Tag Archive "irom-charu-sharmila"

ਮਣੀਪੁਰ ਦੀ ਸ਼ਰਮੀਲਾ ਇਰੋਮ ਨੂੰ ਭਗਵੰਤ ਮਾਨ ਨੇ ਦਿੱਤੀ ਆਪਣੀ ਇਕ ਮਹੀਨੇ ਦੀ ਤਨਖਾਹ

ਮਣੀਪੁਰ ਦੀਆਂ ਚੋਣਾਂ ਲੜ ਰਹੀ ਸ਼ਰਮੀਲਾ ਦੀ ਪਾਰਟੀ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 50 ਹਜ਼ਾਰ ਰੁਪਏ ਦੀ ਮਦਦ ਦੇਣ ਤੋਂ ਬਾਅਦ ‘ਆਪ’ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮੈਂਬਰ ਨੇ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਮਦਦ ਵਜੋਂ ਦਿੱਤੀ ਹੈ।

ਮਨੀਪੁਰ ਦੀ ਬਹਾਦਰ ਧੀ ਇਰੋਮ ਸ਼ਰਮੀਲਾ ਨੂੰ ਦਿੱਲੀ ਦੀ ਅਦਾਲਤ ਨੇ ਖੁਦਕੁਸ਼ੀ ਮਾਮਲੇ ਵਿੱਚੋਂ ਬਰੀ ਕੀਤਾ

ਮਨੀਪੁਰ ਦੀ ਬਹਾਦਰ ਧੀਅ ਵਜੋਂ ਜਾਣੀ ਜਾਂਦੀ ਅਤੇ ਮਨੀਪੁਰ ਦੀ ਮਨੁੱਖੀ ਅਧਿਕਾਰ ਕਾਰਕੁਨ ਇਰੋਮ ਸ਼ਰਮੀਲਾ ਨੂੰ ਇਥੋਂ ਦੀ ਇਕ ਅਦਾਲਤ ਨੇ ਸਾਲ 2006 ਦੇ ਖ਼ੁਦਕੁਸ਼ੀ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ। ਮੈਟਰੋਪਾਲਿਟਨ ਮੈਜਿਸਟਰੇਟ ਹਰਵਿੰਦਰ ਸਿੰਘ ਨੇ ਸ਼ਰਮੀਲਾ ਨੂੰ ਬਰੀ ਕਰ ਦਿੱਤਾ। ਸਾਲ 2006 ਵਿੱਚ ਉਸ ਉਪਰ ਉਦੋਂ ਕੇਸ ਦਰਜ ਕੀਤਾ ਗਿਆ ਸੀ ਜਦੋਂ ਜੰਤਰ ਮੰਤਰ ’ਤੇ ਉਹ ਮਰਨ ਵਰਤ ’ਤੇ ਬੈਠ ਗੲੀ ਸੀ।

ਮਨੁੱਖੀ ਹੱਕਾਂ ਦੀ ਲੜ੍ਹਾਈ ਲੜਨ ਵਾਲੀ ਮਨੀਪੁਰ ਦੀ ਬਹਾਦਰ ਧੀ ਇਰੋਮ ਸ਼ਰਮੀਲਾ ਮੁੜ ਗ੍ਰਿਫਤਾਰ

ਮਨੀਪੁਰ ਦੀ ਬਹਾਦਰ ਧੀ ਅਤੇ ਮਨੁੱਖੀ ਅਧਿਕਾਰ ਕਾਰਕੁਨ ਇਰੋਮ ਸ਼ਰਮੀਲਾ ਨੇ ਸੂਬੇ ਵਿੱਚ ਲਾਗੂ ਹਥਿਆਰਬੰਦ ਫ਼ੋਰਸ ਵਿਸ਼ੇਸ਼ ਅਧਿਕਾਰ ਕਾਨੂੰਨ (ਅਫ਼ਸਪਾ) ਹਟਾਉਣ ਦੀ ਮੰਗ ਨੂੰ ਲੈ ਕੇ ਇੱਥੇ ਇਤਿਹਾਸਕ ਸ਼ਹੀਦ ਮੀਨਾਰ ਕੋਲ ਅਣਮਿੱਥੇ ਸਮੇਂ ਲਈ ਭੁੱਖ ਹਡ਼ਤਾਲ ਸ਼ੁਰੂ ਕਰਨ ਕਾਰਨ ਫਿਰ ਗ੍ਰਿਫਤਾਰ ਕਰ ਲਿਆ ਹੈ।

ਇਰੋਮ ਸ਼ਰਮੀਲਾ ਨੇ ਹਥਿਆਰਬੰਦ ਫ਼ੋਰਸ ਵਿਸ਼ੇਸ਼ ਅਧਿਕਾਰ ਕਾਨੂੰਨ ਦੇ ਖਿਲਾਫ ਫਿਰ ਭੁੱਖ ਹੜਤਾਲ ਸ਼ੁਰੂ ਕੀਤੀ

ਮਨੀਪੁਰ ਦੀ ਬਹਾਦਰ ਲੜਕੀ ਅਤੇ ਮਨੁੱਖੀ ਅਧਿਕਾਰ ਕਾਰਕੁਨ ਇਰੋਮ ਸ਼ਰਮੀਲਾ ਨੇ ਸੂਬੇ ਵਿੱਚ ਲਾਗੂ ਹਥਿਆਰਬੰਦ ਫ਼ੋਰਸ ਵਿਸ਼ੇਸ਼ ਅਧਿਕਾਰ ਕਾਨੂੰਨ (ਅਫ਼ਸਪਾ) ਹਟਾਉਣ ਦੀ ਮੰਗ ਨੂੰ ਲੈ ਕੇ ਇੱਥੇ ਇਤਿਹਾਸਕ ਸ਼ਹੀਦ ਮੀਨਾਰ ਕੋਲ ਅਣਮਿੱਥੇ ਸਮੇਂ ਲਈ ਭੁੱਖ ਹਡ਼ਤਾਲ ਮੁਡ਼ ਸ਼ੁਰੂ ਕਰ ਦਿੱਤੀ ਹੈ। ਸ਼ਰਮੀਲਾ ਨੇ ਇਸ ‘ਅਫਸਪਾ’ ਨੂੰ ਸਖ਼ਤ ਕਾਨੂੰਨ ਦੱਸਦੇ ਹੋਏ ਇਸ ਨੂੰ ਹਟਾੳੁਣ ਲਈ 2002 ਤੋਂ ਅੰਦੋਲਨ ਸ਼ੁਰੂ ਕੀਤਾ ਸੀ।

ਮਨੁੱਖੀ ਅਧਿਕਾਰ ਕਾਰਕੁਨ ਇਰੋਮ ਸ਼ਰਮੀਲਾ ਨੂੰ ਅਦਾਲਤ ਨੇ ਰਿਹਾਅ ਕਰਨ ਦਾ ਹੁਕਮ ਜਾਰੀ ਕੀਤਾ

ਮਨੀਪੁਰ ਦੀ ਆਇਰਨ ਲੇਡੀ ਅਤੇ ਮਨੁੱਖੀ ਅਧਿਕਾਰ ਕਾਰਕੁਨ ਇਰੋਮ ਚਾਨੂ ਸ਼ਰਮੀਲਾ ਨੂੰ ਇੱਥੋਂ ਦੀ ਇੱਕ ਅਦਾਲਤ ਨੇ ਰਿਹਾਅ ਕਰਨ ਦਾ ਅੱਜ ਹੁਕਮ ਦੇ ਦਿਤਾ।

ਈਰੋਮ ਸ਼ਰਮੀਲਾ ਨੇ ਬਾਪੂ ਸੂਰਤ ਸਿੰਘ ਦੀ ਭੁੱਖ ਹੜਤਾਲ ਬਾਰੇ ਦੱਸਣ ਲਈ ਕੀਤਾ ਧੰਨਵਾਦ

ਹੁਣ ਤੱਕ ਸੰਸਾਰ ਵਿੱਚ ਸਭ ਤੋਂ ਲੰਮੇ ਸਮੇਂ ਤੱਕ ਭੁੱਖ ਹੜਤਾਲ 'ਤੇ ਰਹਿਣ ਵਾਲੀ ਅਤੇ ਭਾਰਤ ਦੀ ਸਿਆਸੀ ਕੈਦੀ ਮਨੀਪੁਰ ਦੀ ਇਰੋਮ ਸ਼ਰਮੀਲਾ ਨੇ ਉਸਨੇ ਬਾਪੂ ਸੂਰਤ ਸਿੰਘ ਵੱਲੋਂ ਸਿਆਸੀ ਕੈਦੀਆਂ ਦੀ ਰਿਹਾਈ ਲਈ ਆਰੰਭੀ ਭੁੱਖ ਹੜਤਾਲ ਬਾਰੇ ਦੱਸਣ 'ਤੇ ਧੰਨਵਾਦ ਦਾ ਪ੍ਰਗਟਾਵਾ ਕੀਤਾ ਹੈ।

ਫੌਜ ਨੂੰ ਵਿਸ਼ੇਸ਼ ਅਧਿਕਾਰ ਦੇਣ ਵਾਲਾ ਕਾਨੂੰਨ “ਆਰਮਡ ਸਪੈਸ਼ਲ ਪਾਵਰ ਐਕਟ” ਨਹੀਂ ਹਟੇਗਾ

ਭਾਰਤ ਸਰਕਾਰ ਨੇ ਵਿਵਾਦਤ “ਆਰਮਡ ਸਪੈਸ਼ਲ ਪਾਵਰ ਐਕਟ” (ਏਐੱਫਐੱਸਪੀਏ) ਜੋ ਕਿ ਫੌਜ ਨੂੰ ਵਿਸ਼ੇਸ਼ ਅਧਿਕਾਰ ਦਿੰਦਾ ਹੈ, ਨੂੰ ਜੰਮੂ ਕਸ਼ਮੀਰ ਅਤੇ ਉੱਤਰਪੁਰਬ ਵਿੱਚ ਭਰਵੇਂ ਵਿਰੋਧ ਦੇ ਬਾਵਜੂਦ ਇਸਨੂੰ ਜਾਰੀ ਰੱਖਣ ਦਾ ਐਲਾਨ ਕੀਤਾ ਹੈ।

ਈਰੋਮ ਸ਼ਰਮੀਲਾ ਨੂੰ ਰਿਹਾਈ ਤੋਂ ਇੱਕ ਦਿਨ ਬਾਅਦ ਫਿਰ ਕੀਤਾ ਗ੍ਰਿਫਤਾਰ

ਮਨੀਪੁਰ ਦੀ ਮਨੁੱਖੀ ਹੱਕਾਂ ਦੀ ਲੜਾਈ ਲੜ ਰਹੀ ਆਇਰਨ ਲੇਡੀ ਵਜੋਂ ਪਛਾਣ ਬਣਾ ਚੁੱਕੀ ਸਮਾਜਕ ਕਾਰਕੁਨ ਇਰੋਮ ਸ਼ਰਮੀਲਾ ਜੋ 15 ਸਾਲਾਂ ਤੋਂ ਭੁੱਖ ਹੜਤਾਲ ਕਰਕੇ ਹਸਪਤਾਲ ਵਿੱਚ ਬਣਾਈ ਆਰਜ਼ੀ ਜੇਲ ਵਿੱਚੋਂ 22 ਜਨਵਰੀ ਨੂੰ ਰਿਹਾਅ ਕਰਦਿਆਂ ਇੱਕ ਸਥਾਨਿਕ ਅਦਾਲਤ ਨੇ ਉਸ ਖਿਲਾਫ ਆਤਮ ਹੱਤਿਆ ਦੇ ਪੁਲਿਸ ਵੱਲੋਂ ਲਾਏ ਦੋਸ਼ਾਂ ਨੂੰ ਰੱਦ ਕਰਦਿਆਂ ਉਸਨੂੰ ਤੁਰੰਤ ਰਿਹਾਈ ਦੇ ਹੁਕਮ ਦਿੱਤੇ ਸਨ।

ਮਨੀਪੁਰ ਦੀ ਮਨੁੱਖੀ ਹੱਕਾਂ ਦੀ ਲੜਾਈ ਲੜ ਰਹੀ ਆਇਰਨ ਲੇਡੀ ਇਰੋਮ ਸ਼ਰਮੀਲਾ ਨੂੰ ਪੁਲਸ ਨੇ ਫਿਰ ਕੀਤਾ ਗ੍ਰਿਫਤਾਰ

ਮਨੀਪੁਰ ਦੀ ਮਨੁੱਖੀ ਹੱਕਾਂ ਦੀ ਲੜਾਈ ਲੜ ਰਹੀ ਆਇਰਨ ਲੇਡੀ ਵਜੋਂ ਪਛਾਣ ਬਣਾ ਚੁੱਕੀ ਸਮਾਜਕ ਕਾਰਕੁਨ ਇਰੋਮ ਸ਼ਰਮੀਲਾ ਜੋ 14 ਸਾਲਾਂ ਤੋਂ ਭੁੱਖ ਹੜਤਾਲ ਕਰਕੇ ਹਸਪਤਾਲ ਵਿੱਚ ਬਣਾਈ ਆਰਜ਼ੀ ਜੇਲ ਵਿੱਚ ਸੀ, ਨੇ ਇੰਫਾਲ ’ਚ ਰਿਹਾਅ ਹੋਣ ਤੋਂ ਬਾਅਦ ਮੁੜ ਤੋਂ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਮਨੀਪੁਰ ’ਚ ਫੌਜ ਵੱਲੋਂ ਕੀਤੇ ਅਨ੍ਹਿਆਂ ਅਤੇ ਅਪਰਾਧਾਂ ਖਿਲਾਫ ਸੰਘਰਸ਼ ਜਾਰੀ ਰਹੇਗਾ।

ਸੁਰੱਖਿਅਤ ਦਸਤਿਆਂ ਦੀਆਂ ਵਧੀਕੀਆਂ ਵਿਰੁੱਧ 14 ਸਾਲਾਂ ਤੋ ਭੁੱਖ ਹੜਤਾਲ ‘ਤੇ ਰਹਿ ਰਹੀ ਈਰੋਮ ਸ਼ਰਮੀਲਾ ਜੇਲ ਤੋਂ ਰਿਹਾਅ

ਮਨੀਪੁਰ ਦੀ ਮਨੁੱਖੀ ਹੱਕਾਂ ਦੀ ਲੜਾਈ ਲੜ ਰਹੀ ਆਇਰਨ ਲੇਡੀ ਵਜੋਂ ਪਛਾਣ ਬਣਾ ਚੁੱਕੀ ਸਮਾਜਕ ਕਾਰਕੁਨ ਇਰੋਮ ਸ਼ਰਮੀਲਾ ਜੋ 14 ਸਾਲਾਂ ਤੋਂ ਭੁੱਖ ਹੜਤਾਲ ਕਰਕੇ ਹਸਪਤਾਲ ਵਿੱਚ ਬਣਾਈ ਆਰਜ਼ੀ ਜੇਲ ਵਿੱਚ ਸੀ, ਅੱਜ ਹੰਝੂਆਂ ਭਰੀਆਂ ਅੱਖਾਂ ਨਾਲ ਕੈਦ ‘ਚੋਂ ਬਾਹਰ ਆ ਗਈ। ਉਸ ਨੂੰ ਇੰਫਾਲ ਦੇ ਪਰੋਮਪਤ ਵਿਖੇ ਸਥਿਤ ਇਕ ਹਸਪਤਾਲ ਦੇ ਇਕ ਕਮਰੇ ਨੂੰ ਆਰਜ਼ੀ ਜੇਲ ਬਣਾ ਕੇ ਕੈਦ ਰਖਿਆ ਜਾ ਰਿਹਾ ਸੀ ।