ਕਰਨਾਟਕ ਦੇ ਮੁੱਖ ਮੰਤਰੀ ਸਿਧਾਰਮੱਈਆ ਨੇ ਭਾਜਪਾ ਤੇ ਆਰ.ਐਸ.ਐੈਸ. ਉੱਤੇ ਹੱਲਾ ਬੋਲਦਿਆਂ ਕਿਹਾ ਕਿ ਇਹ ਦੋਵੇਂ ‘ਹਿੰਦੂ ਅਤਿਵਾਦੀ’ ਜਥੇਬੰਦੀਆਂ ਹਨ
ਸੀਨੀਅਰ ਪੱਤਰਕਾਰ ਅਤੇ ਹਿੰਦੂਤਵੀ ਤਾਕਤਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੀ ਗੌਰੀ ਲੰਕੇਸ਼ ਕਤਲ ਦੇ ਮਾਮਲੇ ਸਬੰਧੀ ਕਰਨਾਟਕ ਸਰਕਾਰ ਵੱਲੋਂ ਭੇਜੀ ਗਈ ਰਿਪੋਰਟ ਭਾਰਤ ਦੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਮਿਲ ਗਈ ਹੈ। ਕਰਨਾਟਕ ਦੇ ਮੁੱਖ ਸਕੱਤਰ ਵੱਲੋਂ ਭੇਜੀ ਗਈ ਰਿਪੋਰਟ ’ਚ ਕਤਲ ਅਤੇ ਉਸ ਮਗਰੋਂ ਪੁਲੀਸ ਵੱਲੋਂ ਕੀਤੀ ਗਈ ਜਾਂਚ ਦੇ ਵੇਰਵੇ ਦਿੱਤੇ ਗਏ ਹਨ।
ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਮੀਤ ਪ੍ਰਧਾਨ ਵਿਰਸਾ ਸਿੰਘ ਬਹਿਲਾ ਅਤੇ ਬੁਲਾਰੇ ਸਤਵਿੰਦਰ ਸਿੰਘ ਪਲਾਸੌਰ ਕੇਂਦਰੀ ਕਮੇਟੀ ਮੈਂਬਰ ਸਤਵੰਤ ਸਿੰਘ ਮਾਣਕ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਨੇ ਕਿਹਾ ਹੈ ਕਿ ਕੰਨੜ ਦੀ ਪੱਤਰਕਾਰ ਗੌਰੀ ਲੰਕੇਸ਼ ਦੇ ਕਤਲ ਪਿੱਛੇ ਆਰ.ਐਸ.ਐਸ. ਦਾ ਹੱਥ ਹੈ। ਆਰ.ਐਸ.ਐਸ. ਪੱਤਰਕਾਰ ਗੌਰੀ ਲੰਕੇਸ਼ ਵੱਲੋਂ ਕੀਤੀ ਜਾ ਰਹੀ ਜਾਤ-ਪਾਤ ਅਤੇ ਹਿੰਦੂਤਵ ਦੀ ਵਿਰੋਧਤਾ ਬਰਦਾਸ਼ਤ ਨਹੀ ਕਰ ਸਕੀ।
ਬੈਂਗਲੁਰੂ 'ਚ ਸੀਨੀਅਰ ਪੱਤਰਕਾਰ ਗੌਰੀ ਲੰਕੇਸ਼ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਹਮਲਾਵਰਾਂ ਨੇ ਉਸਦੇ ਘਰ 'ਚ ਵੜ ਕੇ ਉਸਨੂੰ ਗੋਲੀਆਂ ਮਾਰੀਆਂ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਅਣਪਛਾਤੇ ਹਮਲਾਵਰਾਂ ਨੇ ਨੇੜੇ ਤੋਂ ਉਨ੍ਹਾਂ ਨੇ ਗੋਲੀਆਂ ਚਲਾਈਆਂ ਅਤੇ ਮੌਕੇ 'ਤੇ ਹੀ ਉਨ੍ਹਾਂ ਦੀ ਮੌਤ ਹੋ ਗਈ।