Tag Archive "lip"

ਬੈਂਸਾਂ ਦੇ ਖਿਲਾਫ਼ ਪਾਸ ਹੋਏ ਵਿਧਾਨ ਸਭਾ ਮਤੇ ਦੇ ਸਿਆਸੀ ਮਾਇਨੇ ਕੀ ਨੇ? ਮੁੱਖ ਮੰਤਰੀ ਨੂੰ ਟੇਪ ਜਾਅਲੀ ਜਾਪਦੀ ਹੈ ਤਾਂ ਏਹਦੀ ਪੜਤਾਲ ਕਿਉਂ ਨਹੀਂ? (ਵਿਚਾਰ/ਲੇਖ)

ਪੰਜਾਬ ਸਰਕਾਰ ਅਤੇ ਅਕਾਲੀ ਦਲ ਦੇ ਤਿੱਖੇ ਮੁਖਾਲਿਫ਼ ਆਗੂ ਸੁਖਪਾਲ ਸਿੰਘ ਖਹਿਰਾ ਦੇ ਖਿਲਾਫ਼ ਫਾਜ਼ਿਲਕਾ ਦੀ ਅਦਾਲਤ ਵਿੱਚੋਂ ਜਾਰੀ ਹੋਏ ਸੰਮਣਾਂ ਦਾ ਮਾਮਲਾ ਕਈ ਪੜਾਵਾਂ ਵਿੱਚੋਂ ਲੰਘਦਾ ਹੋਇਆ ਵਿਧਾਨ ਸਭਾ ਦੇ ਇੱਕ ਮਤੇ ਤੱਕ ਪਹੁੰਚ ਗਿਆ ਹੈ।

ਦੂਜੇ ਸੂਬਿਆਂ ਕੋਲੋਂ ਪਾਣੀ ਦੀ ਬਣਦੀ ਰਕਮ ਵਸੂਲਣ ਲਈ ਬੈਂਸ ਭਰਾ ਅਤੇ ‘ਆਪ’ ਆਗੂ ਮਿਲੇ ਮੁੱਖ ਮੰਤਰੀ ਨੂੰ

ਲੋਕ ਇਨਸਾਫ਼ ਪਾਰਟੀ ਦੇ ਆਗੂ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਨੇ ਕੱਲ੍ਹ (20 ਨਵੰਬਰ, 2017) ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਸਮੇਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲ ਕੇ ਪੰਜਾਬ ਦੇ

ਦੂਜੇ ਸੂਬਿਆਂ ਤੋਂ ਪੰਜਾਬ ਦੇ ਪਾਣੀਆਂ ਬਦਲੇ ਪੈਸਿਆਂ ਦੇ ਭੁਗਤਾਨ ਲਈ ‘ਆਪ’ ਅਤੇ ਬੈਂਸ ਭਰਾਵਾਂ ਵਲੋਂ ਧਰਨਾ

ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ, ਕੰਵਰ ਸੰਧੂ, ਅਮਨ ਅਰੋੜਾ ਅਤੇ 'ਆਪ' ਦੀ ਸਹਿਯੋਗੀ ਲੋਕ ਇਨਸਾਫ ਪਾਰਟੀ ਦੇ ਵਿਧਾਇਕਾਂ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ ਨੇ ਹੋਰ ਰਾਜਾਂ ਤੋਂ ਪਾਣੀਆਂ ਦੀ ਕੀਮਤ ਵਸੂਲਣ ਦੇ ਮਾਮਲੇ ‘ਤੇ ਪੰਜਾਬ ਦੇ ਮੁੱਖ ਸਕੱਤਰੇਤ ਸਾਹਮਣੇ ਅੱਜ (14 ਨਵੰਬਰ, 2017) ਧਰਨਾ ਦਿੱਤਾ।

ਰੇਤੇ ਦੀ ਬੋਲੀ ‘ਚ ਹੋਏ ਭ੍ਰਿਸ਼ਟਾਚਾਰ ਦੇ ਸਬੰਧ ‘ਚ ‘ਆਪ’ ਵਿਧਾਇਕ ਅਤੇ ਬੈਂਸ ਭਰਾ ਗਵਰਨਰ ਨੂੰ ਮਿਲੇ

ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ ਪਾਰਟੀ ਦੇ ਵਿਧਾਇਕਾਂ ਨੇ ਕੈਬਨਟ ਮੰਤਰੀ ਰਾਣਾ ਗੁਰਜੀਤ ਦੀ ਬਰਖਾਸਤਗੀ ਦੀ ਮੰਗ ਨੂੰ ਲੈ ਕੇ ਸ਼ੁੱਕਰਵਾਰ (2 ਜੂਨ) ਪੰਜਾਬ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ ਮੰਗ ਪੱਤਰ ਸੌਂਪਿਆ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਐਚ.ਐਸ. ਫੂਲਕਾ, ਆਪ ਪੰਜਾਬ ਪ੍ਰਧਾਨ ਭਗਵੰਤ ਮਾਨ, ਮੀਤ ਪ੍ਰਧਾਨ ਅਮਨ ਅਰੋੜਾ, ਚੀਫ ਵ੍ਹਿਪ ਸੁਖਪਾਲ ਸਿੰਘ ਖਹਿਰਾ ਅਤੇ ਲੋਕ ਇਨਸਾਫ ਪਾਰਟੀ ਦੇ ਆਗੂ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵਫਦ ਦੀ ਅਗਵਾਈ ਕੀਤੀ।

ਰੌਲੇ-ਰੱਪੇ ‘ਚ ਹੀ ਰਾਣਾ ਕੇ.ਪੀ. ਸਿੰਘ ਨੂੰ ਪੰਜਾਬ ਵਿਧਾਨ ਸਭਾ ਦਾ ਸਪੀਕਰ ਚੁਣਿਆ ਗਿਆ

ਪੰਜਾਬ ਵਿਧਾਨ ਸਭਾ ਵਿੱਚ ਸੋਮਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਰਾਜਪਾਲ ਦੇ ਭਾਸ਼ਣ ’ਤੇ ਬਹਿਸ ਦੀ ਮੰਗ ਕੀਤੀ ਅਤੇ ਸਪੀਕਰ ਦੀ ਚੋਣ ਦੌਰਾਨ ਸਦਨ ਦੀ ਕਾਰਵਾਈ ਦਾ ਬਾਈਕਾਟ ਵੀ ਕੀਤਾ। ‘ਆਪ’ ਵਿਧਾਇਕਾਂ ਦੇ ਸ਼ੋਰ-ਸ਼ਰਾਬੇ ਦੌਰਾਨ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਣਾ ਕੇ.ਪੀ. ਸਿੰਘ ਨੂੰ ਸਪੀਕਰ ਚੁਣੇ ਜਾਣ ਦਾ ਮਤਾ ਰੱਖਿਆ ਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਇਸ ਦੀ ਤਾਈਦ ਕੀਤੀ। ਨਾਅਰੇਬਾਜ਼ੀ ਦੌਰਾਨ ਹੀ ਰਾਣਾ ਕੇ.ਪੀ. ਸਿੰਘ ਨੇ ਸਪੀਕਰ ਦੀ ਚੋਣ ‘ਸਰਬਸੰਮਤੀ’ ਨਾਲ ਹੋਣ ਦਾ ਐਲਾਨ ਕਰ ਦਿੱਤਾ।