ਮਾਇਆ ਕੋਡਨਾਨੀ 2002 ਗੁਜਰਾਤ ਕਤਲੇਆਮ ਦੇ ਮਾਮਲੇ ਵਿਚ ਭਾਜਪਾ ਦੀ ਸਜਾ-ਜ਼ਾਫਤਾ ਸਾਬਕਾ ਵਿਧਾਇਕ ਹੈ। ਬੀਤੇ ਦਿਨੀਂ ਭਾਜਪਾ ਦੇ ਕੇਂਦਰੀ ਪ੍ਰਧਾਨ ਅਮਿਤ ਸ਼ਾਹ ਨੇ ਮਾਇਆ ਕੋਡਨਾਨੀ ਵਿਰੁਧ ਚੱਲਦੇ ਇਕ ਮਾਮਲੇ ਵਿਚ ਬਚਾਅ ਪੱਖ ਦੇ ਗਵਾਹ ਵੱਜੋਂ ਅਦਾਲਤ ਵਿਚ ਗਵਾਹੀ ਦਿੱਤੀ ਹੈ।
ਇਰਸ਼ਾਦ ਨੇ ਦੱਸਿਆ, "ਪੁਲਿਸ ਵਲੋਂ ਸ਼ੱਕ ਦੇ ਆਧਾਰ 'ਤੇ ਚੁੱਕਿਆ ਗਿਆ, ਹਾਲੇ ਅਦਾਲਤ 'ਚ ਕੇਸ ਚੱਲਦਾ ਹੀ ਸੀ ਕਿ ਮੀਡੀਆ ਨੇ 'ਅੱਤਵਾਦੀ' ਬਣਾ ਦਿੱਤਾ।"
ਮੁੰਬਈ ਦੀ ਇਕ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਨੇ ਗੁਜਰਾਤ ਦੇ ਸਾਬਕਾ ਆਈ. ਪੀ. ਐਸ. ਅਧਿਕਾਰੀ ਡੀ. ਜੀ. ਵਣਜਾਰਾ ਅਤੇ ਰਾਜਸਥਾਨ ਕਾਡਰ ਦੇ ਆਈ. ਪੀ. ਐਸ. ਅਧਿਕਾਰੀ ਦਿਨੇਸ਼ ਐਮ. ਐਨ. ਨੂੰ ਸੋਹਰਾਬੂਦੀਨ ਸ਼ੇਖ ਅਤੇ ਤੁਲਸੀਰਾਮ ਪਰਜਾਪਤੀ ਨਾਲ ਸਬੰਧਿਤ ਫ਼ਰਜ਼ੀ ਮੁਕਾਬਿਲਆਂ ਦੇ ਮਾਮਲਿਆਂ 'ਚ ਮੰਗਲਵਾਰ (1 ਜੁਲਾਈ) ਨੂੰ ਬਰੀ ਕਰ ਦਿੱਤਾ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਪ੍ਰੈਸ ਬਿਆਨ ਜਾਰੀ ਕਰਕੇ ਇਜ਼ਰਾਇਲ ਵਿਚ ਯਹੂਦੀਆਂ ਨਾਲ ਮੋਦੀ ਦੀ ਹੋ ਰਹੀ ਮੁਲਾਕਾਤ ਉਤੇ ਗਹਿਰੇ ਦੁਖ ਦਾ ਇਜ਼ਹਾਰ ਕੀਤਾ। ਸ. ਮਾਨ ਨੇ ਕਿਹਾ ਕਿ ਭਾਰਤ ਵਿਚ ਮੁਸਲਮਾਨਾਂ ਅਤੇ ਸਿਖਾਂ ਨੂੰ ਫਿਰਕੂ ਹੁਕਮਰਾਨਾਂ ਵਲੋਂ ਕੀਤੇ ਜਾ ਰਹੇ ਜ਼ੁਲਮਾਂ ਨਾਲ ਨਜਿੱਠਣ ਲਈ ਇਕ ਪਲੇਟਫਾਰਮ 'ਤੇ ਇਕੱਠੇ ਹੋਣਾ ਪਵੇਗਾ।
ਰਾਜਸਥਾਨ ਦੇ ਅਲਵਰ 'ਚ ਗਊ ਰਖਸ਼ਕਾਂ ਨੇ ਕੁੱਝ ਦਿਨ ਪਹਿਲਾ ਹਰਿਆਣਾ ਨਾਲ ਸਬੰਧਤ 15 ਲੋਕਾਂ 'ਤੇ ਹਮਲਾ ਕਰ ਦਿੱਤਾ। ਕਾਨੂੰਨ ਨੂੰ ਆਪਣੇ ਹੱਥ ਵਿਚ ਲੈਂਦੇ ਹੋਏ ਇਨ੍ਹਾਂ ਲੋਕਾਂ ਵਲੋਂ ਗਊਆਂ ਨੂੰ 6 ਗੱਡੀਆਂ ਵਿਚ ਲਿਜਾਅ ਰਹੇ ਲੋਕਾਂ ਦੀ ਜੰਮ ਕੇ ਕੁੱਟਮਾਰ ਕੀਤੀ ਤੇ ਜਿਨ੍ਹਾਂ ਵਿਚੋਂ ਇਕ ਵਿਅਕਤੀ ਪੀਹਲੂ ਖਾਨ ਦੀ ਇਲਾਜ ਦੌਰਾਨ ਮੌਤ ਹੋ ਗਈ।
ਪਠਾਨਕੋਟ ਏਅਰਬੇਸ ਕੋਲੋਂ ਏਅਰਬੇਸ ਦੇ ਜਵਾਨਾਂ ਨੇ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਹਿਰਾਸਤ 'ਚ ਲਏ ਗਏ ਨੌਜਵਾਨ ਦਾ ਨਾਮ ਮੋਬੀਨ ਹੈ ਤੇ ਉਹ ਬਿਹਾਰ ਦਾ ਰਹਿਣ ਵਾਲਾ ਹੈ। ਮੁੱਢਲੀ ਪੁੱਛਗਿੱਛ ਤੋਂ ਬਾਅਦ ਨੌਜਵਾਨ ਨੂੰ ਪੁਲਿਸ ਹਵਾਲੇ ਕਰ ਦਿੱਤਾ ਹੈ।
ਇੰਡੀਅਨ ਮੁਜਾਹਦੀਨ (IM) ਦੇ ਮੋਢੀ ਮੈਂਬਰਾਂ ਵਿਚੋਂ ਯਾਸੀਨ ਭਟਕਲ ਅਤੇ ਚਾਰ ਹੋਰਾਂ ਨੂੰ ਸਾਲ 2013 'ਚ ਹੈਦਰਾਬਾਦ ਦੇ ਦਿਲਸੁਖਨਗਰ 'ਚ ਹੋਏ ਦੂਹਰੇ ਬੰਬ ਧਮਾਕੇ ਦੇ ਕੇਸ ਵਿਚ ਮੌਤ ਦੀ ਸਜ਼ਾ ਸੁਣਾਈ ਗਈ ਹੈ।
ਸਿਮੀ ਦੇ ਅੱਠ ਮੈਂਬਰਾਂ ਦੀ ਕਹੇ ਜਾਂਦੀ ਪੁਲਿਸ ਮੁਕਾਬਲੇ 'ਚ ਮੌਤ 'ਤੇ ਉੱਠ ਰਹੇ ਸਵਾਲਾਂ ਦੇ ਵਿਚ ਉਨ੍ਹਾਂ ਦੇ ਵਕੀਲ ਨੇ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਾਉਣ ਅਤੇ ਇਸ ਲਈ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣ ਦੀ ਗੱਲ ਕਹੀ ਹੈ।
ਭੋਪਾਲ ਦੀ ਕੇਂਦਰੀ ਜੇਲ੍ਹ ਤੋਂ ਫਰਾਰ ਹੋਏ ਸਿਮੀ ਦੇ ਕਾਰਜਕਰਤਾ ਪੁਲਿਸ ਮੁਕਾਬਲੇ 'ਚ ਮਾਰੇ ਗਏ ਹਨ। ਮੱਧ ਪ੍ਰਦੇਸ਼ ਦੇ ਗ੍ਰਹਿ ਮੰਤਰੀ ਭੁਪਿੰਦਰ ਸਿੰਘ ਨੇ ਇਹ ਜਾਣਕਾਰੀ ਦਿੱਤੀ। ਰਾਜ ਦੇ ਗ੍ਰਹਿ ਮੰਤਰੀ ਨੇ ਦੱਸਿਆ ਕਿ ਪਿੰਡ ਈਂਟਖੇੜਾ 'ਚ ਪੁਲਿਸ ਨੇ ਸਾਰਿਆਂ ਨੂੰ ਘੇਰ ਲਿਆ ਜਿਸਤੋਂ ਬਾਅਦ ਇਨਕਾਉਂਟਰ 'ਚ ਸਾਰੇ ਮਾਰੇ ਗਏ। ਇਹ ਸਾਰੇ ਸਿਮੀ ਨਾਲ ਜੁੜੇ ਹੋਏ ਦੱਸੇ ਜਾ ਰਹੇ ਹਨ।
ਭੋਪਾਲ 'ਚ ਪੁਲਿਸ ਦਾ ਕਹਿਣਾ ਹੈ ਕਿ ਸੈਂਟਰਲ ਜੇਲ੍ਹ ਤੋਂ ਪਾਬੰਦੀਸ਼ੁਦਾ ਜਥੇਬੰਦੀ ਸਿਮੀ ਦੇ ਅੱਠ ਕਾਰਜਕਰਤਾ ਫਰਾਰ ਹੋ ਗਏ ਹਨ।
« Previous Page — Next Page »