Tag Archive "ias-vikas-garg"

ਸੱਤਾ ਤਬਦੀਲੀ: ਪਟਿਆਲਾ ਜ਼ਮੀਨ ਘੁਟਾਲਾ: ਆਈ.ਏ.ਐਸ. ਵਿਕਾਸ ਗਰਗ ’ਤੇ ਕੇਸ ਨਹੀਂ ਚੱਲੇਗਾ

ਪੰਜਾਬ ਦੇ ਪ੍ਰਸੋਨਲ ਵਿਭਾਗ ਨੇ ਪਟਿਆਲਾ ਸ਼ਹਿਰ ਵਿੱਚ ਹੋਏ ਜ਼ਮੀਨ ਘੁਟਾਲੇ ਵਿੱਚ ਨਾਮਜ਼ਦ ਆਈਏਐਸ ਅਧਿਕਾਰੀ ਵਿਕਾਸ ਗਰਗ ਨੂੰ ਵੱਡੀ ਰਾਹਤ ਦਿੱਤੀ ਹੈ। ਪ੍ਰਸੋਨਲ ਵਿਭਾਗ ਵੱਲੋਂ ਲਿਖੇ ਤਾਜ਼ਾ ਪੱਤਰ ਰਾਹੀਂ ਪੰਜਾਬ ਵਿਜੀਲੈਂਸ ਬਿਊਰੋ ਨੂੰ ਸੂਚਿਤ ਕੀਤਾ ਗਿਆ ਹੈ ਕਿ ਵਿਕਾਸ ਗਰਗ ਵਿਰੁੱਧ ਦਰਜ ਭ੍ਰਿਸ਼ਟਾਚਾਰ ਤੇ ਧੋਖਾਧੜੀ ਦੇ ਮਾਮਲੇ ਵਿੱਚ ਅਦਾਲਤ ਵਿੱਚ ਕੇਸ ਚਲਾਉਣ ਦੀ ਮਨਜ਼ੂਰੀ ਨਹੀਂ ਦਿੱਤੀ ਜਾ ਸਕਦੀ।