ਅੰਮ੍ਰਿਤਸਰ ਸਾਹਿਬ: ਜੇਐਨਯੂ ਤੋਂ ਸ਼ੁਰੂ ਹੋਈ ਜੰਗ ਹੁਣ ਅੰਮ੍ਰਿਤਸਰ ਸਾਹਿਬ ਸ਼ਹਿਰ ਵਿੱਚ ਪੋਸਟਰਾਂ ਦੇ ਰੂਪ ਵਿੱਚ ਸਾਹਮਣੇ ਆਈ ਹੈ। ਅੰਮ੍ਰਿਤਸਰ ਸ਼ਹਿਰ ਵਿੱਚ ਇੱਕ ਜਗ੍ਹਾ ਤੇ ਹੀ ਭਾਜਪਾ ਅਤੇ ਕਾਂਗਰਸ ਵੱਲੋਂ ਪਸਟਰ ਲਗਾ ਕੇ ਇੱਕ ਦੂਜੇ ਨੂੰ ਪਾਕਿਸਤਾਨ ਵਿੱਚ ਜਮਾਤ-ਉਦ-ਦਾਵਾ ਦੇ ਮੁਖੀ ਹਾਫਿਜ ਸਈਦ ਦਾ ਸਾਥੀ ਐਲਾਨਿਆ ਗਿਆ ਹੈ।
ਦਿੱਲੀ: ਅੱਜ ਦਿੱਲੀ ਹਾਈ ਕੋਰਟ ਨੇ ਜੇਐਨਯੂ ਦੇ ਵਿਦਿਆਰਥੀ ਯੁਨੀਅਨ ਦੇ ਪ੍ਰਧਾਨ ਕਨਹੀਆ ਕੁਮਾਰ ਵੱਲੋਂ ਦਾਇਰ ਕੀਤੀ ਗਈ ਜਮਾਨਤ ਦੀ ਅਰਜੀ ਤੇ ਸੁਣਵਾਈ ਨੂੰ ਮੁਲਤਵੀ ਕਰਦੇ ਹੋਏ ਅਗਲੀ ਤਰੀਕ 29 ਫਰਵਰੀ ਪਾ ਦਿੱਤੀ ਹੈ। ਇਸ ਤੋਂ ਪਹਿਲਾਂ ਹਾਈ ਕੋਰਟ ਵੱਲੋਂ ਕਨਹੀਆ ਕੁਮਾਰ ਦੀ ਜਮਾਨਤ ਅਰਜੀ ਤੇ ਅੱਜ ਸੁਣਵਾਈ ਕਰਨ ਲਈ ਹਾਮੀ ਭਰ ਦਿੱਤੀ ਗਈ ਸੀ।
ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਦੇਸ਼ ਧਰੋਹ ਦੇ ਮਾਮਲੇ ਵਿੱਚ ਗ੍ਰਿਫਤਾਰ ਵਿਦਿਆਰਥੀ ਆਗੂ ਕਨ੍ਹੱਈਆ ਕੁਮਾਰ ਦੀ ਜ਼ਮਾਨਤ ਦੀ ਅਰਜ਼ੀ ‘ਤੇ ਦਿੱਲੀ ਹਾਈਕੋਰਟ ਨੇ ਸੁਣਵਾਈ ਕਰਦਿਆਂ ਅਗਤਲੀ ਤਰੀਕ 29 ਫਰਵਰੀ ਮੁਕੱਰਰ ਕੀਤੀ ਹੈ।
ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਦੇਸ਼ ਧਰੋਹ ਦੇ ਮਾਮਲੇ ਵਿੱਚ ਵਿਦਿਆਰਥੀ ਉਮਰ ਖਾਲਿਦ ਤੇ ਅਨਿਬਰਨ ਨੇ ਬੀਤੀ ਦੇਰ ਰਾਤ ਦਿੱਲੀ ਪੁਲਿਸ ਨੂੰ ਆਤਮ ਸਮਰਪਣ ਕਰ ਦਿੱਤਾ।
ਪਿਛਲੇ ਦਿਨੀ ਇਸ ਯੂਨੀਵਰਸਿਟੀ ਦੇ ਵਿਿਦਆਰਥੀਆਂ ਤੇ ਫਿਰਕੂ ਰਾਸ਼ਟਰਵਾਦੀਆਂ ਵੱਲੋਂ ਸਟੇਟ ਮਸ਼ੀਨਰੀ ਨਾਲ ਹਮਲਾ ਬੋਲਿਆ ਗਿਆ ਜਿਸ ਵਿੱਚ ਵਿਿਦਆਰਥੀ ਆਗੂ ਕਨ੍ਹਈਆ ਕੁਮਾਰ ਨੂੰ ਦੇਸ਼-ਧਰੋਹੀ ਦੇ ਜੁਰਮ ਅਧੀਨ ਗ੍ਰਿਫਤਾਰ ਕਰ ਲਿਆ ਗਿਆ।
ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਦੇਸ਼ ਧਰੋਹ ਦੇ ਮਾਮਲੇ ਵਿੱਚ ਗ੍ਰਿਫਤਾਰ ਵਿਦਿਆਰਥੀ ਆਗੂ ਕਨ੍ਹੱਈਆ ਕੁਮਾਰ ਦੀ ਜ਼ਮਾਨਤ ਦੀ ਅਰਜ਼ੀ ‘ਤੇ ਸੁਣਵਾਈ ਕੱਲ ਤੱਕ ਮੁਲਤਵੀ ਕਰ ਦਿੱਤੀ ਹੈ। ਦਿੱਲੀ ਹਾਈਕੋਰਟ 'ਚ ਅੱਜ ਜ਼ਮਾਨਤ 'ਤੇ ਸੁਣਵਾਈ ਹੋਣੀ ਸੀ।
ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਦੇਸ਼ ਧਰੋਹ ਦੇ ਮਾਮਲੇ ਵਿੱਚ ਗ੍ਰਿਫਤਾਰ ਵਿਦਿਆਰਥੀ ਆਗੂ ਕਨ੍ਹੱਈਆ ਕੁਮਾਰ ਦੀ ਜ਼ਮਾਨਤ ਦੀ ਅਰਜ਼ੀ ‘ਤੇ ਦਿੱਲੀ ਹਾਈਕੋਰਟ ਅੱਜ ਸੁਣਵਾਈ ਕਰੇਗੀ ।
ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਵੱਖ ਵੱਖ ਰਾਜਸੀ ਅਤੇ ਮਨੁੱਖੀ ਅਧਿਕਾਰ ਜਥੇਬੰਦੀਆਂ ਵੱਲੋਂ ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਫਾਸੀਵਾਦੀ ਅਜੈਂਡਾ ਦੱਸਦਿਆਂ ਉਨ੍ਹਾਂ ਦਾ ਸਹਮਣਾ ਕਰਨ ਵਾਸਤੇ ਨੀਤੀ ਬਣਾਉਣ ਦੇ ਮੰਤਵ ਨਾਲ ਇੱਕ ਮੀਟਿੰਗ ਕੀਤੀ ਗਈ। ਜਵਾਹਰ ਲਾਲ ਨਹਿਰੂ ਯੁਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਤੇ ਸਰਕਾਰੀ ਦਬਾਅ ਅਧੀਨ ਕੀਤੀ ਗਈ ਪੁਲਿਸ ਕਾਰਵਾਈ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਸਰਕਾਰੀ ਜਬਰ ਦਾ ਸ਼ਿਕਾਰ ਹੋਏ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਹਮਾਇਤ ਵਿੱਚ ਵਿਦਿਆਰਥੀਆਂ, ਵਕੀਲਾਂ ਅਤੇ ਸਾਬਕਾ ਕਰਮਚਾਰੀਆਂ ਦਾ ਇੱਕ ਵਫਦ ਦਿੱਲੀ ਭੇਜਣ ਦਾ ਫੈਂਸਲਾ ਕੀਤਾ ਗਿਆ।ਇਹ ਵਫਦ ਹਰਿਆਣਾ ਵਿੱਚ ਸੜਕੀ ਅਤੇ ਰੇਲ ਆਵਾਜਾਈ ਚਾਲੂ ਹੋਣ ਤੇ ਭੇਜਿਆ ਜਾਵੇਗਾ।
ਦਿੱਲ਼ੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿੱਚ ਅਫਜ਼ਲ ਗੁਰੂ ਦੀ ਮਨਾਈ ਗਈ ਬਰਸੀ ਤੋਂ ਬਾਅਦ ਦਿੱਲੀ ਵਿੱਚ ਰਹਿੰਦੇ ਕਸ਼ਮੀਰੀ ਵਿਦਿਆਰਥੀ ਦਿੱਲੀ ਪੁਲਿਸ ਦੇ ਨਿਸ਼ਾਨੇ ‘ਤੇ ਹਨ ਅਤੇ ਕਸ਼ਮੀਰੀ ਵਿਦਿਆਰਥੀਆਂ ਦਾ ਦੋਸ਼ ਹੈ ਕਿ ਪੁਲਿਸ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ।
ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਦੇਸ਼ ਧਰੋਹ ਦੇ ਦੋਸ਼ਾਂ ਵਿੱਚ ਗ੍ਰਿਫਤਾਰ ਵਿਦਿਆਰਥੀ ਆਗੂ ਕਨ੍ਹਈਆ ਕੁਮਾਰ ਨੂੰ ਭਾਰਤੀ ਸੁਪਰੀਮ ਕੋਰਟ ਨੇ ਜ਼ਮਾਨਤ ਲਈ ਦਿੱਲੀ ਹਾਈਕੋਰਟ ਵਿੱਚ ਜਾਣ ਦੇ ਹੁਕਮ ਦਿੱਤੇ ਹਨ।
« Previous Page — Next Page »