Tag Archive "jathedar-akal-takhat"

ਪੀਟੀਸੀ ਵੱਲੋਂ ਹੁਕਮਨਾਮੇ ਤੇ ਅਜਾਰੇਦਾਰੀ ਕਰਨ ਉੱਤੇ ਸੁਨੀਲ ਜਾਖੜ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਦਖਲ ਦੇਣ ਦੀ ਮੰਗ ਕੀਤੀ

ਬਹੁਤ ਮੰਦਭਾਗਾ ਹੈ ਕਿ ਐੱਸ ਜੀ ਪੀ ਸੀ ਜੋ ਕਿ ਸੁਖਬੀਰ ਦੇ ਸਿੱਧੇ ਗਲਬੇ ਹੇਠ ਹੈ ਨੇ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਚਾਰ ਦੇ ਸਾਰੇ ਹੱਕ ਇਕ ਨਿਗੁਣੀ ਕੀਮਤ ਤੇ ਇਕ ਨਿੱਜੀ ਚੈਨਲ ਨੂੰ ਦੇ ਦਿਤੇ ਜੋ ਕਿ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਦਾ ਆਪਣਾ ਹੈ।

ਬਰਤਾਨੀਆਂ ਦੀਆਂ ਸਿੱਖ ਜੱਥੇਬੰਦੀਆਂ ਦੀ ਸਾਂਝੀ ਸੰਸਥਾ ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨ ਡੇਰੇ ਬੰਦ ਕਰਵਾਉਣ ਦੇ ਫੈਸਲੇ ਦੀ ਹਮਾਇਤ ਦਾ ਐਲਾਨ

ਲੰਡਨ (7 ਦਸੰਬਰ,2014): ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਸਿੱਖ ਵਿਰੋਧੀ ਡੇਰੇ ਬੰਦ ਕਰਾਉਣ ਦੇ ਐਲਾਨ ਦਾ ਸਵਾਗਤ ਕਰਦਿਆਂ ਦੀ ਸਾਂਝੀ ਕੋ-ਆਰਡੀਨੇਸ਼ਨ ਸੰਸਥਾ ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨ ਯੂ. ਕੇ. ਵੱਲੋਂ ਜਥੇਦਾਰ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਕੀਤੇ ਇਸ ਐਲਾਨ 'ਤੇ ਡੱਟ ਕੇ ਪਹਿਰਾ ਦੇਣ। ਜੇਕਰ ਉਹ ਆਪਣੇ ਐਲਾਨ 'ਤੇ ਦ੍ਰਿੜ੍ਹ ਰਹਿੰਦੇ ਹਨ ਤਾਂ ਸਿੱਖ ਕੌਮ ਡੱਟ ਕੇ ਸਾਥ ਦੇਵੇਗੀ। ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨ ਯੂ. ਕੇ. ਵੱਲੋਂ ਇਸ ਕਾਰਜ ਲਈ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ ।

ਕੈਲੰਡਰ ਦੇ ਮੁੱਦੇ ‘ਤੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਕੌਮ ਨੂੰ ਭੰਬਲਭੂਸੇ ਵਿੱਚ ਨਾ ਪਾਉਣ: ਜੱਥੇ: ਨੰਦਗੜ੍ਹ

ਸ਼੍ਰੋਮਣੀ ਕਮੇਟੀ ਵੱਲੋਂ ਲਾਗੂ ਮੌਜੂਦਾ ਕੈਲੰਡਰ ਮੁਤਾਬਿਕ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪ੍ਰਕਾਸ਼ ਦਿਹਾੜਾ ਅਤੇ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਇੱਕੋ ਦਿਨ ਆ ਜਾਣ 'ਤੇ ਇੱਕ ਵਾਰ ਫਿਰ ਚਰਚਾ ਦਾ ਵਿਸ਼ਾ ਬਣੇ ਕੈਲੰਡਰ ਸਬੰਧੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਨਾਨਕਸ਼ਾਹੀ ਦਿੱਤੇ ਬਿਆਨ ਪ੍ਰਤੀ ਤਖ਼ਤ ਦਮਦਮਾ ਸਾਹਿਬ ਤਲਵਡੀ ਸਾਬੋ ਦੇ ਸਿੰਘ ਸਾਹਿਬ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਨੇ ਪ੍ਰਤੀਕ੍ਰਮ ਪ੍ਰਗਟਾਉਂਦਿਆਂ ਕਿਹਾ ਕਿ ਗਿਆਨੀ ਗੁਰਬਚਨ ਸਿੰਘ ਸਿੱਖ ਕੌਮ ਨੂੰ ਇਹ ਦੱਸਣ ਕਿ ਉਹ ਸੋਧ ਨਾਨਕਸ਼ਾਹੀ ਕੈਲੰਡਰ ਵਿੱਚ ਜਾਂ ਬਿਕਰਮੀ ਕੈਲੰਡਰ ਵਿੱਚ ਕਰਵਾਉਣਾ ਚਾਹੁੰਦੇ ਹਨ।

ਹਰਿਆਣਾ ਕਮੇਟੀ ਦੀ ਮੰਗ ਕਰਨ ਵਾਲੇ ਸਿੱਖ ਆਗੂਆਂ ਦਾ ਅਕਾਲ ਤਖਤ ਸਾਹਿਬ ‘ਤੇ ਨਾ ਪਹੁੰਚਣ ਤੋਂ ਬਾਅਦ ਜੱਥੇਦਾਰ ਵੱਲੋਂ 10 ਮੈਂਬਰੀ ਕਮੇਟੀ ਬਣਾਈ

ਅੱਜ ਹਰਿਆਣਾ ’ਚ ਵੱਖਰੀ ਗੁਰਦੁਆਰਾ ਕਮੇਟੀ ਦੀ ਮੰਗ ਕਰਨ ਵਾਲੇ ਪੰਜ ਆਗੂ ਜਗਦੀਸ਼ ਸਿੰਘ ਝੀਂਡਾ, ਦੀਦਾਰ ਸਿੰਘ ਨਲਵੀ, ਅਪਾਰ ਸਿੰਘ, ਹਰਮਨਪ੍ਰੀਤ ਸਿੰਘ ਅਤੇ ਬਾਬਾ ਗੁਰਮੀਤ ਸਿੰਘ ਤਲੋਕੇਵਾਲੇ ਅੱਜ ਅਕਾਲ ਤਖ਼ਤ ਸਾਹਿਬ ਵੱਲੋਂ ਬੁਲਾਉਣ ਉਪਰ ਨਹੀਂ ਪੁੱਜੇ। ਇਨ੍ਹਾਂ ਸਿੱਖ ਆਗੂਆਂ ਨੇ ਪੱਤਰ ਭੇਜ ਕੇ ਰੁਝੇਵੇਂ ਹੋਣ ਕਾਰਨ ਨਾ ਪੁੱਜਣ ਵਾਸਤੇ ਮੁਆਫ਼ੀ ਮੰਗੀ ਹੈ ਅਤੇ ਅਗਲੇ ਦਿਨਾਂ ਵਿੱਚ ਮੁਲਾਕਾਤ ਲਈ ਸਮਾਂ ਦੇਣ ਦੀ ਮੰਗ ਕੀਤੀ ਹੈ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਇਨ੍ਹਾਂ ਪੰਜ ਸਿੱਖ ਆਗੂਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਭਲਕੇ 3 ਜੁਲਾਈ ਨੂੰ 11 ਵਜੇ ਕੁਰੂਕਸ਼ੇਤਰ ਸਥਿਤ ਗੁਰਦੁਆਰੇ ਵਿੱਚ 10 ਮੈਂਬਰੀ ਕਮੇਟੀ ਨਾਲ ਮੁਲਾਕਾਤ ਕਰਨ।

ਜੇਕਰ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੇ ਨਾਨਕਸ਼ਾਹੀ ਕੈਲੰਡਰ ਦਾ ਮਸਲਾ ਨਾ ਸੁਲਝਾਇਆ ਤਾਂ ਪਾਕਿਸਤਾਨ ਵਿੱਚ ਸਰਬੱਤ ਖਾਲਸਾ ਸੱਦਿਆ ਜਾਵੇਗਾ

ਅੱਜ ਗੁਰੂ ਅਰਜਨ ਦੇਵ ਦਾ ਸ਼ਹੀਦੀ ਦਿਹਾੜਾ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਸਿੱਖ ਸੰਗਤ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਐਲਾਨ ਕੀਤਾ ਗਿਆ ਕਿ ਜੇਕਰ ਨਾਨਕਸ਼ਾਹੀ ਕੈਲੰਡਰ ਦੇ ਵਿਵਾਦ ਨੂੰ ਜਲਦੀ ਹੱਲ ਨਾ ਕੀਤਾ ਗਿਆ ਤਾਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੰਬਰ ਮਹੀਨੇ ਵਿੱਚ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਸਰਬੱਤ ਖਾਲਸਾ ਸੱਦ ਕੇ ਇਸ ਮੁੱਦੇ ‘ਤੇ ਵਿਚਾਰ ਕੀਤਾ ਜਾਵੇਗਾ।

ਗੁਰੁ ਗ੍ਰੰਥ ਸਾਹਿਬ ਦੇ ਸਰੂਪ ਵਿਦੇਸ਼ ਭੇਜਣ ਲਈ ਸਿੰਘ ਸਹਿਬਾਨਾਂ ਵੱਲੋਂ ਸਮੁੱਚੀ ਕੌਮ ਤੋਂ ਰਾਏ ਮੰਗੀ

ਸਿੰਘ ਸਾਹਿਬਾਨ ਨੇ ਕੰਟੇਨਰਾਂ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਵਿਦੇਸ਼ ਭੇਜਣ ਦੇ ਮਾਮਲੇ ‘ਤੇ ਨਜ਼ਰਸਾਨੀ ਕਰਦਿਆਂ ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ, ਸਭਾ ਸੁਸਾਇਟੀਆਂ ਤੇ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਲਿਖਤੀ ਰੂਪ ਵਿਚ ਇਸ ਸਬੰਧੀ ਆਪਣੇ ਸੁਝਾਅ ਭੇਜਣ ਤਾਂ ਜੋ ਪਾਵਨ ਸਰੂਪ ਵਿਦੇਸ਼ ਭੇਜਣ ਸਬੰਧੀ ਸਰਬ ਸਾਂਝੀ ਰਾਏ ਕਾਇਮ ਕੀਤੀ ਜਾ ਸਕੇ।

ਦਰਬਾਰ ਸਾਹਿਬ ‘ਤੇ ਫੌਜੀ ਹਮਲੇ ਦੀ ਯਾਦ ਵਿੱਚ ਹੋਏ ਸ਼ਹੀਦੀ ਸਮਾਗਮ ਸਮੇਂ ਹੋਈ ਹਿੰਸਾ ਦੀ ਜਾਂਚ ਲਈ ਪੰਜ ਮੈਂਬਰੀ ਕਮੇਟੀ ਕਾਇਮ

ਸ਼੍ਰੀ ਦਰਬਾਰ ਸਾਹਿਬ ‘ਤੇ ਹੋਏ ਫੌਜੀ ਹਮਲੇ ਦੀ 30ਵੀਂ ਵਰੇਗੰਢ ‘ਤੇ ਸ਼ਹੀਦ ਸਿੰਘਾਂ ਨੂੰ ਸ਼ਰਧਾਜਲੀ ਸਮਾਗਮ ਮੌਕੇ ਸ੍ਰੀ ਅਕਾਲ ਤਖਤ ਵਿਖੇ 6 ਜੂਨ ਨੂੰ ਵਾਪਰੀ ਹਿੰਸਕ ਘਟਨਾ ਦੀ ਮੁਕੰਮਲ ਜਾਂਚ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜ ਮੈਂਬਰੀ ਕਮੇਟੀ ਕਾਇਮ ਕੀਤੀ ਗਈ ਹੈ। ਇਸ ਕਮੇਟੀ ਵਿੱਚ ਦੋ ਮੈਂਬਰ ਸ਼੍ਰੋਮਣੀ ਕਮੇਟੀ ਤੋਂ ਅਤੇ ਦੋ ਮੈਂਬਰ ਵੱਖ-ਵੱਖ ਸਿੱਖ ਜਥੇਬੰਦੀਆਂ ਤੋਂ ਸ਼ਾਮਲ ਕੀਤੇ ਗਏ ਹਨ ਤਾਂ ਜੋ ਮਾਮਲੇ ਦੀ ਨਿਰਪੱਖ ਜਾਂਚ ਹੋ ਸਕੇ।

ਨਿਸ਼ਾਨ ਸਾਹਿਬ ਦੀ ਬੇਅਦਬੀ ਦੀ ਘਟਨਾ ਅਤਿ ਮੰਦਭਾਗੀ, ਸਿੱਖ ਮਾਹੋਲ ਸ਼ਾਂਤ ਰੱਖਣ: ਜੱਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ

ਅੰਮ੍ਰਿਤਸਰ,( 15 ਮਈ 2014):- ਹੈਦਰਾਬਾਦ ਚ ਵਾਪਰੀ ਨਿਸ਼ਾਨ ਸਾਹਿਬ ਸਾੜਨ ਦੀ ਵਾਪਰੀ ਘਟਨਾ ੳਤੇ ਉਸ ਤੋਂ ਬਾਅਦ ਹੋਈਆਂ ਹਿੰਸਕ ਘਟਨਾਵਾਂ ਨੂੰ ਮੰਦਭਾਗਾ ਕਰਾਰਦਿੰਦਿਆਂ ਇਸ ਤੇ ਗਹਿਰਾ ਦੁੱਖ ਪ੍ਰਗਟ ਕੀਤਾ ਅਤੇ ਸਿੱਖ -ਮੁਸਲਮਾਨ ਭਾਈਚਾਰਿਆਂ ਨੂੰ ਸ਼ਾਂਤੀ ਬਨਾਈ ਰੱਖਣ ਦੀ ਅਪੀਲ ਕੀਤੀ।