Tag Archive "june-84-protests"

ਲੰਡਨ ਵਿੱਚ ਰੋਸ ਮੁਜ਼ਾਹਰੇ ਦੀ ਕਾਮਯਾਬੀ ਲਈ ਐਫ.ਐਸ.ਓ. ਯੂ.ਕੇ. ਵਲੋਂ ਸਿੱਖ ਸੰਗਤਾਂ ਦਾ ਧੰਨਵਾਦ

ਭਾਰਤ ਸਰਕਾਰ ਵਲੋਂ ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ ਤੇ ਟੈਕਾਂ ਅਤੇ ਤੋਪਾਂ ਨਾਲ ਲੈਸ ਭਾਰਤੀ ਫੌਜ ਵਲੋਂ ਕੀਤਾ ਗਿਆ ਅੱਤ ਵਹਿਸ਼ੀ ਅੱਤਿਆਚਾਰ ਸਿੱਖ ਤਵਾਰੀਖ ਵਿੱਚ ਤੀਜੇ ਖੂਨੀ ਘੱਲੂਘਾਰੇ ਵਜੋਂ ਜਾਣਿਆਂ ਜਾਂਦਾ ਹੈ ਅਤੇ ਇਸ ਭਿਅੰਕਰ ਕਹਿਰ ਨੂੰ ਸਿੱਖ ਕੌਮ ਭੁਲਾਉਣ ਵਾਸਤੇ ਕਦੇ ਸੋਚ ਵੀ ਨਹੀਂ ਸਕਦੀ। ਇਸ ਕੌਮੀ ਦਰਦ ਅਤੇ ਜ਼ਖਮ ਨੂੰ ਸੂਰਜ ਬਣਾਉਂਦੀ ਹੋਈ, ਵੀਹਵੀਂ ਸਦੀ ਦੇ ਮਹਾਨ ਸਿੱਖ, ਮਹਾਨ ਜਰਨੈਲ ਮਹਾਂਪੁਰਸ਼ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਸਮੇਤ ਭਾਰਤੀ ਫੌਜ ਨਾਲ ਜੂਝ ਕੇ ਸ਼ਹੀਦ ਹੋਏ ਉਹਨਾਂ ਦੇ ਸਾਥੀ ਸਿੰਘਾਂ ਦੀਆਂ ਸ਼ਹਾਦਤਾਂ ਨਾਲ ਸਿਰਜੇ ਗਏ ਅਜਾਦ ਸਿੱਖ ਰਾਜ ਲਈ ਜੱਦੋ ਜਹਿਦ ਜਾਰੀ ਰੱਖੇਗੀ। ਇਸ ਦਾ ਪ੍ਰਤੱਖ ਪ੍ਰਮਾਣ ਲੰਡਨ ਵਿੱਚ 5 ਜੂਨ ਐਤਵਾਰ ਨੂੰ 25 ਹਜ਼ਾਰ ਤੋਂ ਵੱਧ ਸਿੰਘ, ਸਿੰਘਣੀਆਂ ਵਲੋਂ ਕੀਤਾ ਰੋਸ ਮੁਜਾਹਰਾ ਹੈ।

ਖ਼ਾਲਸਾ ਰਾਜ ਦੀ ਪ੍ਰਾਪਤੀ ਤਕ ਸੰਘਰਸ਼ ਜਾਰੀ ਰਹੇਗਾ: ਭਾਈ ਗੋਪਾਲਾ

ਬਾਦਲ ਸਰਕਾਰ ਵਲੋਂ ਸਿੱਖਾਂ ਨੂੰ ਸਾਕਾ ਸ੍ਰੀ ਦਰਬਾਰ ਸਾਹਿਬ ਜੂਨ 1984 ਘੱਲੂਘਾਰੇ ਦੀ 32ਵੀਂ ਵਰ੍ਹੇਗੰਢ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪਹੁੰਚਣ ਤੋਂ ਦੋ ਦਿਨ ਪਹਿਲਾਂ ਹੀ ਗ੍ਰਿਫਤਾਰ ਕਰਨਾ ਸ਼ੁਰੂ ਕਰ ਦਿੱਤਾ ਸੀ। ਸਿੱਖ ਸੰਘਰਸ਼ ਦੇ ਉੱਘੇ ਖਾੜਕੂ ਨੇਤਾ ਭਾਈ ਦਲਜੀਤ ਸਿੰਘ ਅਤੇ ਭਾਈ ਕੰਵਰਪਾਲ ਸਿੰਘ ਦਲ ਖ਼ਾਲਸਾ ਸਮੇਤ ਕਈ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ।

ਸਿੱਖ ਕੌਮ ਦਾ ਨਿਸ਼ਾਨਾ ਖਾਲਿਸਤਾਨ ਹੈ ਕਾਲੀਆਂ ਸੂਚੀਆਂ ਅਤੇ ਰਿਹਾਈਆਂ ਨਹੀਂ: ਐਫ.ਐਸ.ਓ. ਯੂ.ਕੇ.

ਜੂਨ 1984 ਦੌਰਾਨ ਸਿੱਖ ਤਵਾਰੀਖ ਵਿੱਚ ਵਾਪਰੇ ਤੀਜੇ ਖੂਨੀ ਘੱਲੂਘਾਰੇ ਦੀ ਯਾਦ ਵਿੱਚ ਇੰਗਲੈਂਡ ਭਰ ਦੇ ਸਿੱਖਾਂ ਵਲੋਂ ਪੰਜ ਜੂਨ ਦਿਨ ਐਤਵਾਰ ਨੂੰ ਲੰਡਨ ਵਿਖੇ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਸਮੂਹ ਗੁਰਦਵਾਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਸੰਗਤਾਂ ਦੇ ਭਰਵੇਂ ਸਹਿਯੋਗ ਨਾਲ ਭਾਰੀ ਰੋਸ ਮੁਜਾਹਰਾ ਕੀਤਾ ਗਿਆ। ਕੇਸਰੀ ਅਤੇ ਨੀਲੀਆਂ ਦਸਤਾਰਾਂ ਅਤੇ ਦੁਪੱਟਿਆਂ ਨਾਲ ਸਜੀਆਂ 25 ਹਜ਼ਾਰ ਤੋਂ ਵੱਧ ਸਿੱਖ ਸੰਗਤਾਂ ਵਲੋਂ ਭਾਰਤ ਸਰਕਾਰ ਖਿਲਾਫ ਰੋਸ, ਰੋਹ ਅਤੇ ਵਿਦਰੋਹ ਦੀ ਪ੍ਰਚੰਡ ਭਾਵਨਾ ਨਾਲ ਡਬਰਦਸਤ ਸ਼ਮੂਲੀਅਤ ਕੀਤੀ ਗਈ।

ਨਨਕਾਣਾ ਸਾਹਿਬ ਵਿੱਚ ਘੱਲੂਘਾਰਾ ਦਿਹਾੜੇ ਮੌਕੇ ਸਮਾਗਮ

ਜੂਨ 1984 ’ਚ ਵਾਪਰੇ ਘੱਲੂਘਾਰੇ ਦੀ 32ਵੀਂ ਬਰਸੀ ਪਾਕਿਸਤਾਨ ਦੇ ਨਨਕਾਣਾ ਸਾਹਿਬ, ਲਾਹੌਰ, ਪੇਸ਼ਾਵਰ ਤੇ ਡਹਿਰਕੀ ਸ਼ਹਿਰਾਂ ’ਚ ਮਨਾਈ ਗਈ। ਇਸ ਵਿੱਚ ਪਾਕਿਸਤਾਨੀ ਸਿੱਖਾਂ ਨੇ ਖ਼ਾਲਿਸਤਾਨ ਪੱਖੀ ਅਤੇ ਭਾਰਤ ਵਿਰੋਧੀ ਨਾਅਰੇ ਲਾਏ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਨਨਕਾਣਾ ਸਾਹਿਬ ਵਿੱਚ ਪਾਕਿਸਤਾਨੀ ਸਿੱਖਾਂ ਵੱਲੋਂ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬੱਚਿਆਂ ਦੇ ਸਕੂਲ ਵਿੱਚ ਦਰਬਾਰ ਸਾਹਿਬ ’ਚ ਭਾਰਤੀ ਫੌਜ ਵੱਲੋਂ ਕੀਤੇ ਗਏ ਹਮਲੇ ਸਬੰਧੀ ਜਾਣਕਾਰੀ ਸਟੇਜ ਡਰਾਮੇ ਦੇ ਰੂਪ ਵਿੱਚ ਪੇਸ਼ ਕੀਤੀ।

ਸੰਤ ਭਿੰਡਰਾਂਵਾਲਿਆਂ ਦੀ ਤਸਵੀਰ ਵਾਲੀਆਂ ਟੀ-ਸ਼ਰਟਾਂ ਵੰਡਦੇ ਨੌਜਵਾਨ ਗ੍ਰਿਫ਼ਤਾਰ ਤੇ ਰਿਹਾਅ

ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਅਤੇ ਰਿਫਰੈਂਡਮ-2020 ਵਾਲੀਆਂ ਟੀ-ਸ਼ਰਟਾਂ ਅਤੇ ਜਰਸੀਆਂ ਵੰਡਦੇ ਨੌਜਵਾਨਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ। ਇਨ੍ਹਾਂ ਨੌਜਵਾਨਾਂ 'ਚੋਂ ਕੁਝ ਦੀ ਉਮਰ ਮਹਿਜ਼ 14-15 ਸਾਲ ਨਜ਼ਰ ਆ ਰਹੀ ਸੀ, ਜਿਨ੍ਹਾਂ ਨੂੰ ਥਾਣਾ ਕੋਤਵਾਲੀ ਦੇ ਮੁਖੀ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਹਾਲਾਤ ਵਿਗਾੜਣ ਦੇ ਦੋਸ਼ਾਂ 'ਚ ਫੜ ਕੇ ਹਵਾਲਾਤ 'ਚ ਬੰਦ ਕਰ ਦਿੱਤਾ ਗਿਆ।

ਘੱਲੂਘਾਰਾ ਦਿਹਾੜਾ: ਤਸਵੀਰਾਂ ਦੀ ਜ਼ਬਾਨੀ

ਘੱਲੂਘਾਰਾ ਦਿਹਾੜਾ: ਤਸਵੀਰਾਂ ਦੀ ਜ਼ਬਾਨੀ

ਮਾਮੂਲੀ ਤਕਰਾਰ ਤੋਂ ਛੁੱਟ ਘੱਲੂਘਾਰਾ ਸਮਾਗਮ ਅਮਨ-ਅਮਾਨ ਨਾਲ ਨੇਪਰੇ ਚੜ੍ਹਿਆ

ਜੂਨ 1984 ਵਿਚ ਭਾਰਤੀ ਫੌਜ ਵੱਲੋਂ ਦਰਬਾਰ ਸਾਹਿਬ ਉੱਤੇ ਕੀਤੇ ਗਏ ਹਮਲੇ ਦੌਰਾਨ ਸ਼ਹੀਦ ਹੋਣ ਵਾਲੇ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਦੀ ਯਾਦ ਮਨਾਉਣ ਤੋਂ ਸਿੱਖ ਸੰਗਤ ਨੂੰ ਵਾਂਝਾ ਕਰਨ ਦੇ ਸਾਰੇ ਹੀ ਸਰਕਾਰੀ ਯਤਨਾਂ ਨੂੰ ਅੱਜ ਇਕ ਵਾਰ ਫਿਰ ਸੰਗਤਾਂ ਨੇ ਅਸਫਲ ਕਰ ਦਿੱਤਾ। ਸਰਕਾਰ ਵਲੋਂ ਲਾਈਆਂ ਪੁਲਿਸ ‘ਪਾਬੰਦੀਆਂ’ ਅਤੇ ਸ਼੍ਰੋਮਣੀ ਕਮੇਟੀ ਦੁਆਰਾ ਕੀਤੇ ‘ਪੁਖਤਾ ਪ੍ਰਬੰਧ’ ਵੀ ਉਸ ਵੇਲੇ ਧਰੇ ਧਰਾਏ ਰਹਿ ਗਏ ਜਦੋਂ ਪੰਥ ਵੱਲੋਂ ਨਕਾਰੇ ਜਾ ਚੁੱਕੇ ਗਿਆਨੀ ਗੁਰਬਚਨ ਸਿੰਘ ਵੱਲੋਂ ਪੜ੍ਹਿਆ ਗਿਆ ‘ਕੌਮ ਦੇ ਨਾਮ ਸੰਦੇਸ਼’ ਵੀ ‘ਰਾਜ ਕਰੇਗਾ ਖਾਲਸਾ’ ਅਤੇ ‘ਖਾਲਿਸਤਾਨ ਜ਼ਿੰਦਾਬਾਦ’ ਦੇ ਨਾਅਰਿਆਂ ਦੀ ਗੂੰਜ ਹੇਠ ਦੱਬ ਕੇ ਰਹਿ ਗਿਆ।

ਸੰਤ ਭਿੰਡਰਾਂਵਾਲਿਆਂ ਦੇ ਪੁੱਤਰ ਨੇ ਗਿਆਨੀ ਗੁਰਬਚਨ ਸਿੰਘ ਕੋਲੋਂ ਸਿਰੋਪਾ ਲੈਣ ਤੋਂ ਕੀਤਾ ਇਨਕਾਰ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਜਦੋਂ ਸ਼ਹੀਦਾਂ ਦੇ ਪਰਿਵਾਰਾਂ ਨੂਮ ਸਨਮਾਨ ਦਿੱਤਾ ਜਾ ਰਿਹਾ ਸੀ ਤਾਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਪੁੱਤਰ ਭਾਈ ਈਸ਼ਰ ਸਿੰਘ ਅਤੇ ਸ਼ਹੀਦ ਭਾਈ ਅਮਰੀਕ ਸਿੰਘ ਦੇ ਪੁੱਤਰ ਤਰਲੋਚਨ ਸਿੰਘ ਨੇ ਗਿਆਨੀ ਗੁਰਬਚਨ ਸਿੰਘ ਕੋਲੋਂ ਸਿਰੋਪਾ ਲੈਣ ਤੋਂ ਇਨਕਾਰ ਕਰ ਦਿੱਤਾ।

ਖਾਲੜਾ ਮਿਸ਼ਨ ਅਤੇ ਸਹਿਯੋਗੀ ਜਥੇਬੰਦੀਆਂ ਨੇ ਤਰਨਤਾਰਨ ਵਿਖੇ ਘੱਲੂਘਾਰਾ ਦਿਹਾੜਾ ਮਨਾਇਆ

ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਤੇ ਸਹਿਯੋਗੀ ਜਥੇਬੰਦੀਆਂ ਪੰਜਾਬ ਮਨੁੱਖੀ ਅਧਿਕਾਰ ਸੰਗਠਨ, ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਨੇ ਘਲੁਘਾਰਾ ਦਿਵਸ ਮਨਾਉਂਦਿਆਂ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ, ਜਨਰਲ ਸ਼ਬੇਗ ਸਿੰਘ, ਭਾਈ ਅਮਰੀਕ ਸਿੰਘ ਸਮੇਤ ਹਜ਼ਾਰਾਂ ਸਿੱਖ ਸ਼ਹੀਦਾਂ ਨੂੰ ਭਰਪੂਰ ਸਰਧਾਜਲੀ ਭੇਂਟ ਕੀਤੀ ਗਈ।

ਦਲ ਖ਼ਾਲਸਾ ਨੇ ਘੱਲੂਘਾਰਾ ਦਿਹਾੜੇ ’ਤੇ ਬੰਦ ਨੂੰ ਸਫਲ ਕਰਨ ਲਈ ਅੰਮ੍ਰਿਤਸਰ ਵਾਸੀਆਂ ਦਾ ਧੰਨਵਾਦ ਕੀਤਾ

ਦਲ ਖ਼ਾਲਸਾ ਨੇ ਅੰਮ੍ਰਿਤਸਰ ਸ਼ਹਿਰ ਵਾਸੀਆਂ ਦਾ ਬੰਦ ਨੂੰ ਸਫਲ ਬਣਾਉਣ ਲਈ ਧੰਨਵਾਦ ਕੀਤਾ ਹੈ। ਦਲ ਖ਼ਾਲਸਾ ਨੇ ਜੂਨ 84 ਵਿਚ ਭਾਰਤੀ ਫੌਜ ਵਲੋਂ ਦਰਬਾਰ ਸਾਹਿਬ ’ਤੇ ਹਮਲਾ ਕੀਤਾ ਗਿਆ ਸੀ ਅਤੇ ਹਜ਼ਾਰਾਂ ਸਿੱਖਾਂ ਨੂੰ ਸ਼ਹੀਦ ਕਰ ਦਿੱਤਾ ਸੀ। ਜਥੇਬੰਦੀ ਨੇ ਘੱਲੂਘਾਰਾ ਦੀ ਯਾਦ ਵਿਚ ਅਤੇ ਦਰਬਾਰ ਸਾਹਿਬ ਦੀ ਅਜ਼ਮਤ ਲਈ ਲੜਦੇ ਹੋਏ ਸ਼ਹੀਦ ਸਿੰਘਾਂ ਨੂੰ ਸਮਰਪਤ ਬੰਦ ਦਾ ਸੱਦਾ ਦਿੱਤਾ ਸੀ।

Next Page »