ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸਿੱਖਾਂ ਲਈ ਪਾਕਿਸਤਾਨ ਦਾ ਵੀਜ਼ਾ ਲੈਣ ਦੀ ਲੋੜ ਨੂੰ ਖਤਮ ਕਰਨ ਦੀ ਮੰਗ ਕੀਤੀ ਹੈ।ਇਹ ਮੰਗ ਖਾਲਸਾ ਦੇ ਜਨਮ ਦਿਹਾੜਾ ਮਨਾਉਣ ਲਈ ਦਿੱਲੀ ਕਮੇਟੀ ਵੱਲੋਂ 303 ਸਰਧਾਲੂਆਂ ਦਾ ਜੱਥਾ ਪਾਕਿਸਤਾਨ ਸਥਿਤ ਗੁਰਦੁਆਰਿਆਂ ਦੀ ਯਾਤਰਾ ਲਈ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਰਵਾਨਾ ਕਰਨ ਵੇਲੇ ਕੀਤੀ ਗਈ।ਇਸ ਜੱਥੇ ਦੀ ਅਗਵਾਈ ਕਮੇਟੀ ਮੈਂਬਰ ਦਲਜੀਤ ਸਿਘ ਸਰਨਾ ਕਰ ਰਹੇ ਹਨ।
ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੇ ਸ੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਕਿਹਾ ਕਿ ਉਹ ਭਾਰਤ ਦੀ ਕੇਂਦਰ(ਭਾਜਪਾ) ਸਰਕਾਰ ਤੋਂ 1984 ਸਿੱਖ ਕਤਲੇਆਮ ਨੂੰ ਸਿਖ ਨਸਲਕੁਸ਼ੀ ਐਲਾਨ ਕਰਵਾਉਣ।
ਅਖੰਡ ਕੀਰਤਨੀ ਜਥੇ ਦੇ ਬਾਨੀ ਭਾਈ ਰਣਧੀਰ ਸਿੰਘ ਦੇ ਨਾਂ ’ਤੇ ਗੁਰਦੁਆਰਾ ਰਕਾਬਗੰਜ ਸਾਹਿਬ ਦੀ ਦਰਸ਼ਨੀ ਡਿਉਢੀ ਦਾ ਨਾਂ ਰੱਖਿਆ ਜਾਵੇਗਾ। ਇਸ ਗੱਲ ਦਾ ਐਲਾਨ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਜਥੇ ਦੇ ਮੁਖ ਸੇਵਾਦਾਰ ਭਾਈ ਅਰਵਿੰਦਰ ਸਿੰਘ ਦੀ ਅਗਵਾਈ ’ਚ ਆਏ ਵਫ਼ਦ ਨਾਲ ਮੁਲਾਕਾਤ ਤੋਂ ਬਾਅਦ ਕੀਤਾ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਦਿੱਲੀ ਪੁੱਜਣ ਤੋਂ ਪਹਿਲਾ 1984 ਸਿੱਖ ਕਤਲੇਆਮ ਸ਼ੁਰੂ ਹੋਣ ਦੇ ਕੀਤੇ ਗਏ ਦਾਅਵੇ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਝੂਠਾ ਕਰਾਰ ਦਿੱਤਾ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕੈਪਟਨ ਦੇ ਬਿਆਨ ਨੂੰ ਬਿਨਾਂ ਤੱਥਾਂ ਦੀ ਜਾਣਕਾਰੀ ਦੇ ਗਾਂਧੀ ਪਰਿਵਾਰ ਨੂੰ ਬਚਾਉਣ ਵਾਸਤੇ ਕੈਪਟਨ ਵੱਲੋਂ ਹਨੇ੍ਹਰੇ ’ਚ ਕੀਤੀ ਗਈ ਗੋਲੀਬਾਰੀ ਵੱਜੋਂ ਪਰਿਭਾਸਿਤ ਕੀਤਾ ਹੈ। ਜੀ.ਕੇ. ਨੇ ਕਿਹਾ ਕਿ ਜਾਂ ਤੇ ਕੈਪਟਨ ਸੱਚ ਬੋਲਣਾ ਨਹੀਂ ਚਾਹੁੰਦੇ ਹਨ ਜਾਂ ਫਿਰ ਗਾਂਧੀ ਪਰਿਵਾਰ ਵੱਲੋਂ ਉਨ੍ਹਾਂ ਨੂੰ ਇਹ ਝੂਠਾ ਬਿਆਨ ਦੇਣ ਲਈ ਹੁਕਮ ਦਿੱਤਾ ਗਿਆ ਹੈ।
ਪ੍ਰਦਰਸ਼ਨਕਾਰੀ ਜੋਰ ਸ਼ੋਰ ਨਾਲ ਨਾਹਰੇਬਾਜ਼ੀ ਕਰਦੇ ਹੋਏ ਦਿੱਲੀ ਪੁਲਿਸ ’ਤੇ ਟਾਈਟਲਰ ਨੂੰ ਬਚਾਉਣ ਦੇ ਆਰੋਪ ਲਗਾ ਰਹੇ ਸਨ। ਪ੍ਰਦਰਸ਼ਨਕਾਰੀਆਂ ਨੇ ਹੱਥ ਵਿੱਚ 100 ਸਿੱਖਾਂ ਨੂੰ ਮਾਰਨ ਦਾ ਕਬੂਲਨਾਮਾ-ਫਿਰ ਵੀ ਦਿੱਲੀ ਪੁਲਿਸ ਲਾਚਾਰ, ਟਾਈਟਲਰ ਨੂੰ ਗ੍ਰਿਫ਼ਤਾਰ ਕਰੋ, ਸੱਜਣ-ਟਾਈਟਲਰ ਨੂੰ ਫਾਂਸੀ ਦਿਓ ਅਤੇ 1984 ਸਿੱਖਾਂ ਦਾ ਕਤਲੇਆਮ ਸੀ, ਸਾਨੂੰ ਇਨਸਾਫ਼ ਦਿਓ ਵਰਗੇ ਨਾਹਰੇ ਲਿੱਖੀਆਂ ਤਖਤੀਆਂ ਹੱਥ ਵਿਚ ਫੜੀਆਂ ਹੋਈਆਂ ਸਨ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅੱਜ ਕਾਂਗਰਸ ਆਗੂ ਜਗਦੀਸ਼ ਟਾਈਟਲਰ ਦੇ 5 ਵੀਡੀਓ ਕਲਿੱਪ ਕਾਸ਼ਟੀਟਿਊਸ਼ਨਲ ਕਲਬ ’ਚ ਮੀਡੀਆ ਸਾਹਮਣੇ ਜਾਰੀ ਕੀਤੇ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਵਿਧਾਨ ਸਭਾ ਗੈਲਰੀ ’ਚ ਅਖੰਡ ਕੀਰਤਨੀ ਜਥੇ ਦੇ ਸੰਸਥਾਪਕ ਭਾਈ ਰਣਧੀਰ ਸਿੰਘ ਦੀ ਤਸਵੀਰ ਲਗਾਉਣ ਦੀ ਮੰਗ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਵਿਧਾਨ ਸਭਾ ਸਪੀਕਰ ਰਾਮ ਨਿਵਾਸ ਗੋਇਲ ਨੂੰ ਇਸ ਸੰਬੰਧੀ ਭੇਜੇ ਪੱਤਰ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਾਈ ਰਣਧੀਰ ਸਿੰਘ ਨੇ ਅੰਗਰੇਜ ਹਕੂਮਤ ਨੂੰ ਚੁਨੌਤੀ ਦੇਣ ਵਾਲੇ ਗੱਦਰੀ ਬਾਬੇਆਂ ਦਾ ਸਾਥ ਦੇਣ ਦੇ ਨਾਲ ਹੀ ਗੁਰਦੁਆਰਾ ਸੁਧਾਰ ਲਹਿਰ ਨੂੰ ਖੜਾ ਕਰਨ ’ਚ ਅਹਿਮ ਭੂਮਿਕਾ ਨਿਭਾਈ ਸੀ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਬਾਦਲ ਨੇ ਦਲ ਦੇ ਸੀਨੀਅਰ ਆਗੂਆਂ ਨੂੰ ਪਾਰਟੀ ਦੇ ਬੁਲਾਰਿਆਂ ਵਜੋਂ ਨਿਯਕਤ ਕਰ ਦਿੱਤਾ ਹੈ।
ਵਿਸ਼ਵ ਕੱਪ ਮਹਿਲਾ ਕ੍ਰਿਕੇਟ 2017 ਦੇ ਸੈਮੀਫਾਈਨਲ ਦੌਰਾਨ 171 ਦੌੜਾਂ ਦੀ ਇਤਿਹਾਸਿਕ ਪਾਰੀ ਖੇਡਣ ਵਾਲੀ ਹਰਮਨਪ੍ਰੀਤ ਕੌਰ ਦਾ ਅੱਜ ਸਨਮਾਨ ਕੀਤਾ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਹਰਮਨਪ੍ਰੀਤ ਕੌਰ ਨੂੰ ਸ਼ਾਲ, 1 ਲੱਖ ਰੁਪਏ ਦਾ ਚੈਕ, ਨਾਨਕਸ਼ਾਹੀ ਸਿੱਕੇ ਦਾ ਸੈਟ ਅਤੇ ਧਾਰਮਿਕ ਪੁਸਤਕਾਂ ਦੇ ਕੇ ਕੌਮ ਦਾ ਨਾਂ ਰੌਸ਼ਨ ਕਰਨ ਲਈ ਧੰਨਵਾਦ ਕੀਤਾ।
ਨਵੀਂ ਦਿੱਲੀ: ਦਿੱਲੀ ਦੇ ਸਕਰਾਰੀ ਸਕੂਲਾਂ ਵਿਚ ਪੰਜਾਬੀ ਭਾਸ਼ਾ ਨਾਲ ਕੀਤੇ ਜਾ ਰਹੇ ਮਤਰੇਏ ਵਿਵਹਾਰ ’ਤੇ ਦਿੱਲੀ ਹਾਈ ਕੋਰਟ ਨੇ ਸਖ਼ਤ ਰੁਖ ਅਖਤਿਆਰ ਕਰ ਲਿਆ ...
« Previous Page — Next Page »