Tag Archive "june-1984-attack-remembrance"

ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਸਮੂਹ ਗੁਰਦੁਆਰਿਆਂ ‘ਚ 6 ਜੂਨ ਨੂੰ ਘੱਲੂਘਾਰਾ ਦਿਵਸ ਮਨਾਇਆ ਜਾਵੇਗਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਜੂਨ 1984 ਵਿਚ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਅਤੇ ਹੋਰ ਗੁਰਦੁਆਰਾ ਸਾਹਿਬਾਨ ਵਿਖੇ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ ਸਿੰਘਣੀਆਂ ਅਤੇ ਭੁਜੰਗੀਆਂ ਦੀ ਯਾਦ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਰ ਸਾਲ ਵਾਂਗ ਹੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਕਰਕੇ 6 ਜੂਨ ਨੂੰ ਭੋਗ ਪਾਏ ਜਾਣਗੇ।

ਸ਼੍ਰੋਮਣੀ ਕਮੇਟੀ ਵਲੋਂ ਸਿੱਖਾਂ ਨੂੰ ਘੱਲੂਘਾਰਾ ਦਿਹਾੜੇ ਮੌਕੇ ਅਕਾਲ ਤਖ਼ਤ ਸਾਹਿਬ ਪਹੁੰਚਣ ਦੀ ਅਪੀਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਜੂਨ 1984 ਵਿਚ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਉਪਰ ਵੇਲੇ ਦੀ ਸਰਕਾਰ ਵੱਲੋਂ ਕੀਤੇ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਦੀ ਯਾਦ ਵਿਚ 6 ਜੂਨ ਨੂੰ ਗੁਰਦੁਆਰਿਆਂ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੇ ਭੋਗ ਪਾ ਕੇ ਅਰਦਾਸ ਕੀਤੀ ਜਾਵੇ।

ਜੂਨ 84 ਦੇ ਦਰਬਾਰ ਸਾਹਿਬ ਹਮਲੇ ਦੀ ਪੀੜ ਨੂੰ ਮਹਿਸੂਸ ਕਰਦਿਆਂ 6 ਜੂਨ ਨੂੰ ਅੰਮ੍ਰਿਤਸਰ ਬੰਦ ਰੱਖਿਆ ਜਾਵੇ: ਦਲ ਖਾਲਸਾ

ਦਲ ਖਾਲਸਾ ਨੇ ਦਰਬਾਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ਉੱਤੇ ਭਾਰਤ ਸਰਕਾਰ ਵਲੋਂ 'ਸਾਕਾ ਨੀਲਾ ਤਾਰਾ' ਦੇ ਨਾਮ ਹੇਠ ਕੀਤੇ ਗਏ ਫੌਜੀ ਹਮਲੇ ਦੀ ਪੀੜ ਦੇ 33ਵਰ੍ਹੇ ਪੂਰੇ ਹੋਣ 'ਤੇ 6 ਜੂਨ ਨੂੰ 'ਅੰਮ੍ਰਿਤਸਰ ਬੰਦ' ਦਾ ਸੱਦਾ ਦਿੱਤਾ ਹੈ।

ਘੱਲੂਘਾਰਾ ਦਿਹਾੜਾ ਅਮਨ ਨਾਲ ਵੱਡੇ ਪੱਧਰ ‘ਤੇ 06 ਜੂਨ ਨੂੰ ਅਕਾਲ ਤਖ਼ਤ ਸਾਹਿਬ ‘ਤੇ ਮਨਾਇਆ ਜਾਏਗਾ: ਮਾਨ

ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਬੀਤੇ ਦਿਨੀ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨਾਲ ਦਲ ਦੇ ਨੁਮਾਇੰਦਿਆਂ ਦੀ ਇਕ ਹੋਈ ਮੀਟਿੰਗ ਦੇ ਫੈਸਲਿਆਂ ਤੋਂ ਜਾਣੂ ਕਰਵਾਉਂਦੇ ਹੋਏ ਪੰਥ ਦਰਦੀਆਂ, ਸਿਆਸੀ ਦਲਾਂ ਅਤੇ ਜਥੇਬੰਦੀਆਂ ਵਿਚ ਬੈਠੇ ਸਿੱਖਾਂ ਨੂੰ ਖੁੱਲ੍ਹੀ ਅਪੀਲ ਕਰਦੇ ਹੋਏ ਕਿਹਾ ਕਿ ਉਹ 06 ਜੂਨ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਜੂਨ 84 ਦੇ ਘੱਲੂਘਾਰੇ ਦੇ ਸ਼ਹੀਦਾਂ ਦੀਆਂ ਆਤਮਾਵਾਂ ਦੀ ਸ਼ਾਂਤੀ ਲਈ ਕੀਤੀ ਜਾਣ ਵਾਲੀ ਸਮੂਹਿਕ ਅਰਦਾਸ ਵਿਚ ਹੁੰਮ-ਹੁਮਾਕੇ ਸ਼ਮੂਲੀਅਤ ਕਰਨ।

ਸਿੱਖ ਜਥੇਬੰਦੀਆਂ ਵਲੋਂ ਮਾਲਵਾ ਖੇਤਰ ‘ਚ ‘ਘੱਲੂਘਾਰਾ ਯਾਦਗਾਰੀ ਮਾਰਚ’ 4 ਜੂਨ ਨੂੰ

ਦਲ ਖ਼ਾਲਸਾ ਅਤੇ ਸਰਬ ਸਾਂਝੀਵਾਲਤਾ ਸੇਵਾ ਦਲ ਨੇ ਸ਼ੁੱਕਰਵਾਰ (26 ਮਈ) ਨੂੰ ਐਲਾਨ ਕੀਤਾ ਕਿ ਭਾਰਤੀ ਫੌਜ ਵਲੋਂ ਜੂਨ 1984 'ਚ ਦਰਬਾਰ ਸਾਹਿਬ 'ਤੇ ਹੋਏ ਹਮਲੇ ਦੀ ਯਾਦ 'ਚ ਮਾਲਵਾ ਖੇਤਰ 'ਚ 'ਘੱਲੂਘਾਰਾ ਯਾਦਗਾਰੀ ਮਾਰਚ' 4 ਜੂਨ ਨੂੰ ਕੱਢਿਆ ਜਾਏਗਾ।

« Previous Page