Tag Archive "international-mother-language-day"

ਮਾਤ ਭਾਸ਼ਾ ਦਿਵਸ ’ਤੇ ਵਿਸ਼ੇਸ਼ – ਗੁਰਮੁਖੀ ਦੀ ਉਤਪਤੀ ਤੇ ਵਿਗਾਸ

ਗੁਰਮੁਖੀ ਸ਼ਬਦ ਦਾ ਭਾਖਾਈ ਮੂਲਕ ਅਰਥ ਹੈ 'ਗੁਰੂ ਦੇ ਮੁਖ ਵਿਚੋਂ ਨਿਕਲੀ ਹੋਈ; ਅਤੇ ਲਿਪੀਮੂਲਕ ਅਰਥ ਹੈ 'ਜੋ ਗੁਰੂ ਨੇ ਬਣਾਈ।' ਗੁਰਮੁਖੀ ਦਾ ਨਿਰਮਾਣ ਦੂਜੇ ਪਾਤਸ਼ਾਹ ਗੁਰੂ ਅੰਗਦ ਦੇਵ ਜੀ ਨੇ, ਭਾਈ ਲਹਣੇ ਦੇ ਰੂਪ ਵਿਚ, ਕਰਤਾਰਪੁਰ ਵਿਖੇ ਸਤਿਗੁਰੁ ਸਚੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੀ ਰਹਿਨੁਮਾਈ ਹੇਠ ਕੀਤਾ।

ਇੰਗਲੈਂਡ ਦੀ ਧਰਤੀ ‘ਤੇ 9 ਮਾਰਚ ਨੂੰ ਹੋਵੇਗੀ ਅੰਤਰਰਾਸ਼ਟਰੀ ਪੰਜਾਬੀ ‘ਮਾਂ ਬੋਲੀ’ ਕਾਨਫਰੰਸ

ਗੁਰੂ ਤੇਗ ਬਹਾਦਰ ਗੁਰਦੁਆਰਾ (ਲੈਸਟਰ) ਵਿਖੇ ਅੰਤਰਾਸ਼ਟਰੀ ਪੰਜਾਬੀ (ਮਾਂ-ਬੋਲੀ) ਕਾਨਫਰੰਸ "ਪੂਰਬੀ ਅਤੇ ਪੱਛਮੀ ਪੰਜਾਬ ਦੀ ਮਾਂ ਬੋਲੀ" ਦਾ ਸਾਂਝਾ ਸਮਾਗਮ 9 ਅਤੇ 10 ਮਾਰਚ 2019 ਨੂੰ ਕਰਵਾਇਆ ਜਾ ਰਿਹਾ ਹੈ।

ਪੰਜਾਬੀ ਭਾਸ਼ਾ ਨੂੰ ਲਾਗੂ ਕਰਵਾਉਣ ਲਈ ਚੰਡੀਗੜ੍ਹ ‘ਚ ਪ੍ਰਦਰਸ਼ਨ; ਗ੍ਰਿਫਤਾਰੀਆਂ

ਕੱਲ੍ਹ 21 ਫਰਵਰੀ ਨੂੰ ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਚੰਡੀਗੜ੍ਹ ਪੰਜਾਬੀ ਮੰਚ ਦੇ ਸੱਦੇ ’ਤੇ ਵੱਖ-ਵੱਖ ਵਰਗਾਂ ਦੇ ਪੰਜਾਬੀ ਹਿਤੈਸ਼ੀਆਂ ਨੇ ਪੰਜਾਬ ਰਾਜ ਭਵਨ ਵੱਲ ਰੋਸ ਮਾਰਚ ਕਰਕੇ ਗ੍ਰਿਫ਼ਤਾਰੀਆਂ ਦਿੱਤੀਆਂ। ਗ੍ਰਿਫ਼ਤਾਰੀਆਂ ਦੇਣ ਵਾਲਿਆਂ ’ਚ ਔਰਤਾਂ, ਬਜ਼ੁਰਗ, ਲੇਖਕ ਤੇ ਵਿਦਿਆਰਥੀ ਸ਼ਾਮਲ ਸਨ। ਚੰਡੀਗੜ੍ਹ ਪੰਜਾਬੀ ਮੰਚ, ਕੇਂਦਰੀ ਲੇਖਕ ਸਭਾ, ਸਾਹਿਤ ਅਕਾਦਮੀ ਲੁਧਿਆਣਾ, ਪੰਜਾਬੀ ਲੇਖਕ ਸਭਾ ਚੰਡੀਗੜ੍ਹ, ਪੰਜਾਬ ਦੀਆਂ ਵੱਖ-ਵੱਖ ਲੇਖਕ ਤੇ ਸਾਹਿਤ ਸਭਾਵਾਂ ਵੱਲੋਂ ਪੰਜਾਬੀ ਭਾਸ਼ਾ ਪ੍ਰਤੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਦਿਖਾਈ ਜਾ ਰਹੀ ਬੇਰੁਖ਼ੀ ਵਿਰੁੱਧ ਆਵਾਜ਼ ਬੁਲੰਦ ਕੀਤੀ ਗਈ, ਇਸ ਤੋਂ ਇਲਾਵਾ ਚੰਡੀਗੜ੍ਹ ਪੇਂਡੂ ਸੰਘਰਸ਼ ਕਮੇਟੀ, ਸਿੱਖ ਜਥੇਬੰਦੀਆਂ ਤੇ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਵੱਲੋਂ ਇਸ ਮੌਕੇ ਸਾਂਝੇ ਤੌਰ 'ਤੇ ਪੰਜਾਬੀ ਭਾਸ਼ਾ ਪ੍ਰਤੀ ਜ਼ੋਰਦਾਰ ਰੋਸ ਮਾਰਚ ਕਰਦੇ ਹੋਏ ਗ੍ਰਿਫਤਾਰੀਆਂ ਦਿੱਤੀਆਂ ਗਈਆਂ।

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਕੌਮਾਂਤਰੀ ਮਾਂ ਬੋਲੀ ਦਿਵਸ (22 ਫਰਵਰੀ) ਮੌਕੇ ਇਕ ਵਿਚਾਰ ਗੋਸ਼ਠੀ

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕੌਮਾਂਤਰੀ ਮਾਂ ਬੋਲੀ ਦਿਹਾੜੇ 'ਤੇ 22 ਫਰਵਰੀ, 2017 ਨੂੰ ਗੁਰੂ ਨਾਨਕ ਖਾਲਸਾ ਕਾਲਜ, ਕਰਨਾਲ ਵਿੱਖੇ 11:00 ਵਜੇ ਤੋਂ 2:00 ਵਜੇ ਤੱਕ ਵਿਚਾਰ-ਗੋਸ਼ਠੀ ਕਰਵਾਈ ਜਾ ਰਹੀ ਹੈ। ਜਿਸ ਵਿੱਚ ਪੰਜਾਬੀ ਮਾਂ ਬੋਲੀ ਦੀ ਤਕਨੀਕੀ ਬਣਤਰ, ਇਸ ਦਾ ਅਮੀਰ ਵਿਰਸਾ, ਮੌਜੂਦਾ ਸਮੇਂ ਵਿਚ ਇਸ ਦੇ ਘਟਦੇ ਜਾ ਰਹੇ ਰੁਝਾਨ, ਸ਼ਬਦਾਂ ਦੀ ਘਾੜਤ, ਤਕਨੀਕੀਕਰਣ ਦੇ ਦੌਰ ਵਿੱਚ ਇਸ ਦੇ ਸਾਮਣੇ ਸਮਸਿਆਵਾਂ ਅਤੇ ਇਨ੍ਹਾਂ ਦੇ ਹੱਲ ਬਾਰੇ ਵਿਚਾਰ ਚਰਚਾ ਕੀਤੀ ਜਾਏਗੀ।

ਲਾਹੌਰ ਵਿੱਚ ਕੌਮਾਂਤਰੀ ਮਾਂ ਬੋਲੀ ਦਿਹਾੜੇ ‘ਤੇ ਮਾਰਚ ਕੱਢਿਆ ਗਿਆ

ਲਾਹੌਰ ਵਿੱਚ ਕੌਮਾਂਤਰੀ ਮਾਂ-ਬੋਲੀ ਦਿਹਾੜਾ ਮਨਾਉਣ ਵਾਸਤੇ ਲਾਹੌਰ ਪ੍ਰੈੱਸ ਕਲੱਬ ਦੇ ਸਾਹਮਣੇ ਵੱਡੀ ਗਿਣਤੀ ਵਿਚ ਪੰਜਾਬੀ ਨੂੰ ਮੋਹ ਕਰਨ ਵਾਲਿਆਂ ਨੇ ਪੰਜਾਬੀ ਭਾਸ਼ਾ ਦੇ ਹੱਕ ਵਿਚ ਮਾਰਚ ਕੱਢਿਆ ।ਇਸ ਮੌਕੇ ਪਾਕਿਸਤਾਨੀ ਪੰਜਾਬ ਦੇ ਮੰਤਰੀ ਮੀਆਂ ਅਤ੍ਹਾ ਮੁਹੰਮਦ ਮਨੀਕਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੇਰਾ ਸਬੰਧ ਬਾਬਾ ਫਰੀਦ ਦੇ ਸ਼ਹਿਰ ਨਾਲ ਹੈ ਤੇ ਮੇਰੀ ਮਾਤ ਭਾਸ਼ਾ ਵੀ ਪੰਜਾਬੀ ਹੈ ।