Tag Archive "mohali"

ਪੰਜਾਬ ਦਾ ਜਲ ਸੰਕਟ : ਜ਼ਿਲ੍ਹਾ ਮੋਹਾਲੀ

ਪੰਜਾਬ ਦਾ ਜਲ ਸੰਕਟ ਬਹੁ ਪਰਤੀ ਹੈ ਕਿਤੇ ਜ਼ਮੀਨੀ ਪਾਣੀ ਦੇ ਮੁੱਕਣ ਦਾ ਮਸਲਾ ਹੈ, ਕਿਤੇ ਪਾਣੀ ਦੇ ਪੱਤਣਾਂ ਵਿੱਚ ਪਾਣੀ ਘੱਟ ਹੈ, ਕਿਤੇ ਜ਼ਮੀਨੀ ਪਾਣੀ ਦੇ ਪਲੀਤ ਹੋਣ ਦਾ ਮਾਮਲਾ ਹੈ ਜਾਂ ਫਿਰ ਨਹਿਰੀ ਪਾਣੀ ਦਾ ਵਿਵਾਦ। ਵੱਖ-ਵੱਖ ਜ਼ਿਲਿਆਂ ਦੀ ਗੱਲ ਕਰਦੇ ਹੋਏ ਜਦੋਂ ਮੁਹਾਲੀ ਜ਼ਿਲ੍ਹੇ ਦੀ ਗੱਲ ਆਉਂਦੀ ਹੈ ਤਾਂ ਇਹ ਕਿਹਾ ਜਾ ਸਕਦਾ ਹੈ ਕਿ ਬਾਕੀ ਜ਼ਿਲ੍ਹਿਆਂ ਮੁਕਾਬਲੇ ਇਸ ਜ਼ਿਲ੍ਹੇ ਦੇ ਕੁਝ ਸੁਖਾਵੇਂ ਹਾਲਾਤ ਹਨ। ਜ਼ਮੀਨ ਹੇਠੋਂ ਪਾਣੀ ਕੱਢਣ ਦੀ ਦਰ 105% ਹੈ ਜਿਸ ਦਾ ਮਤਲਬ ਹੈ ਕਿ ਜਿੰਨਾ ਪਾਣੀ ਜ਼ਮੀਨ ਹੇਠ ਜਾ ਰਿਹਾ ਹੈ ਉਸ ਤੋਂ ਵੱਧ ਕੱਢਿਆ ਜਾ ਰਿਹਾ ਹੈ।

ਮੁਹਾਲੀ ਦੇ 7 ਫੇਜ਼ (ਕਾਰਖਾਨਾ ਇਲਾਕੇ) ਵਿਚ ਭਿਆਨਕ ਅੱਗ ਲੱਗੀ; ਲਪਟਾਂ ਨੇ ਅਸਮਾਨ ਛੂਹਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਕਾਰਖਨਿਆਂ ਵਾਲੇ ਇਲਾਕੇ ਚ ਸਥਿਤ ਇਕ ਰੰਗ ਦੇ ਕਾਰਖਾਨੇ ਚ ਅੱਜ ਬਾਅਦ ਦੁਪਹਿਰ ਅੱਗ ਲੱਗ ਗਈ। ਇਹ ਅੱਗ ਇੰਨੀ ਜ਼ੋਰ ਨਾਲ ਵਧੀ ਕਿ ਇਸ ਵਲੋਂ ਨਾਲ ਲੱਗਦੇ ਇਕ ਹੋਰ ਕਾਰਖਾਨੇ ਨੂੰ ਆਪਣੀ ਲਪੇਟ ਵਿਚ ਲੈ ਲੈਣ ਦੀਆਂ ਖਬਰਾਂ ਹਨ।

ਦੇਸ਼ ਧਰੋਹ ਮਾਮਲੇ ਵਿੱਚ ਮੋਹਾਲੀ ਅਦਾਲਤ ਵੱਲੋਂ ਕੈਪਟਨ ਸਰਕਾਰ ਨੂੰ ਝਟਕਾ

''ਰਿਫਰੈਡੰਮ 2020'' ਦੀ ਚੱਲ ਰਹੀ ਮੁਹਿੰਮ ਨੂੰ ਲੈ ਕੇ ਪੋਸਟਰਾਂ ਦੀ ਛਪਾਈ ਕਰਨ ਵਾਲੇ ਗੁਰਪ੍ਰੀਤ ਸਿੰਘ ਖਿਲਾਫ਼ ਸਥਾਨਕਥਾਣਾ ਸੋਹਾਣਾ ਵਿਚ ਪੁਲਿਸ ਵਲੋਂ ਦੇਸ਼ ਧਰੋਹ ਦੀਆਂ ਧਰਾਵਾਂ ਹੇਠ ਪਰਚਾ ਦਰਜ ਕਰ ਸ਼ੁਕਰਵਾਰ ਮੋਹਾਲੀ ਅਦਾਲਤ ਦੇ ਜੁਡੀਸ਼ੀਅਲ ਮੈਜੀਸਟਰੇਟ ਫਸਟ ਕਲਾਸ, ਸ. ਹਰਪ੍ਰੀਤ ਸਿੰਘ ਦੀ ਕੋਰਟ ਵਿਚ ਸਖ਼ਤ ਸੁਰਖਿਆ ਹੇਠ ਪੇਸ਼ ਕੀਤਾ ਗਿਆ। ਇਸ ਮੌਕੇ ਮੁਲਜ਼ਮ ਗੁਰਪ੍ਰੀਤ ਸਿੰਘ ਵਲੋਂ ਮਨੁੱਖੀ ਅਧਿਕਾਰਾਂ ਦੇ ਵਕੀਲ ਤੇਜਿੰਦਰ ਸਿੰਘ ਸੂਦਨ ਅਤੇ ਗਗਨ ਅਗਰਵਾਲ ਪੇਸ਼ ਹੋਏ।

ਮੋਹਾਲੀ ਪੁਲਿਸ ਵੱਲੋਂ ਤਿੰਨ ਵਿਅਕਤੀਆਂ ਨੂੰ ਹਥਿਆਰਾਂ ਸਮੇਤ ਫੜਨ ਦਾ ਦਾਅਵਾ

ਪਠਾਨਕੋਟ ਫੌਜੀ ਹਵਾਈ ਅੱਡੇ ‘ਤੇ ਹਥਿਆਰਬੰਦ ਹਮਲਾਵਰਾਂ ਵੱਲੋਂ ਕੀਤੇ ਗਏ ਹਮਲੇ ਦੇ ਮੱਦੇਨਜ਼ਰ ਚੌਕਸੀ ਵਜੋਂ ਚੱਲ ਰਹੀ ਤਲਾਸ਼ੀ ਮੁਹਿੰਮ ਦੌਰਾਨ ਪੰਜਾਬ ਦੀ ਮੋਹਾਲੀ ਪੁਲਸ ਨੇ ਖਰੜ ਤੋਂ ਵੱਡੀ ਗਿਣਤੀ 'ਚ ਹਥਿਆਰਾਂ ਸਮੇਤ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ।