Tag Archive "kirpal-singh-badungar"

ਜੂਨ 84 ਘੱਲੂਘਾਰਾ ਯਾਦਗਾਰੀ ਸਮਾਗਮ: ਪ੍ਰੋ. ਬਡੂੰਗਰ ਵੱਲੋਂ ਸਿਮਰਨਜੀਤ ਸਿੰਘ ਮਾਨ ਨਾਲ ਮੁਲਾਕਾਤ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਮੀਡੀਆ ਦੇ ਨਾਂ ਪ੍ਰੈਸ ਬਿਆਨ ਜਾਰੀ ਕਰਕੇ ਦੱਸਿਆ ਕਿ ਸਿੱਖ ਕੌਮ 6 ਜੂਨ ਦੇ ਘੱਲੂਘਾਰੇ ਦਿਹਾੜੇ ਸਿਆਸੀ ਜਮਾਤਾਂ, ਧੜ੍ਹਿਆਂ, ਜਥੇਬੰਦੀਆਂ ਆਦਿ ਦੇ ਵਖਰੇਵਿਆਂ ਤੋਂ ਉਪਰ ਉੱਠਕੇ ਆਪਣੇ ਸ਼ਹੀਦਾਂ ਦੀ ਯਾਦ 'ਚ ਅਕਾਲ ਤਖ਼ਤ ਸਾਹਿਬ 'ਤੇ ਪਹੁੰਚਦੀਆਂ ਹਨ। ਪਰ ਹੁਕਮਰਾਨ ਆਗੂ ਇਸ ਦਿਹਾੜੇ ਦੇ ਵੱਡੇ ਮਕਸਦ ਨੂੰ ਨਜ਼ਰਅੰਦਾਜ਼ ਕਰਕੇ ਅਕਾਲ ਤਖ਼ਤ ਸਾਹਿਬ ਵਿਖੇ ਆਪਣੀ ਤਾਕਤ ਅਤੇ ਟਾਸਕ ਫੋਰਸ ਦੀ ਦੁਰਵਰਤੋਂ ਕਰਕੇ ਮਾਹੌਲ ਨੂੰ ਲੜਾਈ ਝਗੜੇ ਵਾਲਾ ਬਣਾ ਦਿੰਦੇ ਸਨ।

ਸ਼੍ਰੋਮਣੀ ਕਮੇਟੀ 1994 ‘ਚ ਪੀਲੀਭੀਤ ਜੇਲ੍ਹ ਅੰਦਰ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਦੀ ਵੀ ਮੱਦਦ ਕਰੇਗੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਕ ਪ੍ਰੈੱਸ ਬਿਆਨ ਵਿਚ ਕਿਹਾ ਕਿ ਉੱਤਰ ਪ੍ਰਦੇਸ਼ ਦੇ ਪੀਲੀਭੀਤ ਜੇਲ੍ਹ ਅੰਦਰ ਸੰਨ 1994 ਵਿਚ ਮਾਰੇ ਗਏ ਸੱਤ ਸਿੱਖਾਂ ਦੇ ਪਰਿਵਾਰਾਂ ਸਮੇਤ ਜ਼ਖ਼ਮੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਵੀ ਸਹਾਇਤਾ ਕੀਤੀ ਗਈ ਸੀ ਅਤੇ ਅੱਗੋਂ ਵੀ ਪੀੜਤਾਂ ਦੀ ਲੋੜ ਅਨੁਸਾਰ ਸਹਾਇਤਾ ਕੀਤੀ ਜਾਵੇਗੀ। ਇਸ ਸਬੰਧੀ ਪ੍ਰਭਾਵਿਤ ਪਰਿਵਾਰ ਬਿਨਾਂ ਝਿਜਕ ਉਨ੍ਹਾਂ ਨੂੰ ਮਿਲ ਸਕਦੇ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਅਤੇ ਨਿੱਜੀ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਨੂੰ ਵੀ ਮਿਲਿਆ ਜਾ ਸਕਦਾ ਹੈ।

ਹਥਿਆਰਬੰਦ ਲੋਕਾਂ ਨੇ ਸਹਾਰਨਪੁਰ ਦਾ ਗੁਰਦੁਆਰਾ ਲੁਟਿਆ; ਸ਼੍ਰੋਮਣੀ ਕਮੇਟੀ ਨੇ ਯੋਗੀ ਨੂੰ ਲਿਖਿਆ ਪੱਤਰ

ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਵਿਖੇ ਵੱਡੀ ਗਿਣਤੀ ਵਿਚ ਹਥਿਆਰਬੰਦ ਵਿਅਕਤੀਆਂ ਵੱਲੋਂ ਇੱਕ ਗੁਰਦੁਆਰਾ ਸਾਹਿਬ ‘ਤੇ ਹਮਲਾ ਕਰ ਕੇ ਗੋਲਕ ਸਮੇਤ ਹੋਰ ਸਮਾਨ ਲੁੱਟਣ ਦੀ ਘਟਨਾ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਗੰਭੀਰ ਨੋਟਿਸ ਲੈਂਦਿਆਂ ਜਿਥੇ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ, ਉਥੇ ਹੀ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਯਨਾਥ ਨੂੰ ਇੱਕ ਪੱਤਰ ਲਿਖ ਕੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਲਈ ਵੀ ਕਿਹਾ ਹੈ।

ਗੁ: ਗਿਆਨ ਗੋਦੜੀ ਦੀ ਅਜ਼ਾਦੀ ਲਈ ਅਰਦਾਸ ਕਰਨ ਵਾਲੇ 25 ਸਿੱਖ ਗ੍ਰਿਫਤਾਰ, 1 ‘ਤੇ ਲੱਗੀ ਦੇਸ਼ਧ੍ਰੋਹ ਦੀ ਧਾਰਾ

ਉੱਤਰਾਖੰਡ ਪੁਲਿਸ ਨੇ ਐਤਵਾਰ (14 ਮਈ) ਨੂੰ 25 ਸਿੱਖਾਂ ਨੂੰ ਗ੍ਰਿਫਤਾਰ ਕਰ ਲਿਆ। ਇਹ ਸਿੱਖ ਗੰਗਾ ਦੇ ਕੰਡੇ 'ਤੇ ਗੁਰਦੁਆਰਾ ਗਿਆਨ ਗੋਦੜੀ ਦੀ ਅਜ਼ਾਦੀ ਲਈ ਅਰਦਾਸ ਕਰਨ ਗਏ ਸਨ। ਸ਼੍ਰੋਮਣੀ ਕਮੇਟੀ ਅਤੇ ਦਿੱਲੀ ਕਮੇਟੀ ਨੇ ਗੁਰਦੁਆਰਾ ਗਿਆਨ ਗੋਦੜੀ ਦੀ ਮੁੜ ਉਸਾਰੀ ਲਈ ਸਿੱਖ ਸੰਗਤਾਂ ਨੂੰ ਜਪੁਜੀ ਸਾਹਿਬ ਦੇ ਪਾਠ ਕਰਨ ਲਈ ਅਪੀਲ ਕੀਤੀ ਸੀ। ਇਨ੍ਹਾਂ ਗ੍ਰਿਫਤਾਰ ਸਿੱਖਾਂ ਵਿਚੋਂ ਇਕ ਸਿੱਖ 'ਤੇ 'ਦੇਸ਼ਧ੍ਰੋਹ' ਦੀ ਧਾਰਾ ਲਾਈ ਗਈ ਹੈ।

ਇੰਦੌਰ ਵਿਚ ਗੁਰਦੁਆਰਾ ਸਾਹਿਬ ਤੋੜਨ ਤੋਂ ਪਹਿਲਾਂ ਬਦਲਵੀਂ ਥਾਂ ਦੇਣੀ ਚਾਹੀਦੀ ਸੀ: ਪ੍ਰੋ. ਬਡੂੰਗਰ

ਮੱਧ ਪ੍ਰਦੇਸ਼ ਦੇ ਇੰਦੌਰ ਜ਼ਿਲ੍ਹੇ ਦੇ ਰਾਜ ਮੁਹੱਲਾ ਇਲਾਕੇ ਵਿੱਚ ਸਥਿਤ ਗੁਰਦੁਆਰਾ ਸਾਹਿਬ ‘ਕਰਤਾਰ ਕੀਰਤਨ’ ਦੀ ਇਮਾਰਤ ਨੂੰ ਪ੍ਰਸ਼ਾਸਨ ਵੱਲੋਂ ਪੂਰੀ ਤਰ੍ਹਾਂ ਢਹਿ-ਢੇਰੀ ਕਰ ਦਿੱਤੇ ਜਾਣ ਦੀ ਖਬਰ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਗੁਰਦੁਆਰਾ ਸਾਹਿਬ ਵਿਖੇ ਸ਼ਨੀਵਾਰ ਨੂੰ ਹਫਤਾਵਰੀ ਸਮਾਗਮ ਚੱਲ ਰਿਹਾ ਸੀ। ਇਸੇ ਦੌਰਾਨ ਲਗਭਗ 400 ਪੁਲਿਸ ਕਰਮੀਆਂ ਸਮੇਤ ਬਾਕੀ ਲੋਕਾਂ ਦੀ ਫੋਰਸ ਨੇ ਗੁਰਦੁਆਰਾ ਸਹਿਾਬ 'ਚ ਪ੍ਰਕਾਸ਼ ਕੀਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਜਬਰੀ ਚੁੱਕਣਾ ਸ਼ੁਰੂ ਕਰ ਦਿੱਤਾ।

1986 ‘ਚ ਨਕੋਦਰ ਵਿਖੇ ਸ਼ਹੀਦ ਹੋਏ ਸਿੱਖਾਂ ਦੀਆਂ ਤਸਵੀਰਾਂ ਸਿੱਖ ਅਜਾਇਬ ਘਰ (ਅੰਮ੍ਰਿਤਸਰ) ‘ਚ ਲਾਈਆਂ ਗਈਆਂ

4 ਫਰਵਰੀ, 1986 ਵਿੱਚ ਗੁਰਦੁਆਰਾ ਸ੍ਰੀ ਗੁਰੂ ਨਾਨਕਪੁਰਾ ਨਕੋਦਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਰੋਸ ਪ੍ਰਗਟ ਕਰਦੇ ਸਮੇਂ ਸ਼ਹੀਦ ਹੋਏ ਸਿੱਖਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਅੰਮ੍ਰਿਤਸਰ ਵਿਖੇ ਲਾਈਆਂ ਗਈਆਂ ਹਨ।

ਡੇਰਾ ਸਿਰਸਾ-ਬਾਦਲ ਦਲ ਦੀ ਭਾਈਵਾਲੀ: ਸ਼੍ਰੋਮਣੀ ਕਮੇਟੀ ਦੀ ਜਾਂਚ ਟੀਮ ਨੇ ਸੌਂਪੀ ਰਿਪੋਰਟ

ਵੋਟਾਂ ਖਾਤਰ ਡੇਰਾ ਸਿਰਸਾ ਤੋਂ ਹਮਾਇਤ ਮੰਗਣ ਵਾਲੇ ਸਿੱਖ ਆਗੂਆਂ ਖ਼ਿਲਾਫ਼ ਜਾਂਚ ਕਰ ਰਹੀ ਤਿੰਨ ਮੈਂਬਰੀ ਕਮੇਟੀ ਨੇ ਕੱਲ੍ਹ (ਮੰਗਲਵਾਰ) ਗਿਆਨੀ ਗੁਰਬਚਨ ਸਿੰਘ ਨੂੰ ਰਿਪੋਰਟ ਸੌਂਪ ਦਿੱਤੀ ਹੈ। ਇਸ ਰਿਪੋਰਟ ’ਚ ਵੱਖ-ਵੱਖ ਸਿਆਸੀ ਦਲਾਂ ਦੇ ਲਗਭਗ 4 ਦਰਜਨ ਸਿੱਖ ਆਗੂਆਂ ਨੂੰ ਹੁਕਮਨਾਮੇ ਦੀ ਉਲੰਘਣਾ ਦਾ ਦੋਸ਼ੀ ਦੱਸਿਆ ਗਿਆ ਹੈ। ਗਿਆਨੀ ਗੁਰਬਚਨ ਸਿੰਘ ਨੇ ਇਹ ਜਾਂਚ ਰਿਪੋਰਟ ਲੈਣ ਮਗਰੋਂ ਕਿਹਾ ਕਿ ਹੋਲੇ ਮਹੱਲੇ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸੱਦ ਕੇ ਇਸ ਰਿਪੋਰਟ ’ਤੇ ਵਿਚਾਰ ਕੀਤਾ ਜਾਵੇਗਾ।

ਬਾਦਲ ਦਲ ਦਾ ਚੰਮ ਬਚਾਉਣ ਲਈ ਸ਼੍ਰੋਮਣੀ ਕਮੇਟੀ ਨੇ “ਜਾਂਚ ਦੀ ਮਿਆਦ” ਦਿੱਲੀ ਚੋਣਾਂ ਤੋਂ ਬਾਅਦ ਪਾਈ

ਪੰਜਾਬ ਵਿਧਾਨ ਸਭਾ ਚੋਣਾਂ ਮੌਕੇ ਬਾਦਲ ਦਲ ਦੇ ਆਗੂਆਂ ਵਲੋਂ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਉਲੰਘਣਾ ਕਰਕੇ ਡੇਰਾ ਸਿਰਸਾ ਤੋਂ ਹਮਾਇਤ ਲੈਣ ਅਤੇ ਡੇਰਾ ਸਿਰਸਾ ਮੁੱਖੀ ਦੇ ਪੰਜਾਬ 'ਚ ਪ੍ਰੋਗਰਾਮ ਕਰਾਉਣ ਦੇ ਐਲਾਨ ਦੀ ਜਾਂਚ ਕਰਨ ਲਈ ਬਣੀ ਤਿੰਨ ਮੈਂਬਰੀ ਕਮੇਟੀ ਦੀ ਮਿਆਦ 7 ਮਾਰਚ ਤਕ ਵਧਾ ਦਿੱਤੀ ਗਈ ਹੈ। ਸ਼ੁੱਕਰਵਾਰ ਨੂੰ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਦੀ ਪ੍ਰਧਾਨਗੀ 'ਚ ਹੋਈ ਸ਼੍ਰੋਮਣੀ ਕਮੇਟੀ ਦੇ ਪ੍ਰਤੀਨਿਧਾਂ ਦੀ ਮੀਟਿੰਗ 'ਚ ਮੀਡੀਆ ਨੂੰ ਇਸਦੀ ਜਾਣਕਾਰੀ ਦਿੱਤੀ ਗਈ।

ਡੇਰਾ ਸਿਰਸਾ ਮੁੱਦਾ: ਦਿੱਲੀ ਕਮੇਟੀ ਚੋਣਾਂ ਕਾਰਨ ਬਾਦਲ ਦਲ ਦੇ ਆਗੂਆਂ ਖਿਲਾਫ ‘ਜਾਂਚ’ ‘ਚ ਹੋ ਰਹੀ ਦੇਰੀ

4 ਫਰਵਰੀ ਨੂੰ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਮੌਕੇ ਸ੍ਰੀ ਅਕਾਲ ਤਖ਼ਤ ਦੇ ਹੁਕਮਨਾਮੇ ਦੀ ਉਲੰਘਣਾ ਕਰਕੇ ਬਾਦਲ ਦਲ ਦੇ ਆਗੂਆਂ ਵੱਲੋਂ ਡੇਰਾ ਸਿਰਸਾ ਤੋਂ ਸਿਆਸੀ ਹਮਾਇਤ ਲੈਣ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਠਿਤ ਤਿੰਨ ਮੈਂਬਰੀ ਪੜਤਾਲੀਆ ਕਮੇਟੀ ਦੀ ਮਿਆਦ ਸੋਮਵਾਰ (13 ਫਰਵਰੀ) ਨੂੰ ਜਾਂਚ ਦੇ ਬਗੈਰ ਹੀ ਬਿਨਾ ਕਿਸੇ ਸਿੱਟੇ ’ਤੇ ਅੱਪੜਿਆਂ ਖਤਮ ਹੋ ਗਈ।

ਭਾਈ ਰਾਜੋਆਣਾ ਦੇ ਕੇਸ ਸਬੰਧੀ ਸ਼੍ਰੋਮਣੀ ਕਮੇਟੀ ਭਾਰਤ ਦੇ ਰਾਸ਼ਟਰਪਤੀ ਨੂੰ ਮਿਲਣਾ ਚਾਹੁੰਦੀ ਹੈ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਭਾਰਤ ਦੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੇ ਸਕੱਤਰ ਨੂੰ ਇੱਕ ਯਾਦ ਪੱਤਰ ਲਿਖਦਿਆਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਦੇ ਕੇਸ ਸਬੰਧੀ ਭਾਰਤ ਦੇ ਰਾਸ਼ਟਰਪਤੀ ਨਾਲ ਮਿਲਣੀ ਦਾ ਸਮਾਂ ਮੰਗਿਆ ਹੈ। ਆਪਣੇ ਪੱਤਰ ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਰਾਸ਼ਟਰਪਤੀ ਦੇ ਸਕੱਤਰ ਨੂੰ ਲਿਖਿਆ ਹੈ ਕਿ ਬੀਤੀ 15 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਰਾਸ਼ਟਰਪਤੀ ਦੇ ਨਾਮ ਇਸੇ ਸਬੰਧ ਵਿਚ ਲਿਖੇ ਪੱਤਰ ਦਾ ਹੁਣ ਤਕ ਕੋਈ ਜਵਾਬ ਨਹੀਂ ਦਿੱਤਾ ਗਿਆ, ਇਸ ਲਈ ਦੁਬਾਰਾ ਇਹ ਯਾਦ ਪੱਤਰ ਭੇਜਿਆ ਜਾ ਰਿਹਾ ਹੈ। ਯਾਦ ਪੱਤਰ ਵਿਚ ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਵਫ਼ਦ ਦੀ ਰਾਸ਼ਟਰਪਤੀ ਨਾਲ ਜਲਦੀ ਮਿਲਣੀ ਦੀ ਆਸ ਪ੍ਰਗਟ ਕੀਤੀ ਹੈ।

« Previous PageNext Page »