Tag Archive "hondh-massacre"

ਹੋਂਦ ਚਿੱਲੜ ਸਿੱਖ ਕਤਲੇਆਮ ਦੇ ਸਬੂਤ ਮਿਟਾਉਣ ਵਾਲੇ ਪੁਲਿਸ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕਰੇ ਖੱਟਰ ਸਰਕਾਰ: ਸ਼੍ਰੋਮਣੀ ਕਮੇਟੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਪੱਤਰ ਲਿਖ ਕੇ ਹੋਂਦ ਚਿੱਲੜ ਸਿੱਖ ਕਤਲੇਆਮ (ਨਵੰਬਰ 1984) ਵਿਚ ਸ਼ਾਮਲ ਪੁਲਿਸ ਮੁਲਾਜ਼ਮਾਂ ’ਤੇ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ। ਪ੍ਰਧਾਨ ਲੌਂਗੋਵਾਲ ਨੇ ਕਿਹਾ ਕਿ 34 ਸਾਲ ਬੀਤਣ ਤੋਂ ਬਾਅਦ ਵੀ ਹੋਂਦ ਚਿੱਲੜ ਕੇਸ ਨੂੰ ਛਪਾਉਣ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਹਰਿਆਣਾ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ, ਜਦਕਿ ਜਸਟਿਸ ਟੀ.ਪੀ. ਗਰਗ ਕਮਿਸ਼ਨ ਨੇ ਆਪਣੀ ਰਿਪੋਰਟ ਵਿਚ ਇਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਨੂੰ ਕਿਹਾ ਸੀ।

ਇਕ ਪਿੰਡ ਜਿਸ ਵਿਚੋਂ ’84 ਦੇ ਫੱਟ ਅਜੇ ਤੱਕ ਵੀ ਰਿਸਦੇ ਹਨ

2 ਨਵੰਬਰ 1984 ਦਿਨ ਦੇ ਤਕਰੀਬਨ ਗਿਆਰਾਂ ਵਜੇ, ਨਾਅਰੇ ਲਗਾਉਂਦੀ ਭੀੜ ਨੇ ਪੂਰੇ ਪਿੰਡ ਨੂੰ ਚਾਰੇ ਪਾਸਿਓਂ ਆਪਣੇ ਘੇਰੇ ਵਿਚ ਲੈ ਲਿਆ। ਚਾਰੇ ਪਾਸਿਓਂ ਘੇਰ ਕੇ ਇਨ੍ਹਾਂ ਆਪਣਾ ਤਾਂਡਵ ਨਾਚ ਨੱਚਣਾ ਸ਼ੁਰੂ ਕਰ ਦਿੱਤਾ। ਇਨ੍ਹਾਂ ਕੋਲ ਮਿੱਟੀ ਦੇ ਤੇਲ ਦੇ ਕੇਨ, ਹੱਥਾਂ ਵਿਚ ਬਲਦੀਆਂ ਮਸ਼ਾਲਾਂ, ਕਿਰਪਾਨਾਂ, ਡਾਂਗਾਂ, ਬਰਛੇ ਤੇ ਟਕੂਏ ਸਨ। ਭੀੜ ਨਾਅਰੇ ਲਗਾ ਰਹੀ ਸੀ ‘ਮਾਰੋ ਸਰਦਾਰ ਗਦਾਰੋਂ ਕੋ, ‘ਇੰਦਰਾ ਕੇ ਹਤਿਆਰੋਂ ਕੋ ਮਾਰੋ।' ਉਨ੍ਹਾਂ ਆਉਂਦਿਆਂ ਹੀ ਤੂੜੀ ਦੇ ਕੁੱਪਾਂ ਨੂੰ ਅੱਗ ਲਗਾਉਣੀ ਸ਼ੁਰੂ ਕਰ ਦਿੱਤੀ। ਤੂੜੀ ਦੇ ਕੁੱਪਾਂ ਨੂੰ ਅੱਗ ਨੇ ਧੂੰ-ਧੂੰ ਕਰਕੇ ਜਲਾਉਣਾ ਸ਼ੁਰੂ ਕਰ ਦਿੱਤਾ। ਤੂੜੀ ਦੇ ਕੁੱਪਾ ਨੂੰ ਅੱਗ ਲੱਗਦੀ ਅਤੇ ਭੀੜ ਨੂੰ ਦੇਖ ਬੱਚੇ, ਬੁੱਢੇ, ਜਵਾਨ ਸਭ ਸਹਿਮ ਗਏ। ਸਾਰੇ ਆਪੋ-ਆਪਣੇ ਘਰਾਂ ਵਿਚ ਦੜ ਵੱਟ ਗਏ।

ਮਾਮਲਾ ਹੋਦ ਚਿੱਲੜ ਸਿੱਖ ਕਤਲੇਆਮ ਦਾ: ਪੁਲੀਸ ਅਧਿਕਾਰੀਆਂ ਨੂੰ ਅਦਾਲਤ ਵਿੱਚ ਹਾਜ਼ਰ ਹੋਣ ਦੇ ਹੁਕਮ

ਨਵੰਬਰ 1984 ਵਿੱਚ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਮੌਤ ਤੋਂ ਬਾਅਦ ਹੋਦ ਚਿੱਲੜ (ਹਰਿਆਣਾ) ਵਿੱਚ ਕਤਲੇਆਮ ਕੀਤੇ ਗਏ 32 ਸਿੱਖਾਂ ਦੇ ਕੇਸ ਦੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜਸਟਿਸ ਹਰੀਪਾਲ ਵਰਮਾ ਦੀ ਅਦਾਲਤ ਵਿੱਚ ਲਗਭਗ 10 ਘੰਟੇ ਬਹਿਸ ਚੱਲਦੀ ਰਹੀ ।ਉਸ ਸਮੇਂ ਪੁਲੀਸ ਦੀ ਕਾਰਗੁਜ਼ਾਰੀ ਬੇਹੱਦ ਮਾੜੀ ਸੀ। ਪੁਲੀਸ ਘਟਨਾ ਤੋਂ ਕੁਝ ਕਿਲੋਮੀਟਰ ਦੀ ਦੂਰੀ ’ਤੇ ਹੋਣ ਦੇ ਬਾਵਜੂਦ 24 ਘੰਟਿਆਂ ਤੋਂ ਬਾਅਦ ਪਹੁੰਚੀ ਅਤੇ ਪੁਲੀਸ ਅਫਸਰਾਂ ਵੱਲੋਂ ਮਾਸੂਮ ਸਿੱਖਾਂ ਨੂੰ ਬਚਾਉਣ ਲਈ ਕੋਈ ਉਪਰਾਲਾ ਨਹੀਂ ਕੀਤਾ ਗਿਆ ਸਗੋਂ ਕਤਲੇਆਮ ਨੂੰ ਛੁਪਾਉਣ ਅਤੇ ਰਫਾ-ਦਫਾ ਕਰਨ ਦੀ ਭੂਮਿਕਾ ਨਿਭਾਈ ਗਈ।

ਹੋਂਦ ਚਿੱਲੜ ਸਿੱਖ ਕਤਲੇਆਮ ਦੀ ਮੁੜ ਉਚ ਪੱਧਰੀ ਜਾਂਚ ਕਰਵਾਈ ਜਾਵੇ: ਅਭੈ ਚੋਟਾਲਾ

ਇੰਡੀਅਨ ਨੈਸ਼ਨਲ ਲੋਕ ਦਲ ਦੇ ਵਿਧਾਇਕ ਦਲ ਨੇ ਨਵਮਬਰ 1984 ਵਿੱਚ ਚੱਲੀ ਸਿੱਖ ਨਸਲਕੁਸ਼ੀ ਦੀ ਹਨੇਰੀ ਦਰਮਿਆਨ ਹੋਦ ਚਿੱਲੜ ਪਿੰਡ ਵਿੱਚ ਮਾਰੇ ਗਏ 32 ਸਿੱਖਾਂ ਦਾ ਮਾਮਲਾ ਉਠਾੳੁਦਿਆਂ ਮੰਗ ਕੀਤੀ ਕਿ ਇਸ ਕਾਂਡ ਦੀ ਤੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆ ਜਾਣ। ਵਰਨਣਯੋਗ ਹੈ ਕਿ ਭਾਜਪਾ ਸਰਕਾਰ ਨੇ ਤਿੰਨ ਦਿਨ ਪਹਿਲਾਂ ਹੋਦ ਚਿਲੜ ਪਿੰਡ ਵਿੱਚ ਮਾਰੇ ਗਏ ਸਿੱਖਾਂ ਦੇ ਵਾਰਸਾਂ ਨੂੰ ਮੁਆਵਜ਼ਾ ਦੇਣ ਬਾਰੇ ਇਕ ਮੈਂਬਰੀ ਕਮਿਸ਼ਨ ਦੇ ਜੱਜ ਟੀ.ਪੀ.ਗਰਗ ਦੀ ਰਿਪੋਰਟ ਸਦਨ ਵਿਚ ਪੇਸ਼ ਕੀਤੀ ਸੀ।

ਹੋਂਦ ਚਿੱਲੜ ਕਤਲੇਆਮ: ਪੀੜਤ ਸਿੱਖਾਂ ਦੇ ਜ਼ਖ਼ਮ ਮੁਆਵਜ਼ੇ ਨਾਲ ਨਹੀਂ ਇਨਸਾਫ਼ ਮਿਲਣ ਨਾਲ ਭਰਨਗੇ

ਦਿੱਲੀ ਵਿੱਚ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਦੇ ਹੋਏ ਕਤਲ ਤੋਂ ਬਾਅਦ ਹਰਿਆਣਾ ਵਿੱਚ ਹੋਏ ਸਿੱਖ ਕਤਲੇਆਮ ਲਈ ਹਰਿਆਣਾ ਸਰਕਾਰ ਵੱਲੋਂ ਬਣਾਏ ਗਏ ਇੱਕ ਮੈਂਬਰੀ ਟੀਪੀ ਗਰਗ ਕਮਿਸ਼ਨ ਨੇ 5 ਸਾਲ ਦੀ ਜਾਂਚ ਤੋਂ ਬਾਅਦ ਆਪਣੀ ਰਿਪੋਰਟ ਹਰਿਆਣਾ ਸਰਕਾਰ ਨੂੰ ਸੌਪਦਿਆਂ ਕਤਲੇਆਮ ਦੇ ਦੋਸ਼ੀਆਂ ਦੀ ਪਛਾਣ ਕਰਨ ਜਾਂ ਸਜ਼ਾ ਦਿੱਤੇ ਜਾਣ ਦੀ ਬਜ਼ਾਏ ਹਰਿਆਣਾਂ ਸਰਕਾਰ ਨੂੰ ਕਤਲੇਆਮ ਦੇ ਪੀੜਤਾਂ ਨੂੰ ਮੁਆਵਜ਼ਾ ਦੇਣ ਦੀ ਸਿਫਾਰਸ਼ ਕੀਤੀ ਹੈ।

ਹੋਂਦ ਚਿੱਲੜ ਸਿੱਖ ਕਤਲੇਆਮ: ਜਾਂਚ ਕਮਿਸ਼ਨ ਨੇ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਕੀਤੀ ਸਿਫਾਰਸ਼

ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਹਰਿਆਣਾ ਦੇ ਜਿਲੇ ਰਿਵਾੜੀ ਦੇ ਪਿੰਡ ਹੋਂਦ ਚਿੱਲੜ ਵਿੱਚ 2 ਨਵੰਬਰ 1984 ਨੂੰ ਵਾਪਰੇ ਸਿੱਖ ਕਤਲੇਆਮ ਜਿਸ ਵਿੱਚ 32 ਸਿੱਖਾਂ ਨੂੰ ਹਿੰਦੂਤਵੀ ਬੁਰਛਾਗਰਦਾਂ ਨੇ ਬੜੀ ਬੇਰਿਹਮੀ ਨਾਲ ਦਿਨ ਦਿਹਾੜੇ ਕਤਲ ਕਰ ਦਿੱਤਾ ਸੀ, ਸਬੰਧੀ ਟੀ.ਪੀ ਗਰਗ ਜਾਂਚ ਕਮਿਸ਼ਨ ਨੇ ਆਪਣੀ ਰਿਪੋਰਟ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ 27 ਮਾਰਚ ਨੂੰ ਸੌਂਪ ਦਿੱਤੀ ਹੈ।

ਮਾਮਲਾ ਹੋਦ ਚਿੱਲੜ ਸਿੱਖ ਕਤਲੇਆਮ ਦਾ: ਤਤਕਾਲੀਨ ਡੀ.ਸੀ. ਐਸ.ਸੀ. ਚੌਧਰੀ ਨੇ ਕਮਿਸ਼ਨ ਅੱਗੇ ਪੇਸ਼ ਹੋਣ ਤੋਂ ਕੀਤਾ ਇੰਨਕਾਰ; ਕਮਿਸ਼ਨ ਵਲੋਂ ਦੁਬਾਰਾ ਸੰਮਣ ਜਾਰੀ

ਹਿਸਾਰ: ਨਵੰਬਰ 1984 ਦੌਰਾਨ ਹਰਿਆਣਾ ਦੇ ਪਿੰਡ ਹੋਦ ਚਿੱਲੜ ਵਿੱਚ ਕਤਲ ਕੀਤੇ ਗਏ 32 ਸਿੱਖਾਂ ਦੇ ਕਤਾਲੇਆਮ ਬਾਰੇ ਹਿਸਾਰ ਵਿਖੇ ਜਸਟਿਸ ਟੀ.ਪੀ.ਗਰਗ ਕਮਿਸ਼ਨ ਦੀ ਅਦਾਲਤ ਵਿੱਚ 14 ਨਵੰਬਰ 2014 ਨੂੰ ਸੁਣਵਾਈ ਹੋਈ, ਇਸ ਮੌਕੇ ਹੋਦ ਚਿੱਲੜ ਤਾਲਮੇਲ ਕਮੇਟੀ ਦੇ ਆਗੂ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ, ਭਾਈ ਦਰਸਨ ਸਿੰਘ ਘੋਲੀਆ ਆਪਣੇ ਵਕੀਲ ਰਣਜੀਤ ਸਿੰਘ ਯਾਦਵ ਨਾਲ਼ ਟੀ.ਪੀ.ਗਰਗ ਦੀ ਅਦਾਲਤ ਵਿੱਚ ਪੇਸ਼ ਹੋਏ।

Gurgaon Samagam

ਨਵੰਬਰ 1984 ਹੋਂਦ ਚਿੱਲੜ ਦੇ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਗੁੜਗਾਉਂ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸਮੂਲੀਅਤ ਕੀਤੀ

ਗੁੜਗਾਉਂ, ਹਰਿਆਣਾ (6 ਨਵੰਬਰ, 2013): ਨਵੰਬਰ 1984 ਨੂੰ ਹੋਦ ਚਿੱਲੜ, ਗੁੜਗਾਉਂ, ਪਟੌਦੀ ਦੇ ਸਿੱਖ ਕਤਲੇਆਮ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ, ਹੋਂਦ ਤਾਲਮੇਲ ਕਮੇਟੀ, ਸ੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਅਤੇ ਗੁੜਗਾਓਂ ਦੀ ਸੰਗਤ ਦੇ ਸਹਿਯੋਗ ਨਾਲ਼ ਗੁਰਦੁਆਰਾ ਸਿੰਘ ਸਭਾ ਸਬਜੀ ਮੰਡੀ ਗੁੜਗਾਉਂ ਵਿਖੇ ਕਰਵਾਇਆ ਗਿਆ। ਇਸ ਗੁਰਮਤਿ ਸਮਾਗਮ ਵਿੱਚ ਗੁਰਦੁਆਰਾ ਸ਼ਹੀਦਾਂ ਸ਼੍ਰੀ ਅੰਮ੍ਰਿਤਸਰ ਸਾਹਿਬ ਜੀ ਦੇ ਹੈਡ ਗ੍ਰੰਥੀ ਭਾਈ ਬਲਵਿੰਦਰ ਸਿੰਘ ਨੇ ਸਿੱਖ ਸੰਗਤਾਂ ਨੂੰ ਨਵੰਬਰ 1984 ਦੌਰਾਨ ਵਾਪਰੇ ਘੱਲੂਘਾਰੇ ਦੇ ਪੁਰਾਤਨ ਇਤਿਹਾਸ ਵਿੱਚੋਂ ਦ੍ਰਿਸਟਾਂਤ ਦੇ ਕੇ ਸੰਗਤਾਂ ਨੂੰ ਜਾਣੂ ਕਰਵਾਇਆ। ਉਪਰੰਤ ਰਾਗੀ ਭਾਈ ਗਿਆਨ ਸਿੰਘ ਪਟਿਆਲੇ ਵਾਲਿਆਂ ਵਲੋਂ ਰਸ ਭਿੰਨਾ ਕੀਰਤਨ ਕੀਤਾ ਗਿਆ। ਸਮਾਗਮ ਦੇ ਅਖੀਰ ਵਿੱਚ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬੰਗਲਾ ਸਾਹਿਬ ਦੇ ਹੈਡ ਗੰਥੀ ਭਾਈ ਰਜਿੰਦਰ ਸਿੰਘ ਜੀ ਨੇ ਉਚੇਚੇ ਤੌਰ ਤੇ ਸਮੂਲੀਅਤ ਕੀਤੀ।

ਗਰਗ ਕਮਿਸ਼ਨ ਨੇ ਹੋਂਦ ਚਿੱਲੜ ਕਲੇਆਮ ਵਿਚ ਅੱਠ ਪਰਵਾਰਕ ਜੀਅ ਗਵਾ ਚੁੱਕੇ ਅਮਰਜੀਤ ਸਿੰਘ ਨੂੰ ਸਵਾਲ-ਜਵਾਬ ਕੀਤੇ

ਹਿਸਾਰ, ਹਰਿਆਣਾ (29 ਜੁਲਾਈ, 2013): 2 ਨਵੰਬਰ 1984 ਨੂੰ ਹਰਿਆਣੇ ਵਿਖੇ ਕਤਲ ਕੀਤੇ ਸਿੱਖਾਂ ਦੇ ਕੇਸਾਂ ਦੀ ਜਾਂਚ ਕਰ ਰਹੇ ਜਸਟਿਸ ਟੀ. ਪੀ. ਗਰਗ ਦੀ ਅਦਾਲਤ ਵਿੱਚ ਹਿਸਾਰ ਵਿਖੇ ਅੱਜ ਹੋਂਦ ਚਿੱਲੜ ਦੇ ਕੇਸਾਂ ਦੀ ਸੁਣਵਾਈ ਸੀ। 29 ਜੁਲਾਈ, 2013 ਨੂੰ ਹੋਈ ਸੁਣਵਾਈ ਵਿੱਚ ਕੇਸ ਨੰਬਰ 44 ਤੋਂ 51 ਤੱਕ ਦੇ ਪੀੜ੍ਹਤ ਅਮਰਜੀਤ ਸਿੰਘ ਤੋਂ ਸਰਕਾਰੀ ਵਕੀਲਾਂ ਨੇ ਕਈ ਤਰ੍ਹਾਂ ਦੇ ਸੁਆਲ ਪੁੱਛੇ।

ਮਾਮਲਾ ਹੋਦ ਚਿੱਲੜ ਕਤਲੇਆਮ ਦਾ: ਸਰਕਾਰੀ ਧਿਰ ਆਪਣੀ ਸਫਾਈ ਲਈ ਨਾਂ ਪੁੱਜੀ; ਗਰਗ ਕਮਿਸ਼ਨ ਨੇ ਅਗਲੀ ਪੇਸ਼ੀ 16 ਜੁਲਾਈ ਤੇ ਪਾਈ

ਹਿਸਾਰ, ਹਰਿਆਣਾ (02 ਜੁਲਾਈ, 2012): ਸਿੱਖ ਸਿਆਸਤ ਨੂੰ ਮਿਲੀ ਜਾਣਕਾਰੀ ਅਨੁਸਾਰ ਹੋਦ ਚਿੱਲੜ ਕਤਲੇਆਮ ਦੇ ਸਬੰਧ ਵਿੱਚ ਗਰਗ ਕਮਿਸ਼ਨ ਕੋਲ ਹਿਸਾਰ ਵਿਖੇ ਜੋ ਸੁਣਵਾਈ ਚੱਲ ਰਹੀ ਹੈ ਉਸ ਤਹਿਤ 02 ਜੁਲਾਈ, 2012 ਨੂੰ ਪਟਵਾਰੀ ਤੋਂ ਰਕਬੇ ਦਾ ਰਿਕਾਰਡ ਮੰਗਵਾਇਆ ਸੀ ਅਤੇ ਪੁਲਿਸ ਮਹਿਕਮੇਂ ਤੋਂ ਉਹਨਾਂ ਪੁਲਿਸ ਅਫਸਰਾਂ ਦੀ ਲਿਸਟ ਮੰਗਵਾਈ ਸੀ ਜੋ ਨਵੰਬਰ 1984 ਵਿੱਚ ਤੈਨਾਤ ਸਨ, ਪਰ ਸਰਕਾਰੀ ਧਿਰ ਵਲੋਂ ਕੋਈ ਨਹੀਂ ਕਮਸ਼ਿਨ ਅੱਗੇ ਪੇਸ਼ ਨਹੀਂ ਹੋਇਆ ਇਸੇ ਕਾਰਨ ਜਸਟਿਸ ਗਰਗ ਨੇ ਬਿਨਾ ਕੋਈ ਸੁਣਵਾਈ ਕੀਤਿਆਂ ਕੇਸ ਦੀ ਅਗਲੀ ਸੁਣਵਾਈ ਦੀ ਤਾਰੀਖ 16 ਜੁਲਾਈ ਤੇ ਪਾ ਦਿਤੀ ਹੈ।

Next Page »