ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੀ ਰਾਖ਼ੀ ਲਈ ਜਾਨ ਕੁਰਬਾਨ ਕਰਨ ਵਾਲੇ ਸਰਦਾਰ ਜਸਵੰਤ ਸਿੰਘ ਖਾਲੜਾ ਦੇ ਜੀਵਨ ਸਬੰਧੀ ਸਿੱਖ ਵਿਦਵਾਨ ਅਜਮੇਰ ਸਿੰਘ ਵਲੋਂ ਲ਼ਿਖੀ ਕਿਤਾਬ "ਸ਼ਹੀਦ ਜਸਵੰਤ ਸਿੰਘ ਖਾਲੜਾ ਸੋਚ ਸੰਘਰਸ਼ ਤੇ ਸ਼ਹਾਦਤ" ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਮੌਕੇ 10 ਦਸੰਬਰ ਨੂੰ ਕੀਤੇ ਸਮਾਗਮ ਦੌਰਾਨ ਰਿਲੀਜ਼ ਕੀਤੀ।
ਪੰਜਾਬੀ ਮਾਂ ਬੋਲੀ ਸਤਿਕਾਰ ਸਭਾ ਅਤੇ ਭਾਰਤੀ ਕਿਸਾਨ ਯੂਨੀਅਨ(ਕ੍ਰਾਂਤੀਕਾਰੀ)ਦੇ ਸਾਂਝੇ ਯਤਨਾਂ ਦੀ ਅਗਵਾਈ ਕਰਨ ਵਾਲੇ ਆਗੂਆਂ ਬਾਬਾ ਹਰਦੀਪ ਸਿੰਘ ਮਹਿਰਾਜ ਅਤੇ ਲੱਖਾ ਸਿਧਾਣਾ ਨੇ ਕਿਹਾ ਹੈ ਕਿ ਮਾਂ ਬੋਲੀ ਦਾ ਪਾਸਾਰਾ ,ਮਾਂ ਬੋਲੀ ਨੂੰ ਅਮਲੀ ਰੂਪ ਵਿੱਚ ਹਰ ਘਰ ਹਰ ਪਰਿਵਾਰ ਵਲੋਂ ਅਪਣਾਏ ਬਗੈਰ ਅਸੰਭਵ ਹੈ ।ਬਾਬਾ ਹਰਦੀਪ ਸਿੰਘ ਮਹਿਰਾਜ ,ਲੱਖਾ ਸਿਧਾਣਾ ,ਅੱਜ ਇਥੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮਾਰਚ ਦੇ ਅਗਲੇੇ ਪੜਾਅ ਦੀ ਆਰੰਭਤਾ ਦੀ ਅਰਦਾਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।ਉਨ੍ਹਾਂ ਕਿਹਾ ਕਿ ਗੁਆਂਢੀ ਸੂਬੇ ਹਰਿਆਣਾ,ਰਾਜਸਥਾਨ ਤੇ ਹਿਮਾਚਲ ਵਿੱਚ ਸਰਕਾਰੀ ਤੇ ਗੈਰ ਸਰਕਾਰੀ ਅਦਾਰੇ ਤੇ ਨਿੱਜੀ ਸੰਸਥਾਵਾਂ ਵੀ ਸਾਰਾ ਕਾਰੋਬਾਰ ਹਿੰਦੀ ,ਹਰਿਆਣਵੀ ਜਾਂ ਹਿਮਾਚਲੀ ਭਾਸ਼ਾ ਦੀ ਅਗਵਾਈ ਅਤੇ ਵਿੱਚ ਕਰ ਰਹੀਆਂ ਹਨ
ਅੱਜ ਨਵੇਂ ਸਾਲ ਦੇ ਸ਼ੁਰੂਆਤੀ ਪਹਿਲੇ ਦਿਨ ਨੂੰ ਹੀ ਦਲ ਖ਼ਾਲਸਾ ਤੇ ਸਿੱਖ ਯੂਥ ਆਫ਼ ਪੰਜਾਬ ਨੇ ਰੋਸ ਵਜੋਂ ਮਨਾਉਦਿਆ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨ 'ਤੇ ਰੋਸ ਪ੍ਰਗਟ ਕੀਤਾ। ਬਠਿੰਡਾ ਵਿੱਚ ਦਲ ਖ਼ਾਲਸਾ ਦੇ ਆਗੂ ਭਾਈ ਬਲਦੇਵ ਸਿੰਘ ਸਿਰਸਾ ਨੇ ਸਿੱਖ ਸੰਗਤਾਂ ਨੂੰ ਸੰਬੋਧਨ ਕਰਦਿਆ ਉਹਨਾਂ 'ਤੇ ਹੋ ਰਹੇ ਚੁਰਤਫ਼ਾ ਹਮਲਿਆਂ ਤੋਂ ਜਾਣੂ ਹੋਣ ਦੀ ਅਪੀਲ ਕੀਤੀ।
ਬਠਿੰਡਾ: ਪੰਜਾਬ ਦੀਆਂ ਦਰਿਆਵਾਂ ਦੇ ਪਾਣੀ ਨੂੰ ਪ੍ਰਦੂਸ਼ਿਤ ਕਰਨ ਖਿਲਾਫ ਪ੍ਰਦਰਸ਼ਨ ਕਰਨ ਲਈ ਸ਼ਾਹਕੋਟ ਜਾਣ ਮੌਕੇ ਗ੍ਰਿਫਤਾਰ ਕੀਤੇ ਗਏ ਦਲ ਖਾਲਸਾ ਦੇ ਮੀਤ ਪ੍ਰਧਾਨ ਹਰਦੀਪ ...
ਵੀਰਵਾਰ ਨੂੰ (24 ਮਈ) ਸ਼ਾਹਕੋਟ ਪਹੁੰਚ ਕੇ ਲੱਖਾ ਸਿੱਧਾਣਾ ਨੇ ਤਿੰਨੋਂ ਰਾਜਨੀਤਕ ਪਾਰਟੀਆਂ ਨੂੰ ਇਹ ਚੈਲੰਜ ਦੇਣਾ ਸੀ ਕਿ ਉਨ੍ਹਾਂ ਦੇ ਸ਼ਾਹਕੋਟ ਜਿਮਨੀ ਚੋਣਾਂ ਲੜ ਰਹੇ ਉਮੀਦਵਾਰ ਪੰਜਾਬ ਦੇ ਵੱਖ ਵੱਖ ਦਰਿਆਵਾਂ ਵਿਚੋਂ 'ਪਾਣੀ ਬਚਾਓ ਪੰਜਾਬ ਬਚਾਓ' ਕਮੇਟੀ ਦੇ ਮੈਂਬਰਾਂ ਵਲੋਂ ਭਰੇ ਗਏ ਪਾਣੀ ਨੂੰ ਪੀ ਕੇ ਦਿਖਾਉਣ ।
ਚੰਡੀਗੜ੍ਹ: ਮਾਂ ਬੋਲੀ ਸਤਿਕਾਰ ਕਮੇਟੀ ਨੇ ਬਠਿੰਡਾ-ਪਟਿਆਲਾ ਕੌਮੀ ਸ਼ਾਹਰਾਹ ਦੇ ਤਕਰੀਬਨ ਸੈਂਕੜੇ ਸਾਈਨ ਬੋਰਡਾਂ ’ਤੇ ਕਾਲਾ ਪੋਚਾ ਫੇਰ ਦਿੱਤਾ। ਇਸ ਕਮੇਟੀ ਨੇ ਪੋਚਾ ਫੇਰ ਮੁਹਿੰਮ ...
ਭਾਰਤੀ ਗਣਤੰਤਰ ਦਿਵਸ ਨੂੰ ਸੰਵਿਧਾਨਕ ਗ਼ੁਲਾਮੀ ਅਤੇ ਵਿਸ਼ਵਾਸਘਾਤ ਦਿਹਾੜਾ ਵਜੋਂ ਮਨਾਉਣ ਦਾ ਸੱਦਾ ਦੇਦਿੰਆਂ, ਦਲ ਖਾਲਸਾ ਨੇ ਮਾਨਸਾ ਵਿਖੇ 26 ਜਨਵਰੀ ਨੂੰ ਰੋਹ-ਭਰਿਆ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਹੈ।
ਬਠਿੰਡਾ ਜ਼ਿਲ੍ਹੇ ਨਾਲ ਸਬੰਧਤ ਨੌਜਵਾਨ ਲੱਖਾ ਸਿਧਾਣਾ ਨੇ ਪੰਜਾਬ ਦੀਆਂ ਜੇਲ੍ਹਾਂ ’ਚ ਨਸ਼ਿਆਂ ਦਾ ਪ੍ਰਵਾਹ ਆਮ ਵਾਂਗ ਚੱਲਣ ਅਤੇ ਕੈਦੀਆਂ ’ਤੇ ਤਸ਼ੱਦਦ ਢਾਹੇ ਜਾਣ ਦੇ ਦੋਸ਼ ਲਾਏ ਹਨ।
ਬਠਿੰਡਾ-ਅੰਮ੍ਰਿਤਸਰ ਮੁੱਖ ਮਾਰਗਾਂ ਉੱਤੇ ਲੱਗੇ ਨਵੇਂ ਸਾਈਨ ਬੋਰਡਾਂ ਵਿੱਚ ਹੁਣ ਪੰਜਾਬੀ ਉੱਪਰ ਅਤੇ ਹੇਠਾਂ ਅੰਗ੍ਰੇਜ਼ੀ ਰਹੇਗੀ। ਇਨ੍ਹਾਂ ਸਾਈਨ ਬੋਰਡਾਂ ’ਤੇ ਹੁਣ ਹਿੰਦੀ ਭਾਸ਼ਾ ਨਹੀਂ ਦਿਖੇਗੀ। ਰਾਜਸਥਾਨ ਵਿੱਚ ਨਵੇਂ ਸਾਈਨ ਬੋਰਡਾਂ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਇਨ੍ਹਾਂ ਨੂੰ 31 ਦਸੰਬਰ ਤੱਕ ਪੁਰਾਣੇ ਬੋਰਡਾਂ ਨਾਲ ਤਬਦੀਲ ਕਰ ਦਿੱਤਾ ਜਾਏਗਾ।
ਪੰਜਾਬੀ ਬੋਲੀ ਨੂੰ ਬਣਦਾ ਸਥਾਨ ਦਿਵਾਉਣ ਲਈ ਪਟਿਆਲਾ ਦੇ ਭਾਸ਼ਾ ਭਵਨ ਵਿੱਚ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਦੀ ਅਗਵਾਈ ਹੇਠ ਕਰਵਾਈ ‘ਪੰਜਾਬੀ ਭਾਸ਼ਾ ਕਨਵੈਨਸ਼ਨ’ ਦੌਰਾਨ ਪੰਜਾਬ ਵਿੱਚ ਹਰ ਪੱਧਰ ’ਤੇ ਪੰਜਾਬੀ ਨੂੰ ਸਿਰਮੌਰ ਦਰਜ਼ਾ ਦਿਵਾਉਣ ਲਈ ਡਟਵੀਂ ਪੈਰਵੀ ਕਰਨ ਅਹਿਦ ਲਿਆ ਗਿਆ ਤੇ ਕੇਂਦਰ ਅਤੇ ਸੂਬਾ ਸਰਕਾਰ ’ਤੇ ਪੰਜਾਬੀ ਪ੍ਰਤੀ ਗੰਭੀਰ ਨਾ ਹੋਣ ਦੇ ਦੋਸ਼ ਵੀ ਲਾਏ ਗਏ।
Next Page »