Tag Archive "nia"

ਅਦਲੀਵਾਲ ਧਮਾਕਾ: ਸਰਕਾਰ ਵੱਲੋਂ ਮਦਦ ਦਾ ਐਲਾਨ; ਪੁਲਿਸ ਨੇ ਚੌਕਸੀ ਵਧਾਈ; ਭਾਲ ਜਾਰੀ

ਲੰਘੇ ਦਿਨ (18 ਨਵੰਬਰ ਨੂੰ) ਅੰਮ੍ਰਿਤਸਰ ਅਜਨਾਲਾ ਸੜਕ ਨੇੜਲੇ ਪਿੰਡ ਅਦਲੀਵਾਲ ਸਥਿਤ ਨਿਰੰਕਾਰੀ ਭਵਨ ਵਿਖੇ ਚਲ ਰਹੇ ਸਮਾਗਮ ਦੌਰਾਨ ਦੋ ਨਕਾਬਪੋਸ਼ਾਂ ਵਲੋਂ ਹੱਥ ਗੋਲਾ ਸੁਟੇ ਜਾਣ ਕਾਰਣ ਵੀਹ ਦੇ ਕਰੀਬ ਲੋਕ ਜਖਮੀ ਹੋ ਗਏ ਜਿਨ੍ਹਾਂ ਵਿਚੋਂ ਤਿੰਨ ਦੀ ਮੌਤ ਹੋ ਗਈ।

ਐਨ. ਆਈ. ਏ. ਜੱਗੀ ਮਾਮਲੇ ਦੀ ਸੁਣਵਾਈ ਪੰਜਾਬ ਦੇ ਜੱਜਾਂ ਤੋਂ ਨਹੀਂ ਕਰਵਾਉਣਾ ਚਾਹੁੰਦੀ

ਭਾਰਤ ਦੀ ‘ਨੈਸ਼ਨਲ ਇਨਵੈਸਟੀਗੇਟਿਵ ਏਜੰਸੀ’ ਇਹ ਨਹੀਂ ਚਾਹੁੰਦੀ ਕਿ ਇਸ ਏਜੰਸੀ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ ਨਾਮਜ਼ਦ ਕੀਤੇ ਗਏ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਉਰਫ ਜੱਗੀ ਜੌਹਲ ਖਿਲਾਫ ਚੱਲ ਰਹੇ ਮੁਕਦਮਿਆਂ ਦੀ ਸੁਣਵਾਈ ਪੰਜਾਬ ਵਿਚਲੀ ਐਨ.ਆਈ.ਏ. ਦੀ ਖਾਸ ਅਦਾਲਤ ਵੱਲੋਂ ਕੀਤੀ ਜਾਵੇ।

ਸ਼ਿਵ ਸੈਨਾ ਆਗੂ ਅਮਿਤ ਅਰੋੜਾ ‘ਤੇ ਹਮਲੇ ਦੇ ਮਾਮਲੇ ਵਿਚ ਰਮਨਦੀਪ ਸਿੰਘ ਬੱਗਾ ਨੂੰ 6 ਦਿਨਾ ਐਨਆਈਏ ਰਿਮਾਂਡ ‘ਤੇ ਭੇਜਿਆ

ਚੰਡੀਗੜ੍ਹ: ਅੱਜ ਭਾਰਤ ਦੀ ਕੌਮੀ ਜਾਂਚ ਅਜੈਂਸੀ ਐਨਆਈਏ ਵਲੋਂ ਰੋਪੜ੍ਹ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਰਮਨਦੀਪ ਸਿੰਘ ਬੱਗਾ ਨੂੰ ਸ਼ਿਵ ਸੈਨਾ ਆਗੂ ਅਮਿਤ ਅਰੋੜਾ ‘ਤੇ ਹੋਏ ...

ਜਗਦੀਸ਼ ਗਗਨੇਜਾ ਮਾਮਲਾ: ਮੁੱਖ ਮੰਤਰੀ ਤੇ ਪੁਲਿਸ ਮੁਖੀ ਦੇ ਦਾਅਵੇ ਗੰਭੀਰ ਸਵਾਲਾਂ ਦੇ ਘੇਰੇ ‘ਚ

ਰਾਸ਼ਟਰੀ ਸਵੈਸੇਵਕ ਸੰਘ (ਰ.ਸ.ਸ.) ਦੇ ਆਗੂ ਤੇ ਫੌਜ ਦੇ ਸੇਵਾਮੁਕਤ ਬ੍ਰਿਗੇਡੀਅਰ ਜਗਦੀਸ਼ ਗਗਨੇਜਾ ਦੇ ਕਤਲ ਦੇ ਮਾਮਲੇ ਵਿੱਚ ਅੱਠ ਮਹੀਨੇ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਪੰਜਾਬ ਪੁਲਿਸ ਦੇ ਮੁਖੀ ਸੁਰੇਸ਼ ਅਰੋੜਾ ਵੱਲੋਂ ਕੀਤੇ ਗਏ ਦਾਅਵੇ ਹੁਣ ਗੰਭੀਰ ਸਵਾਲਾਂ ਦੇ ਘੇਰੇ ਵਿੱਚ ਆ ਗਏ ਹਨ।

ਐਨ.ਆਈ.ਏ ਨੇ ਜਗਤਾਰ ਸਿੰਘ ਜੱਗੀ, ਗੁਰਜੰਟ ਸਿੰਘ ਆਸਟ੍ਰੇਲੀਆ ਤੇ ਹੋਰਨਾਂ ਖਿਲਾਫ ਇਕ ਹੋਰ ਚਲਾਨ ਪੇਸ਼ ਕੀਤਾ

ਚੰਡੀਗੜ੍ਹ: ਭਾਰਤੀ ਦੀ ਕੌਮੀ ਜਾਂਚ ਅਜੈਂਸੀ (ਐਨ.ਆਈ.ਏ) ਵਲੋਂ ਜਾਰੀ ਪ੍ਰੈਸ ਬਿਆਨ ਅਨੁਸਾਰ ਭਾਰਤੀ ਅਜੈਂਸੀ ਨੇ ਮੋਹਾਲੀ ਦੀ ਖਾਸ ਐਨ.ਆਈ.ਏ ਅਦਾਲਤ ਵਿਚ ਕੇਸ ਨੰ. ਆਰ.ਸੀ-26/2017/ਐਨ.ਆਈ.ਏ/ਡੀ.ਐਲ.ਆਈ ਵਿਚ ...

ਪੰਜਾਬ ਪੁਲਿਸ ਅਤੇ ਭਾਰਤੀ ਜਾਂਚ ਅਜੈਂਸੀਆਂ ਸਿੱਖ ਨੌਜਵਾਨਾਂ ਨੂੰ ਝੂਠੇ ਕੇਸਾਂ ਵਿਚ ਫਸਾ ਰਹੀਆਂ ਹਨ: ਗਿਆਨੀ ਗੁਰਬਚਨ ਸਿੰਘ

ਅੰਮ੍ਰਿਤਸਰ: ਭਾਰਤੀ ਸੁਰੱਖਿਆ ਅਜੈਂਸੀਆਂ ਅਤੇ ਪੰਜਾਬ ਪੁਲਿਸ ਵਲੋਂ ਬੀਤੇ ਸਮੇਂ ਦੌਰਾਨ ਵੱਖ-ਵੱਖ ਕੇਸ ਪਾ ਕੇ ਗ੍ਰਿਫਤਾਰ ਕੀਤੇ ਗਏ ਅਤੇ ਨਾਮਜ਼ਦ ਕੀਤੇ ਗਏ ਸਿੱਖ ਨੌਜਵਾਨਾਂ ਦੇ ...

ਐਨ. ਆਈ. ਏ. ਅਦਲਾਤ ਦੀ ਕਾਰਵਾਈ ਤੇ ਜਗਤਾਰ ਸਿੰਘ ਜੱਗੀ ਵਿਰੁਧ ਨਵੇਂ ਚਲਾਣਾਂ ਐਡਵੋਕੇਟ ਮੰਝਪੁਰ ਨਾਲ ਗੱਲਬਾਤ

ਐਨ. ਆਈ. ਏ. ਅਦਲਾਤ ਦੀ ਕਾਰਵਾਈ ਤੇ ਜਗਤਾਰ ਸਿੰਘ ਜੱਗੀ ਤੇ ਹੋਰਨਾਂ ਵਿਰੁਧ ਨਵੇਂ ਚਲਾਣਾਂ ਬਾਰੇ ਇਹ ਗੱਲਬਾਤ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨਾਲ 22 ਮਈ, 2018 ਨੂੰ ਕੀਤੀ ਗਈ ਸੀ। ਸਿੱਖ ਸਿਆਸਤ ਦੇ ਦਰਸ਼ਕਾਂ ਦੀ ਜਾਣਕਾਰੀ ਲਈ ਇਹ ਗੱਲਬਾਤ ਇੱਥੇ ਸਾਂਝੀ ਕੀਤੀ ਜਾ ਰਹੀ ਹੈ।

ਜਗਤਾਰ ਸਿੰਘ ਜੱਗੀ ਤੇ ਹੋਰਾਂ ਖਿਲਾਫ 4 ਹੋਰ ਚਲਾਣ ਅਦਾਲਤ ਵਿੱਚ ਆਏ; ਅਗਲੀ ਪੇਸ਼ੀ 5 ਜੂਨ ਨੂੰ

ਗ੍ਰਿਫਤਾਰ ਕੀਤੇ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੱਗੀ ਤੇ ਹੋਰਨਾਂ ਖਿਲਾਫ ਭਾਰਤੀ ਜਾਂਚ ਏਜੰਸੀ ਐਨ. ਆਈ. ਏ. ਨੇ ਚਾਰ ਹੋਰ ਮਾਮਲਿਆਂ ਵਿੱਚ ਚਲਾਣ ਅਦਾਲਤ ਵਿੱਚ ਪੇਸ਼ ਕਰ ਦਿੱਤੇ ਹਨ ਜਿਨ੍ਹਾਂ ਦੀਆਂ ਨਕਲਾਂ ਅੱਜ ਬਚਾਅ ਪੱਖ ਦੇ ਵਕੀਲਾਂ ਨੂੰ ਦੇ ਦਿੱਤੀਆਂ ਗਈਆਂ।

ਸਿੱਖਾਂ ਦੇ ਮਨੁੱਖੀ ਹੱਕਾਂ ਲਈ ਅਵਾਜ਼ ਚੁੱਕਣ ਵਾਲੇ ਕੈਨੇਡੀਅਨ ਸਿੱਖ ਖਿਲਾਫ ਐਨ.ਆਈ.ਏ ਨੇ ਦੋ ਕੇਸ ਦਰਜ ਕੀਤੇ

ਚੰਡੀਗੜ੍ਹ: ਭਾਰਤ ਦੀ ਕੌਮੀ ਜਾਂਚ ਅਜੈਂਸੀ (ਐਨ.ਆਈ.ਏ) ਨੇ ਕੈਨੇਡੀਅਨ ਸਿੱਖ ਹਰਦੀਪ ਸਿੰਘ ਨਿੱਝਰ ਖਿਲਾਫ ਦੋ ਮਾਮਲੇ ਦਰਜ ਕੀਤੇ ਹਨ। ਇਸ ਤੋਂ ਪਹਿਲਾਂ 2016 ਵਿਚ ਪੰਜਾਬ ...

ਰਵਿੰਦਰ ਗੋਸਾਂਈ ਕੇਸ: ਐਨ. ਆਈ. ਏ. ਨੇ ਅਦਾਲਤ ਨੂੰ ਤਲਜੀਤ ਸਿੰਘ ਜਿੰਮੀ ਵਿਰੁਧ ਮਾਮਲਾ ਖਤਮ ਕਰਨ ਲਈ ਕਿਹਾ

ਭਾਰਤੀ ਜਾਂਚ ਏਜੰਸੀ ਐਨ. ਆਈ. ਏ. ਨੇ ਮੁਹਾਲੀ ਸਥਿਤ ਵਿਸ਼ੇਸ਼ ਅਦਾਲਤ ਨੂੰ ਹਿੰਦੂਤਵੀ ਜਥੇਬੰਦੀ ਰਾਸ਼ਟਰੀ ਸਵੈਸੇਵਕ ਸੰਘ (ਆਰ.ਐਸ.ਐਸ.) ਦੇ ਆਗੂ ਰਵਿੰਦਰ ਗੋਸਾਈ ਨੂੰ ਮਾਰਨ ਨਾਲ ਸੰਬੰਧਤ ਮਾਮਲੇ ਵਿੱਚ ਅਦਾਲਤ ਨੂੰ ਤਲਜੀਤ ਸਿੰਘ ਜਿੰਮੀ ਵਿਰੁਧ ਸਬੂਤ ਨਾ ਮਿਲਣ ਕਾਰਨ ਮੁਕਦਮਾ ਖਾਰਜ ਕਰਨ ਲਈ ਕਿਹਾ ਹੈ।

« Previous PageNext Page »