Tag Archive "kartarpur-corridor"

ਲਾਂਘਾ ਪਾਰ ਕਰਨ ਲਈ ਰੱਖੀ ਗਈ ਪਾਸਪੋਰਟ ਦੀ ਸ਼ਰਤ ਹਟਾਈ ਜਾਵੇ: ਆਪ

ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਨੇ ਪੰਜਾਬ, ਪੰਜਾਬੀਅਤ ਅਤੇ ਪੰਥ ਨਾਲ ਸੰਬੰਧਿਤ ਅਜਿਹੇ ਮੁੱਦਿਆਂ 'ਤੇ ਹਮੇਸ਼ਾ ਸਿਆਸੀ ਰੋਟੀਆਂ ਸੇਕੀਆਂ ਹਨ। ਨਤੀਜੇ ਵਜੋਂ ਮੁੱਦਾ ਲਟਕ ਜਾਂਦਾ ਹੈ ਅਤੇ ਸੰਬੰਧਿਤ ਲੋਕਾਂ ਦੀ ਆਸਥਾ ਅਤੇ ਸਨਮਾਨ ਨੂੰ ਸੱਟ ਲਗਦੀ ਹੈ।

ਲਹਿੰਦੇ ਪਾਸਿੳਂ ਲਾਂਘਾ ਅੱਧਾ ਨਿੱਬੜਿਆ ਤੇ ਏਧਰ ਕਮੇਟੀ ਦੇ ਹਾਲੇ ਕਾਗਜ ਹੀ ਨਹੀਂ ਪੂਰੇ ਹੋਏ

ਪਰ ਅੱਜ ਜਦੋਂ ਸ਼੍ਰੋਮਣੀ ਕਮੇਟੀ ਵਲੋਂ ਕਰਤਾਰਪੁਰ ਲਾਂਘੇ ਨਾਲ ਸਬੰਧਤ ਭਾਰਤ ਸਰਕਾਰ, ਪਾਕਿਸਤਾਨ ਸਰਕਾਰ ਜਾਂ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਹੋਈ ਲਿਖਤੀ ਗੱਲਬਾਤ ਦਾ ਵੇਰਵਾ ਹਾਸਿਲ ਕਰਨ ਲਈ ਪਹੁੰਚ ਕੀਤੀ ਗਈ ਤਾਂ ਕਮੇਟੀ ਅਧਿਕਾਰੀਆਂ ਪਾਸ ਇਸ ਬਾਰੇ ਕੋਈ ਵੇਰਵਾ ਮੌਜੂਦ ਨਹੀ ਸੀ।

ਲਹਿੰਦੇ ਪੰਜਾਬ ਵਿਚ ਲਾਂਘੇ ਦੀ ਉਸਾਰੀ ਦਾ ਕੰਮ ਜ਼ੋਰਾਂ ‘ਤੇ

ਪੱਛਮੀ ਪੰਜਾਬ ਦੇ ਜਿਲ੍ਹੇ ਨਾਰੋਵਾਲ ਚ ਪੈਂਦੇ ਕਰਤਾਰਪੁਰ ਸਾਹਿਬ ਨੂੰ ਪੂਰਬੀ ਪੰਜਾਬ ਦੇ ਜਿਲ੍ਹਾ ਗੁਰਦਾਸਪੁਰ ਵਿਚ ਪੈਂਦੇ ਡੇਰਾ ਬਾਬਾ ਨਾਨਕ ਨਾਲ ਜੋੜਨ ਲਈ ਉਸਾਰੇ ਜਾ ਰਹੇ ਕਰਤਾਰਪੁਰ ਸਾਹਿਬ ਤੋਂ ਡੇਰਾ ਬਾਬਾ ਨਾਨਕ ਲਾਂਘੇ ਦੀ ਉਸਾਰੀ ਦਾ ਕੰਮ ਪੱਛਮੀ ਪੰਜਾਬ ਵਿਚ ਜ਼ੋਰਾਂ ਤੇ ਚੱਲਣ ਦੀਆਂ ਖਬਰਾਂ ਹਨ।

ਕਨੇਡਾ ਵੱਸਦੇ ਸਿੱਖਾਂ ਵਲੋਂ ਇਮਰਾਨ ਖਾਨ ਅਤੇ ਕਮਰ ਜਾਵੇਦ ਬਾਜਵਾ ਦਾ ਸਨਮਾਨ ਕੌਂਸਲ ਜਨਰਲ ਨੇ ਹਾਸਲ ਕੀਤਾ

ਲੰਘੇ ਹਫਤੇ 21 ਦਸੰਬਰ ਦਿਨ ਸੁਕਰਵਾਰ ਸਾ਼ਮ ਨੂੰ ਬਰੈਂਪਟਨ ਵਿਖੇ ਕੀਤੇ ਗਏ ਵੱਡੇ ਸਮਾਗਮ ਵਿੱਚ ਸ੍ਰੀ ਕਾਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹੇ ਜਾਣ ਦੀ ਖੁਸ਼ੀ ਵਿੱਚ ਕਨੇਡੀਅਨ ਸਿੱਖ ਸੰਗਤ ਵਲੋਂ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਫੌਜ ਮੁਖੀ ਜਾਵੇਦ ਬਾਜਵਾ ਦਾ ਗੋਲਡ ਮੈਡਲ ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਪਾਕਿਸਤਾਨ ਦੇ ਟਰਾਂਟੋ ਸਥਿਤ ਕਾਂਸਲੇਟ ਜਨਰਲ ਆਫ ਪਾਕਿਸਤਾਨ ਇਮਰਾਨ ਅਹਿਮਦ ਸਦੀਕੀ ਨੇ ਇਹ ਗੋਲਡ ਮੈਡਲ ਸਰਕਾਰ ਦੇ ਵਲੋਂ ਲਏ।

ਥਾਨ ਸੁਹਾਵਾ ਕਰਤਾਰਪੁਰ…………..

ਇਸ ਸਾਲ ਦੇ ਸ਼ੁਰੂ ਵਿਚ ਮੈਨੂੰ ਆਪਣੇ ਵਡੇਰਿਆਂ ਦੀ ਸਰਜ਼ਮੀਨ ਲਹਿੰਦੇ ਪੰਜਾਬ ਪਹਿਲੀ ਵਾਰ ਜਾਵਣ ਦਾ ਸੁਭਾਗ ਹੋਇਆ। ਮੈਂ ਕਰਮਾਂਵਾਲ਼ੀ ਆਂ ਕਿ ਪੰਜਾਹਾਂ ਨੂੰ ਢੁਕਣ ਵੇਲੇ ਗੁਰੂ ਨੇ ਮੇਰੇ ’ਤੇ ਮਿਹਰ ਕੀਤੀ। ਮੇਰੇ ਵਡੇਰੇ ਵਿੱਛੜੇ ਗੁਰਧਾਮਾਂ, ਜੱਦੀ ਥਾਵਾਂ ਨੂੰ ਮੁੜ ਜਾਵਣ ਨੂੰ ਤਰਸਦਿਆਂ ਮਰ-ਮੁੱਕ ਗਏ, ਜਿਹੜੀਆਂ ਥਾਵਾਂ ਉਹ ਸੰਨ ਸੰਤਾਲ਼ੀ ਵੇਲੇ ਖ਼ਾਲੀ ਹੱਥ ਪਿੱਛੇ ਛੋੜ ਆਏ ਸਨ।

ਰਾਜਹੀਣ ਅਤੇ ਤਾਕਤਹੀਣ ਸਿੱਖਾਂ ਸਾਹਮਣੇ ਕਰਤਾਰਪੁਰ ਲਾਂਘੇ  ਦਾ ਮਸਲਾ: ਹੰਨ੍ਹਾ ਅਰੈਂਡ ਦੇ ਹਵਾਲੇ ਨਾਲ

ਪ੍ਰਸਿੱਧ ਰਾਜਨੀਤੀਕ ਸਿਧਾਂਤਕਾਰ ‘ਹੰਨ੍ਹਾ ਅਰੈਂਡ’ ਮੌਜੂਦਾ ਦੁਨੀਆ ਵਿੱਚ ਕੁਝ ਖਾਸ ਤਰਾਂ ਦੇ ਲੋਕਾਂ ਦੀ ਹਾਲਤ ਉੱਤੇ ਵਿਚਾਰ ਦਿੰਦਿਆਂ ਲਿਖਿਆ ਹੈ ਕਿ “ਜੈਸੀ ਦੁਰਘਟਨਾ ਨੇ ਮੋਜੂਦਾ ਸਮੇਂ ਵਿੱਚ ‘ਬੇਘਰੇ’ ਹੋਣ ਅਤੇ ‘ਜੜਾਂ ਤੋਂ ਹੀਣੇ’ ਹੋਣ ਦੀ ਡੂੰਘੀ ਭਾਵਨਾ ਵੱਡੇ ਪੱਧਰ ਉੱਤੇ ਪੈਦਾ ਕੀਤੀ ਹੈ। ਜਿਹੜੇ ਲੋਕ ਇਹਨਾਂ ਹਾਲਾਤਾਂ ਤੋਂ ਪੀੜਤ ਹੋਏ ਹਨ “ਤਾਕਤਹੀਣਤਾ ਦਾ ਅਹਿਸਾਸ” ਉਨ੍ਹਾਂ ਦੀਆਂ ਜਿੰਦਗੀਆਂ ਦਾ ਇੱਕ ਅਹਿਮ ਹਿੱਸਾ ਬਣ ਗਿਆ ਹੈ। ਹੰਨ੍ਹਾ ਅਰੈਂਡ ਨੇ ਇਹਨਾਂ ਲੋਕਾਂ ਲਈ ਜਰਮਨ ਭਾਸ਼ਾ ਦਾ ਸ਼ਬਦ “Heimatlosen” ਵਰਤਿਆ ਹੈ ਜਿਸ ਦਾ ਭਾਵ ‘ਰਾਜਹੀਣਤਾ’ ਦੀ ਹਾਲਤ ਤੋਂ ਹੈ ਜੋ ਜੰਗੀ ਵਰਤਾਰੇ ਦੇ ਨਤੀਜੇ ਵਜੋਂ ਕੁੱਝ ਲੋਕਾਂ ਜਾਂ ਸਮੂਹਾਂ ਦੀ ਰਾਜਨੀਤੀਕ ਹੋਣੀ ਬਣ ਜਾਂਦੀ ਹੈ।

ਪਾਕਿਸਤਾਨ ਦੀ ਸੰਘੀ ਜਾਂਚ ਏਜੰਸੀ ਨੇ ਸ੍ਰੀ ਕਰਤਾਰਪੁਰ ਸਾਹਿਬ ਸਰਹੱਦ ਉੱਤੇ ਇਮੀਗ੍ਰੇਸ਼ਨ ਦਫਤਰ ਸਥਾਪਤ ਕੀਤਾ

28 ਨਵੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਰੱਖੇ ਜਾਣ ਤੋਂ ਬਾਅਦ ਕੱਲ੍ਹ 3 ਦਸੰਬਰ ਨੂੰ ਪਾਕਿਸਤਾਨ ਦੀ ਸੰਘੀ ਜਾਂਚ ਏਜੰਸੀ (FIA) ਨੇ ਸ੍ਰੀ ਕਰਤਾਰਪੁਰ ਸਾਹਿਬ ਜ਼ਿਲ੍ਹਾ ਨਾਰੋਵਾਲ ਦੀ ਸਰਹੱਦ ਉੱਤੇ ਇਮੀਗ੍ਰੇਸ਼ਨ ਦਫਤਰ ਸਥਾਪਿਤ ਕੀਤਾ ਹੈੈ।

ਕਰਤਾਰਪੁਰ ਸਾਹਿਬ ਲਾਂਘੇ ਬਾਰੇ ਇਸ ਵੇਲੇ ਗੱਲ ਅੱਗੇ ਤੁਰਨ ਦੀ ਵਜ੍ਹਾ ਕੀ ਹੈ?

ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਮਾਮਲੇ ਬੀਤੇ ਕਈ ਦਹਾਕਿਆਂ ਤੋਂ ਚਰਚਾ ਚ ਰਿਹਾ ਹੈ। ਕਈ ਵਾਰ ਕੋਸ਼ਿਸ਼ਾਂ ਹੋਈਆਂ ਪਰ ਗੱਲ ਇਸ ਪੱਧਰ ਤੱਕ ਨਹੀਂ ਸੀ ਪਹੁੰਚ ਸਕੀ ਜਿਥੋਂ ਤੱਕ ਹੁਣ ਕੁਝ ਕੁ ਸਮੇਂ ਵਿੱਚ ਹੀ ਪਹੁੰਚ ਗਈ ਹੈ।

ਕਰਤਾਰਪੁਰ ਸਾਹਿਬ ਦਾ ਲਾਂਘਾ: ਕੀ, ਕਦੋਂ, ਕਿਵੇਂ ਤੇ ਕਿਉਂ?

ਚੀਨ ਦੇ ਇੰਡੀਆ ਵਿੱਚ ਰਾਜਦੂਤ ਲੂਓ ਜ਼ਹਾਓਈ ਨੇ ਪੰਜਾਬ ਦਾ ਦੌਰਾ ਕੀਤਾ ਜਿਸ ਤਹਿਤ ਉਹ ਦਰਬਾਰ ਸਾਹਿਬ ਅਤੇ ਅਟਾਰੀ ਵਾਹਗਾ ਸਰਹੱਦ ਤੇ ਗਿਆ ਜਿੱਥੇ ਉਸ ਨੇ ਕਿਹਾ ਕਿ ਉਹ "ਇੰਡੀਆ-ਪਾਕਿਸਤਾਨ ਵਿਚਾਲੇ ਸ਼ਾਂਤੀ, ਦੋਸਤੀ ਅਤੇ ਦੁਵੱਲੇ ਸਹਿਯੋਗ ਦੀ ਆਸ ਕਰਦਾ ਹੈ"।

ਕਿਰਪਾਨ ਬਾਰੇ ਬਰਤਾਨਵੀ ਸਰਕਾਰ ਦੇ ਫੈਸਲੇ ਅਤੇ ਕਰਤਾਰਪੁਰ ਲਾਂਘੇ ਦਾ ਫੈਡਰੇਸ਼ਨ ਆਫ ਸਿੱਖ ਆਰਗਨਾਈਜੇਸ਼ਨਜ਼ ਯੂ.ਕੇ ਨੇ ਕੀਤਾ ਸਵਾਗਤ

ਕਿਰਪਾਨ ਹਰ ਸਿੱਖ ਦਾ ਅਨਿੱਖੜਵਾਂ ਅੰਗ ਹੈ। ਪੰਜ ਕਕਾਰਾਂ ਵਿੱਚੋਂ ਇੱਕ ਕਿਰਪਾਨ ਅੰਮ੍ਰਿਤਧਾਰੀ ਗੁਰਸਿੱਖ ਨੂੰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵਲੋਂ ਹਰ ਵਕਤ ਪਹਿਨਣ ਦਾ ਹੁਕਮ ਹੈੇ ਇਸ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਬਹੁਤ ਹੀ ਪਿਆਰ ਅਤੇ ਸਤਿਕਾਰ ਸਹਿਤ ਇਸ ਨਾਲ ਜੁੜੀਆਂ ਹੋਈਆਂ ਹਨ ਅਤੇ ਸਦਾ ਹੀ ਜੁੜੀਆਂ ਰਹਿਣਗੀਆਂ। ਬਰਤਾਨੀਆ ਦੀ ਸਰਕਾਰ ਵਲੋਂ ਵੱਡੀ ਕਿਰਪਾਨ ਨੂੰ ਪਾਬੰਦੀ ਸ਼ੁਦਾ ਹਥਿਆਰਾਂ ਦੀ ਸੂਚੀ ਵਿੱਚੋਂ ਬਾਹਰ ਰੱਖੇ ਜਾਣ ਦਾ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ ਵਲੋਂ ਨਿੱਘਾ ਸਵਾਗਤ ਕੀਤਾ ਗਿਆ ਹੈ।

« Previous PageNext Page »