
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਦਿੱ.ਸਿ.ਗੁ.ਪ੍ਰ.ਕ) ਨੇ ਮੱਧ ਪ੍ਰਦੇਸ਼ ਦੇ ਅਸ਼ੋਕ ਨਗਰ ਜ਼ਿਲ੍ਹੇ ਵਿਚ ਵਾਪਰੀ ਉਸ ਘਟਨਾ ਦਾ ਗੰਭੀਰ ਨੋਟਿਸ ਲਿਆ ਹੈ ਜਿਥੇ ਪੀਣ ਅਤੇ ਸਿੰਜਾਈ ਵਾਸਤੇ ਪਾਣੀ ਪ੍ਰਾਪਤ ਕਰਨ ਲਈ ਸਿੱਖਾਂ 'ਤੇ ਨਾ ਪ੍ਰਵਾਨਯੋਗ ਸ਼ਰਤਾਂ ਲਗਾਈਆਂ ਗਈਆਂ ਅਤੇ ਕਮੇਟੀ ਨੇ ਰਾਜ ਦੇ ਮੁੱਖ ਮੰਤਰੀ ਨੂੰ ਆਖਿਆ ਹੈ ਕਿ ਇਸ ਘਟਨਾ ਪਿੱਛੇ ਜ਼ਿੰਮੇਵਾਰ ਅਨਸਰਾਂ ਦੇ ਖਿਲਾਫ ਸੰਵਿਧਾਨਕ ਵਿਵਸਥਾ ਅਨੁਸਾਰ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਤੇ ਕੇਸ ਦਰਜ ਕਰ ਕੇ ਉਹਨਾਂ ਨੂੰ ਸ਼ਜਾਵਾਂ ਦਿੱਤੀਆਂ ਜਾਣ।
ਕਮਲ ਨਾਥ ਨੇ ਇਕਦਮ ਆਪਣੇ ਕਦਮ ਪਿੱਛੇ ਖਿੱਚਦੇ ਹੋਏ ਪੰਜਾਬ ਮਾਮਲਿਆਂ ਦੇ ਇੰਚਾਰਜ ਦੇ ਅਹੁਦੇ ਤੋਂ ਅਸਤੀਫਾ ਦਿੱਤਾ। ਆਮ ਆਦਮੀ ਪਾਰਟੀ ਦੇ ਆਗੂ ਹਰਵਿੰਦਰ ਸਿੰਘ ਫੂਲਕਾ ਨੇ ਦੱਸਿਆ ਕਿ ਕਮਲ ਨਾਥ ਨੇ 1984 ਸਿੱਖ ਕਤਲੇਆਮ ਨਾਲ ਸਬੰਧਤ ਕੇਸ ਦੇ ਡਰੋਂ ਅਸਤੀਫਾ ਦਿੱਤਾ ਹੈ।
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸ਼ੀਲਾ ਦੀਕਸ਼ਿਤ ਨੂੰ ਪੰਜਾਬ ਮਾਮਲਿਆਂ ਦੀ ਇੰਚਾਰਜ ਲਾਇਆ ਜਾ ਸਕਦਾ ਹੈ। ਨਵੰਬਰ 1984 ਦੇ ਸਿੱਖ ਕਤਲੇਆਮ ਵਿਚ ਕਮਲ ਨਾਥ ਦੇ ਰੋਲ ਬਾਰੇ ਉਠੇ ਵਿਵਾਦ ਤੋਂ ਬਾਅਦ ਕਮਲਨਾਥ ਦੇ ਅਸਤੀਫੇ ਤੋਂ ਬਾਅਦ ਇਹ ਨਿਯੁਕਤੀ ਹੋਣ ਲੱਗੀ ਹੈ।
ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਨਵੇਂ ਬਣੇ ਇੰਚਾਰਜ ਕਮਲ ਨਾਥ ਨੂੰ 1984 ਦੇ ਸਿੱਖ ਕਤਲੇਆਮ ਦਾ ਦੋਸ਼ੀ ਦੱਸਦੇ ਹੋਏ ਕਿਹਾ ਕਿ ਕਮਲ ਨਾਥ ਝੂਠ ਬੋਲ ਰਿਹਾ ਹੈ ਕਿ ਉਹ ਸਿੱਖਾਂ ਦੇ ਬਚਾਉਣ ਲਈ ਦੰਗਾ ਕਰਨ ਵਾਲਿਆਂ ਨੂੰ ਸ਼ਾਂਤ ਕਰਨ ਲਈ ਗੁਰਦੁਆਰਾ ਰਕਾਬਗੰਜ ਦੇ ਬਾਹਰ ਗਿਆ ਸੀ।
ਆਮ ਆਦਮੀ ਪਾਰਟੀ (ਆਪ) ਦੇ ਉੱਘੇ ਆਗੂ ਐਚ.ਐਸ ਫੂਲਕਾ ਨੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਨ੍ਹਾਂ ਦੇ ਪਰਿਵਾਰ ਉੱਤੇ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸੀ ਨੇਤਾ ਕਮਲ ਨਾਥ ਦੇ ਨਾਲ ਡੂੰਘੇ ਸਬੰਧਾਂ ਦੇ ਦੋਸ਼ ਲਗਾਏ ਹਨ। ਫੂਲਕਾ ਨੇ ਚੁਣੌਤੀ ਦਿੱਤੀ ਹੈ ਕਿ ਜੇਕਰ ਬਾਦਲ ਪਰਿਵਾਰ ਅਸਲ ਵਿਚ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜਾ ਦਿਵਾਉਣਾ ਚਾਹੁੰਦੇ ਹਨ ਤਾਂ ਗੁਰਦੁਆਰਾ ਰਕਾਬਗੰਜ ਸਾਹਬਿ ਉੱਤੇ ਹੋਏ ਹਮਲੇ ਦਾ ਮਾਮਲਾ ਵੀ 75 ਰੀ-ਓਪਨ ਕੀਤੇ ਜਾ ਰਹੇ ਮਾਮਲਿਆਂ ਦੇ ਨਾਲ ਖੁਲਵਾਉਣ। ਇਸਦੇ ਲਈ ਫੂਲਕਾ ਨੇ ਬਾਦਲ ਨੂੰ ਦੋ ਮਹੀਨੀਆਂ ਦਾ ਸਮਾਂ ਦਿੱਤਾ ਹੈ।
ਪੰਜਾਬ ਮਾਮਲਿਆਂ ਦੇ ਇੰਚਾਰਜ ਲੱਗਣ ਤੋਂ ਕੁਝ ਹੀ ਦਿਨਾਂ ਬਾਅਦ ਕਾਂਗਰਸੀ ਆਗੂ ਕਮਲ ਨਾਥ ਨੇ 15 ਜੂਨ ਨੂੰ ਅਸਤੀਫਾ ਦੇ ਦਿੱਤਾ। ਮੀਡੀਆ ਰਿਪੋਰਟਾਂ ਮੁਤਾਬਕ ਕਮਲ ਨਾਥ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਚਿੱਠੀ ਲਿਖ ਕੇ ਬੇਨਤੀ ਕੀਤੀ ਕਿ ਉਸਨੂੰ ਇਸ ਅਹੁਦੇ ਤੋਂ ਛੁੱਟੀ ਦਿੱਤੀ ਜਾਵੇ।
ਕਾਂਗਰਸ ਵਲੋਂ ਕਮਲਨਾਥ ਨੂੰ ਪੰਜਾਬ ਦਾ ਇੰਚਾਰਜ ਬਣਾਉਣਾ ਇਵੇਂ ਹੈ ਜਿਵੇਂ ਅਯੋਧਿਆ ਦਾ ਇੰਚਾਰਜ ‘ਰਾਵਣ’ ਨੂੰ ਅਤੇ ਯਹੂਦੀਆਂ ਦੇ ਧਰਮ ਅਸਥਾਨ ਦਾ ‘ਹਿਟਲਰ’ ਨੂੰ ਬਣਾ ਦੇਈਏ। ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਇਕ ਲਿਖਤੀ ਬਿਆਨ ਵਿਚ ਜਾਹਰ ਕੀਤੇ।
ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ਦੇ ਵਿਵਾਦਿਤ ਆਗੂ ਕਮਲ ਨਾਥ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਮਾਮਲਿਆਂ ਦਾ ਇੰਚਾਰਜ ਬਣਾ ਕੇ ਪੰਜਾਬ ਭੇਜੇ ਜਾਣ 'ਤੇ ਤਿੱਖੀ ਪ੍ਰਤੀਕ੍ਰਿਆ ਜਾਹਰ ਕਰਦੇ ਹੋਏ ਕਮਲ ਨਾਥ ਨੂੰ 1984 ਦੇ ਸਿੱਖ ਕਤਲੇਆਮ ਦਾ ਦੋਸ਼ੀ ਦੱਸਦੇ ਹੋਏ 'ਆਪ' ਨੇ ਇਸ ਨੂੰ ਸਿੱਖਾਂ ਦੇ ਜ਼ਖਮਾਂ ਉੱਤੇ ਲੂਣ ਪਾਉਣ ਵਾਲਾ ਕਦਮ ਦੱਸਿਆ ਹੈ।
ਨਿਊਯਾਰਕ (24 ਸਤੰਬਰ, 2011): ਭਾਰਤ ਦੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵਲੋਂ ਸੰਯੁਕਤ ਰਾਸ਼ਟਰ ਮਹਾਂ ਸਭਾ ਨੂੰ ਸੰਬੋਧਨ ਕਰਨ ਦੌਰਾਨ ਸੈਂਕੜੇ ਸਿਖਾਂ ਨੇ ਸੰਯੁਕਤ ਰਾਸ਼ਟਰ ਹੈਡਕੁਆਰਟਰ ਅੱਗੇ ਰੋਸ ਮੁਜ਼ਾਹਰਾ ਕੀਤਾ ਤੇ ਨਵੰਬਰ 1984 ਵਿਚ ਸਿਖਾਂ ’ਤੇ ਹਮਲੇ ਦੌਰਾਨ ਅਹਿਮ ਭੂਮਿਕਾ ਨਿਭਾਉਣ ਵਾਲੇ ਕਮਲ ਨਾਥ ਨੂੰ ਮੰਤਰੀ ਮੰਡਲ ’ਚੋਂ ਹਟਾਉਣ ਅਤੇ ਸਿਖਾਂ ਨੂੰ ਖੁਦਮੁਖਤਿਆਰੀ ਦਾ ਅਧਿਕਾਰ ਦੇਣ ਦੀ ਮੰਗ ਕੀਤੀ।
ਨਿਊ ਯਾਰਕ (20 ਅਗਸਤ, 2011) ਨਵੰਬਰ 1984 ਵਿਚ ਗੁਰਦੁਆਰਾ ਰਕਾਬ ਗੰਜ ’ਤੇ ਹਮਲੇ ਵਿਚ ਨਿਭਾਈ ਭੂਮਿਕਾ ਲਈ ਕਮਲ ਨਾਥ ਦੇ ਖਿਲਾਫ ਅਮਰੀਕੀ ਸੰਘੀ ਅਦਾਲਤ ਵਿਚ ਚਲ ਰਹੇ ਸਿਖ ਨਸਲਕੁਸ਼ੀ ਕੇਸ ਵਿਚ ਕੂਟਨੀਤਿਕ ਛੋਟ ਹਾਸਿਲ ਕਰਨ ਦੇ ਕਮਲ ਨਾਥ ਦੇ ਯਤਨਾਂ ਪ੍ਰਤੀ ਸਿਖਸ ਫਾਰ ਜਸਟਿਸ ਨੇ 12 ਅਗਸਤ 2011 ਨੂੰ ਜਵਾਬ ਦਾਇਰ ਕੀਤਾ ਸੀ। ਇਸਤਗਾਸਾ ਧਿਰ ਨੇ ਦਾਇਰ ਆਪਣੇ ਜਵਾਬ ਵਿਚ ਕਿਹਾ ਕਿ ਵਿਸ਼ੇਸ਼ ਕੂਟਨੀਤਿਕ ਛੋਟ ਦਾ ਨਾਥ ਦਾ ਦਾਅਵਾ ਆਧਾਰਹੀਣ ਹੈ ਕਿਉਂਕਿ ਉਸ ਨੂੰ ਅਮਰੀਕੀ ਵਿਭਾਗ ਵਲੋਂ ਕੋਈ ਸਮਰਥਨ ਪ੍ਰਾਪਤ ਨਹੀਂ ਹੈ ਤੇ ਨਾਥ ਅਪ੍ਰੈਲ 2010 ਵਿਚ ਅਮਰੀਕੀ ਭਾਰਤੀ ਵਪਾਰਕ ਕੌਂਸਲ ਵਲੋਂ ਕਰਵਾਈ ਕਾਨਫਰੰਸ ਵਿਚ ਸ਼ਾਮਿਲ ਹੋਣ ਲਈ ਆਇਆ ਸੀ ਜਦੋਂ ਉਸ ਨੂੰ ਸੰਮਣ ਸੌਂਪਿਆ ਗਿਆ ਸੀ।
Next Page »