Tag Archive "kotkapura-incident"

ਬਹਿਬਲ ਕਲਾਂ ਫਾਇਰਿੰਗ: ਪੁਲਿਸ ਦੇ ਖਿਲਾਫ ਸ਼ਿਕਾਇਤ ਫਰੀਦਕੋਟ ਅਦਾਲਤ ਦਰਜ ਕਰਵਾਈ ਗਈ

ਅਕਤੂਬਰ 2015 ਵਿੱਚ ਵਾਪਰੇ ਬਹਿਬਲ ਕਲਾਂ ਕਾਂਡ ਵਿੱਚ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਏ ਦੋ ਸਿੱਖ ਨੌਜਵਾਨਾਂ ਦਾ ਮਾਮਲਾ ਫਰੀਦਕੋਟ ਅਦਾਲਤ ਵਿੱਚ ਪੁੱਜ ਗਿਆ ਹੈ। ਕ੍ਰਿਸ਼ਨ ਭਗਵਾਨ ਸਿੰਘ ਦੇ ਭਰਾ ਰੇਸ਼ਮ ਸਿੰਘ ਨੇ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ।

ਪਿੰਡ ਜਵਾਹਰ ਸਿੰਘ ਵਾਲਾ ਘਟਨਾ ਤੋਂ ਇਕ ਸਾਲ ਬਾਅਦ …

ਅੱਜ ਪੂਰਾ ਸਾਲ ਬੀਤ ਗਿਆ ਹੈ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰੂ ਘਰ ਤੋਂ ਸਰੂਪ ਚੋਰੀ ਹੋਏ ਨੂੰ... ਜਿਸ ਦਿਨ ਇਹ ਘਟਨਾ ਵਾਪਰੀ ਸੀ ਬਹੁਤ ਸਾਰੀਆਂ ਜੱਥੇਬੰਦੀਆਂ ਅਤੇ ਪ੍ਰਚਾਰਕਾਂ ਨੇ ਇਸ ਸੰਬੰਧੀ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਯੋਗ ਬਣਦੀ ਕਾਰਵਾਈ ਲਈ ਤਰਲੇ ਪਾਏ ਸਨ।

ਬਹਿਬਲ ਕਲਾਂ ਗੋਲੀਕਾਂਡ: ਜਸਟਿਸ ਕਾਟਜੂ ਕਮਿਸ਼ਨ ਨੇ ਪੁਲਿਸ ਨੂੰ ਦੋਸ਼ੀ ਐਲਾਨਿਆ

ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਰਿਪੋਰਟ ਅੱਜ ਭਾਰਤੀ ਸੁਪਰੀਮ ਕੋਰਟ ਦੇ ਸੇਵਾ ਮੁਕਤ ਜੱਜ ਜਸਟਿਸ ਮਾਰਕੰਡੇ ਕਾਟਜੂ ਦੀ ਅਗਵਾਈ ਵਾਲੇ ਲੋਕ ਕਮਿਸ਼ਨ ਨੇ ਅੱਜ ਜਾਰੀ ਕਰ ਦਿੱਤੀ ਹੈ।

ਬਹਿਬਲ ਕਲਾਂ ਗੋਲੀਕਾਂਡ ਦੇ ਸ਼ਹੀਦਾਂ ਦੇ ਘਰ ਪਹੁੰਚੇ ਸੁਖਬੀਰ ਬਾਦਲ

ਕੋਟਕਪੂਰਾ ਨੇੜਲੇ ਪਿੰਡ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਪਿੰਡ ਬਹਿਬਲ ਕਲਾਂ ਵਿੱਚ ਸ਼ਾਂਤਮਈ ਰੋਸ ਧਰਨਾ ਦੇ ਸਿੱਖ ਸੰਗਤ ਉੱਤੇ ਪੰਜਾਬ ਪੁਲਿਸ ਵੱਲੋਂ ਚਲਾਈਆਂ ਗੋਲੀਆਂ ਨਾਲ ਸ਼ਹੀਦ ਹੋਏ ਦੋ ਸਿੰਘਾਂ ਭਾਈ ਕ੍ਰਿਸ਼ਨ ਭਗਵਾਨ ਸਿੰਘ ਅਤੇ ਭਾਈ ਗੁਰਜੀਤ ਸਿੰਘ ਦੇ ਪਰਿਵਾਰ ਨੂੰ ਮਿਲਣ ਆਖਰ ਬਾਦਲ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਪਹੁੰਚ ਗਏ ਹਨ।

ਸਿੱਖ ਸੰਗਤਾਂ ਅੱਜ ਕਰਨਗੀਆਂ ਕਾਲੀਆਂ ਝੰਡੀਆਂ ਹੱਥਾਂ ਵਿੱਚ ਲੈਕੇ ਸ਼ਾਂਤਮਈ ਰੋਸ ਮੁਜ਼ਾਹਰਾ

ਸ਼੍ਰੀ ਗੁਰੂ ਗ੍ਰੰਥ ਸਾਿਹਬ ਜੀ ਦੀ ਬੇਅਦਬੀ ਵਿਰੁੱਧ ਸ਼ਾਂਤਮਈ ਧਰਨੇ ਦੌਰਾਨ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਏ ਸਿੰਘਾਂ ਦੇ ਸ਼ਹੀਦੀ ਸਮਾਗਮ ਮੌਕੇ ਸਿੱਖ ਜੱਥੇਬੰਦੀਆਂ ਵੱਲੋਂ ਦਿੱਤੇ ਪ੍ਰੋਗਰਾਮ ਦੇ ਅਗਲੇ ਪੜਾਅ ਮੁਤਬਾਕਿ ਅੱਜ ਸਿੱਖ ਸੰਗਤਾਂ ਸੜਕਾਂ ਦੇ ਦੋਵੇਂ ਪਾਸੇ ਖੜ ਕੇ ਕਾਲੀਆਂ ਝੰਡੀਆਂ ਹੱਥਾਂ ਵਿੱਚ ਲੈਕੇ ਸ਼ਾਂਤਮਈ ਰੋਸ ਪ੍ਰਗਾਟਾਵਾ ਕਰਨਗੀਆਂ।

ਰੁਪਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਹੋਏ ਰਿਹਾਅ

ਸ਼੍ਰੀ ਗੁਰ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੀ ਪਿੰਡ ਬਰਗਾੜੀ ਵਿੱਚ ਹੋਈ ਬੇਅਦਬੀ ਦੇ ਕੇਸ ਵਿੱਚ ਫਸਾਏ ਗਏ ਪਿੰਡ ਪੰਜਗਰਾਈਂ ਖੁਰਦ ਦੇ ਸਿੱਖ ਨੌਜਵਾਨਾਂ ਰੁਪਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਨੂੰ ਆਖਰ ਸਰਕਾਰ ਨੂੰ ਰਿਹਾਅ ਕਰਨ ਪਿਆ। ਸਿੱਖ ਜੱਥੇਬੰਦੀਆਂ ਅਤੇ ਸਿੱਖ ਸਮਗਤਾਂ ਸਿੱਖ ਪ੍ਰਚਾਰਕਾਂ ਦੀ ਅਗਵਾਈ ਵਿੱਚ ਇਨ੍ਹਾਂ ਦੀ ਰਿਹਾਈ ਲਈ ਸੰਘਰਸ਼ ਕਰ ਰਹੀਆਂ ਸਨ।

ਪੰਜਾਬ ਸਰਕਾਰ ਸਿੱਖ ਨੌਜਵਾਨਾਂ ਰੁਪਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਨੂੰ ਰਿਹਾਅ ਕਰਨ ਲੱਗੀ

ਸਿੱਖ ਸਿਆਸਤ ਨਿਊਜ਼ ਨੂੰ ਪ੍ਰਾਪਤ ਜਾਣਕਾਰੀ ਅਨੁਸਾਰ ਬਰਗਾੜੀ ਬੇਅਦਬੀ ਕੇਸ ਵਿੱਚ ਗ੍ਰਿਫਤਾਰ ਸਿੱਖ ਨੌਜਵਾਨਾ ਰੁਪਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਇਸ ਸ਼ਾਮ ਕਿਸੇ ਵੇਲੇ ਵੀ ਰਿਹਾਅ ਕੀਤੇ ਜਾ ਸਕਦੇ ਹਨ।ਸਿੱਖ ਸਿਆਸਤ ਦੇ ਸੂਤਰਾਂ ਜੋ ਕਿ ਰੁਪਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਦੇ ਵਕੀਲ ਦੇ ਰਾਬਤੇ ਵਿੱਚ ਹਨ, ਨੇ ਇਸ ਦੀ ਪੁਸ਼ਟੀ ਕੀਤੀ ਹੈ।

ਪੁਲਿਸ ਨੂੰ ਝਟਕਾ: ਬਰਗਾੜੀ ਕੇਸ ਵਿੱਚ ਗ੍ਰਿਫਤਾਰ ਸਿੱਖ ਨੌਜਵਾਨਾਂ ਦੇ ਝੂਠ ਫੜ੍ਹਨ ਵਾਲੇ ਟੈਸਟ ਦੀ ਨਹੀਂ ਮਿਲੀ ਇਜ਼ਾਜ਼ਤ

ਬਰਗਾੜੀ ਬੇਅਦਬੀ ਮਾਮਲੇ ਵਿੱਚ ਸਿੱਖ ਨੌਜਾਵਨਾਂ ਦੀ ਗ੍ਰਿਫਤਾਰੀ ਕਾਰਣ ਸਿੱਖ ਰੋਹ ਦਾ ਸਾਹਮਣ ਕਰ ਰਹੀ ਪੰਜਾਬ ਸਰਕਾਰ ਅਤੇ ਪੁਲਿਸ ਦੀਆਂ ਮੁਸ਼ਕਲਾਂ ਵਿੱਚ ਉਸ ਸਮੇਂ ਹੋਰ ਵਾਧਾ ਹੋ ਗਿਆ ਜਦੋਂ ਅਦਾਲਤ ਨੇ ਇਸ ਮਾਮਲੇ ‘ਚ ਗ੍ਰਿਫ਼ਤਾਰ ਰੁਪਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਦੇ ‘ਝੂਠ ਫੜ੍ਹਨ ਵਾਲੇ ਟੈੱਸਟ’ ਲਈ ਇਜਾਜ਼ਤ ਲਈ ਪੁਲਿਸ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਅਦਾਲਤ ਨੇ ‘ਲਾਈ ਡਿਟੈਕਟਰ’ ਲਈ ਪੁਲਿਸ ਨੂੰ ਕਿਸੇ ਵੀ ਤਰ੍ਹਾਂ ਦੀ ਇਜਾਜ਼ਤ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

ਸਿੱਖ ਪ੍ਰਚਾਰਕਾਂ ਨੂੰ ਪੁਲਿਸ ਨੇ ਚੰਡੀਗੜ੍ਹ-ਪੰਜਾਬ ਸਰਹੱਦ ‘ਤੇ ਰੋਕਿਆ, ਢੀਂਡਸਾ ਅਤੇ ਚੰਦੂਮਾਜਰਾ ਨੇ ਪ੍ਰਚਾਰਕਾਂ ਦੀਆਂ ਮੰਗਾ ਸੁਣੀਆਂ

ਜਿਲੇ ਫਰੀਦਕੋਟ ਦੇ ਪਿੰਡ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾਂ ਤੋਂ ਬਾਅਦ ਸ਼ਾਂਤਮਈ ਰੋਸ ਪ੍ਰਗਟਾ ਰਹੇ ਸਿੱਖ ਸੰਗਤਾਂ ‘ਤੇ ਗੋਲੀਆਂ ਚਲਾ ਕੇ ਦੋ ਸਿੱਖਾਂ ਨੂੰ ਸ਼ਹੀਦ ਕਰਨ, ਬੇਅਦਬੀ ਦੀ ਘਟਨਾ ਵਿੱਚ ਅਸਲ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕਰਕੇ ਸਿੱਖ ਨੌਜਵਾਨਾਂ ਨੂੰ ਝੂਠੇ ਕੇਸ ਵਿੱਚ ਫਸਾਉਣ ਦੇ ਰੋਸ ਵਜੋਂ ਅੱਜ ਭਾਈ ਪੰਥਪ੍ਰੀਤ ਸਿੰਘ, ਬਾਬਾ ਰਣਜੀਤ ਸਿੰਘ ਢੱਡਰੀਆਂ ਅਤੇ ਗਿਆਨੀ ਕੇਵਲ ਸਿੰਘ ਦੀ ਅਗਵਾਈ ਵਿੱਚ ਪ੍ਰਕਾਸ਼ ਸਿੰਘ ਬਾਦਲ ਦੀ ਕੋਠੀ ਵੱਲ ਪੰਜ ਸੌ ਦੇ ਕਰੀਬ ਮਾਰਚ ਕਰ ਰਹੇ ਪ੍ਰਚਾਰਕਾਂ ਨੂੰ ਪੁਲਿਸ ਪੰਜਾਬ-ਚੰਡੀਗੜ੍ਹ ਹੱਦ ‘ਤੇ ਰੋਕ ਲਿਆ।

ਸਿੱਖ ਪ੍ਰਚਾਰਕ ਅੱਜ ਕਰਨਗੇ ਮੁੱਖ ਮੰਤਰੀ ਬਾਦਲ ਦੀ ਕੋਠੀ ਵੱਲ ਸ਼ਾਂਤਮਈ ਮਾਰਚ

ਸਿੱਖ ਸੰਸਥਾਵਾਂ ਦੀ ਬਹਾਲੀ ਅਤੇ ਪੰਜਾਬ ਸਰਕਾਰ ਵੱਲੋਂ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾਂ ਤੋਂ ਬਾਅਦ ਸ਼ਾਂਤਮਈ ਰੋਸ ਪ੍ਰਗਟਾ ਰਹੇ ਸਿੱਖ ਸੰਗਤਾਂ ‘ਤੇ ਗੋਲੀਆਂ ਚਲਾ ਕੇ ਦੋ ਸਿੱਖਾਂ ਨੂੰ ਸ਼ਹੀਦ ਕਰਨ, ਬੇਅਦਬੀ ਦੀ ਘਟਨਾ ਵਿੱਚ ਅਸਲ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕਰਕੇ ਸਿੱਖ ਨੌਜਵਾਨਾਂ ਨੂੰ ਝੂਠੇ ਕੇਸ ਵਿੱਚ ਫਸਾਉਣ ਅਤੇ ਬਾਦਲ ਸਰਕਾਰ ਅਤੇ ਬਾਦਲ ਦਲ ਵੱਲੋਂ ਸਿੱਖ ਸੰਸਥਾਵਾਂ ਅਤੇ ਸਿੱਖ ਸਿਧਾਂਤਾਂ ਨੂੰ ਖੋਰਾ ਲਾਉਣ ਦੀਆਂ ਕਾਰਵਾਈਆਂ ਦੇ ਰੋਸ ਵਜੋਂ ਅੱਜ ਸਿੱਖ ਕੌਮ ਦੇ ਪ੍ਰਚਾਰਕ ਪੰਜਾਬ ਦੇ ਮੁੱਖ ਮੰਤਰੀ ਬਾਦਲ ਦੀ ਰਿਹਾਇਸ਼ ਵੱਲ ਰੋਸ ਮਾਰਚ ਕਰਨਗੇ।

Next Page »