Tag Archive "june-1984-memorial"

ਜੂਨ 1984 ਦੀ ਯਾਦਗਾਰ ਲਈ ਟੱਕ ਲਾਇਆ

ਸ਼੍ਰੀ ਅੰਮ੍ਰਿਤਸਰ, ਪੰਜਾਬ (20 ਮਈ, 2012): ਸ਼੍ਰੀ ਦਰਬਾਰ ਸਾਹਿਬ ਉੱਤੇ ਭਾਰਤੀ ਫੌਜ ਵੱਲੋਂ ਜੂਨ 1984 ਵਿਚ ਕੀਤੇ ਗਏ ਹਮਲੇ ਮੌਕੇ ਵਾਪਰੇ ਘੱਲੂਘਾਰੇ ਦੀ ਯਾਦਗਾਰ ਉਸਾਰਨ ਲਈ ਸ਼੍ਰੀ ਅਕਾਲ ਤਖਤ ਸਾਹਿਬ ਦੇ ਨਜਦੀਕ ਮੀਰੀ-ਪੀਰੀ ਦੇ ਨਿਸ਼ਾਨ ਸਾਹਿਬਾਨ ਦੇ ਕੋਲ ਅੱਜ ਟੱਕ ਲਾਇਆ ਗਿਆ। ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕੀਤਾ।

ਘੱਲੂਘਾਰਾ ਜਨ-1984 ਦੇ ਸ਼ਹੀਦਾਂ ਦੀ ਸ਼ਹੀਦੀ ਯਾਦਗਾਰ

ਸ਼੍ਰੋਮਣੀ ਅਕਾਲੀ ਦਲ ਨੇ ਅਕਾਲ ਤਖਤ ਸਾਹਿਬ ਤੋਂ 1982 ਵਿੱਚ ਅਨੰਦਪੁਰ ਦੇ ਮਤੇ ਦੀ ਪ੍ਰਾਪਤੀ ਲਈ ਧਰਮ ਯੁੱਧ ਮੋਰਚਾ ਆਰੰਭਿਆ, ਜਿਸ ਦੇ ਜੋਬਨ ’ਤੇ ਪਹੁੰਚਦਿਆਂ (ਜਦੋਂ ਤੱਕ 2 ਲੱਖ ਤੋਂ ਜ਼ਿਆਦਾ ਸਿੱਖਾਂ ਨੇ ਆਪਣੇ ਆਪ ਨੂੰ ਗ੍ਰਿਫਤਾਰੀ ਲਈ ਪੇਸ਼ ਕੀਤਾ ਸੀ) ਭਾਰਤ ਸਰਕਾਰ ਨੇ ਜੂਨ 3, 1984 ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ 37 ਹੋਰ ਇਤਿਹਾਸਕ ਗੁਰਦੁਆਰਿਆਂ ’ਤੇ ਟੈਂਕਾਂ-ਤੋਪਾਂ ਨਾਲ ਹਮਲਾ ਕਰਕੇ ‘ਜੂਨ ’84 ਦਾ ਘੱਲੂਘਾਰਾ’ ਵਰਤਾ ਦਿੱਤਾ। ਅਕਾਲ ਤਖਤ ਦੀ ਰਾਖੀ ਕਰਦਿਆਂ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ, ਜਨਰਲ ਸੁਬੇਗ ਸਿੰਘ, ਭਾਈ ਅਮਰੀਕ ਸਿੰਘ ਸਮੇਤ ਦਰਜਨਾਂ ਸਿੰਘਾਂ ਨੇ ਸ਼ਹੀਦੀਆਂ ਪਾਈਆਂ ਜਦੋਂਕਿ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਸ਼ਰਧਾਲੂ ਹਰਿਮੰਦਰ ਸਾਹਿਬ ਦੀ ਪਰਕਰਮਾ ਵਿੱਚ, ਗੁਰੂ ਰਾਮਦਾਸ ਸਰਾਂ, ਤੇਜਾ ਸਿੰਘ ਸਮੁੰਦਰੀ ਹਾਲ, ਅਕਾਲ ਰੈਸਟ ਹਾਊਸ ਅਤੇ ਨਾਲ ਲੱਗਦਿਆਂ ਬੁੰਗਿਆਂ, ਡੇਰਿਆਂ, ਘਰਾਂ, ਦੁਕਾਨਾਂ ਆਦਿ ਵਿੱਚ ਫੌਜ ਵਲੋਂ ਕੋਹ-ਕੋਹ ਕੇ ਮਾਰ ਮੁਕਾਏ ਗਏ। ਬੇਸ਼ੱਕ ਮੁਗਲੀਆ ਹਕੂਮਤ, ਮੱਸਾ ਰੰਘੜ, ਅਹਿਮਦਸ਼ਾਹ ਅਬਦਾਲੀ, ਤੈਮੂਰ, ਜਹਾਨ ਖਾਨ ਆਦਿ ਹਮਲਾਵਰਾਂ ਨੇ ਵੀ ਸ੍ਰੀ ਹਰਿਮੰਦਰ ਸਾਹਿਬ, ਅਕਾਲ ਤਖਤ ਕੰਪਲੈਕਸ ਨੂੰ ਆਪਣੇ ਹਮਲਿਆਂ ਦਾ ਨਿਸ਼ਾਨਾ ਬਣਾਇਆ ਸੀ ਪਰ ਇੰਨਾ ਜਾਨੀ ਤੇ ਮਾਲੀ ਨੁਕਸਾਨ ਪਹਿਲਾਂ ਕਦੀ ਨਹੀਂ ਹੋਇਆ।

ਘੱਲੂਘਾਰਾ ਯਾਦਗਾਰ ਕਮੇਟੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪੀ ਗਈ ਰਿਪੋਰਟ

ਸ਼੍ਰੀ ਅੰਮ੍ਰਿਤਸਰ, ਪੰਜਾਬ (16 ਮਈ, 2012): ਅਕਾਲੀ ਦਲ ਪੰਚ ਪ੍ਰਧਾਨੀ, ਖਾਲਸਾ ਐਕਸ਼ਨ ਕਮੇਟੀ, ਦਲ ਖਾਲਸਾ ਅਤੇ ਪੰਥਕ ਸੇਵਾ ਲਹਿਰ ਵੱਲੋਂ ਸਾਂਝੇ ਉੱਦਮਾਂ ਤਹਿਤ ਜੂਨ 1984 ਦੇ ਦਰਬਾਰ ਸਾਹਿਬ ਉੱਤੇ ਹੋਏ ਹਮਲੇ ਦੀ ਯਾਦਗਾਰ ਸੰਬੰਧੀ ਵੱਖ-ਵੱਖ ਪੱਖਾਂ ਉੱਤੇ ਵਿਚਾਰ ਕਰਨ ਲਈ ਸਿੱਖ ਵਿਦਵਾਨਾਂ, ਚਿੰਤਕਾਂ ਤੇ ਪੰਥਕ ਸਖਸ਼ੀਅਤਾਂ ਉੱਤੇ ਅਧਾਰਤ "ਘੱਲੂਘਾਰਾ ਯਾਦਗਾਰ ਕਮੇਟੀ" ਕਾਇਮ ਕੀਤੀ ਸੀ। ਇਸ ਕਮੇਟੀ ਨੇ ਲੰਮੀ ਘੋੜ ਪੜਤਾਲ ਉਪਰੰਤ ਜੋ ਰਿਪੋਰਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪੀ ਉਸ ਦੀ ਨਕਲ ਸਿੱਖ ਸਿਆਸਤ ਨੂੰ ਵੀ ਭੇਜੀ ਗਈ ਸੀ, ਜੋ ਪਾਠਕਾਂ ਦੀ ਜਾਣਕਾਰੀ ਹਿਤ ਇਥੇ ਸਾਂਝੀ ਕੀਤੀ ਜਾ ਰਹੀ ਹੈ।

ਸ਼੍ਰੋਮਣੀ ਗੁ: ਪ੍ਰ: ਕਮੇਟੀ ਵੱਲੋਂ ਜੂਨ 1984 ਦੇ ਸ਼ਹੀਦਾਂ ਦੀ ਯਾਦਗਾਰ “ਸੰਭਾਲਣ” ਦੀ ਥਾਂ “ਬਣਾਉਣ” ਦਾ ਫੈਸਲਾ

ਸ਼੍ਰੀ ਅਨੰਦਪੁਰ ਸਾਹਿਬ/ਸ਼੍ਰੀ ਅੰਮ੍ਰਿਤਸਰ, ਪੰਜਾਬ (ਸਿੱਖ ਸਿਆਸਤ - 4 ਅਪ੍ਰੈਲ, 2012): ਬੀਤੇ ਦਿਨ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਈ ਇਕ ਅਹਿਮ ਇਕੱਤਰਤਾ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕੇਂਦਰੀ ਕਮੇਟੀ ਨੇ ਜੂਨ 1984 ਵਿਚ ਦਰਬਾਰ ਸਾਹਿਬ ਉੱਤੇ ਭਾਰਤੀ ਹਕੂਮਤ ਵੱਲੋਂ ਕੀਤੇ ਗਏ ਫੌਜੀ ਹਮਲੇ ਦੀ ਯਾਦਗਾਰ ਉਸਾਰਣ ਦਾ ਫੈਸਲਾ ਲਿਆ ਹੈ। ਉਂਝ ਅਜਿਹਾ ਫੈਸਲਾ ਬੀਬੀ ਜਗੀਰ ਕੌਰ ਦੇ ਪ੍ਰਧਾਨਗੀ ਕਾਲ ਸਮੇਂ ਵੀ ਲਿਆ ਗਿਆ ਸੀ ਪਰ ਬਾਅਦ ਵਿਚ ਉਸ ਉੱਤੇ ਅਮਲੀ ਕਾਰਵਾਈ ਨਹੀਂ ਸੀ ਹੋ ਸਕੀ।

« Previous Page