ਦਿੱਲੀ ਨਗਰ ਨਿਗਮ (MCD) ਚੋਣਾਂ ਦੇ ਨਤੀਜੇ ਆ ਗਏ ਹਨ। ਖ਼ਬਰ ਲਿਖੇ ਜਾਣ ਤਕ ਇਨ੍ਹਾਂ ਨਤੀਜਿਆਂ 'ਚ ਭਾਜਪਾ ਨੇ 272 ਵਿਚੋਂ 181 ਸੀਟਾਂ ਜਿੱਤ ਕੇ ਪੂਰਨ ਬਹੁਮਤ ਹਾਸਲ ਕਰ ਲਿਆ ਹੈ। ਜਦਕਿ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਨੇ 45 ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ। ਦਿੱਲੀ ਨਗਰ ਨਿਗਮ ਦੀਆਂ ਚੋਣਾਂ 'ਚ ਕਾਂਗਰਸ ਨੇ 29 ਸੀਟਾਂ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।
ਦਿੱਲੀ ਨਗਰ ਨਿਗਮ ਲਈ 24 ਨੂੰ ਪਈਆਂ ਵੋਟਾਂ ਦੀ ਗਿਣਤੀ ਅੱਜ ਹੋ ਰਹੀ ਹੈ। ਦਿੱਲੀ ਨਗਰ ਨਿਗਮ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਇਨ੍ਹਾਂ ਚੋਣਾਂ 'ਚ ਦਿੱਲੀ ਦੇ 1.32 ਕਰੋੜ ਵੋਟਰਾਂ ਵਿਚੋਂ 71,39,994 ਨੇ ਆਪਣੀਆਂ ਵੋਟਾਂ ਦਾ ਇਸਤੇਮਾਲ ਕੀਤਾ। ਵੋਟਾਂ ਦੀ ਗਿਣਤੀ ਲਈ ਚੋਣ ਕਮਿਸ਼ਨ ਨੇ 35 ਕੇਂਦਰ ਬਣਾਏ ਹਨ। 272 ਵਾਰਡਾਂ ਵਾਲੀ ਐਮ.ਸੀ.ਡੀ. (ਦਿੱਲੀ ਨਗਰ ਨਿਗਮ) ਵਿਚ ਭਾਜਪਾ ਦਾ ਕਬਜ਼ਾ ਸੀ। ਇਨ੍ਹਾਂ ਚੋਣਾਂ 'ਚ ਵੀ ਹਾਲੇ ਤਕ ਮਿਲ ਰਹੇ ਸ਼ੁਰੂਆਤੀ ਰੁਝਾਨਾਂ ਤੋਂ ਲਗਦਾ ਹੈ ਕਿ ਭਾਜਪਾ ਦੁਬਾਰਾ ਆਪਣਾ ਕਬਜ਼ਾ ਬਰਕਰਾਰ ਰੱਖੇਗੀ।
ਦਿੱਲੀ ਨਗਰ ਨਿਗਮ ਦੀਆਂ ਅੱਜ ਹੋ ਰਹੀਆਂ ਚੋਣਾਂ ਲਈ ਸੁਰੱਖਿਆ ਦੀ ਜ਼ਿੰਮੇਵਾਰੀ ਦਿੱਲੀ ਪੁਲਿਸ ਅਤੇ ਨੀਮ ਫੌਜੀ ਦਸਤਿਆਂ ਦੇ ਹੱਥ ਹੋਵੇਗੀ। ਕੁੱਲ 272 ਵਾਰਡਾਂ ਦੇ ਨਤੀਜੇ 26 ਅਪਰੈਲ ਨੂੰ ਆਉਣਗੇ।