ਨਾਨਕਸ਼ਾਹੀ ਕੈਲੰਡਰ ਦੇ ਮੁੱਦੇ ‘ਤੇ ਸ਼੍ਰੋਮਣੀ ਕਮੇਟੀ, ਸੰਤ ਸਮਾਜ ਅਤੇ ਬਾਦਲ ਦਲ ਦਰਮਿਆਨ ਚੱਲ ਰਿਹਾ ਵਿਵਾਦ ਸਿਖਰ ‘ਤੇ ਪਹੁੰਚ ਚੁਕਿਆ ਹੈ ਅਤੇ ਨਾਨਕਸ਼ਾਹੀ ਕੈਲੰਡਰ ਨੂੰ ਲਾਗੂ ਕਰਵਾਉਣ ਅਤੇ ਬਿਕਰਮੀ ਕੈਲੰਡਰ ਦਾ ਸਖਤ ਵਿਰੋਧ ਕਰ ਰਹੇ ਤਖਤ ਸਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੂੰ ਅਹੁਦੇ ਤੋਂ ਹਟਾਉਣ ਲਈ ਸ਼੍ਰੋਮਣੀ ਕਮੇਟੀ ਨੇ ਕਾਰਵਾਈ ਸ਼ੁਰੂ ਕਰਕੇ ਕੇ ਜੱਥੇਦਾਰ ਨੰਦਗੜ੍ਹ ਖਿਲਾਫ ਸ਼੍ਰੌਮਣੀ ਕਮੇਟੀ ਦੇ ਲਗਭਗ 150 ਮੈਂਬਰਾਂ ਕੋਲੋਂ ਸਹਿਮਤੀ ਲੈ ਲਈ ਹੈ।
ਸਿੱਖ ਹਿੱਤਾਂ ਲਈ ਸੰਘਰਸ਼ਸ਼ੀਲ ਜਥੇਬੰਦੀ ਦਲ ਖ਼ਾਲਸਾ ਨੇ ਦਾਅਵਾ ਕੀਤਾ ਹੈ ਕਿ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਹੁਕਮਾਂ ਨਾਲ ਸ਼੍ਰੋਮਣੀ ਕਮੇਟੀ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੂੰ ਅਹੁਦੇ ਤੋਂ ਹਟਾ ਰਹੀ ਹੈ ਅਤੇ ਇਸ ਸਬੰਧੀ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੇ ਅਗਾਊਂ ਹੀ ਦਸਤਖ਼ਤ ਹਾਸਲ ਕਰਨ ਲਈ ਮੁਹਿੰਮ ਚਲਾਈ ਗਈ ਹੈ। ਇਸ ਸਬੰਧੀ ਕਾਰਵਾਈ ਕਰਨ ਲਈ ਸ਼੍ਰੋਮਣੀ ਕਮੇਟੀ ਨੇ ਆਪਣੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ 17 ਜਨਵਰੀ ਨੂੰ ਸੱਦੀ ਹੈ।
ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਅਮਰੀਕਾ ਤੋਂ ਭੇਜੇ ਇਸ ਮੰਗ ਪੱਤਰ ਵਿੱਚ ਅਮਰੀਕਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਵੰਤ ਸਿੰਘ ਹੋਠੀ ਅਤੇ ਕੋਆਰਡੀਨੇਟਰ ਡਾ. ਪ੍ਰਿਤਪਾਲ ਸਿੰਘ ਨੇ ਆਖਿਆ ਕਿ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਵਿੱਚ ਤਰੁੱਟੀਆਂ ਹੋਣ ਕਾਰਨ ਖ਼ੁਸ਼ੀ ਤੇ ਗ਼ਮ ਦੇ ਦਿਹਾੜੇ ਇੱਕੋ ਤਰੀਕ ‘ਤੇ ਆ ਰਹੇ ਹਨ, ਜਿਸ ਕਾਰਨ ਸੰਗਤ ਦੁਚਿੱਤੀ ਵਿੱਚ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਮੂਹ ਸਿੰਘ ਸਾਹਿਬਾਨ ਦੀ ਮੀਟਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਵਿੱਚ ਸੱਦ ਕੇ ਪੂਰਨ ਤੌਰ ‘ਤੇ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਲਾਗੂ ਕੀਤਾ ਜਾਵੇ।
ਨਾਨਕਸ਼ਾਹੀ ਕੈਲੰਡਰ ਦੇ ਮੁੱਦੇ ‘ਤੇ ਬਾਦਲ ਦਲ, ਸੰਤ ਸਮਾਜ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਵਿਚਕਾਰ ਚੱਲਦੇ ਤਨਾਅ ਅਤੇ ਜੱਥੇਦਾਰ ਨੂੰ ਅਹੁਦੇ ਤੋਂ ਹਟਾਉਣ ਦੇ ਮਾਮਲੇ ਵਿੱਚ ਸੁਖਬੀਰ ਬਾਦਲ ਅਤੇ ਜੱਥੇਦਾਰ ਨੰਦਗੜ੍ਹ ਵਿਚਾਕਰ ਫੌਨ ‘ਤੇ ਗੱਲਬਾਤ ਹੋਣ ਤੋਂ ਬਾਅਦ ਇੱਕ ਆਰਜ਼ੀ ਤੌਰ ‘ਤੇ ਇਹ ਮੁੱਦਾ ਮਾਘੀ ਤਕ ਸ਼ਾਂਤ ਹੋ ਗਿਆ ਹੈ।
« Previous Page