
ਸਿੱਖ ਜਥੇਬੰਦੀ ਦਲ ਖਾਲਸਾ ਦੇ ਆਗੂ ਸ. ਕੰਵਰਪਾਲ ਸਿੰਘ ਦੇ ਪਿਤਾ ਅਤਰ ਸਿੰਘ ਜੋ 23 ਨਵੰਬਰ 2023 ਨੂੰ ਅਕਾਲ ਚਲਾਣਾ ਕਰ ਗਏ ਸਨ, ਉਹਨਾਂ ਦੇ ਨਮਿੱਤ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਮੌਕੇ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਨਾਮਵਰ ਸਖਸ਼ੀਅਤਾਂ ਨੇ ਸ਼ਾਮਿਲ ਹੋ ਕੇ ਸ.ਅਤਰ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਅਤੇ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ।
ਸਿੱਖਾਂ ਅਤੇ ਪੰਜਾਬੀਆਂ ਨਾਲ ਜੁੜੇ ਮੁੱਦਿਆਂ ਅਤੇ ਹਿੰਦੂ- ਭਾਰਤ ਅੰਦਰ ਉਹਨਾਂ ਦੀ ਸਥਿਤੀ ਅਤੇ ਦੁਰਦਸ਼ਾ ਵੱਲ ਜੀ-20 ਮੈਂਬਰਾਂ ਦਾ ਧਿਆਨ ਖਿੱਚਣ ਲਈ ਦਲ ਖਾਲਸਾ ਨੇ ਜੀ-20 ਮੁਲਕਾਂ ਦੇ ਦਿੱਲੀ ਸਥਿਤ ਦੂਤਘਰਾਂ ਨੂੰ ਪੱਤਰ ਭੇਜ ਕੇ ਸਿੱਖ ਦ੍ਰਿਸ਼ਟੀਕੋਣ ਤੋਂ ਇਸ ਖ਼ਿੱਤੇ ਦੇ ਲੋਕਾਂ ਦਾ ਪੱਖ ਪੇਸ਼ ਕੀਤਾ ਹੈ।
ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਪੰਜਾਬ ਵਿਚ ਸਿੱਖ ਕੌਮ ਨੂੰ ਦਰਪੇਸ਼ ਧਾਰਮਿਕ ਸਮੱਸਿਆਵਾਂ ਦੇ ਹੱਲ ਤਲਾਸ਼ਣ ਲਈ ਕੁਝ ਪੰਥ ਦਰਦੀਆਂ ਨੇ ਅੱਜ ਇਥੇ ਪੰਥਕ ਅਸੈਂਬਲੀ ਨਾਮੀ ...
ਅੰਮ੍ਰਿਤਸਰ: ਦਲ ਖਾਲਸਾ ਨੇ ਪੰਜਾਬ ਸਰਕਾਰ ਉਤੇ ਗੰਭੀਰ ਦੋਸ਼ ਲਾਏ ਹਨ ਕਿ ਉਸਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਵਲੋਂ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਦੋਸ਼ੀ ਪਾਏ ...
ਅਜਨਾਲਾ: ਦਲ ਖਾਲਸਾ ਨੇ ਪੰਜਾਬ ਸਰਕਾਰ ਤੋ ਮੰਗ ਕੀਤੀ ਹੈ ਕਿ ਉਹ ਜੱਜ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਉਤੇ ਜੁਬਾਨੀ ਜਮਾਂ-ਖਰਚ ਕਰਨ ਦੀ ਥਾਂ ...
ਮੋਗਾ: 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਦਿਆਂ, ਦਲ ਖਾਲਸਾ ਨੇ ਭਾਰਤ ਦੇ ਹੁਕਮਰਾਨਾਂ ਤੋਂ ਮੰਗ ਕੀਤੀ ਕਿ ਉਹ ਵੱਡਾ ਦਿੱਲ ਦਿਖਾਉਣ ਅਤੇ ਭਾਰਤ-ਪਾਕਿ ਵੰਡ ...
ਹੁਸ਼ਿਆਰਪੁਰ: ਸੰਯੁਕਤ ਰਾਸ਼ਟਰ ਵਲੋਂ ਮਾਨਤਾ ਪ੍ਰਾਪਤ ਸਵੈ ਨਿਰਣੇ ਦੇ ਹੱਕ ਨੂੰ ਹਾਸਿਲ ਕਰਨ ਲਈ ਸੰਘਰਸ਼ ਕਰਦੇ ਹੋਏ ਆਪਣੇ 40 ਸਾਲਾਂ ਦੇ ਸਫ਼ਰ ਨੂੰ ਪੂਰੇ ਕਰਦਿਆਂ ...
ਦਲ ਖ਼ਾਲਸਾ ਨੇ ਭਾਰਤ ਸਰਕਾਰ ਨੂੰ ਕਸੂਤੀ ਸਥਿਤੀ ਵਿੱਚ ਪਾਉਂਦਿਆਂ ਕਿਹਾ ਕਿ ਭਾਰਤ ਸਰਕਾਰ ਜੇਕਰ ਝੂਠ ਨਹੀਂ ਬੋਲ ਰਹੀ ਤਾਂ ਉਹ ਐਮਨੇਸਟੀ ਇੰਟਰਨੈਸ਼ਨਲ ਅਤੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਪੰਜਾਬ ਅੰਦਰ ਲਗਾਤਾਰ ਹੋ ਰਹੇ ਮਨੁੱਖੀ ਅਧਿਕਾਰਾਂ ਦੇ ਘਾਣ ਸਬੰਧੀ ਸ਼ਿਕਾਇਤਾਂ ਦੀ ਜਾਂਚ ਕਰਨ ਦੀ ਇਜਾਜ਼ਤ ਦੇਵੇ।
ਪਿਛਲ਼ੇ ਤਿੰਨ ਦਹਾਕਿਆਂ ਦੌਰਾਨ ਜ਼ਬਰੀ ਲਾਪਤਾ ਕੀਤੇ, ਫਰਜ਼ੀ ਮੁਕਾਬਲਿਆਂ, ਤਸ਼ਦਦ ਦਾ ਸ਼ਿਕਾਰ ਅਤੇ ਰੋਸ ਪ੍ਰਦਰਸ਼ਨ ਕਰਦਿਆਂ ਪੁਲਿਸ ਗੋਲੀਆਂ ਨਾਲ ਮਾਰੇ ਗਏ ਲੋਕਾਂ ਦੀ ਯਾਦ ਵਿੱਚ 10 ਦਸੰਬਰ ਨੂੰ ਗੁਰਦਾਸਪੁਰ ਵਿਖੇ ਪੀੜਤ ਪਰਿਵਾਰਾਂ ਅਤੇ ਕਾਰਜਕਰਤਾਵਾਂ ਦੀ ਇੱਕ ਇਕੱਤਰਤਾ ਸੱਦੀ ਗਈ ਹੈ।
ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਨੂੰ ਦਿੱਲੀ ਹਵਾਈ ਅੱਡੇ 'ਤੇ ਰੋਕ ਕੇ ਉਹਨਾਂ ਦਾ ਪਾਸਪੋਰਟ ਜਬਤ ਕਰ ਲਿਆ ਗਿਆ ਹੈ। ਉਹ ਯੂ.ਐਨ.ਓ ਵਲੋਂ 29 ਤੇ 30 ਨਵੰਬਰ ਨੂੰ ਥਾਈਲੈਂਡ ਵਿਖੇ ਸਾਊਥ ਏਸ਼ੀਆ ਵਿੱਚ ਨਸਲਕੁਸ਼ੀ ਦੀ ਰੋਕਥਾਮ ਵਿੱਚ ਧਾਰਮਿਕ ਆਗੂਆਂ ਦਾ ਰੋਲ ਵਿਸ਼ੇ 'ਤੇ ਕਰਵਾਏ ਗਏ ਸਮਾਗਮ ਵਿੱਚ ਹਿੱਸਾ ਲੈ ਕੇ ਪਰਤ ਰਹੇ ਸਨ।
Next Page »