Tag Archive "jagdish-gagneja"

ਜਗਦੀਸ਼ ਗਗਨੇਜਾ, ਦੁਰਗਾ ਪ੍ਰਸਾਦ ‘ਤੇ ਹਮਲੇ ਦੀ ਜ਼ਿੰਮੇਵਾਰੀ ਦਸਮੇਸ਼ ਰੈਜੀਮੈਂਟ ਨਾਂ ਦੀ ਜਥੇਬੰਦੀ ਨੇ ਲਈ

ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੇ ਬਿਆਨ, "ਗਗਨੇਜਾ ਨੂੰ ਮਾਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਏਗਾ" ਦੇ ਅਗਲੇ ਹੀ ਦਿਨ ਮੀਡੀਆ ਨੂੰ "ਦਸ਼ਮੇਸ਼ ਰੈਜੀਮੈਂਟ" ਨਾਂ ਦੀ ਜਥੇਬੰਦੀ ਵਲੋਂ ਈ-ਮੇਲ ਅਤੇ ਵਾਟਸਐਪ 'ਤੇ ਜਗਦੀਸ਼ ਗਗਨੇਜਾ, ਖੰਨਾ ਵਿਖੇ ਸ਼ਿਵ ਸੈਨਾ ਆਗੂ ਦੁਰਗਾ ਪ੍ਰਸਾਦ ਅਤੇ ਲੁਧਿਆਣਾ ਵਿਖੇ ਆਰ.ਐਸ.ਐਸ. ਸ਼ਾਖਾ 'ਤੇ ਗੋਲੀ ਚਲਾਉਣ ਦੀ ਜ਼ਿੰਮੇਵਾਰੀ ਲਈ ਗਈ ਹੈ।

ਆਰ.ਐਸ.ਐਸ. ਆਗੂ ਜਗਦੀਸ਼ ਗਗਨੇਜਾ ਦੀ ਰਸਮ ਕਿਰਿਆ; ਰਾਜਨਾਥ ਸਣੇ ਅਕਾਲੀ-ਭਾਜਪਾ ਦੇ ਵੱਡੇ ਆਗੂ ਪੁੱਜੇ

ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਆਰ.ਐਸ.ਐਸ. ਦੇ ਪੰਜਾਬ ਦੇ ਸਹਿ-ਸੰਚਾਲਕ ਬ੍ਰਿਗੇਡੀਅਰ ਜਗਦੀਸ਼ ਗਗਨੇਜਾ ਦੇ ਕਾਤਲਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸੀ.ਬੀ.ਆਈ. ਜਾਂਚ ਚੱਲ ਰਹੀ ਹੈ ਅਤੇ ਦੋਸ਼ੀਆਂ ਨੂੰ ਹਰ ਕੀਮਤ ’ਤੇ ਸਜ਼ਾ ਦਿਵਾਈ ਜਾਵੇਗੀ।

ਗਗਨੇਜਾ ਦੀ ਮੌਤ ‘ਤੇ ਦੁਖ ਪ੍ਰਗਟ ਕਰਨ ਪਹੁੰਚੇ ਬਾਦਲ; ਕਿਹਾ ਹਮਲੇ ਪਿੱਛੇ ਵਿਦੇਸ਼ੀ ਤਾਕਤਾਂ ਦਾ ਹੱਥ

ਆਰਐਸਐਸ ਆਗੂ ਜਗਦੀਸ਼ ਗਗਨੇਜਾ ਦੇ ਘਰ ਦੀਪ ਨਗਰ ਵਿਖੇ ਕੱਲ੍ਹ ਅਫ਼ਸੋਸ ਪ੍ਰਗਟ ਕਰਨ ਪਹੁੰਚੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਜਗਦੀਸ਼ ਗਗਨੇਜਾ ’ਤੇ ਜਾਨਲੇਵਾ ਹਮਲਾ ਕਰਨ ਪਿੱਛੇ ਵਿਦੇਸ਼ੀ ਤਾਕਤਾਂ ਦਾ ਹੱਥ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਇਹ ਮਾਮਲਾ ਸੀਬੀਆਈ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਇਸ ਕਾਂਡ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾਉਣ ਲਈ ਸੀਬੀਆਈ ਤੇਜ਼ੀ ਨਾਲ ਜਾਂਚ ਕਰੇਗੀ।

ਆਰ.ਐਸ.ਐਸ. ਆਗੂ ਜਗਦੀਸ਼ ਗਗਨੇਜਾ ਦੀ ਡੀ.ਐਮ.ਸੀ. ਲੁਧਿਆਣਾ ਵਿਖੇ ਮੌਤ

ਹਿੰਦੂਵਾਦੀ ਜਥੇਬੰਦੀ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐਸ.ਐਸ.) ਦੇ ਸੂਬਾ ਪੱਧਰੀ ਆਗੂ ਸੇਵਾਮੁਕਤ ਬ੍ਰਿਗੇਡੀਅਰ ਜਗਦੀਸ਼ ਗਗਨੇਜਾ ਦੀ ਲੁਧਿਆਣਾ ਦੇ ਸੀ.ਐਮ.ਸੀ. ਹਸਪਤਾਲ ਵਿਖੇ ਅੱਜ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਆਰ.ਐਸ.ਐਸ. ਦੇ ਆਗੂ 'ਤੇ 6 ਅਗਸਤ ਨੂੰ ਜਲੰਧਰ ਵਿਖੇ ਅਣਪਛਾਤੇ ਹਮਲਾਵਰਾਂ ਨੇ ਹਮਲਾ ਕੀਤਾ ਸੀ।

ਜਗਦੀਸ਼ ਗਗਨੇਜਾ ਕੇਸ: ਜੇਲ੍ਹ ਚੋਂ ਲਿਆਂਦੇ ਸ਼ਿਵ ਸੈਨਾ ਵਾਲੇ ਵਾਪਸ ਜੇਲ੍ਹ ਭੇਜੇ

ਆਰ.ਐਸ.ਐਸ. ਦੇ ਸੂਬਾ ਮੀਤ ਪ੍ਰਧਾਨ ਸੇਵਾਮੁਕਤ ਬ੍ਰਿਗੇਡੀਅਰ ਜਗਦੀਸ਼ ਗਗਨੇਜਾ ’ਤੇ ਗੋਲੀਆਂ ਮਾਰ ਕੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ ਵਿੱਚ ਲੁਧਿਆਣਾ ਜੇਲ੍ਹ ਵਿੱਚੋਂ ਜਲੰਧਰ ਲਿਆਂਦੇ ਗਏ ਚਾਰ ਸ਼ਿਵ ਸੈਨਕਾਂ ਤੋਂ ਪੁਲਿਸ ਸੱਤ ਦਿਨਾਂ ਦੇ ਰਿਮਾਂਡ ਦੌਰਾਨ ਕੋਈ ਗੱਲ ਸਾਹਮਣੇ ਨਹੀਂ ਲਿਆ ਸਕੀ। ਪੁਲਿਸ ਨੇ ਬੁੱਧਵਾਰ ਬਾਅਦ ਦੁਪਹਿਰ ਇਨ੍ਹਾਂ ਚਾਰਾਂ ਵਿੱਚੋਂ ਤਿੰਨ ਨੂੰ ਅਦਾਲਤ ਵਿੱਚ ਪੇਸ਼ ਕੀਤਾ ਤਾਂ ਅਦਾਲਤ ਨੇ ਇਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ। ਇਨ੍ਹਾਂ ਵਿੱਚੋਂ ਸਮਰ ਡਿਸੂਜ਼ਾ ਨੂੰ ਪੁਲਿਸ ਨੇ ਪਹਿਲਾਂ ਹੀ ਜੇਲ੍ਹ ਭੇਜ ਦਿੱਤਾ ਸੀ।

ਆਪਣੇ ਆਪ ‘ਤੇ ਹਮਲੇ ਦਾ ਡਰਾਮਾ ਕਰਨ ਵਾਲਾ ਸ਼ਿਵ ਸੈਨਾ ਆਗੂ ਅਮਿਤ ਅਰੋੜਾ,ਗਗਨੇਜਾ ਕੇਸ ‘ਚ ਪੁਲਿਸ ਰਿਮਾਂਡ ‘ਤੇ

ਆਰਐਸਐਸ ਦੇ ਪੰਜਾਬ ਮੀਤ ਪ੍ਰਧਾਨ ਬ੍ਰਿਗੇਡੀਅਰ (ਸੇਵਾ ਮੁਕਤ) ਜਗਦੀਸ਼ ਗਗਨੇਜਾ ’ਤੇ ਜਾਨਲੇਵਾ ਹਮਲੇ ਦਾ ਕੇਸ ਸੀਬੀਆਈ ਹਵਾਲੇ ਕਰਨ ਦੇ ਕੀਤੇ ਫੈਸਲੇ ਦੇ 24 ਘੰਟਿਆਂ ਅੰਦਰ ਹੀ ਕਮਿਸ਼ਨਰੇਟ ਪੁਲਿਸ ਨੇ ਮੁਲਜ਼ਮ ਸ਼ਿਵ ਸੈਨਾ ਪੰਜਾਬ ਦੇ ਯੂਥ ਪ੍ਰਧਾਨ ਅਮਿਤ ਅਰੋੜਾ ਤੇ ਉਸ ਦੇ ਤਿੰਨ ਸਾਥੀਆਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਜਲੰਧਰ ਲਿਆਂਦਾ ਹੈ। ਪੁਲਿਸ ਨੇ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਇਨ੍ਹਾਂ ਚਾਰਾਂ ਨੂੰ ਬਾਅਦ ਦੁਪਹਿਰ ਡਿਊਟੀ ਮੈਜਿਸਟਰੇਟ ਕਰਨਜੀਤ ਸਿੰਘ ਦੀ ਅਦਾਲਤ ਵਿੱਚ ਪੇਸ਼ ਕੀਤਾ।

ਆਰ.ਐਸ.ਐਸ. ਆਗੂ ‘ਤੇ ਹਮਲੇ ਤੋਂ ਬਾਅਦ ਕੇਂਦਰ ਨੇ ਸੀ.ਆਰ.ਪੀ. ਦੀਆਂ 15 ਕੰਪਨੀਆਂ ਪੰਜਾਬ ਭੇਜੀਆਂ

ਜਲੰਧਰ ਵਿਚ ਆਰ.ਐਸ.ਐਸ. ਆਗੂ ਜਗਦੀਸ਼ ਗਗਨੇਜਾ 'ਤੇ ਹਮਲੇ ਤੋਂ ਬਾਅਦ ਕੇਂਦਰ ਨੇ ਸੈਂਟਰਲ ਪੈਰਾਮਿਲਟਰੀ ਫੋਰਸ ਦੀਆਂ 15 ਕੰਪਨੀਆਂ ਪੰਜਾਬ ਭੇਜੀਆਂ ਹਨ। ਇਨ੍ਹਾਂ ਵਿਚ ਬੀ.ਐਸ.ਐਫ. ਅਤੇ ਰੈਪਿਡ ਐਕਸ਼ਨ ਫੋਰਸ ਦੀਆਂ ਟੀਮਾਂ ਵਿਚ ਸ਼ਾਮਲ ਹਨ।

ਹੁਸ਼ਿਆਰਪੁਰ ਤੋਂ ਗ੍ਰਿਫਤਾਰ ਤਿੰਨ ਸਿੱਖ ਨੌਜਵਾਨਾਂ ਤੋਂ ਜਗਦੀਸ਼ ਗਗਨੇਜਾ ਕੇਸ ਵਿਚ ਪੁੱਛਗਿੱਛ

ਆਰ.ਐਸ.ਐਸ. ਆਗੂ ਜਗਦੀਸ਼ ਗਗਨੇਜਾ 'ਤੇ ਹੋਏ ਹਮਲੇ ਦੇ ਸਬੰਧ ਵਿਚ ਸੁਰਾਗ ਲਈ ਜੂਝ ਰਹੀ ਪੁਲਿਸ ਨੇ ਹੁਣ ਹੁਸ਼ਿਆਰਪੁਰ ਤੋਂ ਗ੍ਰਿਫਤਾਰ ਤਿੰਨ ਸਿੱਖ ਨੌਜਵਾਨਾਂ ਤੋਂ ਪੁੱਛਗਿੱਛ ਕੀਤੀ ਹੈ। ਜ਼ਿਕਰਯੋਗ ਹੈ ਕਿ 7 ਅਗਸਤ ਨੂੰ ਜਸਪ੍ਰੀਤ ਸਿੰਘ ਜੱਸਾ, ਹਰਦੀਪ ਸਿੰਘ ਦੀਪਾ ਅਤੇ ਕੁਲਦੀਪ ਸਿੰਘ ਨੂੰ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਨਾਲ ਸਬੰਧਾਂ ਕਰਕੇ ਗਗਨੇਜਾ 'ਤੇ ਹੋਏ ਹਮਲੇ ਤੋਂ ਅਗਲੇ ਦਿਨ ਪੰਜਾਬ ਪੁਲਿਸ ਨੇ "ਗ਼ੈਰ ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੇ ਤਹਿਤ ਗ੍ਰਿਫਤਾਰ ਕੀਤਾ ਸੀ।

ਜਗਦੀਸ਼ ਗਗਨੇਜਾ ਕੇਸ: ਏਮਜ਼ ਦੇ ਡਾਕਟਰ ਪੁੱਜੇ; ਹਮਲੇ ਲਈ ਪੁਲੀਸ ਦੀ ਲਾਪ੍ਰਵਾਹੀ ਜ਼ਿੰਮੇਵਾਰ: ਅਨਿਲ ਜੋਸ਼ੀ

ਪੰਜਾਬ ਦੇ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਮੰਗਲਵਾਰ ਗਗਨੇਜਾ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਡਾਕਟਰਾਂ ਕੋਲੋਂ ਜਗਦੀਸ਼ ਗਗਨੇਜਾ ਦੀ ਸਿਹਤ ਬਾਰੇ ਪੁੱਛਿਆ। ਇਸ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਅਨਿਲ ਜੋਸ਼ੀ ਨੇ ਕਿਹਾ ਕਿ ਡਾਕਟਰਾਂ ਮੁਤਾਬਕ ਗਗਨੇਜਾ ਦੀ ਹਾਲੇ ਵੀ ਸਿਹਤ ਨਾਜ਼ੁਕ ਹੈ। ਉਨ੍ਹਾਂ ਨੇ ਸਿੱਧੇ ਤੌਰ ’ਤੇ ਇਸ ਹਮਲੇ ਲਈ ਪੰਜਾਬ ਪੁਲੀਸ ਦੀ ਲਾਪਰਵਾਹੀ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਜੇਕਰ ਪੁਲੀਸ ਨੂੰ ਪਤਾ ਸੀ ਕਿ ਗਗਨੇਜਾ ਦੀ ਜਾਨ ਨੂੰ ਖਤਰਾ ਹੈ ਤਾਂ ਉਨ੍ਹਾਂ ਨੂੰ ਸੁਰੱਖਿਆ ਕਿਉਂ ਨਹੀਂ ਦਿੱਤੀ। ਉਨ੍ਹਾਂ ਨੇ ਪੁਲੀਸ ਦੀ ਜਾਂਚ ’ਤੇ ਵੀ ਉਂਗਲ ਚੁੱਕੀ। ਉਨ੍ਹਾਂ ਕਿਹਾ ਕਿ ਹਮਲੇ ਨੂੰ ਚਾਰ ਦਿਨ ਹੋ ਚੁੱਕੇ ਹਨ, ਪਰ ਹਾਲੇ ਤੱਕ ਮੁਲਜ਼ਮਾਂ ਬਾਰੇ ਕੋਈ ਸਬੂਤ ਹੱਥ ਨਹੀਂ ਲੱਗਿਆ ਹੈ। ਅਜਿਹੇ ’ਚ ਕੇਂਦਰੀ ਜਾਂਚ ਏਜੰਸੀਆਂ ਦੀ ਮੱਦਦ ਲੈਣੀ ਚਾਹੀਦੀ ਹੈ।

ਗਗਨੇਜਾ ’ਤੇ ਹਮਲੇ ਸਬੰਧੀ ਮੇਰੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ: ਬਾਦਲ

ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਮੰਗਲਵਾਰ ਹੁਸ਼ਿਆਰਪੁਰ ਵਿਖੇ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਕਿਹਾ ਕਿ ਆਰ.ਐਸ.ਐਸ. ਦੇ ਸੀਨੀਅਰ ਆਗੂ ਜਗਦੀਸ਼ ਗਗਨੇਜਾ ’ਤੇ ਹੋਏ ਕਾਤਲਾਨਾ ਹਮਲੇ ਪਿੱਛੇ ਵਿਦੇਸ਼ੀ ਤਾਕਤਾਂ ਦੇ ਹੱਥ ਹੋਣ ਸਬੰਧੀ ਉਨ੍ਹਾਂ ਦੇ ਬਿਆਨ ਨੂੰ ਤੋੜ- ਮਰੋੜ ਨੂੰ ਪੇਸ਼ ਕੀਤਾ ਗਿਆ ਹੈ ਜਦੋਂਕਿ ਉਨ੍ਹਾਂ ਸਿਰਫ਼ ਇਹ ਕਿਹਾ ਸੀ ਕਿ ਹਮਲੇ ਪਿੱਛੇ ਗਹਿਰੀ ਸਾਜ਼ਿਸ਼ ਹੋ ਸਕਦੀ ਹੈ। ਬਾਦਲ ਨੇ ਕਿਹਾ ਕਿ ਜਦੋਂ ਤੱਕ ਜਾਂਚ ਪੂਰੀ ਨਹੀਂ ਹੋ ਜਾਂਦੀ, ਉਦੋਂ ਤੱਕ ਕੁਝ ਵੀ ਕਹਿਣਾ ਔਖਾ ਹੈ।

« Previous PageNext Page »