ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਭਾਵੇਂ ਲੰਬਾਂ ਸਮਾਂ ਦਿੱਲੀ ਮਾਡਲ ਜਾਂ ਮੰਨੂਵਾਦੀਆਂ ਦੇ ਵਿਕਾਸ ਮਾਡਲ ਨੂੰ ਜਾਇਜ਼ ਠਹਿਰਾਇਆ ਪਰ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਦਿਹਾੜੇ ਤੇ ਉਨ੍ਹਾਂ ਮੰਨ ਲਿਆ ਸੀ ਕਿ ਕਰਤਾਰਪੁਰ ਸਾਹਿਬ ਦਾ ਮਾਡਲ ਹੀ ਦੇਸ਼ ਤੇ ਸੰਸਾਰ ਦੇ ਲੋਕਾਂ ਦਾ ਕਲਿਆਣ ਕਰ ਸਕਦਾ ਹੈ।
ਭਾਰਤੀ ਸੁਪਰੀਮ ਕੋਰਟ ਨੇ ਅੱਜ ਤੀਜੀ ਵਾਰ ਸਮਾਜ ਸੇਵਿਕਾ ਤੀਸਤਾ ਸੀਤਲਵਾੜ ਤੇ ਉਨ੍ਹਾਂ ਦੇ ਪਤੀ ਨੂੰ ਰਾਹਤ ਦਿੰਦਿਆਂ ਗੁਜਰਾਤ ਪੁਲੀਸ ਨੂੰ ਹੁਕਮ ਦਿੱਤਾ ਹੈ ਕਿ ਉਹ ਅਗਲੇ ਹੁਕਮਾਂ ਤੱਕ ਉਨ੍ਹਾਂ ਦੀ ਗ੍ਰਿਫਤਾਰੀ ਨਾ ਕਰੇ।
ਇੱਥੋਂ ਦੀ ਇੱਕ ਅਦਾਲਤ ਨੇ ਸਾਲ 2002 ਵਿੱਚ ਹੋਏ ਮੁਸਲਿਮ ਕਤਲੇਆਮ ਦੇ ਇੱਕ ਕੇਸ ਵਿੱਚ ਸਾਰੇ ਦੇ ਸਾਰੇ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ।
ਗੁਜਰਾਤ ਵਿੱਚ ਸੰਨ 2002 ਵਿੱਚ ਹੋਏ ਮੁਸਲਮਾਨਾ ਦੇ ਕਤਲੇਆਮ ਵਿੱਚ ਪੀੜਤਾਂ ਨੂੰ ਇਨਸਾਫ ਦੁਆਉਣ ਲਈ ਕਾਰਜ਼ਸੀਲ ਅਤੇ ਕਤਲੇਆਮ ਦੇ ਦੋਸੀਆਂ ਨੂੰ ਅਦਾਲਤੀ ਕਟਹਿਰੇ ਤੱਕ ਲਿਜਾਣ ਵਾਲੀ ਮਨੁੱਖੀ ਅਧਿਕਾਰ ਕਾਰਕੂਨ ਅਤੇ ਸਮਾਜ ਸੇਵਕਾ ਤੀਸਤਾ ਸੀਤਲਵਾੜ ਅਤੇ ਉਸਦੇ ਪਤੀ ਦੀ ਗ੍ਰਿਫਤਾਰੀ ‘ਤੇ ਭਾਰਤੀ ਸੁਪਰੀਮ ਕੋਰਟ ਨੇ ਇੱਕ ਦਿਨ ਦੀ ਰੋਕ ਲਾ ਦਿੱਤੀ ਹੈ।
ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਮਰੀਕਾ ਫੇਰੀ ਦੌਰਾਨ ਮਨੁੱਖੀ ਅਧਿਕਾਰ ਸੰਗਠਨ ਅਮਰੀਕੀ ਜਸਟਿਸ ਸੈਂਟਰ ਵੱਲੋਂ ਅਮਰੀਕਾ ਦੀ ਇਕ ਅਦਾਲਤ ਨੇ ਸਾਲ 2002 ਦੇ ਗੁਜਰਾਤ ਦੰਗਿਆਂ ਵਿਚ ਕਥਿਤ ਭੂਮਿਕਾ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖਿਲਾਫ ਦਾਇਰ ਇਕ ਮਾਮਲੇ ਦੀ ਪਿੱਠਭੂਮੀ ਵਿਚ ਉਨ੍ਹਾਂ ਨੂੰ ਦਿੱਤੀ ਗਈ ਛੋਟ ਦੇ ਸਬੰਧ ਵਿਚ ਇਕ ਮਨੁੱਖੀ ਅਧਿਕਾਰ ਸੰਗਠਨ ਵੱਲੋਂ ਉਠਾਏ ਗਏ ਸਵਾਲਾਂ 'ਤੇ ਵਿਦੇਸ਼ ਵਿਭਾਗ ਤੋਂ ਜਵਾਬ ਮੰਗਿਆ ਹੈ।
ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਮਰੀਕੀ ਫੇਰੀ ਦੌਰਾਨ ਅਮਰੀਕਾ ਵਿਬੱਚ ਮਨੁੱਖੀ ਅਧਿਕਾਰਾਂ ਦੀ ਸੰਸਥਾ "ਅਮਰੀਕਨ ਜਸਟਿਸ ਸੈਂਟਰ" ਵੱਲੋਂ ਮੋਦੀ ਖਿਲਾਫ ਸੰਨ 2002 ਵਿੱਚ ਗੁਜਰਾਤ ਵਿੱਚ ਮੁਸਲਮਾਨਾਂ ਦੇ ਹੋਏ ਕਤਲੇਆਮ ਵਿੱਚ ਸ਼ਮੂਲੀਅਤ ਹੋਣ ਦੇ ਦੋਸ਼ਾਂ ਵਿੱਚ ਅਮਰੀਕੀ ਸੰਘੀ ਅਦਾਲਤ ਵਿੱਚ ਕੇਸ ਦਾਇਰ ਕੀਤਾ ਸੀ ਅਤੇ ਸੰਘੀ ਅਦਾਲਤ ਨੇ ਨਰਿੰਦਰ ਮੋਦੀ ਖਿਲਾਫ ਸੰਮਨ ਜਾਰੀ ਕੀਤੇ ਸਨ।
ਅੱਜ ਜਿੱਥੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਊਯਾਰਕ ਦੇ ਮੈਡੀਸਨ ਸਕਵੇਅਰ 'ਤੇ ਭਾਰਤੀ ਮੂਲ ਦੇ ਲੋਕਾਂ ਵੱਲੋਂ ਕਰਵਾਏ ਗਏ ਸਮਾਗਮ ਵਿੱਚ ਮੋਦੀ ਦੇ ਭਾਸ਼ਣ ਨੂੰ ਸੁਨਣ ਲਈ ਭਾਰਤ ਮੂਲ਼ ਦੇ ਲੋਕ ਵੱਡੀ ਗਿਣਤੀ ਵਿੱਚ ਪਹੂੰਚੇ ਹੋਏ ਸਨ, ਉੱਥੇ ਮੈਡੀਸਨ ਸਕੁਐਰ ਦੇ ਬਾਹਰ ਵੱਡੀ ਗਿਣਤੀ ਵਿੱਚ ਲੋਕ ਉਸਦਾ ਵਿਰੋਧ ਵੀ ਕਰ ਰਹੇ ਸਨ।।
ਨਿਊਯਾਰਕ 'ਚ ਰਹਿਣ ਵਾਲੇ ਕਾਨੂੰਨੀ ਸਲਾਹਕਾਰ ਨੇ ਪੱਤਰਕਾਰਾਂ ਦੱਸਿਆ ਕਿ ਅਮਰੀਕਨ ਜਸਟਿਸ ਸੈਂਟਰ ਨੇ ਅਗਲੇ ਦੋ ਦਿਨਾਂ 'ਚ ਸ਼ਹਿਰ 'ਚ ਮੋਦੀ ਦੇ ਕਈ ਜਨਤਕ ਸਮਾਰੋਹਾਂ ਦੌਰਾਨ ਅਦਾਲਤ ਦੇ ਸੰਮਨ ਮੋਦੀ ਤੱਕ ਪਹੁੰਚਾਉਣ ਵਾਲੇ ਨੂੰ 10,000 ਡਾਲਰ ਦਾ ਇਨਾਮ ਦੀ ਪੇਸ਼ਕਸ਼ ਕੀਤੀ ਗਈ ਹੈ।
ਰਾਜਸੀ ਸੱਤਾ ਅਤੇ ਬਹੁ-ਗਿਣਤੀ ਦੇ ਹੰਕਾਰ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਆਗੂ ਡਾ. ਪ੍ਰਵੀਨ ਤੋਗੜੀਆ ਵੱਲੋਂ ਮੁਸਲਮਾਨਾ ਨੂੰ ਧਮਕਾਉਣ ਦੇ ਆਪਣੇ ਬਿਆਨ, ਜਿਸ ਵਿੱਚ ਉਸਨੇ ਕਿਹਾ ਸੀ “ਕਿ ਸ਼ਾਇਦ ਤੁਸੀਂ ਭੁੱਲ ਗਏ ਹੋਵੋਗੇ ਪਰ ਮੁਜ਼ਫਰਨਗਰ ਤੁਸੀਂ ਨਹੀਂ ਭੁੱਲੇ ਹੋਵੋਗੇ ਹਿੰਦੂਆਂ ਦੀ ਸਹਿਣਸ਼ੀਲਤਾ ਨੂੰ ਕਾਇਰਤਾ ਸਮਝਣ ਦੀ ਹਿੰਮਾਕਤ ਨਾ ਕਰੋ ਅਤੇ ਮੁਜ਼ਫਰਨਗਰ ਨੂੰ ਹਮੇਸ਼ਾਂ ਯਾਦ ਰੱਖੋ”, ਸੰਬੰਧੀ ਸੋਮਵਾਰ ਨੂੰ ਕਿਹਾ ਕਿ ਉਹ ਅਪਣੇ ਬਿਆਨ ‘ਤੇ ਕਾਇਮ ਹੈ।
ਅਮਰੀਕਾ ਵਿੱਚ ਸਿੱਖ ਹੱਖਾਂ ਲਈ ਸੰਘਰਸ਼ ਕਰ ਰਹੀ ਸਿੱਖ ਜੱਥੇਬੰਦੀ ਸਿੱਖਸ ਫਾਰ ਜਸਟਿਸ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਸਤਾਵਤ ਅਮਰੀਕਾ ਫੇਰੀ ਖਿਲਾਫ ਇੱਕ ਆਨ ਲਾਈਨ ਮੁਹਿੰਮ, ਸ਼ੁਰੂ ਕੀਤੀ ਹੈ।
Next Page »