Tag Archive "jarnail-singh-journalist"

ਭਾਈ ਮਤੀਦਾਸ ਛਬੀਲ ਕਾਇਮ ਰੱਖਣ ਲਈ ਦਿੱਲੀ ਗੁ. ਕਮੇਟੀ ਅਤੇ ਆਮ ਆਦਮੀ ਪਾਰਟੀ ਦੀ ਹੋਈ ਮੀਟਿੰਗ

ਪਿਛਲੇ ਦਿਨੀ ਦਿੱਲੀ ਨਗਰ ਨਿਗਮ ਵੱਲੋਂ ਭਾਈ ਮਤੀ ਦਾਸ ਛਬੀਲ ਢਾਹੇ ਜਾਣ ਦੇ ਮਾਮਲੇ ਸਬੰਧੀ ਅੱਜ ਦਿੱਲੀ ਸਰਕਾਰ ਦੇ ਪੀਡਬਲਿਊਡੀ ਮੰਤਰੀ ਸਤਿੰਦਰ ਜੈਨ ਵੱਲੋਂ ਗੁਰਦੁਆਰਾ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਤੇ ਹੋਰ ਅਧਿਕਾਰੀਆਂ ਦੀ ਬੈਠਕ ਬੁਲਾਈ ਗਈ।

ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਸਿੱਖ ਕਤਲੇਆਮ ਦੀ ਨਿਖੇਧੀ ਲਈ ਮਤਾ ਪਾਸ ਕੀਤਾ

ਅੱਜ ਦਿੱਲੀ ਦੀ ਵਿਧਾਨ ਸਭਾ ਵਿੱਚ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਹੋਏ ਸਿੱਖ ਕਤਲੇਆਮ ਦੀ ਨਿਖੇਧੀ ਲਈ ਮਤਾ ਪਾਸ ਕੀਤਾ ਗਿਆ। ਰਾਜੌਰੀ ਗਾਰਡਨ ਤੋਂ ਆਪ ਵਿਧਾਇਕ ਜਰਨੈਲ ਸਿੰਘ ਪੱਤਰਕਾਰ ਨੇ ਵਿਧਾਨ ਸਭਾ 'ਚ ਪੇਸ਼ ਕੀਤੇ ਗਏ ਉਕਤ ਮਤੇ 'ਚ 'ਦੰਗੇ' ਦੀ ਥਾਂ 'ਕਤਲੇਆਮ' ਸ਼ਬਦ ਵਰਤਿਆ ।

ਕਤਲੇਆਮ ਦੇ ਦੋਸ਼ੀਆਂ ਨੂੰ ਬਚਾਉਣ ਲਈ ਕਾਂਗਰਸ ਅਤੇ ਬੀਜੇਪੀ ਇਕੱਠੇ ਹੋਈ: ਪੱਤਰਕਾਰ ਜਰਨੈਲ ਸਿੰਘ

ਆਮ ਆਦਮੀ ਪਾਰਟੀ ਦੇ ਰਾਜ਼ੌਰੀ ਗਾਰਡਨ ਤੋਂ ਵਿਧਾਇਕ ਜਰਨੈਲ ਸਿੰਘ ਨੇ ਟਾਈਟਲਰ ਦੇ ਆਪਣੇ ਖ਼ਿਲਾਫ਼ ਗਵਾਹੀ ਪ੍ਰਭਾਵਿਤ ਕਰਨ ਅਤੇ ਹਵਾਲਾ ਜ਼ਰੀਏ ਪੈਸੇ ਵਿਦੇਸ਼ ਭੇਜਣ ਦੇ ਖੁਲਾਸੇ ਪਿੱਛੋਂ ਵੀ ਸੀ.ਬੀ.ਆਈ. ਵੱਲੋਂ ਕਾਂਗਰਸੀ ਆਗੂ ਖ਼ਿਲਾਫ਼ ਮਾਮਲਾ ਦਰਜ ਨਾ ਕਰਨ ਦੇ ਮੱਦੇਨਜ਼ਰ ਉਪਰੋਕਤ ਦੋਸ਼ ਲਾਏ ਹਨ।

ਆਮ ਆਦਮੀ ਪਾਰਟੀ ਵੱਲੋਂ ਚੋਣ ਲੜਨ ਵਾਲੇ ਸਾਰੇ ਸਿੱਖ ਉਮੀਦਵਾਰਾਂ ਨੇ ਚੋਣ ਜਿੱਤੀ

ਦਿੱਲੀ ਵਿਧਾਨ ਸਭਾ ਦੀਆਂ ਹੋਈਆਂ ਚੋਣਾਂ ਦੇ ਨਤੀਜ਼ੇ ਆ ਚੁੱਕੇ ਹਨ ਅਤੇ ਆਮ ਆਦਮੀ ਪਾਰਟੀ ਵੱਲੋਂ ਚੋਣ ਲੜਨ ਵਾਲੇ ਸਾਰੇ ਹੀ ਸਿੱਖ ਉਮੀਦਵਾਰ ਚੋਣ ਜਿੱਤ ਗਏ ਹਨ।

ਆਪ ਦੇ ਉਮੀਦਵਾਰ ਜਰਨੈਲ ਸਿੰਘ ਪੱਤਰਕਾਰ ਨੇ ਬਾਦਲ ਦਲ ਦੇ ਮਨਜਿੰਦਰ ਸਿੰਘ ਸਰਸਾ ਨੂੰ ਹਰਾ ਕੇ ਚੋਣ ਜਿੱਤੀ

ਆਮ ਆਦਮੀ ਪਾਰਟੀ ਦੇ ਉਮੀਦਵਾਰ ਜਰਨੈਲ ਸਿੰਘ ਪੱਤਰਕਾਰ ਰਾਜ਼ੋਰੀ ਗਾਰਡਨ ਵਿਧਾਨ ਸਭਾ ਹਲਕੇ ਤੋਂ 10036 ਵੋਟਾਂ ਨਾਲ ਚੋਣ ਜਿੱਤ ਗਏ ਹਨ। ਉਨ੍ਹਾਂ ਦੇ ਨਿਕਟ ਵਿਰੋਧੀ 2013 ਵਿੱਚ ਵਿਧਾਨ ਸਭਾ ਚੋਣ ਜਿੱਤਣ ਵਾਲੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਰਸਾ ਨੂੰ 44,88ਵ ਵੋਟਾਂ ਮਿਲੀਆਂ, ਜਦਕਿ ਜਰਨੇਲ਼ ਸਿੰਘ ਨੂੰ 54,916 ਵੋਟਾਂ ਪ੍ਰਾਪਤ ਹੋਈਆਂ।

ਆਮ ਆਦਮੀ ਪਾਰਟੀ ਵੱਲੋਂ ਚੋਣ ਲੜ ਰਹੇ ਚਾਰੇ ਸਿੱਖ ਉਮੀਦਵਾਰ ਅੱਗੇ ਵੱਧ

ਆਮ ਆਦਮੀ ਪਾਰਟੀ ਨੇ ਦਿੱਲ਼ੀ ਚੋਣਾਂ ਲਈ ਚਾਰ ਸਿੱਖ ਉਮੀਦਵਾਰਾਂ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ।ਚਾਰੇ ਸਿੱਖ ਉਮੀਦਵਾਰ ਇਸ ਸਮੇਂਆਪਣੇ ਵਿਰੋਧੀਆਂ ਨੂੰ ਪਛਾੜਦੇ ਹੋਏ ਅੱਗੇ ਵੱਧ ਰਹੇ ਹਨ

ਰਜ਼ੋਰੀ ਗਾਰਡਨ ਹਲਕੇ ਤੋਂ ਆਪ ਉਮੀਦਵਾਰ ਜਰਨੈਲ ਸਿੰਘ ਪੱਤਰਕਾਰ , ਮਨਜਿੰਦਰ ਸਿੰਘ ਸਰਸਾ ਤੋਂ ਅੱਗੇ

ਆਮ ਆਦਮੀ ਪਾਰਟੀ ਦੇ ਉਮੀਦਵਾਰ ਜਰਨੈਲ ਸਿੰਘ ਪੱਤਰਕਾਰ ਰਾਜ਼ੋਰੀ ਗਾਰਡਨ ਵਿਧਾਨ ਸਭਾ ਹਲਕੇ ਤੋਂ 28,608 ਵੋਟਾਂ ਲੈਕੇ ਅੱਗੇ ਚੱਲ ਰਹੇ ਹਨ। ਉਨ੍ਹਾਂ ਦੇ ਨਿਕਟ ਵਿਰੋਧੀ 2013 ਵਿੱਚ ਵਿਧਾਨ ਸਭਾ ਚੋਣ ਜਿੱਤਣ ਵਾਲੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਰਸਾ ਪਿੱਛੇ ਚੱਲ ਰਹੇ ਹਨ। ਉਨ੍ਹਾਂ ਨੂੰ ਅਜੇ ਤੱਕ 26,393 ਵੋਟਾਂ ਮਿਲੀਆਂ ਹਨ।

ਦਿੱਲੀ ਚੋਣਾਂ: ਆਮ ਆਦਮੀ ਪਾਰਟੀ ਦੇ ਚਾਰ ਸਿੱਖ ਉਮੀਦਵਾਰ

ਆਮ ਆਦਮੀ ਪਾਰਟੀ ਨੇ ਦਿੱਲ਼ੀ ਚੋਣਾਂ ਲਈ ਚਾਰ ਸਿੱਖ ਉਮੀਦਵਾਰਾਂ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ।

ਦਿੱਲੀ ਚੋਣਾਂ:ਭਾਜਪਾ ਅਤੇ ਕਾਂਗਰਸ ਵੱਲੋਂ ਖੜੇ ਕੀਤੇ ਗਏ ਸਿੱਖ ਉਮੀਦਵਾਰ

ਨਵੀ ਦਿੱਲੀ ( 8 ਫਰਵਰੀ, 2015): ਭਾਰਤੀ ਜਨਤਾ ਪਾਰਟੀ ਨੇ ਦਿੱਲੀ ਹੋ ਹਟੀਆਂ ਚੋਣਾਂ ਵਿੱਚ ਦੋ ਸਿੱਖ ਉਮੀਦਵਾਰਾਂ ਨੂੰ ਪਾਰਟੀ ਉਮਦਿਵਾਰਾਂ ਵਜੋਂ ਚੋਣ ਮੈਦਾਨ ਵਿੱਚ ਉਤਾਰਿਆ, ਇਸਤੋਂ ਇਲਾਵਾ ਬਾਦਲ ਦਲ ਦੇ ਤਿੰਨ ਸਿੱਖ ਉਮੀਦਵਾਰਾਂ ਨੇ ਵੀ ਭਾਜਪਾ ਦੇ ਚੋਣ ਨਿਸ਼ਾਨ ‘ਤੇ ਚੋਣ ਲੜੀ ਹੈ।

ਆਪ ਪਾਰਟੀ ਨੇ ਪੱਤਰਕਾਰ ਜਰਨੈਲ ਸਿੰਘ ਨੂੰ ਪੰਜਾਬ ਦਾ ਨਿਗਰਾਨ ਨਿਯੁਕਤ ਕੀਤਾ

ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਤਰੋ-ਤਾਜ਼ਾ ਕਰਨ ਅਤੇ ਪਾਰਟੀ ਦੇ ਵਿਸਥਾਰ ਲਈ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪਾਰਟੀ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਪੰਜਾਬ ਵਿਚ ਆਰਜੀ ਤੌਰ 'ਤੇ ਤਿੰਨ ਅਹਿਮ ਕਮੇਟੀਆਂ ਬਣਾਉਣ ਦਾ ਐਲਾਨ ਕੀਤਾ ਹੈ, ਤਾਂ ਜੋ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦੇ ਹੱਕ ਵਿੱਚ ਮਾਹੌਲ ਤਿਆਰ ਕੀਤਾ ਜਾ ਸਕੇ।

« Previous PageNext Page »