Tag Archive "nankana-sahib"

ਵਿਸਾਖੀ ਮੌਕੇ ਪੰਜਾ ਸਾਹਿਬ (ਪਾਕਿਸਤਾਨ) ਜਾਣ ਵਾਲੇ ਸ਼ਰਧਾਲੂ 10 ਜਨਵਰੀ ਤੱਕ ਪਾਸਪੋਰਟ ਜਮ੍ਹਾਂ ਕਰਵਾਉੇਣ

ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਦਾ ਦਿਹਾੜਾ ਹਰ ਸਾਲ ਦੀ ਤਰ੍ਹਾਂ 14 ਅਪ੍ਰੈਲ 2017 ਨੂੰ ਮਨਾਇਆ ਜਾ ਰਿਹਾ ਹੈ। ਇਸ ਮੌਕੇ 'ਤੇ ਪਾਕਿਸਤਾਨ ‘ਚ ਸਥਿਤ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਨੂੰ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਸਿਫਾਰਸ਼ ਸਹਿਤ 10 ਜਨਵਰੀ 2017 ਤੱਕ ਸ਼੍ਰੋਮਣੀ ਕਮੇਟੀ ਦੇ ਦਫ਼ਤਰ; ਯਾਤਰਾ ਵਿਭਾਗ (ਅੰਮ੍ਰਿਤਸਰ) ਵਿਖੇ ਜਮ੍ਹਾਂ ਕਰਵਾਉਣ।

ਵਿਸਾਖੀ ‘ਤੇ ਪੰਜਾ ਸਾਹਿਬ ਜਾਣ ਦੇ ਚਾਹਵਾਨ ਪਾਸਪੋਰਟ 30 ਦਸੰਬਰ ਤੱਕ ਜਮ੍ਹਾਂ ਕਰਵਾਉੇਣ: ਸ਼੍ਰੋਮਣੀ ਕਮੇਟੀ

ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਦਾ ਦਿਹਾੜਾ ਮਨਾਉਣ ਲਈ ਅਪ੍ਰੈਲ 2017 ਨੂੰ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨਾਂ ਨੂੰ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਦੀ ਸਿਫਾਰਸ਼ ਸਹਿਤ 30 ਦਸੰਬਰ 2016 ਤੱਕ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਉਣ।

ਨਨਕਾਣਾ ਸਾਹਿਬ ’ਚ ਮਨਾਇਆ ਗਿਆ ਪ੍ਰਕਾਸ਼ ਪੁਰਬ; ਵਿਦੇਸ਼ਾਂ ਤੋਂ ਹਜ਼ਾਰਾਂ ਦੀ ਗਿਣਤੀ ‘ਚ ਸੰਗਤਾਂ ਪੁੱਜੀਆਂ

ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਪੁਰਬ ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ, ਨਨਕਾਣਾ ਸਾਹਿਬ ਵਿਖੇ ਵੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਭਾਰਤੀ ਉਪਮਹਾਂਦੀਪ ਸਮੇਤ ਵੱਖ-ਵੱਖ ਮੁਲਕਾਂ ਤੋਂ ਪੁੱਜੇ ਸਿੱਖ ਸ਼ਰਧਾਲੂਆਂ ਨੇ ਇਸ ਮੌਕੇ ਹੋਏ ਧਾਰਮਿਕ ਸਮਾਗਮ ਵਿਚ ਉਤਸ਼ਾਹ ਨਾਲ ਸ਼ਿਰਕਤ ਕੀਤੀ।

ਪਾਕਿਸਤਾਨ ਵਲੋਂ 1249 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ; ਜਥਾ ਭੇਜਣ ਬਾਰੇ ਸ਼੍ਰੋਮਣੀ ਕਮੇਟੀ ਦੁਵਿਧਾ ‘ਚ

ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ ’ਤੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਵਾਸਤੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭਾਵੇਂ ਪਾਕਿਸਤਾਨੀ ਹਾਈ ਕਮਿਸ਼ਨ ਵੱਲੋਂ 1249 ਯਾਤਰੂਆਂ ਦੇ ਵੀਜ਼ੇ ਮਿਲ ਗਏ ਹਨ ਪਰ ਜਥਾ ਭੇਜਣ ਬਾਰੇ ਅਜੇ ਵੀ ਅਨਿਸ਼ਚਿਤਤਾ ਬਣੀ ਹੋਈ ਹੈ। ਇਸ ਸਬੰਧੀ ਅੱਜ ਕੋਈ ਫੈਸਲਾ ਲਏ ਜਾਣ ਦੀ ਉਮੀਦ ਹੈ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਹੁਣ ਪਾਕਿਸਤਾਨ ‘ਚ ਵੀ ਹੋਇਆ ਕਰੇਗੀ

ਪਾਕਿਸਤਾਨ ਵਿਚ ਗੁਰਦੁਆਰਿਆਂ, ਮੰਦਰਾਂ, ਗਿਰਜਿਆਂ ਆਦਿ ਦੀ ਦੇਖਭਾਲ ਕਰਨ ਵਾਲੀ ਸੰਸਥਾ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ (ETPB) ਦੇ ਚੇਅਰਮੈਨ ਸਿਦੀਕੀ ਫਾਰੂਕ ਨੇ ਸੋਮਵਾਰ ਨੂੰ ਪੱਤਰਕਾਰਾਂ ਨਾਲ ਗੱਲ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਕਿਸੇ ਵੀ ਤਰ੍ਹਾਂ ਦੀ ਬੇਅਦਬੀ ਰੋਕਣ ਲਈ ਸਿੱਖ ਭਾਈਚਾਰੇ ਦੀ ਸੇਵਾ ਵਜੋਂ ਅਸੀਂ ਪਵਿੱਤਰ ਬੀੜ ਦੀ ਛਪਾਈ ਪਾਕਿਸਤਾਨ ਵਿਚ ਕਰਵਾਉਣ ਦਾ ਫ਼ੈਸਲਾ ਕੀਤਾ ਹੈ ਕਿਉਂਕਿ ਸਿੱਖਾਂ ਨੂੰ ਯਾਤਰਾ ਦੌਰਾਨ ਪਵਿੱਤਰ ਬੀੜ ਨੂੰ ਨਾਲ ਲਿਜਾਣਾ ਪੈਂਦਾ ਹੈ ਅਤੇ ਸਰਹੱਦਾਂ 'ਤੇ ਵੱਖ-ਵੱਖ ਥਾਈਂ ਜਾਂਚ ਕਰਵਾਉਣੀ ਪੈਂਦੀ ਹੈ। ਉਨ੍ਹਾਂ ਦੱਸਿਆ ਕਿ ਪਵਿੱਤਰ ਬੀੜਾਂ ਦੀ ਛਪਾਈ ਦੇ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ਼ਾਮਿਲ ਕੀਤਾ ਜਾਵੇਗਾ।

ਨਨਕਾਣਾ ਸਾਹਿਬ: ਨਾਨਕਸ਼ਾਹੀ ਕੈਲੰਡਰ ਮੁਤਾਬਕ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਗਿਆ

ਪਾਕਿਸਤਾਨ ਪੰਜਾਬ ਦੇ ਜ਼ਿਲ੍ਹਾ ਨਨਕਾਣਾ ਸਾਹਿਬ ਵਿਖੇ ਸਥਿਤ ਗੁਰਦਵਾਰਾ ਪੱਟੀ ਸਾਹਿਬ ਤੋਂ ਅੱਜ ਗੁਰਦਵਾਰਾ ਕਿਆਰਾ ਸਾਹਿਬ ਗੁਰਦਵਾਰਾ ਤਕ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਪਾਕਿਸਤਾਨੀ ਸਿੱਖ ਸੰਗਤਾਂ ਵਲੋਂ ਨਗਰ ਕੀਰਤਨ ਸਜਾਇਆ ਗਿਆ ਤੇ ਗੁਰਪੁਰਬ ਮਨਾਇਆ ਗਿਆ। ਜ਼ਿਕਰਯੋਗ ਹੈ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪਹਿਲਾਂ ਹੀ ਇਹ ਐਲਾਨ ਕਰ ਚੁਕੀ ਹੈ ਕਿ ਉਹ ਸਾਰੇ ਗੁਰਪੁਰਬ ਅਤੇ ਇਤਿਹਾਸਕ ਦਿਹਾੜੇ ਮੂਲ ਨਾਨਕਸ਼ਾਹੀ ਕੈਲੰਡਰ (2003) ਮੁਤਾਬਕ ਹੀ ਮਨਾਉਣਗੇ।

ਨਨਕਾਣਾ ਸਾਹਿਬ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 25 ਜੁਲਾਈ ਤੱਕ ਜਮ੍ਹਾਂ ਕਰਵਾਉਣ

ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਨਵੰਬਰ 2016 ਨੂੰ ਮਨਾਉਣ ਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਥੇ 'ਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਹਲਕਾ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ 25 ਜੁਲਾਈ 2016 ਤੀਕ ਆਪਣੇ ਪਾਸਪੋਰਟ ਦਫ਼ਤਰ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਉਣ।

ਨਨਕਾਣਾ ਸਾਹਿਬ ਵਿੱਚ ਘੱਲੂਘਾਰਾ ਦਿਹਾੜੇ ਮੌਕੇ ਸਮਾਗਮ

ਜੂਨ 1984 ’ਚ ਵਾਪਰੇ ਘੱਲੂਘਾਰੇ ਦੀ 32ਵੀਂ ਬਰਸੀ ਪਾਕਿਸਤਾਨ ਦੇ ਨਨਕਾਣਾ ਸਾਹਿਬ, ਲਾਹੌਰ, ਪੇਸ਼ਾਵਰ ਤੇ ਡਹਿਰਕੀ ਸ਼ਹਿਰਾਂ ’ਚ ਮਨਾਈ ਗਈ। ਇਸ ਵਿੱਚ ਪਾਕਿਸਤਾਨੀ ਸਿੱਖਾਂ ਨੇ ਖ਼ਾਲਿਸਤਾਨ ਪੱਖੀ ਅਤੇ ਭਾਰਤ ਵਿਰੋਧੀ ਨਾਅਰੇ ਲਾਏ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਨਨਕਾਣਾ ਸਾਹਿਬ ਵਿੱਚ ਪਾਕਿਸਤਾਨੀ ਸਿੱਖਾਂ ਵੱਲੋਂ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬੱਚਿਆਂ ਦੇ ਸਕੂਲ ਵਿੱਚ ਦਰਬਾਰ ਸਾਹਿਬ ’ਚ ਭਾਰਤੀ ਫੌਜ ਵੱਲੋਂ ਕੀਤੇ ਗਏ ਹਮਲੇ ਸਬੰਧੀ ਜਾਣਕਾਰੀ ਸਟੇਜ ਡਰਾਮੇ ਦੇ ਰੂਪ ਵਿੱਚ ਪੇਸ਼ ਕੀਤੀ।

ਨਨਕਾਣਾ ਸਾਹਿਬ ਵਿਖੇ ਵਕਫ ਬੋਰਡ ਦੀ ਜ਼ਮੀਨ ‘ਤੇ ਸਿਆਸੀ ਸ਼ਹਿ ਕਾਰਨ ਮੁੜ ਨਾਜਾਇਜ਼ ਕਬਜ਼ਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਦਰਜ ਹੋਈ ਜ਼ਮੀਨ ਛੁਡਵਾਉਣ ਲਈ ਬੀਤੇ ਕੱਲ੍ਹ ਹੋਏ ਖ਼ੂਨੀ ਤਕਰਾਰ ਤੋਂ ਬਾਅਦ ਅੱਜ ਸਿਆਸੀ ਸ਼ਹਿ ਕਾਰਨ ਨਾਜਾਇਜ਼ ਕਾਬਜ਼ਕਾਰਾਂ ਨੇ ਜ਼ਮੀਨ 'ਤੇ ਮੁੜ ਕਬਜ਼ਾ ਕਰ ਲਿਆ| ਜਾਣਕਾਰੀ ਅਨੁਸਾਰ ਪਾਕਿਸਤਾਨ ਓਕਾਫ਼ ਬੋਰਡ ਦੇ ਚੇਅਰਮੈਨ ਜਨਾਬ ਸਦੀਕ ਉਲ ਫਾਰੂਕ ਨੇ ਦੱਸਿਆ ਕਿ ਨਨਕਾਣਾ ਸਾਹਿਬ ਵਿਖੇ 19 ਹਜ਼ਾਰ ਏਕੜ ਜ਼ਮੀਨ ਹੈ ਜਿਸ 'ਤੇ ਕਾਬਜ਼ਕਾਰ ਲੋਕ ਪਿਛਲੇ ਲੰਮੇ ਸਮੇਂ ਤੋਂ ਪਾਕਿਸਤਾਨ ਓਕਾਫ਼ ਬੋਰਡ ਨੂੰ ਸਾਲਾਨਾ 40 ਕਿਲੋ ਕਣਕ ਦਿੰਦੇ ਸਨ ਤੇ ਕਾਬਜ਼ਕਾਰ ਅੱਗੇ ਹੋਰ ਲੋਕਾਂ ਕੋਲੋਂ 20 ਤੋਂ 40 ਹਜ਼ਾਰ ਰੁਪਏ ਪ੍ਰਤੀ ਏਕੜ ਲੈ ਕੇ ਹਰ ਸਾਲ ਜ਼ਮੀਨ ਉਨ੍ਹਾਂ ਨੂੰ ਦਿੰਦੇ ਸਨ|

ਨਨਕਾਣਾ ਸਾਹਿਬ ਵਿਚ ਕਬਜ਼ੇ ਛੁਡਾਉਣ ਗਏ ਪੁਲਿਸ ਮੁਲਾਜ਼ਮਾਂ ਅਤੇ ਕਬਜ਼ਾਧਾਰੀਆਂ ਵਿਚ ਖੂਨੀ ਟਕਰਾਅ

ਨਨਕਾਣਾ ਸਾਹਿਬ, ਪਾਕਿਸਤਾਨ ਵਿਖੇ ਸਥਿਤ ਗੁਰੂ ਨਾਨਕ ਦੇਵ ਜੀ ਦੇ ਨਾਂਅ ’ਤੇ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਗਏ ਮਹਿਕਮਾ ਓਕਾਫ (ਵਕਫ ਬੋਰਡ) ਅਤੇ ਕਬਜ਼ਾਧਾਈਆਂ ਵਿਚ ਹੋਏ ਖੂਨੀ ਟਕਰਾਅ ਵਿਚ 11 ਵਿਅਕਤੀ ਗੰਭੀਰ ਜ਼ਖਮੀ ਹੋ ਗਏ। ਮਹਿਕਮਾ ਓਕਾਫ ਵਲੋਂ ਸਮੇਂ-ਸਮੇਂ ’ਤੇ ਮੁਸਲਮਾਨ ਪਰਿਵਾਰਾਂ ਨੂੰ ਕਿਰਾਏ ’ਤੇ ਦਿੱਤੀਆਂ ਗਈਆਂ ਸਨ।

« Previous PageNext Page »