Tag Archive "manjeet-singh-gk"

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਗੁਰਦੁਆਰਾ ਬੰਗਲਾ ਸਾਹਿਬ, ਦਿੱਲੀ ਵਿਖੇ ਮਨਾਈ ਗਈ

ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਬੋਲਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੀ ਫੌਜ ਦੀ ਤਾਕਤ ਸਾਹਮਣੇ ਅੱਜ ਵੀ ਵੱਡੇ ਮੁਲਕਾਂ ਦੀਆਂ ਆਧੂਨਿਕ ਫ਼ੌਜਾਂ ਕਮਜੋਰ ਹਨ।

ਸਿੱਖ ਵਿਰੋਧੀ ਫਿਲਮ ਸੰਤਾ-ਬੰਤਾ ਪ੍ਰਾਈਵੇਟ ਲਿਮੀਟੇਡ ਖਿਲਾਫ ਦਿੱਲੀ ਕਮੇਟੀ ਕੱਲ ਕਰੇਗੀ ਮੁਜ਼ਾਹਰਾ

ਸਿੱਖ ਕਿਰਦਾਰ ਦਾ ਮਜ਼ਾਕ ਉਡਾਉਂਦੀ ਫਿਲਮ ਸੰਤਾ-ਬੰਤਾ ਪ੍ਰਾਈਵੇਟ ਲਿਮੀਟੇਡ ਖਿਲਾਫ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ 22 ਅਪ੍ਰੈਲ ਨੂੰ ਦਿੱਲੀ ਵਿੱਖੇ 4 ਥਾਂਵਾ ਤੇ ਰੋਸ਼ ਮੁਜਾਹਰਾ ਕਰਨ ਦਾ ਐਲਾਨ ਕੀਤਾ ਗਿਆ ਹੈ।

1984 ਸਿੱਖ ਕਤਲੇਆਮ ਯਾਦਗਾਰ ਦੇ ਪ੍ਰਚਾਰ ਦੇ ਲਈ ਦਿੱਲੀ ਕਮੇਟੀ ਨੇ ਕੀਤਾ ਕਮੇਟੀ ਦਾ ਗਠਨ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਬਣਾਈ ਜਾ ਰਹੀ ਨਵੰਬਰ 1984 ਸਿੱਖ ਕਤਲੇਆਮ ਯਾਦਗਾਰ ਦੇ ਪ੍ਰਤੀ ਬਾਹਰ ਵੱਸਦੇ ਸਿੱਖਾਂ ਵਿਚਕਾਰ ਜਾਗਰੂਕਤਾ ਫੈਲਾਉਣ ਲਈ ਇੱਕ ਕਮੇਟੀ ਬਣਾਉਣ ਦਾ ਐਲਾਨ ਕੀਤਾ। ਇਸ ਕਮੇਟੀ ਦਾ ਕਨਵੀਨਰ ਨਿਊਯਾਰਕ ਨਿਵਾਸੀ ਮੁਖਤਿਆਰ ਸਿੰਘ ਨੂੰ ਅਤੇ ਚੇਅਰਮੈਨ ਹਰਬੰਸ ਸਿੰਘ ਢਿੱਲੋ ਨੂੰ ਬਣਾਉਣ ਦਾ ਐਲਾਨ ਕੀਤਾ।

ਦਿੱਲੀ ਕਮੇਟੀ ਵਫ਼ਦ ਨੇ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਮਸਲੇ ’ਤੇ ਉਪਰਾਜਪਾਲ ਨਾਲ ਕੀਤੀ ਮੁਲਾਕਾਤ

ਗੁਰਦੁਆਰਾ ਸ਼ੀਸ਼ਗੰਜ ਸਾਹਿਬ ਦੇ ਭਾਈ ਮਤੀ ਦਾਸ ਚੌਂਕ ਅਤੇ ਪਿਆਊ ਦਾ ਮਸਲਾ ਅੱਜ ਦਿੱਲੀ ਦੇ ਉਪਰਾਜਪਾਲ ਨਜ਼ੀਬਜੰਗ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਨੇ ਸਾਂਝਾ ਕੀਤਾ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਹੀ ਹੇਠ ਗਏ ਵਫ਼ਦ ਨੇ ਗੁਰਦੁਆਰਾ ਸ਼ੀਸ਼ਗੰਜ ਸਾਹਿਬ ’ਤੇ ਬੁਲਡੋਜ਼ਰ ਚਲਾਉਣ ਦਾ ਫੈਸਲਾ ਦਿੱਲੀ ਸਰਕਾਰ ਵੱਲੋਂ ਲਏ ਜਾਣ ਦੀ ਜਾਣਕਾਰੀ ਉਪਰਾਜਪਾਲ ਨੂੰ ਦਿੰਦੇ ਹੋਏ ਇਸ ਮਸਲੇ ’ਤੇ ਸਿੱਖ ਸੰਗਤ ਦੀਆਂ ਭਾਵਨਾਵਾਂ ਅਤੇ ਗੁਰਦੁਆਰਾ ਕੰਪਲੈਕਸ ਦੇ ਹੈਰੀਟੇਜ ਇਮਾਰਤ ਵਿਚ ਆਉਣ ਸਬੰਧੀ ਦੱਸਿਆ।

ਸਿੱਖ ਗੁਰੂਧਾਮਾਂ ਤੇ ਹਮਲਾ ਕਿਸੇ ਸੂਰਤ ਵਿਚ ਬਰਦਾਸ਼ਤ ਨਹੀਂ ਕਰਨਗੇ: ਜੀਕੇ

ਦਿੱਲੀ ਵਿੱਚ ਪ੍ਰਸ਼ਾਸ਼ਨ ਵੱਲੋਂ ਸ਼ਹੀਦ ਭਾਈ ਮਤੀਦਾਸ ਛਬੀਲ ਢਾਹੇ ਜਾਣ ਦੇ ਵਿਰੁੱਧ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਵਿੱਖੇ ਸਿੱਖ ਕੌਮ ਦੀ ਇੱਕਜੁਟਤਾ ਅਤੇ ਚੜ੍ਹਦੀਕਲਾ ਲਈ ਰੱਖੇ ਗਏ ਵਿਸ਼ੇਸ਼ ਅਰਦਾਸ ਸਮਾਗਮ ਮੌਕੇ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕੌਮੀ ਹਿਤਾਂ ਨੂੰ ਸਿਆਸ਼ੀ ਹਿਤਾਂ ਤੋਂ ਜਰੂਰੀ ਦੱਸਦੇ ਹੋਏ ਸਰਕਾਰਾਂ ਨੂੰ ਸਿੱਖ ਕੌਮ ਨਾਲ ਵਿਤਕਰਾ ਕਰਨ ਦੀ ਆਪਣੀ ਮਾਨਸਿਕਤਾ ਬਦਲਣ ਜਾਂ ਸਿੱਖਾਂ ਦੇ ਰੋਹ ਦੀ ਲੰਬੀ ਲੜਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਕਿਹਾ।

ਗੁਰਦੁਆਰਾ ਕਾਨੂੰਨ 1925 ਸੋਧ: ਦੇਰ ਪਰ ਦਰੁਸਤ ਫੈਸਲਾ –ਦਲ ਖਾਲਸਾ

ਭਾਰਤੀ ਸੰਸਦ ਵੱਲੋਂ ਗੁਰਦੁਆਰਾ ਕਾਨੂੰਨ 1925 ਵਿੱਚ ਸੋਧ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣਾਂ ਵਿੱਚ ਸਹਿਧਾਰੀਆਂ ਦੇ ਨਾਂ 'ਤੇ ਗੈਰ ਸਿੱਖਾਂ ਦੇ ਵੋਟ ਅਧਿਕਾਰ ਨੂੰ ਖਤਮ ਕਰਨ ਦਾ ਗਿਆਨੀ ਗੁਰਬਚਨ ਸਿੰਘ ਨੇ ਭਰਵਾਂ ਸਵਾਗਤ ਕਰਦਿਆਂ ਕਿਹਾ ਕਿ ਇਹ ਪੈਂਡਾ ਇਥੇ ਹੀ ਸਮਾਪਤ ਨਹੀਂ ਹੋ ਜਾਂਦਾ, ਸਗੋਂ ਕੇਂਦਰ ਨੂੰ ਆਨੰਦ ਮੈਰਿਜ ਐਕਟ ਸਬੰਧੀ ਲੋੜੀਂਦੀ ਯੋਜਨਾਬੰਦੀ ਕਰਨ ਤੋਂ ਇਲਾਵਾ 84 ਦੀ ਸਿੱਖ ਨਸਲਕੁਸ਼ੀ ਉਪਰੰਤ 32 ਵਰਿ੍ਹਆਂ ਤੋਂ ਨਿਆਂ ਦੀ ਉਮੀਦ ਲਗਾ ਰਹੇ ਪੀੜਤਾਂ ਦੀ ਬਾਂਹ ਵੀ ਫੜ੍ਹਨੀ ਚਾਹੀਦੀ ਹੈ ।

ਸਿੱਖ ਚੁਟਕਲਿਆਂ ਦੀ ਰੋਕ ਲਈ ਸੁਝਾਵਾਂ ਦਾ ਖਰੜਾ ਤਿਆਰ ਕਰਨ ਲਈ ਦਿੱਲੀ ਕਮੇਟੀ ਨੇ ਕਾਨੂੰਨੀ ਮਾਹਿਰਾਂ ਤੇ ਵਿਦਵਾਨਾਂ ਦੀ ਕਮੇਟੀ ਬਣਾਈ

ਭਾਰਤੀ ਸੁਪਰੀਮ ਕੋਰਟ ਵੱਲੋਂ ਬੀਤੇ ਦਿਨੀਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਿੱਖਾਂ ਤੇ ਬਣਦੇ ਚੁੱਟਕੁਲੀਆਂ ਨੂੰ ਰੋਕਣ ਵਾਸਤੇ 6 ਹਫਤਿਆਂ ਵਿਚ ਸੁਝਾਵ ਦੇਣ ਦੀ ਦਿੱਤੀ ਗਈ ਹਿਦਾਇਤ ਦੇ ਕਮੇਟੀ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕਾਨੂੰਨੀ ਮਾਹਿਰਾਂ ਅਤੇ ਵਿਦਵਾਨਾਂ ਦੀ 5 ਮੈਂਬਰੀ ਕਮੇਟੀ ਦਾ ਗਠਨ ਸੁਪਰੀਮ ਕੋਰਟ ਦੇ ਸਾਬਕਾ ਜਸਟਿਸ ਐਚ.ਐਸ.ਬੇਦੀ ਦੀ ਸਰਪ੍ਰਸਤੀ ਹੇਠ ਕੀਤਾ ਹੈ।

ਜੇਕਰ ਮੋਦੀ ਸਰਕਾਰ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ ਨਹੀ ਦੁਆ ਸਕਦੀ ਤਾਂ ਬਾਦਲ ਦਲ ਨੂੰ ਨਾਤਾ ਤੋੜ ਲੈਣਾ ਚਾਹੀਦਾ ਹੈ: ਜੀਕੇ

ਭਾਰਤੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ 1984 ਵਿੱਚ ਹੋਏ ਕਤਲੇ ਤੋਂ ਦਿੱਲੀ ਵਿੱਚ ਹੋਏ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਨਰਿੰਦਰ ਮੋਦੀ ਇਨਸਾਫ ਨਹੀ ਦੁਆ ਸਕਦੇ ਤਾਂ ਬਾਦਲ ਦਲ ਨੂੰ ਭਾਜਪਾ ਨਾਲੋਂ ਸਬੰਧ ਤੋੜ ਲੈਣੇ ਚਾਹੀਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਾਟਾਵਾ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਖਬਾਰਾਂ ਨੂੰ ਭੇਜੇ ਪ੍ਰੈਸ ਬਿਆਨ ਰਾਹੀ ਕੀਤਾ।

ਦਿੱਲੀ ਗੁਰਦੁਆਰਾ ਕਮੇਟੀ ਨੇ ਆਪ ਦੇ ਦੋ ਸਿੱਖ ਆਗੂਆਂ ਖਿਲਾਪ ਅਕਾਲ ਤਖਤ ਸਾਹਿਬ’ਤੇ ਸ਼ਿਕਾਇਤ ਕੀਤੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਮ ਆਦਮੀ ਪਾਰਟੀ ਦੇ ਦੋ ਸਿੱਖ ਆਗੂਆਂ ਦੀ ਸ਼ਿਕਾਇਤ ਅਕਾਲ ਤਖਤ ਸਾਹਿਬ ‘ਤੇ ਭੇਜੀ ਹੈ।

ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ‘ਤੇ ਗੁਰਦਾਸ ਨੰਗਲ ਤੋਂ ਦਿੱਲੀ ਤਕ ਨਗਰ ਕੀਰਤਨ ਸਜਾਏਗੀ ਦਿੱਲੀ ਕਮੇਟੀ

ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਮਨਾਉਂਦੇ ਹੋਇਆਂ ਗੜ੍ਹੀ ਗੁਰਦਾਸ ਨੰਗਲ, ਗੁਰਦਾਸਪੁਰ (ਪੰਜਾਬ) ਤੋਂ ਦਿੱਲੀ ਦੇ ਚਾਂਦਨੀ ਚੌਕ ਤਕ ਜੂਨ 2016 ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ।

« Previous PageNext Page »