ਯੁਨਾਇਟਡ ਨੇਸ਼ਨਜ਼ ਦੇ ਮੀਤ ਜਨਰਲ ਸਕੱਤਰ ਅਦਾਮਾ ਡਾਈਂਗ, ਜੋ ਕਿ ਯੁਨਾਇਟਡ ਨੇਸ਼ਨਜ਼ ਦੇ ਨਸਲਕੁਸ਼ੀ ਦੀ ਰੋਕਥਾਮ ਲਈ ਖਾਸ ਸਲਾਹਕਾਰ ਵੀ ਹਨ, ਨੇ ਮੋਦੀ ਸਰਕਾਰ ਵੱਲੋਂ ਨਾਗਰਿਕਤਾ ਸੋਧ ਕਾਨੂੰਨ (ਨਾ.ਸੋ.ਕਾ.) ਬਣਾਏ ਜਾਣ ਤੋਂ ਬਾਅਦ ਭਾਰਤ ਵਿੱਚ ਘੱਟਗਿਣਤੀਆਂ ਖਿਲਾਫ ਵਧ ਰਹੇ ਵਿਤਕਰੇ ਉੱਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ।
ਦਿੱਲੀ ਸਲਤਨਤ ਵੱਲੋਂ ਬੀਤੇ ਕੱਲ੍ਹ (17 ਫਰਵਰੀ ਨੂੰ) ਇੱਕ ਬਰਤਾਨਵੀ ਐੱਮ.ਪੀ. ਨੂੰ ਵਾਪਸ ਮੋੜਨ (ਡਿਪੋਰਟ ਕਰਨ) ਦੀ ਖਬਰ ਮਿਲੀ ਹੈ।
ਅੱਜ ਮੁਹਾਲੀ ਸਥਿਤ ਸੀ.ਬੀ.ਆਈ. ਦੀ ਇੱਕ ਖਾਸ ਅਦਾਲਤ ਵੱਲੋਂ 1993 ਵਿੱਚ ਬਾਬਾ ਚਰਨ ਸਿੰਘ ਕਾਰਸੇਵਾ ਵਾਲੇ ਅਤੇ ਉਨ੍ਹਾਂ ਦੇ 5 ਹੋਰ ਰਿਸ਼ਤੇਦਾਰਾਂ ਨੂੰ ਪੁਲਿਸ ਵੱਲੋਂ ਚੁੱਕ ਮਾਰ ਦੇਣ ਦੇ ਮਾਮਲੇ ਵਿੱਚ 6 ਪੁਲੀਸ ਵਾਲਿਆਂ ਨੂੰ ਦੋਸ਼ੀ ਕਰਾਰ ਦੇ ਦਿੱਤਾ ਗਿਆ।
1999 ਵਿੱਚ ਜਦੋਂ ਸਿਮਰਜੀਤ ਕੌਰ ਦੀ "ਸੈਫਰਨ ਸੈਲਵੇਸ਼ਨ'' (ਕੇਸਰੀ ਇਨਕਲਾਬ) ਨਾਮੀ ਲਿਖਤ ਛਪੀ ਸੀ ਤਾਂ ਇਹ 1984 ਬਾਰੇ ਅੰਗਰੇਜ਼ੀ ਵਿੱਚ ਲਿਖਿਆ ਜਾਣ ਵਾਲਾ ਪਹਿਲਾ ਨਾਵਲ ਸੀ।
ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਹਿਤ ਅੱਜ 20 ਦਸੰਬਰ 2019 ਦੀਆਂ ਚੋਣਵੀਆਂ ਖਬਰਾਂ ਦੇ ਅਹਿਮ ਨੁਕਤੇ ਸਾਂਝੇ ਕਰ ਰਹੇ ਹਾਂ। 1980-90ਵਿਆਂ ਦੌਰਾਨ ਪੰਜਾਬ ਵਿਚ ਬਣਾਏ ਗਏ ਝੂਠੇ ਮੁਕਾਬਲਿਆਂ ਦੇ ਗੰਭੀਰ ਮਾਮਲੇ ਵਿਚ ਕਾਰਵਾਈ ਦੀ ਮੰਗ...
ਇਸ ਬਿਲ ਦੇ ਪੂਰਨ ਰੂਪ ਵਿਚ ਪਾਸ ਹੋਣ ਨਾਲ ਘੱਟ ਗਿਣਤੀਆਂ ਵਿਚ ਡਰ ਦੇ ਸਹਿਮ ਦੀ ਭਾਵਨਾ ਪ੍ਰਗਟ ਹੋਵੇਗੀ ਤੇ ਉਹ ਦਹਿਸ਼ਤ ਵਿਚ ਰਹਿਣਗੇ ਖਾਸ ਤੌਰ ਤੇ ਇਸਲਾਮ ਦੇ ਪੈਰੋਕਾਰਾਂ ਨੂੰ ਨੀਵਾਂਪਣ ਮਹਿਸੂਸ ਹੋਵੇਗਾ ਜੋ ਕਿ ਇਸਲਾਮ ਤੋਂ ਹਿੰਦੂ ਧਰਮ ਤਬਦੀਲੀ ਵਾਸਤੇ ਉਕਸਾਹਟ ਪੈਦਾ ਕਰੇਗਾ।
ਅਸੀਂ ਹਰ ਰੋਜ਼ ਕਈ ਕੁਝ ਕਰਦੇ ਹਾਂ ਪਰ ਕਿਸੇ ਨੂੰ ਵੀ ਪਤਾ ਨਹੀਂ ਹੁੰਦਾ ਕਿ ਕਿਹੜਾ ਕੀਤਾ ਜਾ ਰਿਹਾ ਕੰਮ ਸਾਡੇ ਵਲੋਂ ਕੀਤੇ ਜਾਣ ਵਾਲੀ ਆਖਰੀ ਚੀਜ ਹੋ ਜਾਵੇ। ਉਂਝ ਇਹ ਗੱਲ ਸਭਨਾ ਉੱਤੇ ਸਭ ਥਾਈਂ ਲਾਗੂ ਹੁੰਦੀ ਹੈ ਪਰ ਜਿਹੜੇ ਟਕਰਾਅ ਵਾਲੇ ਖਿੱਤਿਆਂ ਵਿਚ ਰਹਿੰਦੇ ਹਨ, ਜਿੱਥੇ ਕਿ ‘ਜੰਗ’ ਅਣਕਿਆਸੇ ਢੰਗ ਨਾਲ ਬਿਨਾ ਕਿਸੇ ਚੇਤਾਵਨੀ ਦੇ ਜਿੰਦਗੀ ਵਿਚ ਦਖਲ ਦੇ ਦਿੰਦੀ ਹੈ ਉਹਨਾਂ ਉੱਤੇ ਇਹ ਗੱਲ ਵਧੇਰੇ ਲਾਗੂ ਹੁੰਦੀ ਹੈ।
ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ ਮੌਕੇ ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 10 ਦਸੰਬਰ ਨੂੰ ਕਸ਼ਮੀਰ ਅੰਦਰ ਹੋ ਰਹੇ ਮਨੁੱਖੀ ਹੱਕਾਂ ਦੇ ਘੋਰ ਘਾਣ ਵਿਰੁੱਧ ਸ਼੍ਰੀਨਗਰ ਦੇ ਲਾਲ ਚੌਕ ਵਿਖੇ ਰੋਹ-ਭਰਪੂਰ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਕਿਹਾ ਕਿ ਜਥੇਬੰਦੀਆਂ ਦੇ ਕਾਰਕੁਨ ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਿੱਚ ਜਥਿਆਂ ਦੇ ਰੂਪ ਅੰਮ੍ਰਿਤਸਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਤੋਂ 09 ਦਸੰਬਰ ਨੂੰ ਕਸ਼ਮੀਰ ਵੱਲ ਚਾਲੇ ਪਾਉਣਗੇ ਅਤੇ 10 ਦਸੰਬਰ ਨੂੰ ਸ਼੍ਰੀਨਗਰ ਪਹੁੰਚਕੇ ਕਸ਼ਮੀਰੀ ਲੋਕਾਂ ਦੇ ਕੁਚਲੇ ਜਾ ਰਹੇ ਹੱਕ-ਹਕੂਕ ਵਿਰੁੱਧ ਪ੍ਰਦਰਸ਼ਨ ਕਰਨਗੇ।
ਨਵੰਬਰ 1984 ਵਿਚ ਪੂਰੇ ਹਿੰਦ ਮਹਾਂਦੀਪ ਵਿਚ ਸਿੱਖਾਂ ਦੀ ਨਸਲਕੁਸ਼ੀ ਕੀਤੀ ਗਈ। ਬੋਕਾਰੋ ਸਭ ਤੋਂ ਪ੍ਰਭਾਵਤ ਇਲਾਕਿਆਂ ਵਿੱਚੋਂ ਇੱਕ ਸੀ ਜਿੱਥੇ ਸਿੱਖ ਪਰਿਵਾਰਾਂ ਦਾ ਬੇਕਿਰਕੀ ਨਾਲ ਕਤਲੇਆਮ ਕੀਤਾ ਗਿਆ ਸੀ। ਨਵੰਬਰ 1984 ਦੇ ਸ਼ੁਰੂਆਤੀ ਦਿਨਾਂ ਦੌਰਾਨ ਬੋਕਾਰੋ ਵਿਚ ਤਕਰੀਬਨ ਸੌ ਸਿੱਖ ਕਤਲ ਕਰ ਦਿੱਤੇ ਗਏ ਸਨ।
ਦੱਖਣੀ ਕਸ਼ਮੀਰ ਦੇ ਸੋਪੀਆਂ ਜਿਲ੍ਹੇ ਨੂੰ ਜਾਂਦੇ ਰਾਹ ਉੱਤੇ ਦੁਪਹਿਰ ਵੇਲੇ ਵੀ ਸੰਨਾਟਾ ਪੱਸਰਿਆ ਹੋਇਆ ਸੀ ਤੇ ਅਵਾਰਾ ਡੰਗਰਾਂ ਤੇ ਕੁੱਤਿਆਂ ਤੋਂ ਬਿਨਾ ਹੋਰ ਕੋਈ ਵੀ ਨਜ਼ਰੀਂ ਨਹੀਂ ਸੀ ਪੈਂਦਾ। ਪਰ ਅਚਾਨਕ ਹੀ ਨੀਮ-ਫੌਜ ਦੇ ਉੱਚ ਅਫਸਰਾਂ ਨੂੰ ਆਪਣੀ ਰਾਖੀ ਵਿਚ ਲਿਜਾਣ ਵਾਲੇ ਦਸਤਿਆਂ ਦੀਆਂ ਗੱਡੀਆਂ ਦੇ ਰੌਲੇ ਨੇ ਇਸ ਡੂੰਘੀ ਚੁੱਪ ਨੂੰ ਤੋੜ ਦਿੱਤਾ।
Next Page »