Tag Archive "indian-languages"

“ਉਪ-ਮਹਾਂਦੀਪ ਦੀਆਂ ਬੋਲੀਆਂ ਅਤੇ ਭਾਰਤੀ ਰਾਸ਼ਟਰ ਦੀ ਉਸਾਰੀ” ਵਿਸ਼ੇ ‘ਤੇ ਕਰਵਾਏ ਸੈਮੀਨਾਰ ਦੀ ਰਿਪੋਰਟ

'ਸਰਬੱਤ ਦੇ ਭਲੇ' ਦੇ ਉਦੇਸ਼ ਲਈ ਬਣੇ ਵਿਚਾਰ ਮੰਚ 'ਸੰਵਾਦ' ਵਲੋਂ ਐਤਵਾਰ ਪੰਜਾਬੀ ਭਵਨ, ਲੁਧਿਆਣਾ ਵਿਚ ਉਪ-ਮਹਾਂਦੀਪ ਦੀਆਂ ਬੋਲੀਆਂ ਅਤੇ ਭਾਰਤੀ ਰਾਸ਼ਟਰ ਦੀ ਉਸਾਰੀ ਵਿਸ਼ੇ ਉੱਪਰ ਇਕ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਭਾਰਤੀ ਉਪ-ਮਹਾਂਦੀਪ ਦੇ ਵੱਖ-ਵੱਖ ਕੋਨਿਆਂ ਤੋਂ ਵਿਦਵਾਨ ਸੱਜਣ ਅਤੇ ਭਾਸ਼ਾ-ਵਿਗਿਆਨੀ ਸ਼ਾਮਲ ਹੋਏ। ਇਸ ਸੈਮੀਨਾਰ ਦੇ ਪਹਿਲੇ ਅਤੇ ਦੂਜੇ ਸੈਸ਼ਨ ਦੀ ਪ੍ਰਧਾਨਗੀ ਲੜੀਵਾਰ ਕੌਮਾਂਤਰੀ ਪੰਜਾਬੀ ਸ਼ਾਇਰ ਡਾ. ਸੁਰਜੀਤ ਪਾਤਰ ਅਤੇ ਪ੍ਰੋ. ਜੋਗਾ ਸਿੰਘ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਕੀਤੀ।