
ਲੰਡਨ ਦੇ ਮੇਅਰ ਜਨਾਬ ਸਾਦਿਕ ਖਾਨ ਅੱਜ (6 ਦਸੰਬਰ, 2017) ਦਰਬਾਰ ਸਾਹਿਬ ਪਹੁੰਚੇ। ਸ਼੍ਰੋਮਣੀ ਕਮੇਟੀ ਦੇ ਕਾਰਜਕਾਰਣੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਉਨ੍ਹਾਂ ਨੂੰ ਜੀ ਆਇਆਂ ਕਿਹਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨਗੀ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ ਵਿਵਾਦਾਂ ਵਿੱਚ ਘਿਰੇ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ (5 ਦਸੰਬਰ, 2017) ਆਪਣੀ ਪਲੇਠੀ ਦਫਤਰੀ ਫੇਰੀ ਮੌਕੇ ਮੀਡੀਆ ਤੋਂ ਦੂਰੀ ਬਣਾਈ ਰੱਖੀ। ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਕਮੇਟੀ ਦੇ ਦਫਤਰ 'ਚ ਕਮੇਟੀ ਅਧਿਕਾਰੀਆਂ ਨਾਲ ਗੱਲਬਾਤ ਵੀ ਕੀਤੀ। ਪਰ ਇਸ ਸਭ ਨੂੰ ਮੀਡੀਆ ਤੋਂ ਦੂਰ ਹੀ ਰੱਖਿਆ ਗਿਆ।
ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਬੀਤੇ ਕਲ੍ਹ (1 ਦਸੰਬਰ) ਐਲਾਨ ਕੀਤਾ ਸੀ ਕਿ ਉਹ ਵਿਧਾਨ ਸਭਾ ਚੋਣਾਂ 2017 ਮੌਕੇ ਡੇਰਾ ਸਿਰਸਾ ਵੋਟਾਂ ਮੰਗਣ ਨਹੀਂ ਗਏ ਸਨ ਬਲਕਿ ਸਿਰਫ ਅਕਾਲ ਤਖਤ ਸਾਹਿਬ ਵਲੋਂ ਤਲਬ ਕਰਨ 'ਤੇ ਪੇਸ਼ ਹੋਏ ਸਨ। ਦੂਜੇ ਪਾਸੇ ਗਿਆਨੀ ਗੁਰਬਚਨ ਸਿੰਘ ਨੇ ਇਹ ਕਹਿਕੇ ਕਿ ਗੋਬਿੰਦ ਸਿੰਘ ਲੌਂਗੋਵਾਲ ਆਪਣੀ ਗਲਤੀ ਮੰਨ ਕੇ ਤਨਖਾਹ ਲਵਾ ਚੁਕੇ ਹਨ, ਨੇ ਇੱਕ ਨਵਾਂ ਵਿਵਾਦ ਛੇੜ ਦਿੱਤਾ ਹੈ ਕਿ ਦੋਵਾਂ ਵਿਚੋਂ ਸਹੀ ਕੌਣ ਹੈ?
ਦਸਮ ਪਾਤਸ਼ਾਹ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿਖੇ ਮਨਾਏ ਗਏ ਇੱਕ ਸਮਾਗਮ ਨੂੰ ਲੈਕੇ ਰਾਸ਼ਟਰੀ ਸਿੱਖ ਸੰਗਤ ਵਲੋਂ ਗਿਆਨੀ ਗੁਰਬਚਨ ਸਿੰਘ ਸਮੇਤ ਬਾਕੀ ਤਖਤਾਂ ਦੇ ਜਥੇਦਾਰਾਂ ਨੂੰ ਭੇਜਿਆ ਸਪੱਸ਼ਟੀਕਰਨ, 14 ਦਿਨ ਬੀਤ ਜਾਣ 'ਤੇ ਵੀ ਆਪਣੀ ਮੰਜ਼ਿਲ 'ਤੇ ਨਹੀਂ ਪੁੱਜ ਸਕਿਆ।
13 ਨਵੰਬਰ 2017 ਨੂੰ ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਹੇਠ ਪੰਜ ਤਖਤਾਂ ਦੇ ਜਥੇਦਾਰਾਂ ਨੇ ਦਸਮੇਸ਼ ਪਿਤਾ ਦਾ ਪ੍ਰਕਾਸ਼ ਦਿਹਾੜਾ 25 ਦਸੰਬਰ 2017 ਨੂੰ ਹੀ ਮਨਾਏ ਜਾਣ ਦਾ ਫੈਸਲਾ ਕਿਵੇਂ ਲੈ ਲਿਆ?
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਥਾਪੇ ਗਏ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਲਿਖੇ ਇਕ ਪੱਤਰ ਰਾਹੀਂ ਰਾਸ਼ਟਰੀ ਸਿੱਖ ਸੰਗਤ ਨੇ ਸਪੱਸ਼ਟ ਕੀਤਾ ਹੈ ਕਿ ਸੰਸਥਾ ਵਲੋਂ 25 ਅਕਤੂਬਰ 2017 ਨੂੰ ਦਿੱਲੀ ਵਿਖੇ ਦਸਮੇਸ਼ ਪਿਤਾ ਦਾ ਪ੍ਰਕਾਸ਼ ਦਿਹਾੜਾ ਨਹੀਂ ਬਲਕਿ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ ਸੀ। ਸੰਸਥਾ ਨੇ ਇਹ ਸਪੱਸ਼ਟੀਕਰਨ ਗਿਆਨੀ ਗੁਰਬਚਨ ਸਿੰਘ ਸਮੇਤ ਬਾਕੀ ਚਾਰ ਤਖਤਾਂ ਦੇ ਜਥੇਦਾਰ ਸਾਹਿਬਾਨ ਨੂੰ ਲਿਖੇ ਪੱਤਰ ਵਿੱਚ ਭੇਜਿਆ ਹੈ।
ਦਸਮ ਪਾਤਸ਼ਾਹ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਦੀ ਤਰੀਕ ਨੂੰ ਲੈਕੇ ਤਖਤ ਪਟਨਾ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਹੋ-ਸਾਹਮਣੇ ਹੋਣ 'ਤੇ ਅਕਾਲ ਤਖਤ ਸਾਹਿਬ ਵਿਖੇ ਪੰਜ ਜਥੇਦਾਰਾਂ ਦੀ ਇੱਕਤਰਤਾ ਬੁਲਾ ਲਈ ਗਈ ਹੈ।
30 ਅਕਤੂਬਰ, 2017 ਨੂੰ ਹਿੰਦੂ ਸੰਘਰਸ਼ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਵਿਪਨ ਸ਼ਰਮਾ ਦੇ ਕਤਲ ਦੀ 'ਅਸਲ ਕਹਾਣੀ' ਪੰਜਾਬ ਪੁਲਿਸ ਦੇ ਮੁਖੀ ਸੁਰੇਸ਼ ਅਰੋੜਾ ਦੀ ਵਿਪਿਨ ਸ਼ਰਮਾ ਦੇ ਘਰ ਪਾਈ ਫੇਰੀ ਤੋਂ ਬਾਅਦ ਵੀ ਬੁਝਾਰਤ ਹੀ ਬਣੀ ਰਹੀ।
ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ (3 ਨਵੰਬਰ, 2017) ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ-ਕੀਰਤਨ ਸਜਾਇਆ ਗਿਆ।
ਨਵੰਬਰ 1984 ਵਿੱਚ ਹੋਂਦ ਚਿੱਲੜ (ਹਰਿਆਣਾ) ਅਤੇ ਭਾਰਤ ਦੇ ਹੋਰ ਸ਼ਹਿਰਾਂ 'ਚ ਹਿੰਦੂਵਾਦੀ ਭੀੜਾਂ ਵਲੋਂ ਕਤਲ ਕਰ ਦਿੱਤੇ ਗਏ ਸਿੱਖਾਂ ਦੀ ਯਾਦ ਵਿੱਚ ਅੱਜ (2 ਨਵੰਬਰ, 2017) ਹੋਂਦ ਚਿਲੜ ਤਾਲਮੇਲ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਗਿਆਸਪੁਰਾ ਅਤੇ ਜਨਰਲ ਸਕੱਤਰ ਦਰਸ਼ਨ ਸਿੰਘ ਘੋਲੀਆ ਅਤੇ ਚਸ਼ਮਦੀਦ ਕਤਲ ਕਰ ਦਿੱਤੇ ਗਏ ਸਿੱਖਾਂ ਲਈ ਕੀਤੀ ਗਈ ਅਰਦਾਸ 'ਚ ਸ਼ਾਮਲ ਹੋਏ।
« Previous Page — Next Page »