Tag Archive "nankana-sahib"

ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂ 25 ਅਗਸਤ ਤੱਕ ਪਾਸਪੋਰਟ ਜਮਾਂ ਕਰਵਾਉਣ

ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਗੁਰਦੁਆਰਾ ਜਨਮ ਅਸਥਾਨ ਸ਼੍ਰੀ ਨਨਕਾਣਾ ਸਾਹਿਬ ਅਤੇ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਦੀਦਾਰੇ ਕਰਨ ਦੀ ਇੱਛਕ ਸਿੱਖ ਸੰਗਤ ਆਪਪੋ-ਆਪਣੇ ਪਾਸਪੋਰਟ 25 ਅਗਸਤ ਤੱਕ ਭਾਈ ਮਰਦਾਨਾ ਸੇਵਾ ਸੁਸਾਇਟੀ ਕੋ ਜਮਾਂ ਕਰਵਾਉਣ।

ਪਾਕਿਸਤਾਨ ਦੀ ਸਿੱਖ ਵਿਦਿਆਰਥਣ ਨੇ ਦਸਵੀਂ ‘ਚੋਂ ਪਹਿਲਾਂ ਸਥਾਨ ਪ੍ਰਾਪਤ ਕੀਤਾ

ਨਨਕਾਣਾ ਸਾਹਿਬ ਵਿੱਚ ਰਹਿਣ ਵਾਲੀ ਸਿੱਖ ਲੜਕੀ ਮਨਬੀਰ ਕੌਰ ਦਸਵੀਂ ਦੀ ਪ੍ਰੀਖਿਆ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲਿਆਂ ਵਿੱਚ ਸ਼ਾਮਲ ਹੈ।ਸ਼੍ਰੀ ਗੁਰੂ ਨਾਨਕ ਦੇਵ ਜੀ ਹਾਈ ਸਕੂਲ ਨਨਕਾਣਾ ਸਾਹਿਬ ਦੀ ਵਿਦਿਆਰਥਣ ਮਨਬੀਰ ਕੌਰ ਨੇ 10ਵੀਂ ਦੀ ਪ੍ਰੀਖਿਆ ਦੌਰਾਨ 1100 ਅੰਕਾਂ ਵਿੱਚੋਂ 1023 ਨੰਬਰ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ।

ਨਨਕਾਣਾ ਸਾਹਿਬ ਵਿਖੇ ਪੀਰ ਬੁੱਧੂ ਸ਼ਾਹ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਨਨਕਾਣਾ ਸਾਹਿਬ(22 ਮਾਰਚ, 2015): ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਅਸਥਨ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਪੀਰ ਬੁੱਧੂ ਸ਼ਾਹ ਦੀ ਕੁਰਬਾਨੀ ਅਤੇ ਗੰਗੂ ਅਤੇ ਹੋਰਨਾਂ ਦੀ ਲੂਣਹਰਾਮੀ ਵਿਸ਼ੇ 'ਤੇ ਗੁਰਦੁਆਰਾ ਬਾਲ ਲੀਲਾ, ਸ੍ਰੀ ਨਨਕਣਾ ਵਿਖੇ ਸੈਮੀਨਾਰ ਪੀਰ ਬੁੱਧੂ ਸਾਹ ਜੀ ਦੇ ਸ਼ਹੀਦੀ ਦਿਹਾੜੇ ਵਾਲੇ ਦਿਨ ਰੱਖਿਆ ਗਿਆ।

“ਈਕੋ ਸਿੱਖ” ਦੇ ਨਨਕਾਣਾ ਸਾਹਿਬ ਤੇ ਕਰਤਾਰਪੁਰ ਵਿਚ ਗ੍ਰੀਨ ਪ੍ਰਾਜੈਕਟ ਨੂੰ ਪਾਕਿਸਤਾਨ ਦੀ ਹਮਾਇਤ

ਸਿੱਖ ਦ੍ਰਿਸ਼ਟੀਕੋਣ ਤੋਂ ਵਾਤਾਵਰਣ ਦੀ ਸੰਭਾਲ ਲਈ ਯਤਨਸ਼ੀਲ "ਈਕੋ ਸਿੱਖ" ਵੱਲੋ ਦਿੱਤੀ ਜਾਣਕਾਰੀ ਅਨੁਸਾਰ ਸਾਹਿਬ ਸ੍ਰੀ ਗੁਰੁ ਨਾਨਕ ਸਤਹਿਬ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਾਲ 2019 ਵਿੱਚ ਕਰਵਤਏ ਜਾਣ ਵਾਲੇ ਸਮਾਗਮ ਮੌਕੇ ਪਾਕਿਸਤਾਨ ਦੇ ਕਰਤਾਰਪੁਰ ਅਤੇ ਨਨਕਾਣਾ ਸਾਹਿਬ ਵਿਚ ਗ੍ਰੀਨ ਪ੍ਰਾਜੈਕਟਾਂ ਨੂੰ ਵਿਸਤਾਰ ਦੇਣ ਦੀ ਯੋਜਨਾ ਦੀ ਹਮਾਇਤ ਕੀਤੀ ਹੈ। ਇਹ ਜਾਣਕਾਰੀ ਅਮਰੀਕਾ ਦੇ ਸਿੱਖ ਸਮੂਹ ‘ਏਕੋ ਸਿੱਖ’ ਨੇ ਦਿਤੀ।

ਖਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਲਈ ਸ਼ਰਧਾਲੂ ਆਪਣੇ ਪਾਸਪੋਰਟ 20 ਦਸੰਬਰ ਤੱਕ ਜਮਾ ਕਰਵਾਉਣ

ਖਾਲਸਾ ਪੰਥ ਦੇ ਸਾਜ਼ਨਾ ਦਿਵਸ ਨੂੰ ਪਾਕਿਸਤਾਨ ਦੇ ਗੁਰਦੁਅਰਾ ਸਾਹਿਬਾਨ ਵਿੱਚ ਮਨਾਉਣ ਜਾਣ ਲਈ ਚਿਾਹਵਾਨ ਸਿੱਖ ਸ਼ਰਧਾਲੂਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਸਪੋਰਟ ਕਮਟੀ ਕੋਲ ਜ਼ਮਾਂ ਕਰਵਾਉਣ ਲਈ ਕਿਹਾ ਹੈ।

ਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਸਿੱਖਾਂ ਦਾ ਜੱਥਾ ਨਨਕਾਣਾ ਸਾਹਿਬ ਲਈ ਹੋਇਆ ਰਵਾਨਾ

ਸਿੱਖ ਧਰਮ ਦੇ ਮੋਢੀ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਜਨਮ ਅਸਥਾਨ ਨਨਕਾਣਾ ਸਹਿਬ ਵਿਖੇ ਮਨਾਉਣ ਲਈ ਸਿੱਖ ਸ਼ਰਥਾਲੂਆਂਦਾ ਜੱਥਾ ਅੱਜ ਇੱਥੌਂ ਪਾਕਿਸਤਾਨ ਰਵਾਨਾ ਹੋ ਗਿਆ।ਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ 1666 ਸਿੱਖਾਂ ਦਾ ਜੱਥਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ ਦੀ ਅਗਵਾਈ ਹੇਠ ਕੌਮਾਂਤਰੀ ਰੇਲਵੇ ਸਟੇਸ਼ਨ ਅਟਾਰੀ ਤੋਂ ਤਿੰਨ ਵਿਸ਼ੇਸ਼ ਰੇਲਗੱਡੀਆਂ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਇਆ।

« Previous Page