Tag Archive "karnail-singh-panjoli"

ਸੁੱਚਾ ਸਿੰਘ ਲੰਗਾਹ ਖਿਲਾਫ ਅਕਾਲ ਤਖਤ ਸਾਹਿਬ ਤੋਂ ਕਾਰਵਾਈ ਕੀਤੀ ਜਾਵੇ: ਪੰਜੌਲੀ

ਪਿਛਲੇ ਦਿਨੀ ਬਾਦਲ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਵੱਲੋਂ ਅਕਾਲ ਤਖਤ ਸਾਹਿਬ ਵਿਖੇ ਢਾਡੀ ਵਾਰਾਂ ਗਾ ਰਹੇ ਢਾਡੀ ਜੱਥੇ ਤੋਂ ਮਾਇਕ ਖੋਹਣ ਦੀ ਕਰਤੂਤ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਭਰ ਕਰਨੈਲ ਸਿੰਘ ਪੰਜੌਲੀ ਨੇ ਨਿੰਦਿਆ ਕਰਦਿਆਂ ਅੱਜ ਅਕਾਲ ਤਖ਼ਤ ਦੇ ਜਥੇਦਾਰ ਤੋਂ ਮੰਗ ਕੀਤੀ ਹੈ ਕਿ ਸੁੱਚਾ ਸਿੰਘ ਲੰਗਾਹ ਖਿਲਾਫ਼ ਗੁਰਮਤਿ ਮਰਿਆਦਾ ਅਨੁਸਾਰ ਕਾਰਵਾਈ ਕੀਤੀ ਜਾਵੇ।

ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਦੀ ਰਾਇ ਮੰਨ ਕੇ ਸ਼੍ਰੋਮਣੀ ਕਮੇਟੀ ਆਪਣੀ ਭੁੱਲ ਸੁਧਾਰੇ-ਪੰਜੋਲੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਅੱਜ ਇਥੇ ਕਿਹਾ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਵਲੋਂ ਪ੍ਰਗਟਾਈ ਗਈ ਰਾਇ ਅਨੁਸਾਰ ਸ਼੍ਰੋਮਣੀ ਕਮੇਟੀ ਨੂੰ ਪੰਜ ਪਿਆਰਿਆਂ ਦੇ ਸਰਬ-ਉੱਚ ਰੁਤਬੇ ਨੂੰ ਪ੍ਰਵਾਨ ਕਰ ਕੇ ਉਹਨਾਂ ਨੂੰ ਤੁਰੰਤ ਬਹਾਲ ਕਰਕੇ ਆਪਣੀ ਭੁੱਲ਼ ਸੁਧਾਰ ਲੈਣੀ ਚਾਹੀਦੀ ਹੈ।

ਪੰਜ ਪਿਆਰਿਆਂ ਦੀ ਬਰਖਾਸਤਗੀ ਦੇ ਫੈਂਸਲੇ ਦੀ ਹਮਾਇਤ ਕਰਨ ਵਾਲੇ ਮੈਂਬਰ ਪੰਜੋਲੀ ਨੇ ਮੰਗੀ ਪੰਥ ਤੋਂ ਮੁਆਫੀ

ਬੀਤੇ ਕੱਲ੍ਹ ਅੰਮ੍ਰਿਤਸਰ ਸਾਹਿਬ ਵਿਖੇ ਹੋਈ ਸ਼ਰੋਮਣੀ ਕਮੇਟੀ ਦੀ ਮੀਟਿੰਗ ਵਿੱਚ ਪੰਜ ਪਿਆਰਿਆਂ ਦੀ ਬਰਖਾਸਤਗੀ ਦੀ ਹਮਾਇਤ ਕਰਨ ਵਾਲੇ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਨੇਂ ਉਸ ਫੈਂਸਲੇ ਦੀ ਹਮਾਇਤ ਕਰਨ ਨੂੰ ਆਪਣੀ ਗਲਤੀ ਮੰਨਦੇ ਹੋਏ ਖਾਲਸਾ ਪੰਥ ਤੋਂ ਮੁਆਫੀ ਮੰਗੀ ਹੈ।

ਕਮੇਟੀਆਂ ਦੀਆਂ ਮੈਂਬਰੀਆਂ ਨਾਲੋਂ ਪੰਥਕ ਹਿੱਤ ਵਧੇਰੇ ਪਿਆਰੇ-ਪੰਜੋਲੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਿੰਗ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਅੱਜ ਇਥੇ ਕਿਹਾ ਹੈ ਕਿ ਉਹਨਾਂ ਲਈ ਅਹੁਦੇਦਾਰੀਆਂ ਤੇ ਸਬ ਕਮੇਟੀਆਂ ਦੀਆਂ ਮੈਂਬਰੀਆਂ ਦੇ ਲਾਲਚ ਨਾਲੋਂ ਪੰਥਕ ਹਿੱਤ ਵਧੇਰੇ ਮਹੱਤਵਪੂਰਨ ਹਨ ਅਤੇ ਪੰਥਕ ਹਿੱਤਾਂ ਦੀ ਪਹਿਰੇਦਾਰੀ ਕਰਨ ਤੋਂ ਉਹਨਾਂ ਨੂੰ ਕੋਈ ਵੀ ਤਾਕਤ ਰੋਕ ਨਹੀਂ ਸਕਦੀ।

ਸਿੱਖ ਕੌਮ ਦੇ ਨਿਆਰੇਪਨ ਦੇ ਪ੍ਰਤੀਕ ਨਾਨਕਸ਼ਾਹੀ ਕੈਲੰਡਰ ਦੀ ਹੋਂਦ ਨੂੰ ਖਤਮ ਕਰਨ ਲਈ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ: ਪੰਜੌਲੀ

ਤਖਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੂੰ ਹਟਾਉਣ ਦੇ ਮਾਮਲੇ ‘ਚ ਕਰਨੈਲ ਸਿੰਘ ਪੰਜੋਲੀ ਨੇ ਆਖਿਆ ਕਿ ਨਾਨਕਸ਼ਾਹੀ ਕੈਲੰਡਰ ਸਿੱਖ ਕੌਮ ਦੀ ਅੱਡਰੀ ਹੋਂਦ ਦਾ ਪ੍ਰਤੀਕ ਹੈ ਅਤੇ ਇਸ ਹੋਂਦ ਨੂੰ ਖ਼ਤਮ ਕਰਨ ਲਈ ਕਈ ਤਾਕਤਾਂ ਵੱਲੋਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਇਸੇ ਤਹਿਤ ਜਥੇਦਾਰ ਨੰਦਗੜ੍ਹ ਨੂੰ ਹਟਾਇਆ ਗਿਆ ਹੈ ਜੋ ਕਿ ਮੰਦਭਾਗਾ ਵਰਤਾਰਾ ਹੈ।

« Previous Page