ਧੂਰੀ ਨੇੜਲੇ ਪਿੰਡ ਰਾਜੋਮਾਜਰਾ ਦੇ ਸ਼ਹੀਦਾਂ ਦੀ ਯਾਦ ਵਿੱਚ ਪਿੰਡ ਦੇ ਇਤਿਹਾਸਿਕ ਗੁਰਦੁਆਰਾ ਮੰਜੀ ਸਾਹਿਬ ਪਾਤਸਾਹੀ ਨੌਵੀਂ ਵਿਚ ਸੰਗਤ ਅਤੇ ਪ੍ਰਬੰਧਕਾਂ ਵਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ ਇਹ ਸਮਾਗਮ ਹਰ ਸਾਲ ਪਿੰਡ ਦੀ ਸੰਗਤ ਵਲੋਂ ਸਾਂਝੇ ਰੂਪ ਵਿੱਚ ਕਰਵਾਇਆ ਜਾਂਦਾ ਹੈ। ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਹੁੰਦੇ ਹਨ ਅਤੇ ਸ਼ਹੀਦਾਂ ਨੂੰ ਯਾਦ ਕੀਤਾ ਜਾਂਦਾ ਹੈ ਅਤੇ ਸੰਗਤ ਵਲੋਂ ਸਾਂਝੇ ਰੂਪ ਵਿੱਚ ਲੰਗਰ ਸਜਾਏ ਜਾਂਦੇ ਹਨ।