Tag Archive "list-of-aap-candidates-for-punjab-polls-2017"

ਆਪ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਖਰੀ ਤਿੰਨ ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਵੀਰਵਾਰ ਨੂੰ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਉਮੀਦਵਾਰਾਂ ਦੀ ਇਹ ਸੂਚੀ ਜਾਰੀ ਹੋਣ ਦੇ ਨਾਲ ਹੀ ਆਮ ਆਦਮੀ ਪਾਰਟੀ ਦੀ ਟਿਕਟਾਂ ਵੰਡਣ ਦੀ ਪ੍ਰਕਿਰਿਆ ਪੂਰੀ ਗਈ ਹੈ।

ਆਮ ਆਦਮੀ ਪਾਰਟੀ ਨੇ ਜਰਨੈਲ ਸਿੰਘ ਨੂੰ ਲੰਬੀ ਤੋਂ ਪ੍ਰਕਾਸ਼ ਸਿੰਘ ਬਾਦਲ ਖਿਲਾਫ ਚੋਣ ਮੈਦਾਨ ਵਿਚ ਉਤਾਰਿਆ

ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪਾਰਟੀ ਦੇ ਸੀਨੀਅਰ ਆਗੂ ਜਰਨੈਲ ਸਿੰਘ ਨੂੰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਖਿਲਾਫ ਲੰਬੀ ਤੋਂ 2017 ਦੀਆਂ ਚੋਣਾਂ ਲਈ ਉਮੀਦਵਾਰ ਐਲਾਨ ਦਿੱਤਾ।

ਕਾਰਜਕਰਤਾਵਾਂ ਵੱਲੋਂ ਕੇਜਰੀਵਾਲ ਨੂੰ ‘ਵੇਚੀਆਂ’ ਟਿਕਟਾਂ ਬਦਲਣ ਲਈ ਦਿੱਤਾ 48 ਘੰਟਿਆਂ ਦਾ ਸਮਾਂ

ਆਮ ਆਦਮੀ ਪਾਰਟੀ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਕਾਰਜਕਰਤਾਵਾਂ ਅਤੇ ਆਗੂਆਂ ਨੇ ਪਾਰਟੀ ਮੁੱਖੀ ਅਰਵਿੰਦ ਕੇਜਰੀਵਾਲ ਨੂੰ 48 ਘੰਟਿਆਂ ਵਿੱਚ ‘ਵੇਚੀਆਂ’ 59 ਟਿਕਟਾਂ ਬਦਲਣ ਦਾ ਅਲਟੀਮੇਟਮ ਦਿੱਤਾ ਹੈ। ਕਾਰਜਕਰਤਾਵਾਂ ਨੇ ਬਦਲੀਆਂ ਜਾਣ ਵਾਲੀਆਂ 59 ਸੀਟਾਂ ਦੀ ਸੂਚੀ ਵੀ ਜਾਰੀ ਕੀਤੀ ਜਿਸ ਵਿਚ ਸਾਹਨੇਵਾਲ, ਬਾਘਾਪੁਰਾਣਾ, ਮੁਹਾਲੀ, ਗਿੱਦੜਬਾਹਾ, ਰਾਜਾਸਾਂਸੀ, ਬਠਿੰਡਾ ਸ਼ਹਿਰੀ, ਤਲਵੰਡੀ ਸਾਬੋ, ਖੰਨਾ, ਨਵਾਂ ਸ਼ਹਿਰ, ਖਰੜ, ਮੋਗਾ, ਧਰਮਕੋਟ, ਨਕੋਦਰ ਆਦਿ ਸ਼ਾਮਲ ਹਨ। ਕਾਰਜਕਰਤਾਵਾਂ ਨੇ ਇਨ੍ਹਾਂ ਵਿੱਚੋਂ 32 ਸੀਟਾਂ ’ਤੇ ਆਪਣੇ ਵੱਲੋਂ ਉਮੀਦਵਾਰਾਂ ਦੇ ਨਾਂ ਵੀ ਤਜਵੀਜ਼ ਕੀਤੇ ਹਨ।

ਪੰਜਾਬ ਚੋਣਾਂ 2017: ਆਮ ਆਦਮੀ ਪਾਰਟੀ ਵਲੋਂ ਉਮੀਦਵਾਰਾਂ ਦੀ 5ਵੀਂ ਸੂਚੀ ਜਾਰੀ

ਆਮ ਆਦਮੀ ਪਾਰਟੀ ਨੇ ਕੱਲ੍ਹ ਸ਼ਾਮ ਪੰਜਾਬ ਵਿਧਾਨ ਸਭਾ ਚੋਣਾਂ 2017 ਲਈ ਉਮੀਦਵਾਰਾਂ ਦੀ ਆਪਣੀ ਪੰਜਵੀਂ ਸੂਚੀ ਜਾਰੀ ਕਰ ਦਿੱਤੀ। 5ਵੀਂ ਸੂਚੀ 'ਚ 12 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ।

ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕੀਤੀ

ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2017 ਲਈ ਦੂਜੀਆਂ ਪਾਰਟੀਆਂ ਤੋਂ ਪਹਿਲ ਕਰਦਿਆਂ ਆਪਣੀ ਤੀਜੀ ਸੂਚੀ ਵੀ ਅੱਜ ਜਾਰੀ ਕਰ ਦਿੱਤੀ। ਇਸ ਸੂਚੀ ਵਿਚ ਮੁੱਖ ਨਾਮ ਸੁਖਪਾਲ ਸਿੰਘ ਖਹਿਰਾ ਅਤੇ ਕੰਵਰ ਸੰਧੂ ਹਨ।

ਅਕਤੂਬਰ ਦੇ ਪਹਿਲੇ ਹਫਤੇ ‘ਆਪ’ ਦੇ 25 ਹੋਰ ਉਮੀਦਵਾਰਾਂ ਦਾ ਐਲਾਨ ਹੋਵੇਗਾ

ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ ਵਿਚਲੇ ਮੁੱਖ ਦਫਤਰ ਵਿੱਚ ਉਮੀਦਵਾਰਾਂ ਦੀ ਇੰਟਰਵਿਊ ਲੈਣ ਦਾ ਸਿਲਸਿਲਾ ਜਾਰੀ ਹੈ ਅਤੇ ਅਕਤੂਬਰ ਦੇ ਪਹਿਲੇ ਹਫ਼ਤੇ 25 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਪਾਰਟੀ ਵੱਲੋਂ ਤੀਜੀ ਸੂਚੀ ਵਿੱਚੋਂ ਵੀ ਮੁੱਖ ਆਗੂਆਂ ਨੂੰ ਬਾਹਰ ਰੱਖਣ ਦੀ ਰਣਨੀਤੀ ਬਣਾਈ ਗਈ ਹੈ।

ਪੰਜਾਬ ਚੋਣਾਂ 2017: ‘ਆਪ’ ਦੀ ਤੀਜੀ ਸੂਚੀ ‘ਚ 50 ਉਮੀਦਵਾਰਾਂ ਦੇ ਨਾਂ ਹੋਣ ਦੀ ਸੰਭਾਵਨਾ

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਉਮੀਦਵਾਰਾਂ ਦੀ ਤੀਜੀ ਲਿਸਟ ਸਤੰਬਰ ਮਹੀਨੇ ਦੇ ਆਖਰੀ ਹਫਤੇ ਵਿਚ ਐਲਾਨ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਚੀ ਉੱਤੇ ਕੰਮ ਚੱਲ ਰਿਹਾ ਹੈ ਅਤੇ ਉਮੀਦ ਹੈ ਕਿ ਤੀਜੀ ਸੂਚੀ ਵਿਚ 50 ਉਮੀਦਵਾਰਾਂ ਦੇ ਨਾਮ ਸ਼ਾਮਲ ਹੋਣਗੇ।

ਭਗਵੰਤ ਮਾਨ ਨੇ ਸੁੱਚਾ ਸਿੰਘ ਛੋਟੇਪੁਰ ‘ਤੇ ਹਮਲਾ ਬੋਲਿਆ, ਕੇਜਰੀਵਾਲ ਦਾ ਕੀਤਾ ਬਚਾਅ (ਤਾਜ਼ਾ ਵੀਡੀਓ)

ਆਮ ਆਦਮੀ ਪਾਰਟੀ ਆਗੂ ਅਤੇ ਸੰਗਰੂਰ ਤੋਂ ਸੰਸਦ ਭਗਵੰਤ ਮਾਨ ਨੇ ਛੋਟੇਪੁਰ ਦੇ ਖਿਲਾਫ ਪਾਰਟੀ ਦੇ ਫੈਸਲੇ ਦਾ ਐਲਾਨ ਕੀਤਾ। 26 ਅਗਸਤ 2016 ਨੂੰ ਭਗਵੰਤ ਮਾਨ ਨੇ ਸੁੱਚਾ ਸਿੰਘ ਛੋਟੇਪੁਰ 'ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਬਾਰੇ ਬੋਲਦਿਆਂ ਕਿਹਾ ਕਿ ਉਨ੍ਹਾਂ ਨੇ ਪਾਰਟੀ ਟਿਕਟਾਂ ਵੇਚੀਆਂ ਹਨ। ਭਗਵੰਤ ਮਾਨ ਨੇ ਛੋਟੇਪੁਰ ਵਲੋਂ ਕੇਜਰੀਵਾਲ 'ਤੇ ਲਾਏ ਗਏ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਦੋਸ਼ ਆਧਾਰਹੀਣ ਹਨ।

ਹੁਣ ਸਮਾਂ ਆ ਗਿਆ ਹੈ ਕਿ ਪੰਜਾਬ ਦੇ ਆਗੂਆਂ ਨੂੰ ‘ਆਪ’ ਵਿਚ ਵੱਡੀ ਜ਼ਿੰਮੇਵਾਰੀ ਸੌਂਪੀ ਜਾਵੇ: ਖਹਿਰਾ

ਆਮ ਆਦਮੀ ਪਾਰਟੀ ਦੇ ਬੁਲਾਰੇ ਸੁਖਪਾਲ ਸਿੰਘ ਖਹਿਰਾ ਨੇ ਸੁੱਚਾ ਸਿੰਘ ਛੋਟੇਪੁਰ ਨੂੰ ਪਾਰਟੀ ਵਿੱਚੋਂ ਮੁਅੱਤਲ ਕੀਤੇ ਜਾਣ ਨੂੰ ਦੁਖਦਾਇਕ ਤੇ ਮੰਦਭਾਗਾ ਦੱਸਦਿਆਂ ਕਿਹਾ ਕਿ ਉਨ੍ਹਾਂ ਨੇ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਵੱਡੀ ਭੂਮਿਕਾ ਨਿਭਾਈ ਸੀ। ਐਤਵਾਰ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਛੋਟੇਪੁਰ ਚੰਗੇ ਲੀਡਰ ਹਨ। ਆਮ ਆਦਮੀ ਪਾਰਟੀ ’ਤੇ ਪੰਜਾਬ ਦੇ ਆਗੂਆਂ ਨੂੰ ਅਣਗੌਲਿਆ ਕਰਨ ਦੇ ਲੱਗਦੇ ਦੋਸ਼ਾਂ ਸਬੰਧੀ ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਪਾਰਟੀ ਪੰਜਾਬ ਦੇ ਆਗੂਆਂ ਨੂੰ ਹੋਰ ਜ਼ਿੰਮੇਵਾਰੀਆਂ ਦੇਕੇ ਮਜ਼ਬੂਤ ਕਰੇ ਤੇ ਪੰਜਾਬੀਆਂ ਵਿੱਚ ਭਰੋਸਾ ਪੱਕਾ ਕਰੇ।

ਬਿਨ੍ਹਾਂ ਸਬੂਤ ਪਾਰਟੀ ਨੂੰ ਬਦਨਾਮ ਕਰਨ ਵਾਲਿਆਂ ’ਤੇ ਹੋਵੇਗਾ ਮਾਣਹਾਨੀ ਦਾ ਮਾਮਲਾ ਦਰਜ: ਆਪ

ਆਮ ਆਦਮੀ ਪਾਰਟੀ ਨੇ ਟਿਕਟਾਂ ਨੂੰ ਲੈ ਕੇ ਲਾਏ ਜਾ ਰਹੇ ਦੋਸ਼ਾਂ ਨੂੰ ਬਿਲਕੁਲ ਬੇ-ਬੁਨਿਆਦ ਦੱਸਦਿਆਂ ਇਸਨੂੰ ਆਮ ਆਦਮੀ ਪਾਰਟੀ ਦੀ ਦਿੱਖ ਨੂੰ ਖਰਾਬ ਕਰਨ ਦੀ ਗਹਿਰੀ ਸਾਜ਼ਿਸ਼ ਦੱਸਿਆ ਹੈ।

Next Page »