ਥਾਣਾ ਮੁਖੀ ਨੂੰ ਦਿੱਤੀ ਹੈ ਅਤੇ ਇਸ ਸ਼ਿਕਾਇਤ ਦੀ ਇੱਕ ਕਾਪੀ ਮੁਖ ਮੰਤਰੀ ਹਰਿਆਣਾ, ਡੀਜੀਪੀ ਹਰਿਆਣਾ ਅਤੇ ਜ਼ਿਲ੍ਹਾ ਨਰਨੋਲ ਦੇ ਪੁਲਿਸ ਮੁਖੀ ਨੂੰ ਵੀ ਭੇਜੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋਫੈਸਰ ਬਡੂੰਗਰ ਨੇ ਦਿੱਤਾ ਹੋਂਦ ਚਿੱਲੜ ਯਾਦਗਾਰ ਬਣਾਉਣ ਦਾ ਭਰੋਸਾ

ਸ਼੍ਰੋਮਣੀ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਰੱਖੇ ਨੀਂਹ ਪੱਥਰ ਦਾ ਸਨਮਾਨ ਕੀਤਾ ਜਾਵੇਗਾ ਅਤੇ ਯਾਦਗਾਰ ਬਣਾਈ ਜਾਵੇਗੀ। ਜ਼ਿਕਰਯੋਗ ਹੈ ਕਿ ਨਵੰਬਰ 1984 'ਚ ਹਰਿਆਣਾ ਦੇ ਰਿਵਾੜੀ ਜ਼ਿਲ੍ਹੇ ਦੇ ਪਿੰਡ ਹੋਂਦ ਚਿੱਲੜ ਵਿਖੇ 32 ਸਿੱਖਾਂ ਨੂੰ ਕਤਲ ਕੀਤਾ ਗਿਆ ਸੀ।