Tag Archive "manjit-singh-gk"

ਵੀਡੀਓ ਵਾਇਰਲ ਹੋਣ ਤੋਂ ਬਾਅਦ ਪ੍ਰਤੀਕ ਜਾਨੂੰ ਨੂੰ ਬਾਦਲ ਦਲ ਨੇ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਬਾਦਲ ਦਲ ਦੀ ਦਿੱਲੀ ਇਕਾਈ ਦੇ ਸਕੱਤਰ ਪ੍ਰਤੀਕ ਸਿੰਘ ਜਾਨੂੰ ਨੂੰ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਇਸ ਗੱਲ ਦਾ ਐਲਾਨ ਦਲ ਦੇ ਸਕੱਤਰ ਜਨਰਲ ਅਤੇ ਸਾਬਕਾ ਵਿਧਾਇਕ ਹਰਮੀਤ ਸਿੰਘ ਕਾਲਕਾ ਨੇ ਕੀਤਾ।

ਸਿਰਸਾ ਆਪਣਾ ਸਾਰਾ ਰਿਕਾਰਡ ਜਨਤਕ ਕਰੇ ਤੇ ਬਰੀ ਹੋਣ ਤੱਕ ਧਾਰਮਿਕ ਅਹੁਦਿਆਂ ਤੋਂ ਲਾਂਭੇ ਰਹੇ: ਸਰਨਾ

ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ, ਪਰਮਜੀਤ ਸਿੰਘ ਸਰਨਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਦਿੱਲੀ ਸਿੱਖ ਗੁਰੂਦਵਾਰਾ ਪ੍ਰਬੰਧਕ ਕਮੇਟੀ ਦਾ ਜਨਰਲ ਸਕੱਤਰ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦਾ ਸਲਾਹਕਾਰ ਮਨਜਿੰਦਰ ਸਿੰਘ ਸਿਰਸਾ ਆਪਣੇ ਸਾਰੇ ਅਪਰਾਧਕ ਮੁਕਦੱਮੇ ਜੋ ਉਸ 'ਤੇ ਅਦਾਲਤਾਂ ਵਿੱਚ ਚੱਲ ਰਹੇ ਹਨ ਤੇ ਉਹ ਸਾਰੀਆਂ ਸ਼ਿਕਾਇਤਾਂ ਜਿਸ ਵਿੱਚ ਉਸ ਨੂੰ ਨਾਮਜ਼ਦ ਕੀਤਾ ਗਿਆ, ਦਾ ਰਿਕਾਰਡ ਜਨਤਕ ਕਰੇ ਕਿਉਂਕਿ ਉਸ ਦੇ ਪਿਤਾ ਜਸਬੀਰ ਸਿੰਘ ਸਿਰਸਾ ਨੂੰ ਫਰਜ਼ੀ ਦਸਤਾਵੇਜ਼ਾਂ ਦੇ ਅਧਾਰ 'ਤੇ ਧੋਖਾਧੜੀ ਨਾਲ ਕਿਸੇ ਦੀ ਜਾਇਦਾਦ ਹੜੱਪਣ ਦੇ ਦੋਸ਼ ਸਿੱਧ ਹੋਣ 'ਤੇ ਚੰਡੀਗੜ੍ਹ ਦੀ ਸੈਸ਼ਨ ਕੋਰਟ ਨੇ ਜੇਲ ਭੇਜ ਦਿੱਤਾ ਹੈ।

ਮਨਜੀਤ ਸਿੰਘ ਜੀ.ਕੇ. ਤੇ ਬਾਦਲ ਦਲ ਦਾ ਨਿਤ ਨਵਾਂ ਭ੍ਰਿਸ਼ਟਾਚਾਰ ਉਜਾਗਰ ਹੋ ਰਿਹਾ ਹੈ: ਸਰਨਾ

ਹਰਵਿੰਦਰ ਸਿੰਘ ਸਰਨਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਅੱਜ (21 ਸਤੰਬਰ) ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਨਜੀਤ ਸਿੰਘ ਜੀ.ਕੇ. ਤੇ ਬਾਦਲ ਦਲ ਵਲੋਂ ਕੀਤੇ ਜਾ ਰਹੇ ਘੋਰ ਭ੍ਰਿਸ਼ਟਾਚਾਰ, ਗੋਲਕ ਦੀ ਲੁੱਟ ਤੇ ਸਿੱਖ ਸੰਗਤਾਂ ਨਾਲ ਕੀਤੇ ਜਾ ਰਹੇ ਧੋਖੇ ਹਰ ਰੋਜ਼ ਉਜਾਗਰ ਹੋ ਰਹੇ ਹਨ।

ਦਿੱਲੀ ਕਮੇਟੀ ਵਲੋਂ “ਸ੍ਰੀ ਗੁਰੂ ਗੋਬਿੰਦ ਸਿੰਘ-ਸੰਤ ਸਿਪਾਹੀ” ਵਿਸ਼ੈ ‘ਤੇ ਸੈਮੀਨਾਰ ਕਰਵਾਇਆ ਗਿਆ

ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ 350ਵੀਂ ਜਨਮ ਸ਼ਤਾਬਦੀ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਸਰਕਾਰ ਵੱਲੋਂ ਸਾਂਝੇ ਤੌਰ ’ਤੇ ਸੈਮੀਨਾਰ ਕਰਵਾਇਆ ਗਿਆ। ਕਮੇਟੀ ਦੇ ਖੋਜ ਅਦਾਰੇ ਇੰਟਰਨੈਸ਼ਨਲ ਸੈਂਟਰ ਫਾਰ ਸਿੱਖ ਸਟਡੀਜ਼ ਵੱਲੋਂ ਮਾਤਾ ਸੁੰਦਰੀ ਕਾਲਜ ਦੇ ਔਡੀਟੋਰਿਅਮ ਵਿਖੇ 2 ਦਿਨੀਂ ਉਲੀਕੇ ਗਏ ਇਸ ਸੈਮੀਨਾਰ ਦਾ ਵਿਸ਼ਾ "ਸ੍ਰੀ ਗੁਰੂ ਗੋਬਿੰਦ ਸਿੰਘ-ਸੰਤ ਸਿਪਾਹੀ" ਸੀ। ਸੈਮੀਨਾਰ ਦਾ ਉਦਘਾਟਨ ਸਾਬਕਾ ਕੇਂਦਰੀ ਮੰਤਰੀ ਤੇ ਰਾਜਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਰਦੇ ਹੋਏ ਸਿੱਖ ਵਿੱਦਿਵਾਨਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ। ਢੀਂਡਸਾ ਨੇ ਕਿਹਾ ਕਿ ਆਪਣੇ ਇਤਿਹਾਸ ਨੂੰ ਅਗਲੀ ਪੀੜ੍ਹੀ ਤਕ ਪਹੁੰਚਾਉਣ ਵਾਸਤੇ ਅਜਿਹੇ ਸੈਮੀਨਾਰ ਉਪਯੋਗੀ ਸਾਬਿਤ ਹੁੰਦੇ ਹਨ।

ਦਿੱਲੀ ਕਮੇਟੀ ‘ਚ ਹੋਇਆ ਸ਼ੋਸ਼ਣ ਮਹੰਤਾਂ ਦੇ ਯੁਗ ਦੀ ਯਾਦ ਦਿਵਾਉਂਦਾ: ਸਰਨਾ

ਪਰਮਜੀਤ ਸਿੰਘ ਸਰਨਾ, ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਅੱਜ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਬਾਦਲ ਦਲ ਦੇ ਸੀਨੀਅਰ ਆਗੂ ਕੁਲਮੋਹਨ ਸਿੰਘ ਦੇ ਸਹਾਇਕ ਵਲੋਂ ਕਿਸੇ ਔਰਤ ਦੇ ਸਰੀਰਕ ਸ਼ੋਸ਼ਣ ਦਾ ਮਾਮਲਾ ਸਾਹਮਣੇ ਆਉਣਾ ਮਹੰਤਾਂ ਦੇ ਯੁਗ ਦੀ ਯਾਦ ਤਾਜ਼ਾ ਕਰਦਾ ਹੈ।

ਤਕਨੀਕੀ ਅਦਾਰਿਆਂ ਵਿਚ ਦਾਖਲੇ ਬੰਦ ਹੋਣ ਸਬੰਧੀ ਦਿੱਲੀ ਕਮੇਟੀ ਨੇ ਕੇਜਰੀਵਾਲ ਦੀ ਕੋਠੀ ਦਾ ਕੀਤਾ ਘਿਰਾਉ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕੋਠੀ ਦਾ ਘਿਰਾਉ ਕਰਦੇ ਹੋਏ ਕੇਜਰੀਵਾਲ ਦਾ ਪੁੱਤਲਾ ਸਾੜਿਆ ਗਿਆ। ਪ੍ਰਦਰਸ਼ਨਕਾਰੀਆਂ ਨੇ ਸਿਵਲ ਲਾਈਨ ਮੈਟ੍ਰੋ ਸਟੇਸ਼ਨ ਤੋਂ ਕੇਜਰੀਵਾਲ ਦੇ ਘਰ ਦੇ ਵੱਲ ਵੱਧਣਾ ਸ਼ੁਰੂ ਕੀਤਾ। ਪ੍ਰਦਰਸਨਕਾਰੀ ਕੇਜਰੀਵਾਲ ਸਰਕਾਰ ਨੂੰ ਸਿੱਖ ਵਿਰੋਧੀ ਦੱਸਦੇ ਹੋਏ ਨਾਅਰੇਬਾਜ਼ੀ ਵੀ ਕਰ ਰਹੇ ਸਨ। ਪ੍ਰਦਰਸ਼ਨਕਾਰੀਆਂ ਦਾ ਕੇਜਰੀਵਾਲ 'ਤੇ ਇਹ ਇਲਜ਼ਾਮ ਸੀ ਕਿ ਦਿੱਲੀ ਸਰਕਾਰ ਫਿਰਕੂ ਚਸ਼ਮੇਂ ਨਾਲ ਸਿੱਖ ਵਿਰੋਧੀ ਫੈਸਲੇ ਲੈ ਰਹੀ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਜਦੋਂ ਪੁਲਿਸ ਦੇ ਅੜਿੱਕਿਆਂ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ ਤਾਂ ਪੁਲਿਸ ਵੱਲੋਂ ਪਾਣੀ ਦੀ ਵਾਛੜਾਂ ਸੁੱਟ ਕੇ ਪ੍ਰਦਰਸਨਕਾਰੀਆਂ ਨੂੰ ਖਦੇੜਿਆ ਗਿਆ।

ਸਿੱਖ ਅਦਾਰਿਆਂ ਵਿਚ ਦਾਖਲੇ ‘ਤੇ ਲੱਗੀ ਰੋਕ ਦੇ ਵਿਰੋਧ ‘ਚ ਕੇਂਦਰੀ ਮੰਤਰੀ ਦੀ ਕੋਠੀ ਦਾ ਘਿਰਾਉ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 2 ਤਕਨੀਕੀ ਅਦਾਰਿਆਂ ਵਿਚ ਇਸ ਸਾਲ ਦੇ ਦਾਖਿਲੇ 'ਤੇ ਲਗੀ ਰੋਕ ਦੇ ਖਿਲਾਫ਼ ਅੱਜ (ਸ਼ੁੱਕਰਵਾਰ) ਦਿੱਲੀ ਕਮੇਟੀ ਨੇ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵੜੇਕਰ ਦੀ ਕੋਠੀ ਦੇ ਬਾਹਰ ਰੋਸ਼ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀ ਨੇ ਕੇਂਦਰ ਸਰਕਾਰ ਦੀ ਘਟਗਿਣਤੀ ਕੌਮਾਂ ਵਿਰੋਧੀ ਨੀਤੀਆਂ ਦਾ ਹਵਾਲਾ ਦਿੰਦੀਆਂ ਤਖਤੀਆਂ ਹੱਥਾਂ ਵਿਚ ਫੜੀਆਂ ਸਨ। ਇਹਨਾਂ ਤਖਤੀਆਂ ਦੇ ਰਾਹੀਂ ਸਿੱਖ ਅਦਾਰਿਆਂ ਨੂੰ ਫਿਰਕੂ ਚਸ਼ਮੇ ਦੇ ਨਾਲ ਨਾ ਵੇਖਣ ਦੀ ਅਪੀਲ ਕੀਤੀ ਜਾ ਰਹੀ ਸੀ।

20 ਅਗਸਤ ਨੂੰ ਧਰਮਯੁੱਧ ਮੋਰਚੇ ਤੋਂ ਭੱਜੇ ਹੀ ਦੇਣਗੇ ਲੌਂਗੋਵਾਲ ਨੂੰ ਸ਼ਰਧਾਜਲੀ: ਖਾਲੜਾ ਮਿਸ਼ਨ

ਧਰਮਯੁੱਧ ਮੋਰਚੇ ਦੇ ਗੱਦਾਰ 20 ਅਗਸਤ ਨੂੰ ਹਰਚੰਦ ਸਿੰਘ ਲੋਂਗੋਵਾਲ ਦੀ ਬਰਸੀ ਮਨਾਕੇ ਉਸ ਨੂੰ ਸ਼ਹੀਦ ਬਣਾਉਣਾ ਚਾਹੁੰਦੇ ਹਨ। ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਮੀਤ ਪ੍ਰਧਾਨ ਵਿਰਸਾ ਸਿੰਘ ਬਹਿਲਾ, ਸਪੋਕਸਮੈਨ ਸਤਵਿੰਦਰ ਸਿੰਘ ਪਲਾਸੌਰ, ਪ੍ਰਚਾਰ ਸਕੱਤਰ ਡਾ: ਕਾਬਲ ਸਿੰਘ ਨੇ ਕਿਹਾ ਕਿ 20 ਅਗਸਤ ਨੂੰ ਲੋਂਗੋਵਾਲ ਦੀ ਬਰਸੀ ਬਾਦਲ ਦਲ ਇਸ ਕਰਕੇ ਮਨਾ ਰਿਹਾ ਹੈ ਕਿ ਉਸ ਨੇ ਰਾਜੀਵ ਨਾਲ ਸਮਝੋਤੇ ਵਿੱਚ ਐੱਸ.ਵਾਈ.ਐੱਲ, ਨਹਿਰ ਮੁਕੰਮਲ ਕਰਕੇ ਦੇਣੀ ਮੰਨੀ ਸੀ। ਜਿਸ ਨਹਿਰ ਦੇ ਵਿਰੋਧ ਵਿੱਚ ਧਰਮਯੁੱਧ ਮੋਰਚਾ ਲੱਗਾ ਉਹ ਨਹਿਰ ਰਾਜੀਵ ਨਾਲ ਸਮਝੋਤੇ ਵਿੱਚ ਮੁਕੰਮਲ ਕਰਕੇ ਦੇਣੀ ਮੰਨ ਲਈ।

ਦਿੱਲੀ ਕਮੇਟੀ ਨੇ ਕਮਲਨਾਥ ਦੇ ਖਿਲਾਫ 2 ਸਿੱਖਾਂ ਦੇ ਕਤਲ ਦਾ ਮੁਕੱਦਮਾ ਦਰਜ ਕਰਨ ਦੀ ਕੀਤੀ ਮੰਗ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਲਿਖੇ 11 ਵਰਕੇ ਦੇ ਪੱਤਰ ਵਿੱਚ 1 ਨਵੰਬਰ 1984 ਨੂੰ ਗੁਰਦੁਆਰਾ ਰਕਾਬਗੰਜ ਸਾਹਿਬ 'ਤੇ ਹੋਏ ਹਮਲੇ ਵਿੱਚ ਕਮਲਨਾਥ ਦੀ ਸਮੂਲੀਅਤ ਦਾ ਦਾਅਵਾ ਕਰਦੇ ਹੋਏ ਵਿਸਤਾਰ ਨਾਲ ਤੱਥ ਪੇਸ਼ ਕੀਤੇ ਹਨ। ਆਪਣੀ ਸ਼ਿਕਾਇਤ ਵਿੱਚ ਜੀ. ਕੇ. ਨੇ 1984 ਸਿੱਖ ਕਤਲੇਆਮ ਦੇ ਕੇਸਾਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਜਾਂ ਸਬੰਧਿਤ ਪੁਲਿਸ ਥਾਣੇ ਨੂੰ ਕਮਲਨਾਥ ਦੇ ਖਿਲਾਫ ਇਸ ਹਮਲੇ ਦੌਰਾਨ 2 ਸਿੱਖਾਂ ਦੇ ਹੋਏ ਕਤਲ ਦੀ ਨਵੀਂ ਐਫ. ਆਈ. ਆਰ. ਦਰਜ ਕਰਨ ਦੀ ਗ੍ਰਹਿ ਮੰਤਰੀ ਤੋਂ ਮੰਗ ਕੀਤੀ ਹੈ।

ਜੀ.ਕੇ., ਸਿਰਸਾ ਦੇ ਭਿਸ਼ਟਾਚਾਰ ਕਰਕੇ ਇੰਜੀਨੀਅਰਿੰਗ ਤੇ ਪੋਲੀਟੈਕਨੀਕ ਇੰਸਟੀਚਿਊਟ ਬੰਦ ਹੋਏ: ਸਰਨਾ

ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਅੱਜ ਇਥੇ ਪੱਤਰਕਾਰਾਂ ਨਾਲ ਮਿਲਣੀ ਦੌਰਾਨ ਕਿਹਾ ਕਿ ਬਾਦਲ ਦਲੀਆਂ ਵਲੋਂ ਫੈਲਾਏ ਗਏ ਘੋਰ ਭ੍ਰਿਸ਼ਟਾਚਾਰ ਤੇ ਪ੍ਰਬੰਧਕੀ ਨਾਕਾਮੀਆਂ ਕਰਕੇ ਹੀ ਦਿੱਲੀ ਦੇ ਸਿੱਖਾਂ ਦੇ 2 ਨਾਮਵਰ ਉਚ ਤਕਨੀਕੀ ਵਿਦਿਅਕ ਅਦਾਰੇ ਗੁਰੂ ਤੇਗ ਬਹਾਦਰ ਇੰਸਟੀਚਿਊਟ ਆਫ ਟੈਕਨਾਲੋਜੀ (ਇੰਜੀਨੀਰਿੰਗ ਕਾਲਜ) ਰਾਜੌਰੀ ਗਾਰਡਨ ਅਤੇ ਗੁਰੂ ਤੇਗ ਬਹਾਦਰ ਪੋਲੀਟੈਕਨਿਕ ਇੰਸਟੀਚਿਊਟ ਵਸੰਤ ਵਿਹਾਰ ਬੰਦ ਹੋ ਗਏ ਹਨ। ਉਨ੍ਹਾਂ ਨੇ ਕਿਹਾ ਕਿ ਦਿੱਲੀ ਹਾਈਕੋਰਟ ਨੇ ਇਨ੍ਹਾਂ ਵਿਦਿਅਕ ਸੰਸਥਾਵਾਂ ਵਿਚ ਸਾਲ 2016-17 ਵਿਦਿਅਕ ਵਰ੍ਹੇ ਲਈ ਪ੍ਰੋਵਿਜ਼ਨਲ ਦਾਖਲੇ ਦੇਣ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ। ਜਿਸ ਨਾਲ ਸੈਂਕੜੇ ਸਿੱਖ ਬੱਚੇ ਇਨ੍ਹਾਂ ਅਦਾਰਿਆਂ ਵਿਚ ਉਚ ਤਕਨੀਕੀ ਸਿੱਖਿਆ ਪ੍ਰਾਪਤ ਕਰਨ ਤੋਂ ਵਾਂਝੇ ਰਹਿ ਜਾਣਗੇ।

« Previous PageNext Page »