Tag Archive "nishan-foundation"

ਸਿੱਖ ਜਥੇਬੰਦੀਆਂ ਵਲੋਂ ਇੰਗਲੈਂਡ ਦੀ ਧਰਤੀ ‘ਤੇ ਮਨੁੱਖੀ ਹੱਕਾਂ ਬਾਰੇ ਸੰਵਾਦ ’29 ਨੂੰ

ਇਹ ਸੈਮੀਨਾਰ 29 ਦਸੰਬਰ ਨੂੰ ਦੁਪਹਿਰ 12 ਵਜੇ ਤੋਂ ਲੈ ਕੇ 2.30 ਤੱਕ ਨੌਰਵੁੱਡ ਹਾਲ, ਨੌਰਵੁੱਡ ਗ੍ਰੀਨ ਰੋਡ ਸਾਊਥਾਲ ਵਿਖੇ ਹੋਵੇਗਾ

ਲੰਡਨ ਦੀਆਂ 13 ਯੁਨੀਵਰਸਿਟੀਆਂ ਦੇ ਸਿੱਖ ਵਿਦਿਆਰਥੀਆਂ ਨੇ ਜੱਗੀ ਮਾਮਲੇ ਵਿੱਚ ਭਾਰਤ ਸਰਕਾਰ ਦੀ ਨਿੰਦਾ ਕੀਤੀ

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਜਗਤਾਰ ਸਿੰਘ ਜੱਗੀ ਨੂੰ ਲੰਘੇ ਸਾਲ 4 ਨਵੰਬਰ ਨੂੰ ਜਲੰਧਰੋਂ ਗ੍ਰਿਫਤਾਰ ਕੀਤਾ ਸੀ। ਬਾਅਦ ਵਿੱਚ ਉਸ ਉੱਤੇ ਕਈ ਮਾਮਲੇ ਦਰਜ਼ ਕੀਤੇ ਗਏ ਤੇ ਇਹਨਾਂ ਮਾਮਲਿਆਂ ਦੀ ਜਾਂਚ ਐਨ.ਆਈ.ਏ. ਨੂੰ ਸੌਂਪ ਦਿੱਤੀ ਗਈ । ਇੱਕ ਸਾਲ ਲੰਘ ਜਾਣ ਉੱਤੇ ਵੀ ਇਹਨਾਂ ਮਾਮਲਿਆਂ ਦੀ ਸੁਣਵਾਈ ਵਿੱਚ ਕੋਈ ਜ਼ਿਕਰਯੋਗ ਕਾਰਵਾਈ ਨਹੀਂ ਹੋ ਸਕੀ ਤੇ ਮੌਜੂਦਾ ਹਾਲਾਤ ਇਹ ਹੈ ਕਿ ਐਨ.ਆਈ.ਏ. ਨੇ ਭਾਰਤੀ ਸੁਪਰੀਮ ਕੋਰਟ ਕੋਲ ਪਹੁੰਚ ਕਰਕੇ ਹੇਠਲੀ ਅਦਾਲਤ ਵਿੱਚ ਚੱਲ ਰਹੀ ਸੁਣਵਾਈ ਉੱਤੇ ਰੋਕ ਲਵਾ ਲਈ ਹੈ। ਅਸਲ ਵਿੱਚ ਐਨ.ਆਈ.ਏ. ਇਹਨਾਂ ਮੁਕਦਮਿਆਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਵਾਉਣੀ ਚਾਹੁੰਦੀ ਹੈ ਤੇ ਗ੍ਰਿਫਤਾਰ ਨੌਜਵਾਨਾਂ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਰੱਖਣਾ ਚਾਹੁੰਦੀ ਹੈ।