
ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਹੈ ਕਿ ਇੰਡੀਆ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਵਿਸਾਖੀ ਮੌਕੇ ਪਾਕਿਸਤਾਨ ਵਿੱਚ ਆਉਣ ਦੀ ਇਜਾਜਾਤ ਦੇਵੇ। ਉਹਨਾਂ ਕਿਹਾ ਕਿ ਪਾਕਿਸਤਾਨ ਸਰਕਾਰ ਵੱਲੋਂ ਸਿੱਖਾਂ ਦੇ ਜਥੇ ਦਾ ਭਰਪੂਰ ਸਵਾਗਤ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਲੰਘੇ ਫਰਵਰੀ ਮਹੀਨੇ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਮੌਕੇ ਇੰਡੀਆ ਨੇ ਸਿੱਖ ਸ਼ਰਧਾਲੂਆਂ ਨੂੰ ਨਨਕਾਣਾ ਸਾਹਿਬ ਜਾਣ ਲਈ ਲੋੜੀਂਦੀ ਮਨਜੂਰੀ ਨਹੀਂ ਸੀ ਦਿੱਤੀ, ਜਿਸ ਦਾ ਸਿੱਖ ਸੰਸਥਾਵਾਂ ਅਤੇ ਜਥੇਬੰਦੀਆਂ ਵੱਲੋਂ ਤਿੱਖਾਂ ਵਿਰੋਧ ਕੀਤਾ ਗਿਆ ਸੀ।
ਕਰਤਾਰਪੁਰ ਸਾਹਿਬ ਲਾਂਘਾ ਨੂੰ ਸਿੱਖ ਅਤੇ ਮੁਸਲਮਾਨ ਦੋਹਾਂ ਕੌਮਾਂ ਦੇ ਵਿਸ਼ਵਾਸ, ਏਕਤਾ ਅਤੇ ਸਾਂਝ ਦਾ ਪ੍ਰਤੀਕ ਦਸਦਿਆਂ, ਦਲ ਖਾਲਸਾ ਅਤੇ ਅਕਾਲ ਫੈਡਰੇਸ਼ਨ ਨੇ ਹਿੰਦੁਸਤਾਨ ਸਰਕਾਰ ਕੋਲੋਂ ਲਾਂਘੇ ਨੂੰ ਮੁੜ ਖੋਲਣ ਦੀ ਮੰਗ ਕੀਤੀ।
ਭਾਰਤ ਸਰਕਾਰ ਨੇ ਕਰੋਨਾ ਮਹਾਂਮਾਰੀ ਦਾ ਹਵਾਲਾ ਦੇ ਕੇ ਕਰਤਾਰਪੁਰ ਸਾਹਿਬ ਦਾ ਲਾਂਘਾ ਮੁਅੱਤਲ ਕਰ ਦਿੱਤਾ। ਇਸ ਤੋਂ ਬਾਅਦ ਇਸ ਖੇਤਰ ਵਿੱਚ ਕਰੋਨੇ ਕਰਕੇ ਤਾਲਾਬੰਦੀ ਵੀ ਰਹੀ। ਪਰ ਹੁਣ ਦੁਬਾਰਾ ਕਾਰੋਬਾਰ, ਜਨਤਕ ਥਾਵਾਂ ਤੇ ਆਵਾਜਾਈ ਖੁੱਲ੍ਹ ਰਹੀ ਹੈ।
ਸਮੁੱਚੀ ਕਾਇਨਾਤ ਦੇ ਸਰਬ-ਸਾਂਝੇ ਰਹਿਬਰ ਸ੍ਰੀ ਗੁਰੂ ਨਾਨਕ ਪਾਤਸ਼ਾਹ ਜੀ ਦੇ ਉਪਦੇਸ਼ਾਂ ਵਿੱਚੋਂ ਉਜਾਗਰ ਹੁੰਦੀ ਸੱਚੀ-ਸੁੱਚੀ ਕਿਰਤ ਕਰਨ,ਵੰਡ ਛੱਕਣ ਤੇ ’ਸਰਬੱਤ ਦੇ ਭਲੇ’ ਦੀ ਭਾਵਨਾ ਤੇ ਤਨੋ-ਮਨੋ ਪਹਿਰਾ ਦੇਣ ਵਾਲੇ ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ
ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਭਾਵੇਂ ਲੰਬਾਂ ਸਮਾਂ ਦਿੱਲੀ ਮਾਡਲ ਜਾਂ ਮੰਨੂਵਾਦੀਆਂ ਦੇ ਵਿਕਾਸ ਮਾਡਲ ਨੂੰ ਜਾਇਜ਼ ਠਹਿਰਾਇਆ ਪਰ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਦਿਹਾੜੇ ਤੇ ਉਨ੍ਹਾਂ ਮੰਨ ਲਿਆ ਸੀ ਕਿ ਕਰਤਾਰਪੁਰ ਸਾਹਿਬ ਦਾ ਮਾਡਲ ਹੀ ਦੇਸ਼ ਤੇ ਸੰਸਾਰ ਦੇ ਲੋਕਾਂ ਦਾ ਕਲਿਆਣ ਕਰ ਸਕਦਾ ਹੈ।
ਸੰਨ ਸੰਤਾਲੀ ਦੀ ਵੰਡ, ਜਿਸ ਨੂੰ ਦਿੱਲੀ ਦਰਬਾਰ ਅਤੇ ਪਾਕਿਸਤਾਨ ਵੱਲੋਂ ਆਜਾਦੀ ਦਾ ਨਾਂ ਦਿੱਤਾ ਗਿਆ, ਦੀ ਪੰਜਾਬ ਅਤੇ ਸਿੱਖਾਂ ਨੂੰ ਭਾਰੀ ਕੀਮਤ ਤਾਰਨੀ ਪਈ। ਪੰਜ ਦਰਿਆਵਾਂ ਦੀ ਧਰਤੀ ਦੀ ਹਿੱਕ ਉੱਤੇ ਵਾਹੀ ਗਈ ਸਰਹੱਦ ਦੀ ਨਵੀਂ ਲਕੀਰ ਨੇ ਸਿੱਖਾਂ ਨੂੰ ਉਨ੍ਹਾਂ ਦੇ ਪਾਵਨ ਗੁਰਧਾਮਾਂ ਤੋਂ ਵਿਛੋੜ ਦਿੱਤਾ ਜਿਨ੍ਹਾਂ ਨੂੰ ਅਜਾਦ ਕਰਾਉਣ ਲਈ ਹਾਲੇ ਕੁਝ ਦਹਾਕੇ ਪਹਿਲਾਂ ਹੀ ਉਨ੍ਹਾਂ ਆਪਣੀਆਂ ਜਾਨਾਂ ਵਾਰੀਆਂ ਸਨ।
ਯੂਨਾਈਟਿਡ ਨੇਸ਼ਨਜ਼ ਦੇ ਸਕੱਤਰ ਜਨਰਲ ਐਂਟੋਨੀਓ ਗੁਤਰਸ ਅੱਜ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਏ।
ਚੰਡੀਗੜ੍ਹ: ਗੁਰਘਰਾਂ ਚ ਗਾਣਿਆਂ ਤੇ ਵੀਡੀਓ ਬਣਾ ਕੇ ਟਿਕ-ਟਾਕ ਪਾਉਣ ਦੀਆਂ ਘਟਨਾਵਾਂ ਦੇ ਲਗਾਤਾਰ ਸਾਹਮਣੇ ਆਉਣ ਤੋਂ ਬਾਅਦ ਪਾਕਿਸਤਾਨ(ਲਹਿੰਦੇ ਪੰਜਾਬ) ਦੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ...
ਸਰਹੱਦ ਦੇ ਦੋਵੇਂ ਪਾਸੇ ਅਤੇ ਸੰਸਾਰ ਭਰ ਵਿਚ ਰਹਿੰਦੇ ਸਿੱਖ ਭਾਈਚਾਰੇ ਨੂੰ ਮੈਂ ਕਰਤਾਰਪੁਰ ਲਾਂਘੇ ਦੀ ਸ਼ੁਰੂਆਤ ਮੌਕੇ ਮੁਬਾਰਕਬਾਦ ਦਿੰਦਾ ਹਾਂ। ਬਾਬਾ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਉੱਤੇ ਸਿੱਖਾਂ ਲਈ ਇਸ ਮੌਕੇ ਦੀ ਅਹਿਮੀਅਤ ਮੁਸਲਮਾਨ, ਜਿਹਨਾਂ ਨੂੰ ਇਹ ਪਤਾ ਹੈ ਕਿ ਪਵਿੱਤਰ ਅਸਥਾਨਾਂ ਉੱਤੇ ਯਾਤਰਾ ਦਾ ਦੇ ਕੀ ਮਾਅਨੇ ਹੁੰਦੇ ਹਨ, ਚੰਗੀ ਤਰ੍ਹਾਂ ਸਮਝਦੇ ਹਨ।
ਕਰਤਾਰਪੁਰ ਸਾਹਿਬ ਦੇ ਲਾਂਘੇ ਰਾਹੀਂ ਲਹਿੰਦੇ ਪੰਜਾਬ ਦੇ ਨਾਰੋਵਾਲ ਜਿਲ੍ਹੇ ਵਿੱਚ ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਦੇ ਅਭਿਲਾਸ਼ੀਆਂ ਵਲੋਂ ਆਪਣੇ ਨਾਂ ਦਰਜ ਕਰਵਾਉਣ ਦੀ ਕਾਰਵਾਈ ਐਤਵਾਰ 20 ਅਕਤੂਬਰ ਨੂੰ ਸ਼ੁਰੂ ਹੋ ਜਾਣੀ ਸੀ
Next Page »