Tag Archive "manpreet-singh-iyali"

ਸ਼੍ਰੋਮਣੀ ਅਕਾਲੀ ਦਲ (ਬ) ਦੇ ਮੌਜੂਦਾ ਹਲਾਤ ਬਾਰੇ ਇਕ ਸੰਖੇਪ ਪੜਚੋਲ

ਇਹ ਕਦਮ ਸਿੱਖ ਕੌਮ ਦੀ ਬਿਹਤਰੀ ਅਤੇ ਸਮੱਸਿਆਵਾਂ ਦੇ ਹੱਲ ਲਈ ਇਹ ਕਦਮ ਚੁੱਕ ਰਹੇ ਹਨ ਪਰ ਉਹਨਾਂ ਦੀ ਕਾਰਗੁਜ਼ਾਰੀ ਤੋਂ ਕਦੇ ਵੀ ਇਹ ਦਿਖਿਆ ਨਹੀਂ ਕਿ ਉਹ ਪੰਥ, ਪੰਜਾਬ ਲਈ ਕੁਝ ਕਰ ਰਹੇ ਹਨ।

ਸਮੂਹਿਕ ਯਤਨਾਂ ਨਾਲ ਨਜਿੱਠਿਆ ਜਾਵੇਗਾ ਬੁੱਢੇ ਦਰਿਆ ਦੇ ਪ੍ਰਦੂਸ਼ਣ ਦਾ ਮਸਲਾ

ਪੰਜਾਬ ਦੇ ਪਾਣੀਆਂ ਦੀਆਂ ਸਮੱਸਿਆਵਾਂ ਬਹੁਭਾਂਤੀ ਹਨ। ਜਿੱਥੇ ਧਰਤੀ ਹੇਠਲੇ ਪਾਣੀ ਦੇ ਘਟਣ ਅਤੇ ਦਰਿਆਈ ਪਾਣੀਆਂ ਦੀ ਕਾਣੀ ਵੰਡ ਦੀਆਂ ਸਮੱਸਿਆਵਾਂ ਸੂਬੇ ਦੇ ਦਰਪੇਸ਼ ਹਨ, ਓਥੇ ਹੀ ਦਰਿਆਈ ਅਤੇ ਧਰਤੀ ਹੇਠਲੇ ਪਾਣੀ ਦੇਪਰਦੂਸ਼ਿਤ ਹੋ ਜਾਣਾ ਵੱਡੀ ਸਮੱਸਿਆ ਬਣ ਚੁੱਕੀ ਹੈ। ਖੇਤੀਬਾੜੀ ਅਤੇ ਵਾਤਾਵਰਨ ਜਾਗਰੂਕਤਾ ਕੇਂਦਰ ਵਲੋਂ ਸੰਯੁਕਤ ਰਾਸ਼ਟਰ ਵੱਲੋਂ ਮਿੱਥੇ ਗਏ “ਕੁਦਰਤ ਸੰਭਾਲ ਦਿਹਾੜੇ” ਮੌਕੇ ਲੁਧਿਆਣਾ ਵਿਖੇ ‘ਬੁੱਢੇ ਦਰਿਆ ਦੇ ਪ੍ਰਦੂਸ਼ਣ ਦਾ ਮਸਲਾ ਕਿਵੇਂ ਹੱਲ ਹੋਵੇ’ ਵਿਸ਼ੇ’ ਤੇ ਵਿਚਾਰ ਗੋਸ਼ਟੀ ਕਰਵਾਈ ਗਈ।

‘ਆਪ’ ਵਲੋਂ ਚੋਣ ਕਮਿਸ਼ਨ ਨੂੰ ਪੀਟੀਸੀ ਚੈਨਲ ਦੀ ਸ਼ਿਕਾਇਤ; ਪ੍ਰਸਾਰਣ ਬੰਦ ਕਰਨ ਦੀ ਮੰਗ

ਆਮ ਆਦਮੀ ਪਾਰਟੀ (ਆਪ) ਵੱਲੋਂ ਕੀਤੀ ਸ਼ਿਕਾਇਤ ਤੋਂ ਬਾਅਦ ਚੋਣ ਕਮਿਸ਼ਨ ਨੇ ਫੇਸਬੁੱਕ ਪੇਜ ‘ਅਕਾਲੀ ਆਵਾਜ਼’ ਚਲਾਉਣ ਵਾਲਿਆਂ ਦਾ ਪਤਾ ਲਾਉਣ ਲਈ ਮਾਮਲਾ ਸਾਈਬਰ ਅਪਰਾਧ ਸੈੱਲ ਹਵਾਲੇ ਕੀਤਾ ਹੈ। ‘ਆਪ’ ਨੇ ਪੀਟੀਸੀ ਨਿਊਜ਼ ਚੈਨਲ ਉਪਰ ਝੂਠੀਆਂ ਖਬਰਾਂ ਪ੍ਰਸਾਰਿਤ ਕਰਨ ਦੇ ਦੋਸ਼ ਲਾ ਕੇ ਇਸ ਚੈਨਲ ਨੂੰ 4 ਫਰਵਰੀ ਤੱਕ ਬੰਦ ਕਰਨ ਦੀ ਮੰਗ ਕੀਤੀ ਹੈ।

ਸ਼ੱਕੀ ਹਾਲਾਤ ‘ਚ ਪੰਜਾਬ ਪੁਲਿਸ ਦੇ ਸਿਪਾਹੀ ਦੀ ਮੌਤ; ਵਿਧਾਇਕ ਇਆਲੀ ਦੇ ਘਰ ਦੇ ਬਾਹਰ ਚੱਲੀ ਗੋਲੀ

ਹਲਕਾ ਦਾਖਾ ਤੋਂ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੇ ਹੰਬੜਾ ਰੋਡ ਸਥਿਤ ਘਰ ਦੇ ਬਾਹਰ ਸੋਮਵਾਰ ਨੂੰ ਸ਼ੱਕੀ ਹਾਲਾਤ ਵਿੱਚ ਗੋਲੀ ਲੱਗਣ ਕਾਰਨ ਪੰਜਾਬ ਪੁਲਿਸ ਦੇ ਸਿਪਾਹੀ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪਿਸਤੌਲ ਸਾਫ਼ ਕਰਦੇ ਸਮੇਂ ਅਚਾਨਕ ਚੱਲੀ ਗੋਲੀ ਕਾਰਨ ਉਸ ਦੀ ਮੌਤ ਹੋਈ। ਮ੍ਰਿਤਕ ਦੀ ਪਛਾਣ ਪਟਿਆਲਾ ਦੇ ਪਿੰਡ ਘੱਗਾ ਵਾਸੀ ਨਿਰਦੇਸ਼ ਸਿੰਘ ਵਜੋਂ ਹੋਈ।