Tag Archive "malerkotla"

ਪੰਜਾਬ ਸਰਕਾਰ ਵਲੋਂ ਜ਼ੁਨੈਦ ਰਜ਼ਾ ਖਾਨ ਨੂੰ ਵਕਫ ਬੋਰਡ ਦਾ ਨਵਾਂ ਚੇਅਰਮੈਨ ਲਾਇਆ ਗਿਆ

ਪੰਜਾਬ ਸਰਕਾਰ ਵਲੋਂ ਜ਼ੁਨੈਦ ਰਜ਼ਾ ਖ਼ਾਨ ਨੂੰ ਵਕਫ਼ ਬੋਰਡ ਦਾ ਚੇਅਰਮੈਨ ਬਣਾਇਆ ਗਿਆ ਹੈ। ਜ਼ੁਨੈਦ ਪਟਿਆਲਾ ਜ਼ਿਲ੍ਹੇ ਨਾਲ ਸੰਬੰਧਤ ਹਨ।

ਮਲੇਰਕੋਟਲਾ ਦੇ ਸਾਬਕਾ ਵਿਧਾਇਕ ਦੇ ਪੁੱਤਰ ਨਦੀਮ ਖਾਨ ਵੱਲੋਂ ਬਾਦਲ ਦਲ ਦੀ ਜਨਰਲ ਕੌਂਸਲ ਤੋਂ ਅਸਤੀਫ਼ਾ

ਬਾਦਲ ਦਲ ਦੀ ਜਨਰਲ ਕੌਂਸਲ ਦੇ ਮੈਂਬਰ ਨਦੀਮ ਖਾਨ ਨੇ ਟਿਕਟਾਂ ਦੀ ਵੰਡ ਮੌਕੇ ਵਫ਼ਾਦਾਰ ਆਗੂਆਂ ਅਤੇ ਵਰਕਰਾਂ ਨੂੰ ਲਗਾਤਾਰ ਅਣਗੌਲਿਆ ਕਰਨ ਦੇ ਦੋਸ਼ ਲਾਉਂਦਿਆਂ ਬਾਦਲ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਮਲੇਰਕੋਟਲਾ ਵਿਖੇ ਪੇਪਰ ਮਿੱਲ ਦਾ ਬਾਇਲਰ ਫਟਣ ਨਾਲ 2 ਮੌਤਾਂ, 21 ਤੋਂ ਵੱਧ ਜ਼ਖਮੀ

ਮਲੇਰਕੋਟਲਾ ਵਿਖੇ ਵਿਸ਼ਾਲ ਪੇਪਰ ਮਿਲ 'ਚ ਅੱਜ ਦੁਪਹਿਰ ਬਾਇਲਰ ਫਟਣ ਨਾਲ ਦੋ ਦੀ ਮੌਤ ਹੋ ਗਈ ਅਤੇ 21 ਤੋਂ ਵੱਧ ਜ਼ਖਮੀ ਹੋ ਗਏ। ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਫੈਕਟਰੀ ਦੀ ਮਸ਼ੀਨਰੀ ਵਿਚ ਕਿਸੇ ਖਰਾਬੀ ਕਰਕੇ ਇਹ ਹਾਦਸਾ ਹੋਇਆ।

ਨਕਸਲੀਆਂ, ਗਰਮਖਿਆਲੀਆਂ ਦੀ ਹਮਾਇਤ ਨਾਲ ਸੱਤਾ ’ਤੇ ਕਾਬਜ਼ ਹੋਣ ਦੇ ਸੁਪਨੇ ਦੇਖ ਰਹੀ ਹੈ ‘ਆਪ’: ਸੁਖਬੀਰ ਬਾਦਲ

"ਦਿੱਲੀ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹੀ ਆਮ ਆਦਮੀ ਪਾਰਟੀ ਪੰਜਾਬ ਵਿੱਚ ਨਕਸਲੀਆਂ ਅਤੇ ਗਰਮਖਿਆਲੀਆਂ ਦੀ ਹਮਾਇਤ ਨਾਲ ਸੂਬੇ ਦੀ ਸੱਤਾ ’ਤੇ ਕਾਬਜ਼ ਹੋ ਕੇ ਵਿਕਾਸ ਨੂੰ ਪੁੱਠਾ ਗੇੜਾ ਦੇਣ ਦੀਆਂ ਤਿਆਰੀਆਂ ਵਿੱਚ ਹੈ। ‘ਆਪ’ ਦੀਆਂ ਇਹ ਤਿਆਰੀਆਂ ਧਰੀਆਂ-ਧਰਾਈਆਂ ਰਹਿ ਜਾਣੀਆਂ ਹਨ ਕਿਉਂਕਿ ਲੋਕ ਪੰਜਾਬ ਦੇ ਵਿਰਸੇ ਅਤੇ ਸਭਿਆਚਾਰ ਤੋਂ ਕੋਰੀ ਇਸ ਪਾਰਟੀ ਨੂੰ ਮੂੰਹ ਨਹੀਂ ਲਾਉਣਗੇ।"

ਬਾਹਰਲੀਆਂ ਏਜੰਸੀਆਂ ਅਤੇ ਵਿਰੋਧੀ ਸਿਆਸੀ ਪਾਰਟੀਆਂ ਸ਼ਾਂਤੀ ਭੰਗ ਕਰਨਾ ਚਾਹੁੰਦੀਆਂ ਹਨ: ਸੁਖਬੀਰ ਬਾਦਲ

ਈਦ-ਉਲ-ਫ਼ਿਤਰ ਦੇ ਪਵਿੱਤਰ ਦਿਹਾੜੇ 'ਤੇ ਹਿਨਾ ਹਵੇਲੀ ਮਲੇਰਕੋਟਲਾ ਵਿਖੇ ਈਦ ਮਿਲਨ ਸਮਾਰੋਹ ਦੌਰਾਨ ਮੁਸਲਿਮ ਭਾਈਚਾਰੇ ਨੂੰ ਮੁਬਾਰਕਬਾਦ ਦੇਣ ਪਹੁੰਚੇ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਜ਼ੋਰਦਾਰ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਵਾਲੇ ਸ਼ਰਾਰਤੀ ਅਨਸਰਾਂ ਦੀਆਂ ਕੋਝੀਆਂ ਸਾਜਿਸ਼ਾਂ ਨੂੰ ਕਿਸੇ ਕੀਮਤ 'ਤੇ ਸਫ਼ਲ ਨਹੀ ਹੋਣ ਦਿੱਤਾ ਜਾਵੇਗਾ ਅਤੇ ਰਾਜ 'ਚ ਸਾਰੇ ਧਰਮਾਂ ਦੇ ਮਾਣ ਸਤਿਕਾਰ ਨੂੰ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ। ਬਾਦਲ ਨੇ ਕਿਹਾ ਕਿ ਸਾਰੇ ਧਰਮਾਂ ਦੇ ਸਤਿਕਾਰ ਵੱਜੋਂ ਰਾਜ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਨੂੰ ਲਾਗੂ ਕੀਤਾ ਗਿਆ ਹੈ ਤਾਂ ਜੋ ਸੂਬੇ ਦੇ ਲੋਕਾਂ ਨੂੰ ਬਿਨਾਂ ਕਿਸੇ ਭੇਦ-ਭਾਵ ਤੋਂ ਸਰਕਾਰੀ ਤੌਰ 'ਤੇ ਦੇਸ਼ ਦੇ ਪ੍ਰਮੱਖ ਧਰਮ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਸਕਣ।

ਮਲੇਰਕੋਟਲਾ ਕੁਰਾਨ ਬੇਅਦਬੀ ਕੇਸ: ਵਿਧਾਇਕ ਨਰੇਸ਼ ਯਾਦਤ ‘ਤੇ ਦੰਗਾ ਭੜਕਾਉਣ ਦਾ ਕੇਸ ਦਰਜ

ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਵਿਧਾਇਕ ਨਰੇਸ਼ ਯਾਦਵ ਨੂੰ ਪੰਜਾਬ ਪੁਲਿਸ ਨੇ 5 ਜੁਲਾਈ ਨੂੰ ਤਲਬ ਕੀਤਾ ਹੈ। ਯਾਦਵ ਉੱਤੇ ਮਲੇਰਕੋਟਲਾ ‘ਚ ਕੁਰਾਨ ਸ਼ਰੀਫ ਦੀ ਬੇਅਦਬੀ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਸੰਗਰੂਰ ਪੁਲਿਸ ਨੇ ਸੰਮਨ ਜਾਰੀ ਕਰਕੇ ਉਨ੍ਹਾਂ ਨੂੰ ਪਟਿਆਲਾ ਸੀ.ਆਈ.ਏ. ਸਟਾਫ ਵਿੱਚ ਪੇਸ਼ ਹੋਣ ਲਈ ਕਿਹਾ ਹੈ।

ਪੁਲਿਸ ਦੀ ਜਾਂਚ ਵਿਚ ਮਲੇਰਕੋਟਲਾ ਵਿਖੇ ਕੁਰਾਨ ਬੇਅਦਬੀ ਵਿਚ ਦਿੱਲੀ ਦੇ ‘ਆਪ’ ਵਿਧਾਇਕ ਯਾਦਵ ਦਾ ਨਾਂ ਆਇਆ

ਮਲੇਰਕੋਟਲਾ ਵਿਖੇ ਕੁਰਾਨ ਸ਼ਰੀਫ਼ ਦੀ ਬੇਅਦਬੀ ਦੀ ਘਟਨਾ ਵਿਚ ਗ੍ਰਿਫਤਾਰ ਦੋ ਦੋਸ਼ੀਆਂ ਦੀ ਪੁੱਛਗਿੱਛ ਦੌਰਾਨ ਸਨਸਨੀਖੇਜ਼ ਸੱਚ ਸਾਹਮਣੇ ਆਏ ਹਨ, ਜਿਸ ਨਾਲ ਇਸ ਘਟਨਾ ਪਿੱਛੇ ਸਿਆਸੀ ਸਾਜ਼ਿਸ਼ ਤੋਂ ਇਲਾਵਾ ਰਾਜ ਵਿਚ ਧਾਰਮਿਕ ਪੁਸਤਕਾਂ ਦੀ ਹੋਈ ਬੇਹੁਰਮਤੀ ਦੀਆਂ ਦੂਜੀਆਂ ਘਟਨਾਵਾਂ ਦੇ ਵੀ ਤਾਰ ਇਸ ਘਟਨਾ ਨਾਲ ਜੁੜੇ ਹੋਣ ਦਾ ਵੀ ਸ਼ੱਕ ਪੈਦਾ ਹੋ ਗਿਆ ਹੈ। ਇਸ ਘਟਨਾ ਨਾਲ ਸਬੰਧਿਤ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਮੁੱਖ ਦੋਸ਼ੀ ਵਿਜੇ ਗਰਗ ਅਤੇ ਗੌਰਵ ਉਰਫ਼ ਗੋਲਡੀ (ਦੀਨਾਨਗਰ) ਜਿਨ੍ਹਾਂ ਨੂੰ 27 ਜੂਨ ਨੂੰ ਹਿਰਾਸਤ ਵਿਚ ਲਿਆ ਗਿਆ ਸੀ ਨੇ ਪੁੱਛਗਿੱਛ ਦੌਰਾਨ ਮੰਨਿਆ ਹੈ ਕਿ 24 ਜੂਨ ਨੂੰ ਵਾਰਦਾਤ ਕਰਨ ਤੋਂ ਪਹਿਲਾਂ ਉਨ੍ਹਾਂ ਸਵੇਰੇ ਦਿੱਲੀ ਵਿਖੇ ਇਕ ਵਿਧਾਇਕ ਨਰੇਸ਼ ਯਾਦਵ ਨਾਲ ਮੁਲਾਕਾਤ ਕੀਤੀ ਅਤੇ ਉਸ ਨਾਲ ਉਕਤ ਘਟਨਾ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ ਗਿਆ।

ਸਰਕਾਰਾਂ ਦੀ ਢਿੱਲ ਕਾਰਨ ਪੰਜਾਬ ਦਾ ਮਾਹੌਲ ਮੁੜ ਖ਼ਰਾਬ ਹੋ ਸਕਦੈ: ਅਵਤਾਰ ਸਿੰਘ ਮੱਕੜ

ਭਗਤਾ ਭਾਈਕਾ ਵਿੱਚ ਗੁਰਬਾਣੀ ਦੇ ਗੁਟਕੇ ਦੀ ਬੇਅਦਬੀ ਅਤੇ ਮਲੇਰਕੋਟਲਾ ਵਿੱਚ ਕੁਰਾਨ ਸ਼ਰੀਫ਼ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅਕਾਲ ਤਖ਼ਤ ਅਤੇ ਸਿੱਖ ਜਥੇਬੰਦੀਆਂ ਵੱਲੋਂ ਇਸ ਮਾਮਲੇ ਵਿੱਚ ਸਰਕਾਰ ਤੇ ਪੁਲੀਸ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਗਿਆ ਹੈ।

ਕੁਰਾਨ ਦੀ ਬੇਅਦਬੀ ਤੋਂ ਬਾਅਦ ਮਲੇਰਕੋਟਲਾ ਵਿਖੇ ਹਿੰਸਾ, ਵਿਧਾਇਕ ਦੇ ਘਰ ਨੂੰ ਅੱਗ ਲਾਈ

ਹਿੰਦੁਸਤਾਨ ਟਾਈਮਜ਼ ਦੀ ਰਿਪੋਰਟ ਮੁਤਾਬਕ ਕੁਰਾਨ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਸਾਰੇ ਇਲਾਕੇ ਵਿਚ ਹਿੰਸਾ ਫੈਲ ਗਈ ਹੈ। ਹਿੰਸਾ ਉਦੋਂ ਭੜਕੀ ਜਦੋਂ ਖੰਨਾ ਰੋਡ ਚੌਂਕ 'ਚ ਕੁਰਾਨ ਸ਼ਰੀਫ ਦੇ ਵਰਕੇ ਪਾੜੇ ਹੋਏ ਪਏ ਮਿਲੇ। ਪੰਜਾਬ ਦੇ ਮੁਸਲਿਮ ਬਹੁਗਿਣਤੀ ਵਾਲੇ ਇਲਾਕੇ ਵਿਚ ਇਸ ਘਟਨਾ ਨਾਲ ਲੋਕਾਂ ਵੀ ਭਾਰੀ ਰੋਸ ਪਾਇਆ ਗਿਆ।