ਕ੍ਰਿਕਟਰ ਹਰਭਜਨ ਸਿੰਘ ਦੇ ਗੁਰਦਾਸਪੁਰ ਦੀ ਜ਼ਿਮਨੀ ਚੋਣ ਲੜਨ ਦੀ ਚਰਚਾ ਤੋਂ ਬਾਅਦ ਮੀਡੀਆ ਦੇ ਇਕ ਹਿੱਸੇ ਵਲੋਂ ਹਰਭਜਨ ਸਿੰਘ ਦੇ ਘਰ ਗੇੜੇ ਮਾਰਨੇ ਸ਼ੁਰੂ ਕਰ ਦਿੱਤੇ ਗਏ। ਹਰਭਜਨ ਸਿੰਘ ਆਪਣੇ ਘਰ ਨਹੀਂ ਹੈ ਤੇ ਉਹ ਮੀਡੀਆ ਨਾਲ ਗੱਲ ਕਰਨ ਤੋਂ ਵੀ ਬਚ ਰਿਹਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਉਸ ਦੇ ਚੋਣ ਲੜਨ ਸਬੰਧੀ ਚਰਚਾਵਾਂ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।