Tag Archive "list-of-aap-candidates-for-punjab-polls-2017"

ਪੰਜਾਬ ਚੋਣਾਂ 2017: ‘ਆਪ’ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ ਵੀਰਵਾਰ ਪੰਜਾਬ ਵਿਧਾਨ ਸਭਾ ਦੀਆਂ 2017 ਚੋਣਾਂ ਲਈ 13 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿੱਚ ਛੇ ਉਮੀਦਵਾਰ ਰਾਖਵੇਂ ਹਲਕਿਆਂ (ਐਸਸੀ) ਲਈ ਹਨ। ਇਸ ਤੋਂ ਪਹਿਲਾਂ ‘ਆਪ’ ਵੱਲੋਂ ਪਹਿਲੀ ਸੂਚੀ ਵਿੱਚ 19 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਸੀ। ਵੀਰਵਾਰ ਨੂੰ ਦੂਜੀ ਸੂਚੀ ਪਾਰਟੀ ਆਗੂ ਸੰਜੈ ਸਿੰਘ ਵੱਲੋਂ ਜਾਰੀ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਨਾਲ ਸੰਸਦ ਮੈਂਬਰ ਭਗਵੰਤ ਮਾਨ ਵੀ ਹਾਜ਼ਰ ਸਨ, ਜਦੋਂਕਿ ਸੂਬਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਗੈਰਹਾਜ਼ਰ ਸਨ।

‘ਆਪ’ ਵਲੋਂ ਜਾਰੀ ਪਹਿਲੀ ਸੂਚੀ ਵਿਚ ਕੁਝ ਉਮੀਦਵਾਰ ਯੋਗਤਾ ‘ਤੇ ਖਰੇ ਨਹੀਂ ਉਤਰਦੇ: ਛੋਟੇਪੁਰ

ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਪਾਰਟੀ ਵਲੋਂ ਜਾਰੀ ਪਹਿਲੀ ਸੂਚੀ 'ਤੇ ਆਪਣਾ ਵਿਰੋਧ ਦਰਜ ਕਰਵਾਇਆ ਹੈ। ਡੇਰਾਬੱਸੀ ਵਿਚ ਪਾਰਟੀ ਸਮਾਗਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਜਾਰੀ ਪਹਿਲੀ ਸੂਚੀ ਵਿਚ ਕੁੱਝ ਉਮੀਦਵਾਰ ਅਜਿਹੇ ਵੀ ਹਨ ਜੋ ਯੋਗਤਾ ਦੀ ਕਸੌਟੀ 'ਤੇ ਖਰੇ ਨਹੀਂ ਉੱਤਰਦੇ। ਪੱਤਰਕਾਰਾਂ ਵਲੋਂ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਉਹ ਕਿਹੜੇ ਉਮੀਦਵਾਨ ਹਨ ਤਾਂ ਉਨ੍ਹਾਂ ਸਾਫ਼ ਇਨਕਾਰ ਕਰ ਦਿੱਤਾ।

ਪੰਜਾਬ ਚੋਣਾਂ 2017: ਆਮ ਆਦਮੀ ਪਾਰਟੀ ਵਲੋਂ ਉਮੀਦਵਾਰਾਂ ਦੀ ਪਹਿਲੀ ਲਿਸਟ ਜੁਲਾਈ ਦੇ ਅਖੀਰ ਤਕ

ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਆਮ ਆਦਮੀ ਪਾਰਟੀ ਨੇ ਇਹ ਫੈਸਲਾ ਕੀਤਾ ਹੈ ਕਿ ਪੰਜਾਬ ਦੀਆਂ 2017 ਦੀਆਂ ਵਿਧਾਨ ਸਭਾ ਚੋਣਾਂ ਲਈ ਜੁਲਾਈ 2016 ਵਿਚ ਪਹਿਲੀ ਲਿਸਟ ਜਾਰੀ ਕਰ ਦਿੱਤੀ ਜਾਏਗੀ।

« Previous Page