Tag Archive "namdhari-dera"

ਨਾਮਧਾਰੀ ਸੰਪਰਦਾ ਦੇ ਖਿਲਾਫ ਕਾਰਵਾਈ ਨਾ ਕਰਨ ਤੇ ਸ਼੍ਰੋਮਣੀ ਕਮੇਟੀ ਖਿਲਾਫ ਕੇਸ ਦਾਇਰ

ਭਾਈ ਬਲਦੇਵ ਸਿੰਘ ਸਿਰਸਾ ਨੇ ਸ਼੍ਰੋਮਣੀ ਕਮੇਟੀ ਖ਼ਿਲਾਫ਼ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਵਿੱਚ ਕੇਸ ਦਾਇਰ ਕੀਤਾ

ਕਾਂਗਰਸ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਵਲੋਂ ਨਾਮਧਾਰੀ ਮੁਖੀ ਨਾਲ ਬੰਦ ਕਮਰਾ ਮੀਟਿੰਗ

ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਕ ਪੰਜਾਬ ਦੇ ਕਾਂਗਰਸੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੱਤਾ ਨਾਮਧਾਰੀ ਮਤ ਦੇ ਮੁੱਖ ਕੇਂਦਰ ਪਿੰਡ ਭੈਣੀ (ਜ਼ਿਲ੍ਹਾ ਲੁਧਿਆਣਾ) ਵਿਖੇ ਪੁੱਜੇ ਤੇ ਨਾਮਧਾਰੀ ਮੁਖੀ ਉਦੈ ਸਿੰਘ ਨਾਲ ਬੰਦ ਕਮਰਾ ਮੀਟਿੰਗ ਕੀਤੀ।

ਨਾਮਧਾਰੀ ਸੰਪਰਦਾ ਦੇ ਮੌਜੂਦਾ ਮੁੱਖੀ ਬਾਬਾ ਉਦੈ ਸਿੰਘ ਨੂੰ “ਸਰਕਾਰੀ ਸੁਰੱਖਿਆ” ਕਤਈ ਨਹੀਂ ਲੈਣੀ ਚਾਹੀਦੀ : ਮਾਨ

ਅੱਜ ਜਾਰੀ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਹੈ ਕਿ ਨਾਮਧਾਰੀ ਸੰਪਰਦਾ ਦੇ ਮੌਜੂਦਾ ਮੁਖੀ ਉਦੈ ਸਿੰਘ ਨੂੰ ਸਰਕਾਰ ਵੱਲੋਂ ਦਿੱਤੀ ਗਈ ਜ਼ੈਡ-ਪਲੱਸ ਸੁਰੱਖਿਆ ਨਹੀਂ ਲੈਣੀ ਚਾਹੀਦੀ।

ਨਾਮਧਾਰੀ ਡੇਰੇ ਦੇ ਸਾਬਕਾ ਮੁਖੀ ਜਗਜੀਤ ਸਿੰਘ ਦੀ ਪਤਨੀ ਚੰਦ ਕੌਰ ਨੂੰ ਮਾਰੀ ਗੋਲੀ

ਲੁਧਿਆਣਾ: ਨਾਮਧਾਰੀ ਡੇਰੇ ਦੇ ਸਾਬਕਾ ਮੁਖੀ ਜਗਜੀਤ ਸਿੰਘ ਦੀ ਧਰਮ ਪਤਨੀ ਚੰਦ ਕੌਰ ਨੂੰ ਅੱਜ ਨਾਮਧਾਰੀ ਡੇਰੇ ਭੈਣੀ ਵਿਖੇ ਅਣਪਛਾਤੇ ਬੰਦਿਆਂ ਵੱਲੋਂ ਗੋਲੀ ਮਾਰ ਕੇ ਗੰਭੀਰ ਜਖਮੀ ਕਰ ਦਿੱਤਾ ਗਿਆ ਹੈ। ਜਖਮੀ ਹਾਲਤ ਵਿੱਚ ਉਨ੍ਹਾਂ ਨੂੰ ਅਪੋਲੋ ਹਸਪਤਾਲ ਲੁਧਿਆਣਾ ਵਿਖੇ ਦਾਖਿਲ ਕਰਵਾਇਆ ਗਿਆ ਹੈ।